ਸਿਰੀਰਾਗੁ ਮਹਲੁ ੧ ॥
Siree Raag, First Mehl:
ਧਾਤੁ ਮਿਲੈ ਫੁਨਿ ਧਾਤੁ ਕਉ ਸਿਫਤੀ ਸਿਫਤਿ ਸਮਾਇ ॥
ਪ੍ਰਭੂ ਦੀ ਸਿਫ਼ਤਿ-ਸਾਲਾਹ ਕਰ ਕੇ ਗੁਣਾਂ ਦੇ ਮਾਲਕ ਪ੍ਰਭੂ ਵਿਚ ਮਨੁੱਖ ਇਉਂ ਲੀਨ ਹੋ ਜਾਂਦਾ ਹੈ, ਜਿਵੇਂ (ਸੋਨਾ ਆਦਿਕ ਕਿਸੇ ਧਾਤ ਦਾ ਬਣਿਆ ਹੋਇਆ ਜ਼ੇਵਰ ਢਲ ਕੇ) ਮੁੜ (ਉਸੇ) ਧਾਤ ਨਾਲ ਇੱਕ-ਰੂਪ ਹੋ ਜਾਂਦਾ ਹੈ
As metal merges with metal, those who chant the Praises of the Lord are absorbed into the Praiseworthy Lord.
ਲਾਲੁ ਗੁਲਾਲੁ ਗਹਬਰਾ ਸਚਾ ਰੰਗੁ ਚੜਾਉ ॥
(ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ) ਮਨੁੱਖ ਉੱਤੇ ਪੱਕਾ ਗੂੜ੍ਹਾ ਲਾਲ ਰੰਗ ਚੜ੍ਹ ਜਾਂਦਾ ਹੈ (ਮਨੁੱਖ ਦਾ ਚਿਹਰਾ ਚਮਕ ਉਠਦਾ ਹੈ)
Like the poppies, they are dyed in the deep crimson color of Truthfulness.
ਸਚੁ ਮਿਲੈ ਸੰਤੋਖੀਆ ਹਰਿ ਜਪਿ ਏਕੈ ਭਾਇ ॥੧॥
ਪਰ ਉਹ ਸਦਾ-ਥਿਰ ਪ੍ਰਭੂ ਉਹਨਾਂ ਸੰਤੋਖੀ ਜੀਵਨ ਵਾਲਿਆਂ ਨੂੰ ਹੀ ਮਿਲਦਾ ਹੈ ਜੋ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦੇ ਕਰਦੇ ਉਸ ਇੱਕੋ ਦੇ ਪੇ੍ਰਮ ਵਿਚ ਹੀ (ਮਗਨ ਰਹਿੰਦੇ) ਹਨ ।੧।
Those contented souls who meditate on the Lord with single-minded love, meet the True Lord. ||1||
ਭਾਈ ਰੇ ਸੰਤ ਜਨਾ ਕੀ ਰੇਣੁ ॥
ਹੇ ਭਾਈ ! (ਪ੍ਰਭੂ ਦਾ ਦਰਸ਼ਨ ਕਰਨਾ ਹੈ ਤਾਂ) ਸੰਤ ਜਨਾਂ ਦੇ ਚਰਨਾਂ ਦੀ ਧੂੜ ਬਣ
O Siblings of Destiny, become the dust of the feet of the humble Saints.
