ਗਉੜੀ ਮਹਲਾ ੫ ॥
Gauree, Fifth Mehl:
ਪਾਰਬ੍ਰਹਮ ਪੂਰਨ ਪਰਮੇਸੁਰ ਮਨ ਤਾ ਕੀ ਓਟ ਗਹੀਜੈ ਰੇ ॥
ਹੇ ਮੇਰੇ ਮਨ! ਉਸ ਪਰਮਾਤਮਾ ਦਾ ਆਸਰਾ ਲੈਣਾ ਚਾਹੀਦਾ ਹੈ, ਜੋ ਬੇਅੰਤ ਹੈ, ਸਰਬ-ਵਿਆਪਕ ਹੈ, ਤੇ ਸਭ ਤੋਂ ਵੱਡਾ ਮਾਲਕ ਹੈ!
He is the Supreme Lord God, the Perfect Transcendent Lord; O my mind, hold tight to the Support of the One
ਜਿਨਿ ਧਾਰੇ ਬ੍ਰਹਮੰਡ ਖੰਡ ਹਰਿ ਤਾ ਕੋ ਨਾਮੁ ਜਪੀਜੈ ਰੇ ॥੧॥ ਰਹਾਉ ॥
ਹੇ ਮਨ! ਉਸ ਪਰਮਾਤਮਾ ਦਾ ਨਾਮ ਜਪਣਾ ਚਾਹੀਦਾ ਹੈ, ਜਿਸ ਨੇ ਸਾਰੇ ਧਰਤੀ-ਮੰਡਲਾਂ ਨੂੰ, ਸਾਰੇ ਜਗਤ ਨੂੰ (ਪੈਦਾ ਕਰ ਕੇ) ਸਹਾਰਾ ਦਿੱਤਾ ਹੋਇਆ ਹੈ ।੧।ਰਹਾਉ
who established the solar systems and galaxies. Chant the Name of that Lord. ||1||Pause||
ਮਨ ਕੀ ਮਤਿ ਤਿਆਗਹੁ ਹਰਿ ਜਨ ਹੁਕਮੁ ਬੂਝਿ ਸੁਖੁ ਪਾਈਐ ਰੇ ॥
ਹੇ ਹਰੀ ਦੇ ਸੇਵਕੋ! ਆਪਣੇ ਮਨ ਦੀ ਚਤੁਰਾਈ ਛੱਡ ਦਿਹੋ । ਪਰਮਾਤਮਾ ਦੀ ਰਜ਼ਾ ਨੂੰ ਸਮਝ ਕੇ ਹੀ ਸੁਖ ਪਾ ਸਕੀਦਾ ਹੈ ।
Renounce the intellectual cleverness of your mind, O humble servants of the Lord; understanding the Hukam of His Command, peace is found.
ਜੋ ਪ੍ਰਭੁ ਕਰੈ ਸੋਈ ਭਲ ਮਾਨਹੁ ਸੁਖਿ ਦੁਖਿ ਓਹੀ ਧਿਆਈਐ ਰੇ ॥੧॥
ਹੇ ਸੰਤ ਜਨੋ! ਸੁਖ ਵਿਚ (ਭੀ), ਤੇ ਦੁਖ ਵਿਚ (ਭੀ) ਉਸ ਪਰਮਾਤਮਾ ਨੂੰ ਹੀ ਯਾਦ ਕਰਨਾ ਚਾਹੀਦਾ ਹੈ । ਹੇ ਸੰਤ ਜਨੋ! ਜੋ ਕੁਝ ਪਰਮਾਤਮਾ ਕਰਦਾ ਹੈ, ਉਸਨੂੰ ਭਲਾ ਕਰ ਕੇ ਮੰਨੋ ।੧।
Whatever God does, accept that with pleasure; in comfort and in suffering, meditate on Him. ||1||
ਕੋਟਿ ਪਤਿਤ ਉਧਾਰੇ ਖਿਨ ਮਹਿ ਕਰਤੇ ਬਾਰ ਨ ਲਾਗੈ ਰੇ ॥
(ਹੇ ਹਰਿ ਜਨੋ!) ਵਿਕਾਰਾਂ ਵਿਚ ਡਿੱਗੇ ਹੋਏ ਕ੍ਰੋੜਾਂ ਬੰਦਿਆਂ ਨੂੰ (ਜੇ ਚਾਹੇ ਤਾਂ) ਕਰਤਾਰ ਇਕ ਖਿਨ ਵਿਚ (ਵਿਕਾਰਾਂ ਤੋਂ) ਬਚਾ ਲੈਂਦਾ ਹੈ, (ਤੇ ਇਹ ਕੰਮ ਕਰਦਿਆਂ) ਕਰਤਾਰ ਨੂੰ ਰਤਾ ਚਿਰ ਨਹੀਂ ਲੱਗਦਾ ।
The Creator emancipates millions of sinners in an instant, without a moment's delay.
