ਗਉੜੀ ਮਹਲਾ ੫ ॥
Gauree, Fifth Mehl:
ਐਸੋ ਪਰਚਉ ਪਾਇਓ ॥
(ਪਰਮਾਤਮਾ ਨਾਲ ਮੇਰੀ) ਇਹੋ ਜਿਹੀ ਸਾਂਝ ਬਣ ਗਈ
I am intimate with Him;
ਕਰੀ ਕ੍ਰਿਪਾ ਦਇਆਲ ਬੀਠੁਲੈ ਸਤਿਗੁਰ ਮੁਝਹਿ ਬਤਾਇਓ ॥੧॥ ਰਹਾਉ ॥
ਕਿ ਉਸ ਮਾਇਆ ਦੇ ਪ੍ਰਭਾਵ ਤੋਂ ਪਰੇ ਟਿਕੇ ਹੋਏ ਦਿਆਲ ਪ੍ਰਭੂ ਨੇ ਮੇਰੇ ਉਤੇ ਕਿਰਪਾ ਕੀਤੀ ਤੇ ਮੈਨੂੰ ਗੁਰੂ ਦਾ ਪਤਾ ਦੱਸ ਦਿੱਤਾ ।੧।ਰਹਾਉ।
granting His Grace, my Kind Beloved has told me of the True Guru. ||1||Pause||
ਜਤ ਕਤ ਦੇਖਉ ਤਤ ਤਤ ਤੁਮ ਹੀ ਮੋਹਿ ਇਹੁ ਬਿਸੁਆਸੁ ਹੋਇ ਆਇਓ ॥
(ਗੁਰੂ ਦੀ ਸਹਾਇਤਾ ਨਾਲ ਹੁਣ) ਮੈਨੂੰ ਇਹ ਨਿਸ਼ਚਾ ਬਣ ਗਿਆ ਹੈ ਕਿ ਮੈਂ ਜਿਧਰ ਵੇਖਦਾ ਹਾਂ, ਹੇ ਪ੍ਰਭੂ! ਮੈਨੂੰ ਤੂੰ ਹੀ ਤੂੰ ਦਿੱਸਦਾ ਹੈਂ ।
Wherever I look, there You are; I am totally convinced of this.
ਕੈ ਪਹਿ ਕਰਉ ਅਰਦਾਸਿ ਬੇਨਤੀ ਜਉ ਸੁਨਤੋ ਹੈ ਰਘੁਰਾਇਓ ॥੧॥
(ਹੇ ਭਾਈ! ਮੈਨੂੰ ਯਕੀਨ ਹੋ ਗਿਆ ਹੈ ਕਿ) ਜਦੋਂ ਪਰਮਾਤਮਾ ਆਪ (ਜੀਵਾਂ ਦੀ ਅਰਦਾਸ ਬੇਨਤੀ) ਸੁਣਦਾ ਹੈ ਤਾਂ ਮੈਂ (ਉਸ ਤੋਂ ਬਿਨਾ ਹੋਰ) ਕਿਸ ਦੇ ਪਾਸ ਅਰਜ਼ੋਈ ਕਰਾਂ ਬੇਨਤੀ ਕਰਾਂ? ।੧।
Unto whom should I pray? The Lord Himself hears all. ||1||
ਲਹਿਓ ਸਹਸਾ ਬੰਧਨ ਗੁਰਿ ਤੋਰੇ ਤਾਂ ਸਦਾ ਸਹਜ ਸੁਖੁ ਪਾਇਓ ॥
(ਹੇ ਭਾਈ!) ਗੁਰੂ ਨੇ (ਜਿਸ ਮਨੁੱਖ ਦੇ ਮਾਇਆ ਦੇ) ਬੰਧਨ ਤੋੜ ਦਿੱਤੇ, ਉਸ ਦਾ ਸਾਰਾ ਸਹਮ-ਫ਼ਿਕਰ ਦੂਰ ਹੋ ਗਿਆ, ਤਦੋਂ ਉਸ ਨੇ ਸਦਾ ਲਈ ਆਤਮਕ ਅਡੋਲਤਾ ਦਾ ਆਨੰਦ ਪ੍ਰਾਪਤ ਕਰ ਲਿਆ ।
My anxiety is over. The Guru has cut away my bonds, and I have found eternal peace.
