ਗਉੜੀ ਪੂਰਬੀ ਮਹਲਾ ੫ ॥
Gauree Poorbee, Fifth Mehl:
 
ਮੇਰੇ ਮਨ ਸਰਣਿ ਪ੍ਰਭੂ ਸੁਖ ਪਾਏ ॥
ਹੇ ਮੇਰੇ ਮਨ! ਜੇਹੜਾ ਮਨੁੱਖ ਪ੍ਰਭੂ ਦੀ ਸਰਨ ਪੈਂਦਾ ਹੈ, ਉਹ ਆਤਮਕ ਆਨੰਦ ਮਾਣਦਾ ਹੈ ।
O my mind, in the Sanctuary of God, peace is found.
 
ਜਾ ਦਿਨਿ ਬਿਸਰੈ ਪ੍ਰਾਨ ਸੁਖਦਾਤਾ ਸੋ ਦਿਨੁ ਜਾਤ ਅਜਾਏ ॥੧॥ ਰਹਾਉ ॥
ਜਿਸ ਦਿਨ ਜਿੰਦ ਦਾ ਦਾਤਾ ਸੁਖਾਂ ਦਾ ਦੇਣ ਵਾਲਾ (ਪ੍ਰਭੂ) ਜੀਵ ਨੂੰ ਵਿਸਰ ਜਾਂਦਾ ਹੈ, (ਉਸ ਦਾ) ਉਹ ਦਿਨ ਵਿਅਰਥ ਚਲਾ ਜਾਂਦਾ ਹੈ ।੧।ਰਹਾਉ।
That day, when the Giver of life and peace is forgotten - that day passes uselessly. ||1||Pause||
 
ਏਕ ਰੈਣ ਕੇ ਪਾਹੁਨ ਤੁਮ ਆਏ ਬਹੁ ਜੁਗ ਆਸ ਬਧਾਏ ॥
(ਹੇ ਭਾਈ!) ਤੁਸੀ ਇਕ ਰਾਤ (ਕਿਤੇ ਸਫ਼ਰ ਵਿਚ) ਗੁਜ਼ਾਰਨ ਵਾਲੇ ਪ੍ਰਾਹੁਣੇ ਵਾਂਗ (ਜਗਤ ਵਿਚ) ਆਏ ਹੋ ਪਰ ਇਥੇ ਕਈ ਜੁਗ ਜੀਊਂਦੇ ਰਹਿਣ ਦੀਆਂ ਆਸਾਂ ਬੰਨ੍ਹ ਰਹੇ ਹੋ ।
You have come as a guest for one short night, and yet you hope to live for many ages.
 
ਗ੍ਰਿਹ ਮੰਦਰ ਸੰਪੈ ਜੋ ਦੀਸੈ ਜਿਉ ਤਰਵਰ ਕੀ ਛਾਏ ॥੧॥
(ਹੇ ਭਾਈ!) ਇਹ ਘਰ ਮਹਲ ਧਨ-ਪਦਾਰਥ—ਜੋ ਕੁਝ ਦਿੱਸ ਰਿਹਾ ਹੈ, ਇਹ ਸਭ ਰੁੱਖ ਦੀ ਛਾਂ ਵਾਂਗ ਹੈ (ਸਦਾ ਸਾਥ ਨਹੀਂ ਨਿਬਾਹੁੰਦਾ) ।੧।
Households, mansions and wealth - whatever is seen, is like the shade of a tree. ||1||
 
ਤਨੁ ਮੇਰਾ ਸੰਪੈ ਸਭ ਮੇਰੀ ਬਾਗ ਮਿਲਖ ਸਭ ਜਾਏ ॥
ਇਹ ਸਰੀਰ ਮੇਰਾ ਹੈ, ਇਹ ਧਨ-ਪਦਾਰਥ ਸਾਰਾ ਮੇਰਾ ਹੈ, ਇਹ ਬਾਗ਼ ਮੇਰੇ ਹਨ, ਇਹ ਜ਼ਮੀਨਾਂ ਮੇਰੀਆਂ ਹਨ, ਇਹ ਸਾਰੇ ਥਾਂ ਮੇਰੇ ਹਨ
My body, wealth, and all my gardens and property shall all pass away.
 
