ਗਉੜੀ ਮਹਲਾ ੫ ॥
Gauree, Fifth Mehl:
ਤੁਮ ਹਰਿ ਸੇਤੀ ਰਾਤੇ ਸੰਤਹੁ ॥
ਹੇ ਸੰਤ ਜਨੋ! (ਤੁਸੀ ਭਾਗਾਂ ਵਾਲੇ ਹੋ ਕਿ) ਤੁਸੀ ਪਰਮਾਤਮਾ ਨਾਲ ਰੱਤੇ ਹੋਏ ਹੋ ।
O Saint, You are attuned to the Lord.
ਨਿਬਾਹਿ ਲੇਹੁ ਮੋ ਕਉ ਪੁਰਖ ਬਿਧਾਤੇ ਓੜਿ ਪਹੁਚਾਵਹੁ ਦਾਤੇ ॥੧॥ ਰਹਾਉ ॥
ਹੇ ਸਰਬ-ਵਿਆਪਕ ਕਰਤਾਰ! ਹੇ ਦਾਤਾਰ! ਮੈਨੂੰ ਭੀ (ਆਪਣੇ ਪਿਆਰ ਵਿਚ) ਨਿਬਾਹ ਲੈ, ਮੈਨੂੰ ਭੀ ਤੋੜ ਤਕ (ਪੀ੍ਰਤਿ ਦੇ ਦਰਜੇ ਤਕ) ਅਪੜਾ ਲੈ ।੧।ਰਹਾਉ।
Please stand my me, Architect of Destiny; please take me to my destination, Great Giver. ||1||Pause||
ਤੁਮਰਾ ਮਰਮੁ ਤੁਮਾ ਹੀ ਜਾਨਿਆ ਤੁਮ ਪੂਰਨ ਪੁਰਖ ਬਿਧਾਤੇ ॥
ਹੇ ਸਰਬ-ਵਿਆਪਕ ਕਰਤਾਰ! ਆਪਣੇ ਦਿਲ ਦੀ ਗੱਲ ਤੂੰ ਆਪ ਹੀ ਜਾਣਦਾ ਹੈਂ,
You alone know Your mystery; You are the Perfect Architect of Destiny.
ਰਾਖਹੁ ਸਰਣਿ ਅਨਾਥ ਦੀਨ ਕਉ ਕਰਹੁ ਹਮਾਰੀ ਗਾਤੇ ॥੧॥
ਮੈਨੂੰ ਅਨਾਥ ਨੂੰ ਗ਼ਰੀਬ ਨੂੰ ਆਪਣੀ ਸਰਨ ਵਿਚ ਰੱਖ, ਮੇਰੀ ਆਤਮਕ ਅਵਸਥਾ ਉੱਚੀ ਬਣਾ ਦੇ ।੧।
I am a helpless orphan - please keep me under Your Protection and save me. ||1||
ਤਰਣ ਸਾਗਰ ਬੋਹਿਥ ਚਰਣ ਤੁਮਾਰੇ ਤੁਮ ਜਾਨਹੁ ਅਪੁਨੀ ਭਾਤੇ ॥
(ਹੇ ਪ੍ਰਭੂ!) ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਲਈ ਤੇਰੇ ਚਰਨ (ਮੇਰੇ ਲਈ) ਜਹਾਜ਼ ਹਨ । ਕਿਸ ਤਰੀਕੇ ਨਾਲ ਤੂੰ ਪਾਰ ਲੰਘਾਂਦਾ ਹੈਂ?—ਇਹ ਤੂੰ ਆਪ ਹੀ ਜਾਣਦਾ ਹੈਂ ।
Your Feet are the boat to carry us across the world-ocean; You alone know Your ways.
