ਸ਼ਬਦ. ੬੬ 
 
ਸਿਰੀਰਾਗੁ ਮਹਲਾ ੧ ॥
Siree Raag, First Mehl:
 
ਧ੍ਰਿਗੁ ਜੀਵਣੁ ਦੋਹਾਗਣੀ ਮੁਠੀ ਦੂਜੈ ਭਾਇ ॥
ਜੇਹੜੀ ਭਾਗ-ਹੀਣ ਜੀਵ-ਇਸਤ੍ਰੀ (ਪ੍ਰਭੂ-ਪਤੀ ਤੋਂ ਬਿਨਾ ਮਾਇਆ ਆਦਿਕ) ਹੋਰ ਦੂਜੇ ਪਿਆਰ ਵਿਚ ਹੀ ਠੱਗੀ ਰਹਿੰਦੀ ਹੈ ਉਸ ਦਾ ਜੀਉਣਾ ਫਿਟਕਾਰ-ਜੋਗ ਹੀ ਹੈ
The life of the discarded bride is cursed. She is deceived by the love of duality.
 
ਕਲਰ ਕੇਰੀ ਕੰਧ ਜਿਉ ਅਹਿਨਿਸਿ ਕਿਰਿ ਢਹਿ ਪਾਇ ॥
ਜਿਵੇਂ ਕੱਲਰ ਦੀ ਕੰਧ (ਸਹਜੇ ਸਹਜੇ) ਕਿਰਦੀ ਰਹਿੰਦੀ ਹੈ, ਤਿਵੇਂ ਉਸ ਦਾ ਆਤਮਕ ਜੀਵਨ ਭੀ ਦਿਨ ਰਾਤ (ਮਾਇਆ ਦੇ ਮੋਹ ਵਿਚ) ਕਿਰ ਕਿਰ ਕੇ ਢਹਿ-ਢੇਰੀ ਹੁੰਦਾ ਜਾਂਦਾ ਹੈ
Like a wall of sand, day and night, she crumbles, and eventually, she breaks down altogether.
 
ਬਿਨੁ ਸਬਦੈ ਸੁਖੁ ਨਾ ਥੀਐ ਪਿਰ ਬਿਨੁ ਦੂਖੁ ਨ ਜਾਇ ॥੧॥
(ਸੁਖ ਦੀ ਖ਼ਾਤਰ ਉਹ ਦੌੜ-ਭੱਜ ਕਰਦੀ ਹੈ, ਪਰ) ਗੁਰੂ ਦੀ ਸਰਨ ਤੋਂ ਬਿਨਾ ਸੁਖ ਨਹੀਂ ਮਿਲ ਸਕਦਾ (ਮਾਇਆ ਦਾ ਮੋਹ ਤਾਂ ਸਗੋਂ ਦੁੱਖ ਹੀ ਦੁੱਖ ਪੈਦਾ ਕਰਦਾ ਹੈ, ਤੇ) ਪਤੀ-ਪ੍ਰਭੂ ਨੂੰ ਮਿਲਣ ਤੋਂ ਬਿਨਾ ਮਾਨਸਕ ਦੁੱਖ ਦੂਰ ਨਹੀਂ ਹੁੰਦਾ ।੧।
Without the Word of the Shabad, peace does not come. Without her Husband Lord, her suffering does not end. ||1||
 
ਮੁੰਧੇ ਪਿਰ ਬਿਨੁ ਕਿਆ ਸੀਗਾਰੁ ॥
ਹੇ ਮੂਰਖ ਜੀਵ ਇਸਤ੍ਰੀ ! ਜੇ ਪਤੀ ਨ ਮਿਲੇ ਤਾਂ ਸ਼ਿੰਗਾਰ ਕਰਨ ਦਾ ਕੋਈ ਲਾਭ ਨਹੀਂ ਹੁੰਦਾ
O soul-bride, without your Husband Lord, what good are your decorations?
 
