ਗਉੜੀ ਮਹਲਾ ੫ ॥
Gauree, Fifth Mehl:
ਮਨ ਧਰ ਤਰਬੇ ਹਰਿ ਨਾਮ ਨੋ ॥
ਹੇ ਮਨ! ਪਰਮਾਤਮਾ ਦਾ ਨਾਮ (ਸੰਸਾਰ-ਸਮੁੰਦਰ ਤੋਂ) ਪਾਰ ਲੰਘਣ ਲਈ ਆਸਰਾ ਹੈ ।
O mind, cross over with the Support of the Lord's Name.
ਸਾਗਰ ਲਹਰਿ ਸੰਸਾ ਸੰਸਾਰੁ ਗੁਰੁ ਬੋਹਿਥੁ ਪਾਰ ਗਰਾਮਨੋ ॥੧॥ ਰਹਾਉ ॥
ਇਹ ਸੰਸਾਰ ਸਹਿਮ-ਫ਼ਿਕਰਾਂ ਦੀਆਂ ਲਹਿਰਾਂ ਨਾਲ ਭਰਿਆ ਹੋਇਆ ਸਮੁੰਦਰ ਹੈ । ਗੁਰੂ ਜਹਾਜ਼ ਹੈ ਜੋ ਇਸ ਵਿਚੋਂ ਪਾਰ ਲੰਘਾਣ ਦੇ ਸਮਰੱਥ ਹੈ ।੧।ਰਹਾਉ।
The Guru is the boat to carry you across the world-ocean, through the waves of cynicism and doubt. ||1||Pause||
ਕਲਿ ਕਾਲਖ ਅੰਧਿਆਰੀਆ ॥
(ਹੇ ਭਾਈ! ਦੁਨੀਆ ਦੀ ਖ਼ਾਤਰ) ਝਗੜੇ-ਬਖੇੜੇ (ਇਕ ਐਸੀ) ਕਾਲਖ ਹੈ (ਜੋ ਮਨੁੱਖ ਦੇ ਮਨ ਵਿਚ ਮੋਹ ਦਾ) ਹਨੇਰਾ ਪੈਦਾ ਕਰਦੀ ਹੈ ।
In this Dark Age of Kali Yuga, there is only pitch darkness.
ਗੁਰ ਗਿਆਨ ਦੀਪਕ ਉਜਿਆਰੀਆ ॥੧॥
ਗੁਰੂ ਦਾ ਗਿਆਨ ਦੀਵਾ ਹੈ ਜੋ (ਮਨ ਵਿਚ ਉੱਚੇ ਆਤਮਕ ਜੀਵਨ ਦਾ) ਚਾਨਣ ਪੈਦਾ ਕਰਦਾ ਹੈ ।੧।
The lamp of the Guru's spiritual wisdom illuminates and enlightens. ||1||
ਬਿਖੁ ਬਿਖਿਆ ਪਸਰੀ ਅਤਿ ਘਨੀ ॥
(ਹੇ ਭਾਈ!) ਮਾਇਆ (ਦੇ ਮੋਹ) ਦੀ ਜ਼ਹਰ (ਜਗਤ ਵਿਚ) ਬਹੁਤ ਸੰਘਣੀ ਖਿਲਰੀ ਹੋਈ ਹੈ ।
The poison of corruption is spread out far and wide.
ਉਬਰੇ ਜਪਿ ਜਪਿ ਹਰਿ ਗੁਨੀ ॥੨॥
ਪਰਮਾਤਮਾ ਦੇ ਗੁਣਾਂ ਨੂੰ ਯਾਦ ਕਰ ਕਰ ਕੇ ਹੀ (ਮਨੁੱਖ ਇਸ ਜ਼ਹਰ ਦੀ ਮਾਰ ਤੋਂ) ਬਚ ਸਕਦੇ ਹਨ ।੨।
Only the virtuous are saved, chanting and meditating on the Lord. ||2||
ਮਤਵਾਰੋ ਮਾਇਆ ਸੋਇਆ ॥
(ਹੇ ਭਾਈ!) ਮਾਇਆ ਵਿਚ ਮਸਤ ਹੋਇਆ ਮਨੁੱਖ (ਮੋਹ ਦੀ ਨੀਂਦ ਵਿਚ) ਸੁੱਤਾ ਰਹਿੰਦਾ ਹੈ,
Intoxicated with Maya, the people are asleep.
ਗੁਰ ਭੇਟਤ ਭ੍ਰਮੁ ਭਉ ਖੋਇਆ ॥੩॥
ਪਰ ਗੁਰੂ ਨੂੰ ਮਿਲਿਆਂ (ਮਨੁੱਖ ਮਾਇਆ ਦੀ ਖ਼ਾਤਰ) ਭਟਕਣ ਤੇ (ਦੁਨੀਆ ਦਾ) ਸਹਮ-ਡਰ ਦੂਰ ਕਰ ਲੈਂਦਾ ਹੈ ।੩।
Meeting the Guru, doubt and fear are dispelled. ||3||
ਕਹੁ ਨਾਨਕ ਏਕੁ ਧਿਆਇਆ ॥
ਹੇ ਨਾਨਕ! ਆਖ—ਜਿਸ ਮਨੁੱਖ ਨੇ ਇਕ ਪਰਮਾਤਮਾ ਦਾ ਧਿਆਨ ਧਰਿਆ ਹੈ,
Says Nanak, meditate on the One Lord;
ਘਟਿ ਘਟਿ ਨਦਰੀ ਆਇਆ ॥੪॥੨॥੧੪੦॥
ਉਸ ਨੂੰ ਪਰਮਾਤਮਾ ਹਰੇਕ ਸਰੀਰ ਵਿਚ ਵੱਸਦਾ ਦਿੱਸ ਪਿਆ ਹੈ ।੪।੨।੧੪੦।
behold Him in each and every heart. ||4||2||140||