ਸੰਤ ਸਭਾ ਗੁਰੁ ਪਾਈਐ ਮੁਕਤਿ ਪਦਾਰਥੁ ਧੇਣੁ ॥੧॥ ਰਹਾਉ ॥
ਸੰਤ ਜਨਾਂ ਦੀ ਸਭਾ ਵਿਚ (ਸਤਸੰਗ ਵਿਚ) ਗੁਰੂ ਮਿਲਦਾ ਹੈ ਜੋ (ਮਾਨੋ) ਕਾਮਧੇਨ ਹੈ ਜਿਸ ਪਾਸੋਂ ਉਹ ਨਾਮ-ਪਦਾਰਥ ਮਿਲਦਾ ਹੈ ਜੋ ਵਿਕਾਰਾਂ ਤੋਂ ਬਚਾ ਲੈਂਦਾ ਹੈ ।੧।ਰਹਾਉ।
In the Society of the Saints, the Guru is found. He is the Treasure of Liberation, the Source of all good fortune. ||1||Pause||
ਊਚਉ ਥਾਨੁ ਸੁਹਾਵਣਾ ਊਪਰਿ ਮਹਲੁ ਮੁਰਾਰਿ ॥
ਪਰਮਾਤਮਾ (ਦੇ ਰਹਿਣ) ਦਾ ਸੋਹਣਾ ਥਾਂ ਉੱਚਾ ਹੈ, ਉਸ ਦਾ ਮਹਲ (ਸਭ ਤੋਂ) ਉੱਪਰ ਹੈ
Upon that Highest Plane of Sublime Beauty, stands the Mansion of the Lord.
ਸਚੁ ਕਰਣੀ ਦੇ ਪਾਈਐ ਦਰੁ ਘਰੁ ਮਹਲੁ ਪਿਆਰਿ ॥
ਉਸ ਦਾ ਦਰ ਉਸ ਦਾ ਘਰ ਮਹਲ ਪਿਆਰ ਦੀ ਰਾਹੀਂ ਲੱਭਦਾ ਹੈ, ਟਿਕਵਾਂ (ਚੰਗਾ) ਆਚਰਣ ਦੇ ਕੇ ਲੱਭੀਦਾ ਹੈ
By true actions, this human body is obtained, and the door within ourselves which leads to the Mansion of the Beloved, is found.
ਗੁਰਮੁਖਿ ਮਨੁ ਸਮਝਾਈਐ ਆਤਮ ਰਾਮੁ ਬੀਚਾਰਿ ॥੨॥
(ਪਰ ਉੱਚਾ ਆਚਰਨ ਭੀ ਸੌਖੀ ਖੇਡ ਨਹੀਂ, ਮਨ ਵਿਕਾਰਾਂ ਵਲ ਹੀ ਪੇ੍ਰਰਦਾ ਰਹਿੰਦਾ ਹੈ, ਤੇ) ਮਨ ਨੂੰ ਗੁਰੂ ਦੀ ਰਾਹੀਂ ਸਿੱਧੇ ਰਾਹੇ ਪਾਈਦਾ ਹੈ, ਸਰਬ-ਵਿਆਪੀ ਪ੍ਰਭੂ ਦੇ ਗੁਣਾਂ ਦੀ ਵਿਚਾਰ ਨਾਲ ਸਮਝਾਈਦਾ ਹੈ ।੨।
The Gurmukhs train their minds to contemplate the Lord, the Supreme Soul. ||2||
ਤ੍ਰਿਬਿਧਿ ਕਰਮ ਕਮਾਈਅਹਿ ਆਸ ਅੰਦੇਸਾ ਹੋਇ ॥
(ਦੁਨੀਆ ਵਿਚ ਆਮ ਤੌਰ ਤੇ) ਮਾਇਆ ਦੇ ਤਿੰਨਾਂ ਗੁਣਾਂ ਦੇ ਅਧੀਨ ਰਹਿ ਕੇ ਹੀ ਕਰਮ ਕਰੀਦੇ ਹਨ, ਜਿਸ ਕਰਕੇ ਆਸਾ ਤੇ ਸਂਹਸਿਆਂ ਦਾ ਗੇੜ ਬਣਿਆ ਰਹਿੰਦਾ ਹੈ (ਇਹਨਾਂ ਦੇ ਕਾਰਨ ਮਨ ਵਿਚ ਖਿੱਝ ਬਣਦੀ ਹੈ)
By actions committed under the influence of the three qualities, hope and anxiety are produced.
