ਸਿਰੀਰਾਗੁ ਮਹਲਾ ੧ ॥
Siree Raag, First Mehl:
ਸੁੰਞੀ ਦੇਹ ਡਰਾਵਣੀ ਜਾ ਜੀਉ ਵਿਚਹੁ ਜਾਇ ॥
ਜਦੋਂ ਜਿੰਦ ਸਰੀਰ ਵਿਚੋਂ ਨਿਕਲ ਜਾਂਦੀ ਹੈ ਤਾਂ ਇਹ ਸਰੀਰ ਉੱਜੜ ਜਾਂਦਾ ਹੈ, ਇਸ ਤੋਂ ਡਰ ਲੱਗਣ ਲੱਗ ਪੈਂਦਾ ਹੈ
The empty body is dreadful, when the soul goes out from within.
ਭਾਹਿ ਬਲੰਦੀ ਵਿਝਵੀ ਧੂਉ ਨ ਨਿਕਸਿਓ ਕਾਇ ॥
ਜੇਹੜੀ ਜੀਵਨ-ਅਗਨੀ (ਪਹਿਲਾਂ ਇਸ ਵਿਚ) ਬਲਦੀ ਸੀ ਉਹ ਬੁੱਝ ਜਾਂਦੀ ਹੈ (ਜੀਵਨ-ਸੱਤਿਆ ਮੁੱਕ ਜਾਂਦੀ ਹੈ), ਕੋਈ ਭੀ ਸਾਹ ਨਹੀਂ ਆਉਂਦਾ ਜਾਂਦਾ
The burning fire of life is extinguished, and the smoke of the breath no longer emerges.
ਪੰਚੇ ਰੁੰਨੇ ਦੁਖਿ ਭਰੇ ਬਿਨਸੇ ਦੂਜੈ ਭਾਇ ॥੧॥
ਜੇਹੜੇ ਪੰਜ ਗਿਆਨ-ਇੰਦ੍ਰੇ (ਪਰ-ਤਨ ਨਿੰਦਾ ਆਦਿਕ) ਮਾਇਕ ਮੋਹ ਵਿਚ ਹੀ ਨਾਸ ਹੁੰਦੇ ਰਹੇ, ਉਹ ਵੀ ਦੁਖੀ ਹੋ ਹੋ ਕੇ ਰੋਏ (ਭਾਵ, ਨਕਾਰੇ ਹੋ ਜਾਣ ਤੇ ਮਜਬੂਰ ਹੋ ਗਏ) ।੧।
The five relatives (the senses) weep and wail painfully, and waste away through the love of duality. ||1||
ਮੂੜੇ ਰਾਮੁ ਜਪਹੁ ਗੁਣ ਸਾਰਿ ॥
ਹੇ ਮੂਰਖ ਜੀਵ ! (ਉਸ ਅੰਤਲੀ ਦਸ਼ਾ ਨੂੰ ਸਾਹਮਣੇ ਲਿਆ ਕੇ) ਪਰਮਾਤਮਾ ਦੇ ਗੁਣ ਚੇਤੇ ਕਰ, ਪ੍ਰਭੂ ਦਾ ਨਾਮ ਜਪ
You fool: chant the Name of the Lord, and preserve your virtue.
ਹਉਮੈ ਮਮਤਾ ਮੋਹਣੀ ਸਭ ਮੁਠੀ ਅਹੰਕਾਰਿ ॥੧॥ ਰਹਾਉ ॥
ਸਾਰੀ ਸ੍ਰਿਸ਼ਟੀ (ਗਾਫ਼ਿਲ ਹੋ ਕੇ) ਮੋਹਣੀ ਮਾਇਆ ਦੀ ਮਮਤਾ ਵਿਚ ਹਉਮੈ ਵਿਚ ਤੇ ਅਹੰਕਾਰ ਵਿਚ ਠੱਗੀ ਜਾ ਰਹੀ ਹੈ ।੧।ਰਹਾਉ।
Egotism and possessiveness are very enticing; egotistical pride has plundered everyone. ||1||Pause||
ਜਿਨੀ ਨਾਮੁ ਵਿਸਾਰਿਆ ਦੂਜੀ ਕਾਰੈ ਲਗਿ ॥
ਜਿਨ੍ਹਾਂ ਬੰਦਿਆਂ ਨੇ ਹੋਰ ਹੋਰ ਨਿਰੀ ਦੁਨੀਆਵੀ ਕਾਰ ਵਿਚ ਲੱਗ ਕੇ ਪਰਮਾਤਮਾ ਦਾ ਨਾਮ ਭੁਲਾ ਦਿੱਤਾ ਹੈ
Those who have forgotten the Naam, the Name of the Lord, are attached to affairs of duality.
ਦੁਬਿਧਾ ਲਾਗੇ ਪਚਿ ਮੁਏ ਅੰਤਰਿ ਤ੍ਰਿਸਨਾ ਅਗਿ ॥
ਉਹ ਸਦਾ ਮੇਰ-ਤੇਰ ਵਿਚ ਫਸੇ ਰਹੇ, ਉਹਨਾਂ ਦੇ ਅੰਦਰ ਤ੍ਰਿਸ਼ਨਾ ਦੀ ਅੱਗ ਭੜਕਦੀ ਰਹੀ, ਜਿਸ ਵਿਚ ਖਿੱਝ ਸੜ ਕੇ ਉਹ ਆਤਮਕ ਮੌਤ ਮਰ ਗਏ ।
Attached to duality, they putrefy and die; they are filled with the fire of desire within.