ਦੇਵਨਹਾਰਾ ਬਿਸਰਿਓ ਠਾਕੁਰੁ ਖਿਨ ਮਹਿ ਹੋਤ ਪਰਾਏ ॥੨॥
ਹੇ ਭਾਈ! ਇਸ ਮਮਤਾ ਵਿਚ ਫਸ ਕੇ ਮਨੁੱਖ ਨੂੰ ਇਹ ਸਭ ਕੁਝ) ਦੇਣ ਵਾਲਾ ਪਰਮਾਤਮਾ ਠਾਕੁਰ ਭੁੱਲ ਜਾਂਦਾ ਹੈ (ਤੇ, ਇਹ ਸਾਰੇ ਹੀ ਪਦਾਰਥ) ਇਕ ਖਿਨ ਵਿਚ ਓਪਰੇ ਹੋ ਜਾਂਦੇ ਹਨ (ਇਸ ਤਰ੍ਹਾਂ ਆਖ਼ਰ ਖ਼ਾਲੀ-ਹੱਥ ਤੁਰ ਪੈਂਦਾ ਹੈ) ।੨।
You have forgotten your Lord and Master, the Great Giver. In an instant, these shall belong to somebody else. ||2||
 
ਪਹਿਰੈ ਬਾਗਾ ਕਰਿ ਇਸਨਾਨਾ ਚੋਆ ਚੰਦਨ ਲਾਏ ॥
ਮਨੁੱਖ ਨ੍ਹਾ ਧੋ ਕੇ ਚਿੱਟੇ ਕੱਪੜੇ ਪਹਿਨਦਾ ਹੈ, ਅਤਰ ਤੇ ਚੰਦਨ ਆਦਿਕ (ਸਰੀਰ ਨੂੰ ਕੱਪੜਿਆਂ ਨੂੰ) ਲਾਂਦਾ ਹੈ,
You wear white clothes and take cleansing baths, and anoint yourself with sandalwood oil.
 
ਨਿਰਭਉ ਨਿਰੰਕਾਰ ਨਹੀ ਚੀਨਿਆ ਜਿਉ ਹਸਤੀ ਨਾਵਾਏ ॥੩॥
ਪਰ ਜੇ ਮਨੁੱਖ ਨਿਰਭਉ ਨਿਰੰਕਾਰ ਨਾਲ ਜਾਣ-ਪਛਾਣ ਨਹੀਂ ਪਾਂਦਾ ਤਾਂ ਇਹ ਸਭ ਉੱਦਮ ਇਉਂ ਹੀ ਹੈ ਜਿਵੇਂ ਕੋਈ ਮਨੁੱਖ ਹਾਥੀ ਨੂੰ ਨਵ੍ਹਾਂਦਾ ਹੈ (ਤੇ ਨ੍ਹਾਉਣ ਪਿਛੋਂ ਆਪਣੇ ਉਤੇ ਘੱਟਾ-ਮਿੱਟੀ ਪਾ ਲੈਂਦਾ ਹੈ) ।੩।
But you do not remember the Fearless, Formless Lord - you are like an elephant bathing in the mud. ||3||
 
ਜਉ ਹੋਇ ਕ੍ਰਿਪਾਲ ਤ ਸਤਿਗੁਰੁ ਮੇਲੈ ਸਭਿ ਸੁਖ ਹਰਿ ਕੇ ਨਾਏ ॥
(ਪਰ,) ਹੇ ਨਾਨਕ! (ਜੀਵਾਂ ਦੇ ਭੀ ਕੀਹ ਵੱਸ?) ਜਦੋਂ ਪਰਮਾਤਮਾ (ਕਿਸੇ ਉਤੇ) ਦਇਆਵਾਨ ਹੁੰਦਾ ਹੈ, ਤਦੋਂ ਉਸ ਨੂੰ ਗੁਰੂ ਮਿਲਾਂਦਾ ਹੈ (ਗੁਰੂ ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ ਜਿਸ) ਹਰਿ-ਨਾਮ ਵਿਚ ਹੀ ਸਾਰੇ ਹੀ ਸੁਖ ਹਨ ।
When God becomes merciful, He leads you to meet the True Guru; all peace is in the Name of the Lord.
 
ਮੁਕਤੁ ਭਇਆ ਬੰਧਨ ਗੁਰਿ ਖੋਲੇ ਜਨ ਨਾਨਕ ਹਰਿ ਗੁਣ ਗਾਏ ॥੪॥੧੪॥੧੫੨॥
ਜਿਸ ਮਨੁੱਖ ਦੇ (ਮਾਇਆ ਮੋਹ ਦੇ) ਬੰਧਨ ਗੁਰੂ ਨੇ ਖੋਲ੍ਹ ਦਿੱਤੇ, ਉਹ ਮਨੁੱਖ (ਹੀ) ਪਰਮਾਤਮਾ ਦੇ ਗੁਣ ਗਾਂਦਾ ਹੈ ।੪।੧੪।੧੫੨।
The Guru has liberated me from bondage; servant Nanak sings the Glorious Praises of the Lord. ||4||14||152||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by