ਦੀਨ ਦਰਦ ਦੁਖ ਭੰਜਨ ਸੁਆਮੀ ਜਿਸੁ ਭਾਵੈ ਤਿਸਹਿ ਨਿਵਾਜੈ ਰੇ ॥੨॥
ਉਹ ਮਾਲਕ-ਪ੍ਰਭੂ ਗਰੀਬਾਂ ਦੇ ਦਰਦ-ਦੁੱਖ ਨਾਸ ਕਰਨ ਵਾਲਾ ਹੈ । ਜਿਸ ਉਤੇ ਉਹ ਪ੍ਰਸੰਨ ਹੁੰਦਾ ਹੈ, ਉਸ ਉਤੇ ਬਖ਼ਸ਼ਸ਼ ਕਰਦਾ ਹੈ ।੨।
The Lord, the Destroyer of the pain and sorrow of the poor, blesses those with whom He is pleased. ||2||
ਸਭ ਕੋ ਮਾਤ ਪਿਤਾ ਪ੍ਰਤਿਪਾਲਕ ਜੀਅ ਪ੍ਰਾਨ ਸੁਖ ਸਾਗਰੁ ਰੇ ॥
ਹੇ ਭਾਈ! ਪਰਮਾਤਮਾ ਸਭ ਦੀਆਂ ਜਿੰਦਾਂ ਤੇ ਪ੍ਰਾਣਾਂ ਵਾਸਤੇ ਸੁਖਾਂ ਦਾ ਸਮੁੰਦਰ ਹੈ, ਸਭਨਾਂ ਦਾ ਮਾਂ-ਪਿਉ ਹੈ, ਸਭ ਦੀ ਪਾਲਣਾ ਕਰਦਾ ਹੈ ।
He is Mother and Father, the Cherisher of all; He is the Breath of life of all beings, the Ocean of peace.
ਦੇਂਦੇ ਤੋਟਿ ਨਾਹੀ ਤਿਸੁ ਕਰਤੇ ਪੂਰਿ ਰਹਿਓ ਰਤਨਾਗਰੁ ਰੇ ॥੩॥
(ਜੀਵਾਂ ਨੂੰ ਦਾਤਾਂ) ਦੇਂਦਿਆਂ ਉਸ ਕਰਤਾਰ ਦੇ ਖ਼ਜ਼ਾਨੇ ਵਿਚ ਕਮੀ ਨਹੀਂ ਹੁੰਦੀ, ਉਹ ਰਤਨਾਂ ਦੀ ਖਾਣ ਹੈ ਤੇ ਰਤਨਾਂ ਨਾਲ ਨਕਾ-ਨਕ ਭਰਿਆ ਹੋਇਆ ਹੈ ।੩।
While giving so generously, the Creator does not diminish at all. The Source of jewels, He is All-pervading. ||3||
ਜਾਚਿਕੁ ਜਾਚੈ ਨਾਮੁ ਤੇਰਾ ਸੁਆਮੀ ਘਟ ਘਟ ਅੰਤਰਿ ਸੋਈ ਰੇ ॥
ਹੇ ਮੇਰੇ ਮਾਲਕ! (ਤੇਰੇ ਦਰ ਦਾ) ਮੰਗਤਾ (ਨਾਨਕ) ਤੇਰਾ ਨਾਮ (ਦਾਤਿ ਵਜੋਂ) ਮੰਗਦਾ ਹੈ । (ਹੇ ਭਾਈ!) ਉਹ ਪਰਮਾਤਮਾ ਹੀ ਹਰੇਕ ਸਰੀਰ ਵਿਚ ਵੱਸ ਰਿਹਾ ਹੈ
The beggar begs for Your Name, O Lord and Master; God is contained deep within the nucleus of each and every heart.
ਨਾਨਕੁ ਦਾਸੁ ਤਾ ਕੀ ਸਰਣਾਈ ਜਾ ਤੇ ਬ੍ਰਿਥਾ ਨ ਕੋਈ ਰੇ ॥੪॥੧੬॥੧੩੭॥
(ਹੇ ਭਾਈ!) ਦਾਸ ਨਾਨਕ ਉਸ ਪਰਮਾਤਮਾ ਦੀ ਹੀ ਸਰਨ ਪਿਆ ਹੈ, ਜਿਸ ਦੇ ਦਰ ਤੋਂ ਕੋਈ ਨਿਰਾਸ ਨਹੀਂ ਜਾਂਦਾ ।੪।੧੬।੧੩੭।
Slave Nanak has entered His Sanctuary; no one returns from Him empty-handed. ||4||16||137||