ਗੁਰਿ ਰਾਖੇ ਸੇ ਉਬਰੇ ਹੋਰਿ ਮੁਠੀ ਧੰਧੈ ਠਗਿ ॥੨॥
ਜਿਨ੍ਹਾਂ ਦੀ ਰਾਖੀ ਗੁਰੂ ਨੇ ਕੀਤੀ, ਉਹ ਤ੍ਰਿਸ਼ਨਾ-ਅੱਗ ਤੋਂ ਬੱਚ ਗਏ, ਬਾਕੀ ਸਭਨਾਂ ਨੂੰ ਦੁਨੀਆ ਦੇ ਖੱਲਜਗਣ-ਠੱਗ ਨੇ ਠੱਗ ਲਿਆ ।੨।
Those who are protected by the Guru are saved; all others are cheated and plundered by deceitful worldly affairs. ||2||
ਮੁਈ ਪਰੀਤਿ ਪਿਆਰੁ ਗਇਆ ਮੁਆ ਵੈਰੁ ਵਿਰੋਧੁ ॥
ਉਸ ਦੀ ਦੁਨੀਆਵੀ ਪ੍ਰੀਤ ਮੁੱਕ ਜਾਂਦੀ ਹੈ ਉਸ ਦਾ ਮਾਇਕ ਪਦਾਰਥਾਂ ਨਾਲ ਪਿਆਰ ਖ਼ਤਮ ਹੋ ਜਾਂਦਾ ਹੈ, ਉਸ ਦਾ ਕਿਸੇ ਨਾਲ ਵੈਰ-ਵਿਰੋਧ ਨਹੀਂ ਰਹਿ ਜਾਂਦਾ
Love dies, and affection vanishes. Hatred and alienation die.
ਧੰਧਾ ਥਕਾ ਹਉ ਮੁਈ ਮਮਤਾ ਮਾਇਆ ਕ੍ਰੋਧੁ ॥
ਉਸ ਦੀ ਮਾਇਆ ਵਾਲੀ ਦੌੜ-ਭੱਜ ਮੁੱਕ ਜਾਂਦੀ ਹੈ, ਹਉਮੈ ਮਰ ਜਾਂਦੀ ਹੈ, ਮਾਇਆ ਦੀ ਮਮਤਾ ਖ਼ਤਮ ਹੋ ਜਾਂਦੀ ਹੈ, ਤੇ ਕ੍ਰੋਧ ਵੀ ਮਰ ਜਾਂਦਾ ਹੈ
Entanglements end, and egotism dies, along with attachment to Maya, possessiveness and anger.
ਕਰਮਿ ਮਿਲੈ ਸਚੁ ਪਾਈਐ ਗੁਰਮੁਖਿ ਸਦਾ ਨਿਰੋਧੁ ॥੩॥
ਜੋ ਗੁਰਮੁਖਿ ਗਿਆਨ-ਇੰਦ੍ਰਿਆਂ ਨੂੰ ਸਦਾ ਰੋਕ ਕੇ ਰੱਖਦਾ ਹੈ ਉਸ ਨੂੰ ਪ੍ਰਭੂ ਦੀ ਕ੍ਰਿਪਾ ਨਾਲ ਉਸ ਪ੍ਰਭੂ ਦਾ ਮਿਲਾਪ ਹੋ ਜਾਂਦਾ ਹੈ
Those who receive His Mercy obtain the True One. The Gurmukhs dwell forever in balanced restraint. ||3||
ਸਚੀ ਕਾਰੈ ਸਚੁ ਮਿਲੈ ਗੁਰਮਤਿ ਪਲੈ ਪਾਇ ॥
ਜੇਹੜਾ ਮਨੱੁਖ (ਸਿਮਰਨ ਦੀ) ਸਦਾ-ਟਿਕੀ ਰਹਿਣ ਵਾਲੀ ਕਾਰ ਵਿਚ ਲੱਗਾ ਰਹਿੰਦਾ ਹੈ ਉਸ ਨੂੰ ਸਦਾ-ਥਿਰ ਪ੍ਰਭੂ ਮਿਲ ਪੈਂਦਾ ਹੈ, ਉਸ ਨੂੰ ਗੁਰੂ ਦੀ ਸਿੱਖਿਆ ਪ੍ਰਾਪਤ ਹੋ ਜਾਂਦੀ ਹੈ
By true actions, the True Lord is met, and the Guru's Teachings are found.
ਸੋ ਨਰੁ ਜੰਮੈ ਨਾ ਮਰੈ ਨਾ ਆਵੈ ਨਾ ਜਾਇ ॥
ਉਹ ਮਨੁੱਖ ਮੁੜ ਮੁੜ ਜੰਮਦਾ ਮਰਦਾ ਨਹੀਂ ਰਹਿੰਦਾ, ਉਹ ਜਨਮ ਮਰਨ ਦੇ ਗੇੜ ਤੋਂ ਬੱਚ ਜਾਂਦਾ ਹੈ
Then, they are not subject to birth and death; they do not come and go in reincarnation.
ਨਾਨਕ ਦਰਿ ਪਰਧਾਨੁ ਸੋ ਦਰਗਹਿ ਪੈਧਾ ਜਾਇ ॥੪॥੧੪॥
ਹੇ ਨਾਨਕ ! ਉਹ ਮਨੁੱਖ ਪ੍ਰਭੂ ਦੇ ਦਰ ਤੇ ਸੁਰਖ਼ਰੂ ਹੁੰਦਾ ਹੈ, ਉਹ ਪ੍ਰਭੂ ਦੀ ਹਜ਼ੂਰੀ ਵਿਚ ਸਰੋਪਾ ਲੈ ਕੇ ਜਾਂਦਾ ਹੈ ।੪।੧੪।
O Nanak, they are respected at the Lord's Gate; they are robed in honor in the Court of the Lord. ||4||14||