ਦਰਿ ਘਰਿ ਢੋਈ ਨ ਲਹੈ ਦਰਗਹ ਝੂਠੁ ਖੁਆਰੁ ॥੧॥ ਰਹਾਉ ॥
(ਜੋ ਜੀਵ-ਇਸਤ੍ਰੀ ਪ੍ਰੇਮ ਤੋਂ ਸੱਖਣੀ ਰਹਿ ਕੇ ਹੀ ਧਾਰਮਿਕ ਉੱਦਮ ਕਰਮ ਆਦਿਕ ਕਰੀ ਜਾਂਦੀ ਹੈ, ਪਰ ਉਸ ਦੇ ਅੰਦਰ ਮਾਇਆ-ਮੋਹ ਪ੍ਰਬਲ ਹੈ) ਉਹ ਪ੍ਰਭੂ ਦੇ ਦਰ ਤੇ ਪ੍ਰਭੂ ਦੇ ਘਰ ਵਿਚ ਆਸਰਾ ਨਹੀਂ ਲੈ ਸਕਦੀ, (ਕਿਉਂਕਿ) ਝੂਠ (ਭਾਵ, ਮਾਇਆ ਦਾ ਮੋਹ) ਪ੍ਰਭੂ ਦੀ ਹਜ਼ੂਰੀ ਵਿਚ ਦੁਰਕਾਰਿਆ ਹੀ ਜਾਂਦਾ ਹੈ ।੧।ਰਹਾਉ।
In this world, you shall not find any shelter; in the world hereafter, being false, you shall suffer. ||1||Pause||
 
ਆਪਿ ਸੁਜਾਣੁ ਨ ਭੁਲਈ ਸਚਾ ਵਡ ਕਿਰਸਾਣੁ ॥
(ਕਿਸਾਨ ਆਪਣੇ ਰੋਜ਼ਾਨਾ ਤਜਰਬੇ ਤੋਂ ਜਾਣਦਾ ਹੈ ਕਿ ਬੀ ਬੀਜਣ ਤੋਂ ਪਹਿਲਾਂ ਧਰਤੀ ਨੂੰ ਕਿਵੇਂ ਤਿਆਰ ਕਰਨਾ ਹੈ ਤਾਂ ਕਿ ਫਸਲ ਚੰਗਾ ਲੱਗ ਸਕੇ) ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਵੱਡਾ ਕਿਸਾਨ ਹੈ, ਉਹ (ਬੜਾ) ਸਿਆਣਾ ਕਿਸਾਨ ਹੈ, ਉਹ ਗ਼ਲਤੀ ਨਹੀਂ ਖਾਂਦਾ
The True Lord Himself knows all; He makes no mistakes. He is the Great Farmer of the Universe.
 
ਪਹਿਲਾ ਧਰਤੀ ਸਾਧਿ ਕੈ ਸਚੁ ਨਾਮੁ ਦੇ ਦਾਣੁ ॥
(ਜਿਸ ਹਿਰਦੇ-ਧਰਤੀ ਵਿਚ ਨਾਮ-ਬੀਜ ਬੀਜਣਾ ਹੁੰਦਾ ਹੈ) ਉਹ ਉਸ ਹਿਰਦੇ ਧਰਤੀ ਨੂੰ ਪਹਿਲਾਂ ਚੰਗੀ ਤਰ੍ਹਾਂ ਤਿਆਰ ਕਰਦਾ ਹੈ ਫਿਰ ਉਸ ਵਿਚ ਸੱਚੇ ਨਾਮ ਦਾ ਬੀਜ ਬੀਜਦਾ ਹੈ
First, He prepares the ground, and then He plants the Seed of the True Name.
 