ਕਿਉ ਗੁਰ ਬਿਨੁ ਤ੍ਰਿਕੁਟੀ ਛੁਟਸੀ ਸਹਜਿ ਮਿਲਿਐ ਸੁਖੁ ਹੋਇ ॥
ਇਹ ਖਿੱਝ ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਨਹੀਂ ਹਟਦੀ (ਗੁਰੂ ਦੀ ਰਾਹੀਂ ਹੀ ਅਡੋਲਤਾ ਪੈਦਾ ਹੁੰਦੀ ਹੈ), ਅਡੋਲਤਾ ਵਿਚ ਟਿਕੇ ਰਿਹਾਂ ਆਤਮਕ ਆਨੰਦ ਮਿਲਦਾ ਹੈ
Without the Guru, how can anyone be released from these three qualities? Through intuitive wisdom, we meet with Him and find peace.
ਨਿਜ ਘਰਿ ਮਹਲੁ ਪਛਾਣੀਐ ਨਦਰਿ ਕਰੇ ਮਲੁ ਧੋਇ ॥੩॥
ਜਦੋਂ ਪ੍ਰਭੂ ਮਿਹਰ ਦੀ ਨਜ਼ਰ ਕਰਦਾ ਹੈ, ਮਨੁੱਖ (ਆਪਣੇ ਮਨ ਦੀ) ਮੈਲ ਸਾਫ਼ ਕਰਦਾ ਹੈ (ਮਨ ਭਟਕਣੋਂ ਹਟ ਜਾਂਦਾ ਹੈ) ਤੇ ਅਡੋਲਤਾ ਵਿਚ ਪਰਮਾਤਮਾ ਦਾ ਟਿਕਾਣਾ (ਆਪਣੇ ਅੰਦਰ ਹੀ) ਪਛਾਣ ਲਈਦਾ ਹੈ ।੩।
Within the home of the self, the Mansion of His Presence is realized when He bestows His Glance of Grace and washes away our pollution. ||3||
ਬਿਨੁ ਗੁਰ ਮੈਲੁ ਨ ਉਤਰੈ ਬਿਨੁ ਹਰਿ ਕਿਉ ਘਰ ਵਾਸੁ ॥
ਗੁਰੂ ਤੋਂ ਬਿਨਾ ਮਨ ਦੀ ਮੈਲ ਨਹੀਂ ਧੁਪਦੀ, ਪਰਮਾਤਮਾ ਵਿਚ ਜੁੜਨ ਤੋਂ ਬਿਨਾ ਮਾਨਸਕ ਅਡੋਲਤਾ ਨਹੀਂ ਲੱਭਦੀ ।
Without the Guru, this pollution is not removed. Without the Lord, how can there be any homecoming?
ਏਕੋ ਸਬਦੁ ਵੀਚਾਰੀਐ ਅਵਰ ਤਿਆਗੈ ਆਸ ॥
(ਹੇ ਭਾਈ !) ਇਕ (ਰਾਜ਼ਕ) ਪ੍ਰਭੂ ਦੀ ਹੀ ਸਿਫ਼ਤਿ-ਸਾਲਾਹ ਵਿਚਾਰਨੀ ਚਾਹੀਦੀ ਹੈ (ਜੋ ਸਿਫ਼ਤਿ-ਸਾਲਾਹ ਕਰਦਾ ਹੈ ਉਹ) ਹੋਰ ਹੋਰ ਆਸਾਂ ਛੱਡ ਦੇਂਦਾ ਹੈ
Contemplate the One Word of the Shabad, and abandon other hopes.
ਨਾਨਕ ਦੇਖਿ ਦਿਖਾਈਐ ਹਉ ਸਦ ਬਲਿਹਾਰੈ ਜਾਸੁ ॥੪॥੧੨॥
ਹੇ ਨਾਨਕ ! (ਆਖ—) ਜਿਹੜਾ ਗੁਰੂ ਆਪ ਪ੍ਰਭੂ ਦਾ ਦਰਸ਼ਨ ਕਰ ਕੇ ਮੈਨੂੰ ਦਰਸ਼ਨ ਕਰਾਉਂਦਾ ਹੈ, ਮੈਂ ਉਸ ਤੋਂ ਸਦਾ ਸਦਕੇ ਜਾਂਦਾ ਹਾਂ ।੪।੧੨।
O Nanak, I am forever a sacrifice to the one who beholds, and inspires others to behold Him. ||4||12||