ਕਰਿ ਕਿਰਪਾ ਜਿਸੁ ਰਾਖਹੁ ਸੰਗੇ ਤੇ ਤੇ ਪਾਰਿ ਪਰਾਤੇ ॥੨॥
ਹੇ ਪ੍ਰਭੂ! ਮਿਹਰ ਕਰ ਕੇ ਤੂੰ ਜਿਸ ਜਿਸ ਮਨੁੱਖ ਨੂੰ ਆਪਣੇ ਨਾਲ ਰੱਖਦਾ ਹੈਂ, ਉਹ ਸਾਰੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦੇ ਹਨ ।੨।
Those whom You keep protected, by Your Kindness, cross over to the other side. ||2||
ਈਤ ਊਤ ਪ੍ਰਭ ਤੁਮ ਸਮਰਥਾ ਸਭੁ ਕਿਛੁ ਤੁਮਰੈ ਹਾਥੇ ॥
ਹੇ ਪ੍ਰਭੂ! (ਅਸਾਂ ਜੀਵਾਂ ਵਾਸਤੇ) ਇਸ ਲੋਕ ਵਿਚ ਤੇ ਪਰਲੋਕ ਵਿਚ ਤੂੰ ਹੀ ਸਭ ਤਾਕਤਾਂ ਦਾ ਮਾਲਕ ਹੈਂ (ਸਾਡਾ ਹਰੇਕ ਸੁਖ ਦੁਖ) ਤੇਰੇ ਹੀ ਹੱਥ ਵਿਚ ਹੈ ।
Here and hereafter, God, You are All-powerful; everything is in Your Hands.
ਐਸਾ ਨਿਧਾਨੁ ਦੇਹੁ ਮੋ ਕਉ ਹਰਿ ਜਨ ਚਲੈ ਹਮਾਰੈ ਸਾਥੇ ॥੩॥
ਹੇ ਪ੍ਰਭੂ ਦੇ ਸੰਤ ਜਨੋ! ਮੈਨੂੰ ਅਜੇਹਾ ਨਾਮ-ਖ਼ਜ਼ਾਨਾ ਦੇਹੋ, ਜੇਹੜਾ (ਇਥੋਂ ਚਲਦਿਆਂ) ਮੇਰੇ ਨਾਲ ਸਾਥ ਕਰੇ ।੩।
Please give me that treasure, which will go along with me, O servant of the Lord. ||3||
ਨਿਰਗੁਨੀਆਰੇ ਕਉ ਗੁਨੁ ਕੀਜੈ ਹਰਿ ਨਾਮੁ ਮੇਰਾ ਮਨੁ ਜਾਪੇ ॥
(ਹੇ ਸੰਤ ਜਨੋ!) ਮੈਨੂੰ ਗੁਣ-ਹੀਨ ਨੂੰ (ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ) ਗੁਣ ਬਖ਼ਸ਼ੋ, (ਮਿਹਰ ਕਰੋ,) ਮੇਰਾ ਮਨ ਪਰਮਾਤਮਾ ਦਾ ਨਾਮ ਸਦਾ ਜਪਦਾ ਰਹੇ ।
I am without virtue - please bless me with virtue, so that my mind might chant the Name of the Lord.
ਸੰਤ ਪ੍ਰਸਾਦਿ ਨਾਨਕ ਹਰਿ ਭੇਟੇ ਮਨ ਤਨ ਸੀਤਲ ਧ੍ਰਾਪੇ ॥੪॥੧੪॥੧੩੫॥
ਹੇ ਨਾਨਕ! ਗੁਰੂ-ਸੰਤ ਦੀ ਕਿਰਪਾ ਨਾਲ ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਮਿਲ ਪੈਂਦਾ ਹੈ, ਉਹਨਾਂ ਦੇ ਮਨ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦੇ ਹਨ, ਉਹਨਾਂ ਦੇ ਤਨ ਠੰਢੇ-ਠਾਰ ਹੋ ਜਾਂਦੇ ਹਨ (ਵਿਕਾਰਾਂ ਦੀ ਤਪਸ਼ ਤੋਂ ਬਚ ਜਾਂਦੇ ਹਨ) ।੪।੧੪।੧੩੫।
By the Grace of the Saints, Nanak has met the Lord; his mind and body are soothed and satisfied. ||4||14||135||