ਨਉ ਨਿਧਿ ਉਪਜੈ ਨਾਮੁ ਏਕੁ ਕਰਮਿ ਪਵੈ ਨੀਸਾਣੁ ॥੨॥
ਉਥੇ ਨਾਮ ਉੱਗਦਾ ਹੈ, (ਮਾਨੋ) ਨੌ ਖ਼ਜ਼ਾਨੇ ਪੈਦਾ ਹੋ ਜਾਂਦੇ ਹਨ, ਪ੍ਰਭੂ ਦੀ ਮਿਹਰ ਨਾਲ (ਉਸ ਹਿਰਦੇ ਵਿਚ ਕੀਤੀ ਮਿਹਨਤ) ਕਬੂਲ ਪੈਂਦੀ ਹੈ ।੨।
The nine treasures are produced from Name of the One Lord. By His Grace, we obtain His Banner and Insignia. ||2||
 
ਗੁਰ ਕਉ ਜਾਣਿ ਨ ਜਾਣਈ ਕਿਆ ਤਿਸੁ ਚਜੁ ਅਚਾਰੁ ॥
ਜੇਹੜਾ ਮਨੁੱਖ ਜਾਣ ਬੁੱਝ ਕੇ ਗੁਰੂ (ਦੀ ਬਜ਼ੁਰਗੀ) ਨੂੰ ਨਹੀਂ ਸਮਝਦਾ ਉਸ ਦਾ ਸਾਰਾ ਜੀਵਨ-ਢੰਗ ਕੋਝਾ ਹੈ
Some are very knowledgeable, but if they do not know the Guru, then what is the use of their lives?
 
ਅੰਧੁਲੈ ਨਾਮੁ ਵਿਸਾਰਿਆ ਮਨਮੁਖਿ ਅੰਧ ਗੁਬਾਰੁ ॥
(ਆਤਮਕ ਰੌਸ਼ਨੀ ਵਲੋਂ) ਉਸ ਅੰਨ੍ਹੇ ਨੇ ਪ੍ਰਭੂ ਦਾ ਨਾਮ ਵਿਸਾਰਿਆ ਹੈ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਨੂੰ (ਜੀਵਨ‑ਪੰਧ ਵਿਚ) ਘੁੱਪ ਹਨੇਰਾ ਹੀ ਹਨੇਰਾ ਰਹਿੰਦਾ ਹੈ
The blind have forgotten the Naam, the Name of the Lord. The self-willed manmukhs are in utter darkness.
 
ਆਵਣੁ ਜਾਣੁ ਨ ਚੁਕਈ ਮਰਿ ਜਨਮੈ ਹੋਇ ਖੁਆਰੁ ॥੩॥
ਉਸ ਦਾ ਜਨਮ ਮਰਨ ਦਾ ਗੇੜ ਨਹੀਂ ਮੁੱਕਦਾ ਉਹ ਨਿੱਤ ਜੰਮਦਾ ਹੈ ਮਰਦਾ ਹੈ, ਜੰਮਦਾ ਹੈ, ਮਰਦਾ ਹੈ ਤੇ ਖ਼ੁਆਰ ਹੁੰਦਾ ਰਹਿੰਦਾ ਹੈ ।੩।
Their comings and goings in reincarnation do not end; through death and rebirth, they are wasting away. ||3||
 
ਚੰਦਨੁ ਮੋਲਿ ਅਣਾਇਆ ਕੁੰਗੂ ਮਾਂਗ ਸੰਧੂਰੁ ॥
(ਕਿਸੇ ਇਸਤ੍ਰੀ ਨੇ ਆਪਣੇ ਪਤੀ ਨੂੰ ਪ੍ਰਸੰਨ ਕਰਨ ਲਈ ਆਪਣੇ ਸਰੀਰਕ ਸ਼ਿੰਗਾਰ ਵਾਸਤੇ) ਚੰਦਨ ਮੁੱਲ ਮੰਗਾਇਆ, ਕੇਸਰ ਮੰਗਾਇਆ, ਸਿਰ ਦੇ ਕੇਸਾਂ ਦੇ ਚੀਰ ਸੁੰਦਰ ਬਣਾਣ ਲਈ ਸੰਧੂਰ ਮੰਗਾਇਆ
The bride may buy sandalwood oil and perfumes, and apply them in great quantities to her hair;
 
ਚੋਆ ਚੰਦਨੁ ਬਹੁ ਘਣਾ ਪਾਨਾ ਨਾਲਿ ਕਪੂਰੁ ॥
ਅਤਰ ਚੰਦਨ ਤੇ ਹੋਰ ਸੁਗੰਧੀਆਂ ਮੰਗਾਈਆਂ, ਪਾਨ ਮੰਗਾਏ ਤੇ ਕਪੂਰ ਮੰਗਾਇਆ
she may sweeten her breath with betel leaf and camphor,
 
