ਗਉੜੀ ਮਹਲਾ ੫ ॥
Gauree, Fifth Mehl:
ਮਿਲਹੁ ਪਿਆਰੇ ਜੀਆ ॥
ਹੇ ਸਭ ਜੀਵਾਂ ਨਾਲ ਪਿਆਰ ਕਰਨ ਵਾਲੇ ਪ੍ਰਭੂ! ਮੈਨੂੰ ਮਿਲ ।
Meet with me, O my Dear Beloved.
ਪ੍ਰਭ ਕੀਆ ਤੁਮਾਰਾ ਥੀਆ ॥੧॥ ਰਹਾਉ ॥
ਹੇ ਪ੍ਰਭੂ! (ਜਗਤ ਵਿਚ) ਤੇਰਾ ਕੀਤਾ ਹੀ ਵਰਤ ਰਿਹਾ ਹੈ (ਉਹੀ ਹੁੰਦਾ ਹੈ ਜੋ ਤੂੰ ਕਰਦਾ ਹੈਂ) ।੧।ਰਹਾਉ।
O God, whatever You do - that alone happens. ||1||Pause||
ਅਨਿਕ ਜਨਮ ਬਹੁ ਜੋਨੀ ਭ੍ਰਮਿਆ ਬਹੁਰਿ ਬਹੁਰਿ ਦੁਖੁ ਪਾਇਆ ॥
ਹੇ ਪ੍ਰਭੂ ਪਾਤਿਸ਼ਾਹ! (ਮਾਇਆ-ਗ੍ਰਸਿਆ ਜੀਵ) ਅਨੇਕਾਂ ਜਨਮਾਂ ਵਿਚ ਬਹੁਤ ਜੂਨੀਆਂ ਵਿਚ ਭਟਕਦਾ ਚਲਿਆ ਆਉਂਦਾ ਹੈ, (ਜਨਮ ਮਰਨ ਦਾ) ਦੁੱਖ ਮੁੜ ਮੁੜ ਸਹਾਰਦਾ ਹੈ ।
Wandering around through countless incarnations, I endured pain and suffering in so many lives, over and over again.
ਤੁਮਰੀ ਕ੍ਰਿਪਾ ਤੇ ਮਾਨੁਖ ਦੇਹ ਪਾਈ ਹੈ ਦੇਹੁ ਦਰਸੁ ਹਰਿ ਰਾਇਆ ॥੧॥
ਤੇਰੀ ਮਿਹਰ ਨਾਲ (ਇਸ ਨੇ ਹੁਣ) ਮਨੁੱਖਾ ਸਰੀਰ ਪ੍ਰਾਪਤ ਕੀਤਾ ਹੈ (ਇਸ ਨੂੰ ਆਪਣਾ) ਦਰਸਨ ਦੇਹ (ਤੇ ਇਸ ਦੀ ਵਿਕਾਰਾਂ ਵਲੋਂ ਰੱਖਿਆ ਕਰ) ।੧।
By Your Grace, I obtained this human body; grant me the Blessed Vision of Your Darshan, O Sovereign Lord King. ||1||
ਸੋਈ ਹੋਆ ਜੋ ਤਿਸੁ ਭਾਣਾ ਅਵਰੁ ਨ ਕਿਨ ਹੀ ਕੀਤਾ ॥
ਹੇ ਭਾਈ! ਜਗਤ ਵਿਚ ਉਹੀ ਕੁਝ ਬੀਤਦਾ ਹੈ, ਜੋ ਉਸ ਪਰਮਾਤਮਾ ਨੂੰ ਪਸੰਦ ਆਉਂਦਾ ਹੈ । ਕੋਈ ਹੋਰ ਜੀਵ (ਉਸ ਦੀ ਰਜ਼ਾ ਦੇ ਉਲਟ ਕੁਝ) ਨਹੀਂ ਕਰ ਸਕਦਾ ।
That which pleases His Will has come to pass; no one else can do anything.
