ਗਉੜੀ ਮਹਲਾ ੫ ॥
Gauree, Fifth Mehl:
ਦੀਬਾਨੁ ਹਮਾਰੋ ਤੁਹੀ ਏਕ ॥
ਹੇ ਪ੍ਰਭੂ! ਸਿਰਫ਼ ਤੂੰ ਹੀ ਮੇਰਾ ਆਸਰਾ ਹੈਂ ।
You alone are my Chief Advisor.
ਸੇਵਾ ਥਾਰੀ ਗੁਰਹਿ ਟੇਕ ॥੧॥ ਰਹਾਉ ॥
ਗੁਰੂ ਦੀ ਓਟ ਲੈ ਕੇ ਮੈਂ ਤੇਰੀ ਹੀ ਸੇਵਾ-ਭਗਤੀ ਕਰਦਾ ਹਾਂ ।੧।ਰਹਾਉ।
I serve You with the Support of the Guru. ||1||Pause||
ਅਨਿਕ ਜੁਗਤਿ ਨਹੀ ਪਾਇਆ ॥
ਹੇ ਪ੍ਰਭੂ! (ਹੋਰ ਹੋਰ) ਅਨੇਕਾਂ ਢੰਗਾਂ ਨਾਲ ਮੈਂ ਤੈਨੂੰ ਨਹੀਂ ਲੱਭ ਸਕਿਆ ।
By various devices, I could not find You.
ਗੁਰਿ ਚਾਕਰ ਲੈ ਲਾਇਆ ॥੧॥
(ਹੁਣ) ਗੁਰੂ ਨੇ (ਮਿਹਰ ਕਰ ਕੇ ਮੈਨੂੰ) ਤੇਰਾ ਚਾਕਰ ਬਣਾ ਕੇ (ਤੇਰੀ ਚਰਨੀਂ) ਲਾ ਦਿੱਤਾ ਹੈ ।੧।
Taking hold of me, the Guru has made me Your slave. ||1||
ਮਾਰੇ ਪੰਚ ਬਿਖਾਦੀਆ ॥
(ਹੇ ਪ੍ਰਭੂ! ਹੁਣ ਮੈਂ ਕਾਮਾਦਿਕ) ਪੰਜੇ ਝਗੜਾਲੂ ਵੈਰੀ ਮਾਰ ਮੁਕਾਏ ਹਨ,
I have conquered the five tyrants.
ਗੁਰ ਕਿਰਪਾ ਤੇ ਦਲੁ ਸਾਧਿਆ ॥੨॥
ਗੁਰੂ ਦੀ ਮਿਹਰ ਨਾਲ ਮੈਂ (ਇਹਨਾਂ ਪੰਜਾਂ ਦੀ) ਫ਼ੌਜ ਕਾਬੂ ਕਰ ਲਈ ਹੈ ।੨।
By Guru's Grace, I have vanquished the army of evil. ||2||
ਬਖਸੀਸ ਵਜਹੁ ਮਿਲਿ ਏਕੁ ਨਾਮ ॥
(ਹੇ ਪ੍ਰਭੂ! ਜਿਸ ਮਨੁੱਖ ਨੂੰ) ਸਿਰਫ਼ ਤੇਰਾ ਨਾਮ ਬਖ਼ਸ਼ੀਸ਼ ਦੇ ਤੌਰ ਤੇ ਮਿਲ ਜਾਂਦਾ ਹੈ,
I have received the One Name as His bounty and blessing.
ਸੂਖ ਸਹਜ ਆਨੰਦ ਬਿਸ੍ਰਾਮ ॥੩॥
ਉਸ ਦੇ ਅੰਦਰ ਆਤਮਕ ਅਡੋਲਤਾ ਦੇ ਸੁਖ ਆਨੰਦ ਵੱਸ ਪੈਂਦੇ ਹਨ ।
Now, I dwell in peace, poise and bliss. ||3||
ਪ੍ਰਭ ਕੇ ਚਾਕਰ ਸੇ ਭਲੇ ॥
ਹੇ ਨਾਨਕ! (ਆਖ—ਜੇਹੜੇ ਮਨੁੱਖ) ਪਰਮਾਤਮਾ ਦੇ ਸੇਵਕ ਬਣਦੇ ਹਨ, ਉਹ ਭਾਗਾਂ ਵਾਲੇ ਹੋ ਜਾਂਦੇ ਹਨ
The slaves of God are good.
ਨਾਨਕ ਤਿਨ ਮੁਖ ਊਜਲੇ ॥੪॥੩॥੧੪੧॥
(ਪਰਮਾਤਮਾ ਦੇ ਦਰਬਾਰ ਵਿਚ) ਉਹਨਾਂ ਦੇ ਮੂੰਹ ਰੋਸ਼ਨ ਹੁੰਦੇ ਹਨ ।੪।੩।੧੪੧।
O Nanak, their faces are radiant. ||4||3||141||