ਜੇ ਧਨ ਕੰਤਿ ਨ ਭਾਵਈ ਤ ਸਭਿ ਅਡੰਬਰ ਕੂੜੁ ॥੪॥
ਪਰ ਜੇ ਉਹ ਇਸਤ੍ਰੀ ਪਤੀ ਨੂੰ (ਫਿਰ ਭੀ) ਚੰਗੀ ਨ ਲੱਗੀ, ਤਾਂ ਉਸ ਦੇ ਉਹ ਵਿਖਾਵੇ ਦੇ ਸਾਰੇ ਉੱਦਮ ਵਿਅਰਥ ਗਏ (ਇਹੀ ਹਾਲ ਜੀਵ-ਇਸਤ੍ਰੀ ਦਾ ਹੈ, ਪਤੀ-ਪ੍ਰਭੂ ਵਿਖਾਵੇ ਦੇ ਧਾਰਮਿਕ ਉੱਦਮਾਂ ਨਾਲ ਨਹੀਂ ਰੀਝਦਾ) ।੪।
but if this bride is not pleasing to her Husband Lord, then all these trappings are false. ||4||
 
ਸਭਿ ਰਸ ਭੋਗਣ ਬਾਦਿ ਹਹਿ ਸਭਿ ਸੀਗਾਰ ਵਿਕਾਰ ॥
ਮਨੁੱਖ ਦੇ ਸਾਰੇ ਸੁੰਦਰ ਪਦਾਰਥ ਵਰਤਣੇ ਵਿਅਰਥ ਚਲੇ ਜਾਂਦੇ ਹਨ (ਕਿਉਂਕਿ ਪਦਾਰਥਾਂ ਨੂੰ ਭੋਗਣ ਵਾਲਾ ਸਰੀਰ ਤਾਂ ਅੰਤ ਸੁਆਹ ਹੋ ਜਾਂਦਾ ਹੈ) ਸਾਰੀਆਂ ਸਰੀਰਕ ਸਜਾਵਟਾਂ ਭੀ ਬੇ-ਕਾਰ ਹੀ ਜਾਂਦੀਆਂ ਹਨ
Her enjoyment of all pleasures is futile, and all her decorations are corrupt.
 
ਜਬ ਲਗੁ ਸਬਦਿ ਨ ਭੇਦੀਐ ਕਿਉ ਸੋਹੈ ਗੁਰਦੁਆਰਿ ॥
ਜਦ ਤਕ ਮਨੁੱਖ ਦਾ ਮਨ ਗੁਰੂ ਦੇ ਸ਼ਬਦ (-ਤੀਰ) ਨਾਲ ਵਿੱਝਦਾ ਨਹੀਂ, ਤਦ ਤਕ ਗੁਰੂ ਦੇ ਦਰ ਤੇ ਸੋਭਾ ਨਹੀਂ ਮਿਲਦੀ
Until she has been pierced through with the Shabad, how can she look beautiful at Guru's Gate?
 
ਨਾਨਕ ਧੰਨੁ ਸੁਹਾਗਣੀ ਜਿਨ ਸਹ ਨਾਲਿ ਪਿਆਰੁ ॥੫॥੧੩॥
ਹੇ ਨਾਨਕ ! ਉਹੀ ਭਾਗਾਂ ਵਾਲੀਆਂ ਜੀਵ-ਇਸਤ੍ਰੀਆਂ ਮੁਬਾਰਿਕ ਹਨ ਜਿਨ੍ਹਾਂ ਦਾ ਪ੍ਰਭੂ-ਪਤੀ ਨਾਲ ਪ੍ਰੇਮ ਬਣਿਆ ਰਹਿੰਦਾ ਹੈ ।੪।੧੩।
O Nanak, blessed is that fortunate bride, who is in love with her Husband Lord. ||5||13||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by