ਤੁਮਰੈ ਭਾਣੈ ਭਰਮਿ ਮੋਹਿ ਮੋਹਿਆ ਜਾਗਤੁ ਨਾਹੀ ਸੂਤਾ ॥੨॥
ਹੇ ਪ੍ਰਭੂ! ਜੀਵ ਤੇਰੀ ਰਜ਼ਾ ਅਨੁਸਾਰ ਹੀ ਮਾਇਆ ਦੀ ਭਟਕਣਾ ਵਿਚ ਮਾਇਆ ਦੇ ਮੋਹ ਵਿਚ ਫਸਿਆ ਰਹਿੰਦਾ ਹੈ, ਸਦਾ ਮੋਹ ਵਿਚ ਸੁੱਤਾ ਰਹਿੰਦਾ ਹੈ ਤੇ ਇਸ ਨੀਂਦ ਵਿਚੋਂ ਸੁਚੇਤ ਨਹੀਂ ਹੁੰਦਾ ।੨।
By Your Will, enticed by the illusion of emotional attachment, the people are asleep; they do not wake up. ||2||
ਬਿਨਉ ਸੁਨਹੁ ਤੁਮ ਪ੍ਰਾਨਪਤਿ ਪਿਆਰੇ ਕਿਰਪਾ ਨਿਧਿ ਦਇਆਲਾ ॥
ਹੇ ਮੇਰੀ ਜਿੰਦ ਦੇ ਪਤੀ! ਹੇ ਪਿਆਰੇ ਪ੍ਰਭੂ! ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਹੇ ਦਇਅਲ ਪ੍ਰਭੂ! ਤੂੰ (ਮੇਰੀ) ਬੇਨਤੀ ਸੁਣ ।
Please hear my prayer, O Lord of Life, O Beloved, Ocean of mercy and compassion.
ਰਾਖਿ ਲੇਹੁ ਪਿਤਾ ਪ੍ਰਭ ਮੇਰੇ ਅਨਾਥਹ ਕਰਿ ਪ੍ਰਤਿਪਾਲਾ ॥੩॥
ਹੇ ਮੇਰੇ ਪਿਤਾ-ਪ੍ਰਭੂ! ਅਨਾਥ ਜੀਵਾਂ ਦੀ ਪਾਲਣਾ ਕਰ (ਇਹਨਾਂ ਨੂੰ ਵਿਕਾਰਾਂ ਦੇ ਹੱਲਿਆਂ ਤੋਂ) ਬਚਾ ਲੈ ।੩।
Save me, O my Father God. I am an orphan - please, cherish me! ||3||
ਜਿਸ ਨੋ ਤੁਮਹਿ ਦਿਖਾਇਓ ਦਰਸਨੁ ਸਾਧਸੰਗਤਿ ਕੈ ਪਾਛੈ ॥
ਹੇ ਪ੍ਰਭੂ! ਜਿਸ ਭੀ ਮਨੁੱਖ ਨੂੰ ਤੂੰ ਆਪਣਾ ਦਰਸਨ ਦਿੱਤਾ ਹੈ, ਸਾਧ ਸੰਗਤਿ ਦੇ ਆਸਰੇ ਰੱਖ ਕੇ ਦਿੱਤਾ ਹੈ ।
You reveal the Blessed Vision of Your Darshan, for the sake of the Saadh Sangat, the Company of the Holy.
ਕਰਿ ਕਿਰਪਾ ਧੂਰਿ ਦੇਹੁ ਸੰਤਨ ਕੀ ਸੁਖੁ ਨਾਨਕੁ ਇਹੁ ਬਾਛੈ ॥੪॥੯॥੧੩੦॥
(ਹੇ ਪ੍ਰਭੂ! ਤੇਰਾ ਦਾਸ) ਨਾਨਕ (ਤੇਰੇ ਦਰ ਤੋਂ) ਇਹ ਸੁਖ ਮੰਗਦਾ ਹੈ ਕਿ ਮੈਨੂੰ ਨਾਨਕ ਨੂੰ ਭੀ ਆਪਣੇ ਸੰਤ ਜਨਾਂ ਦੇ ਚਰਨਾਂ ਦੇ ਧੂੜ ਬਖ਼ਸ਼ ।੪।੯।੧੩੦।
Grant Your Grace, and bless us with the dust of the feet of the Saints; Nanak yearns for this peace. ||4||9||130||