ਹੋਣਾ ਸਾ ਸੋਈ ਫੁਨਿ ਹੋਸੀ ਸੁਖੁ ਦੁਖੁ ਕਹਾ ਦਿਖਾਇਓ ॥੨॥
(ਉਸ ਨੂੰ ਯਕੀਨ ਬਣ ਗਿਆ ਕਿ ਪ੍ਰਭੂ ਦੀ ਰਜ਼ਾ ਅਨੁਸਾਰ) ਜੋ ਕੁਝ ਵਾਪਰਨਾ ਸੀ ਉਹੀ ਵਰਤੇਗਾ (ਉਸ ਦੇ ਹੁਕਮ ਤੋਂ ਬਿਨਾ) ਕੋਈ ਸੁਖ ਜਾਂ ਕੋਈ ਦੁੱਖ ਕਿਤੇ ਭੀ ਵਿਖਾਲੀ ਨਹੀਂ ਦੇ ਸਕਦਾ ।੨।
Whatever shall be, shall be in the end; so where can pain and pleasure be seen? ||2||
ਖੰਡ ਬ੍ਰਹਮੰਡ ਕਾ ਏਕੋ ਠਾਣਾ ਗੁਰਿ ਪਰਦਾ ਖੋਲਿ ਦਿਖਾਇਓ ॥
(ਹੇ ਭਾਈ!) ਗੁਰੂ ਨੇ (ਜਿਸ ਮਨੁੱਖ ਦੇ ਅੰਦਰੋਂ ਹਉਮੈ ਦਾ) ਪਰਦਾ ਖੋਲ੍ਹ ਕੇ ਪਰਮਾਤਮਾ ਦਾ ਦਰਸਨ ਕਰਾ ਦਿੱਤਾ, ਉਸ ਨੂੰ ਪਰਮਾਤਮਾ ਹੀ ਸਾਰੇ ਖੰਡਾਂ ਬ੍ਰਹਮੰਡਾਂ ਦਾ ਇਕੋ ਟਿਕਾਣਾ ਦਿੱਸਦਾ ਹੈ ।
The continents and the solar systems rest in the support of the One Lord. The Guru has removed the veil of illusion, and shown this to me.
ਨਉ ਨਿਧਿ ਨਾਮੁ ਨਿਧਾਨੁ ਇਕ ਠਾਈ ਤਉ ਬਾਹਰਿ ਕੈਠੈ ਜਾਇਓ ॥੩॥
ਜਿਸ ਮਨੁੱਖ ਦੇ ਹਿਰਦੇ ਵਿਚ ਹੀ (ਗੁਰੂ ਦੀ ਕਿਰਪਾ ਨਾਲ) ਜਗਤ ਦੇ ਨੌ ਹੀ ਖ਼ਜ਼ਾਨਿਆਂ ਦਾ ਰੂਪ ਪ੍ਰਭੂ-ਨਾਮ-ਖ਼ਜ਼ਾਨਾ ਆ ਵੱਸੇ, ਉਸ ਨੂੰ ਕਿਤੇ ਬਾਹਰ ਭਟਕਣ ਦੀ ਲੋੜ ਨਹੀਂ ਰਹਿੰਦੀ ।੩।
The nine treasures of the wealth of the Name of the Lord are in that one place. Where else should we go? ||3||
ਏਕੈ ਕਨਿਕ ਅਨਿਕ ਭਾਤਿ ਸਾਜੀ ਬਹੁ ਪਰਕਾਰ ਰਚਾਇਓ ॥
(ਹੇ ਭਾਈ! ਜਿਵੇਂ) ਇੱਕ ਸੋਨੇ ਤੋਂ ਸੁਨਿਆਰੇ ਨੇ ਗਹਣਿਆਂ ਦੀ ਅਨੇਕਾਂ ਕਿਸਮਾਂ ਦੀ ਬਣਤਰ ਬਣਾ ਦਿੱਤੀ, ਤਿਵੇਂ ਪਰਮਾਤਮਾ ਨੇ ਕਈ ਕਿਸਮਾਂ ਦੀ ਇਹ ਜਗਤ-ਰਚਨਾ ਰਚ ਦਿੱਤੀ ਹੈ ।
The same gold is fashioned into various articles; just so, the Lord has made the many patterns of the creation.
ਕਹੁ ਨਾਨਕ ਭਰਮੁ ਗੁਰਿ ਖੋਈ ਹੈ ਇਵ ਤਤੈ ਤਤੁ ਮਿਲਾਇਓ ॥੪॥੨॥੧੨੩॥
ਹੇ ਨਾਨਕ! ਆਖ—ਗੁਰੂ ਨੇ ਜਿਸ ਮਨੁੱਖ ਦਾ ਭਰਮ-ਭੁਲੇਖਾ ਦੂਰ ਕਰ ਦਿੱਤਾ, ਉਸ ਨੂੰ ਉਸੇ ਤਰ੍ਹਾਂ ਹਰੇਕ ਤੱਤ (ਮੂਲ-) ਤੱਤ (ਪ੍ਰਭੂ) ਵਿਚ ਮਿਲਦਾ ਦਿੱਸਦਾ ਹੈ (ਜਿਵੇਂ ਅਨੇਕਾਂ ਰੂਪਾਂ ਦੇ ਗਹਣੇ ਮੁੜ ਸੋਨੇ ਵਿਚ ਹੀ ਮਿਲ ਜਾਂਦੇ ਹਨ) ।੪।੨।੧੨੩।
Says Nanak, the Guru has dispelled my doubt; in this way, my essence merges into God's essence. ||4||2||123||