ਗਉੜੀ ਮਹਲਾ ੫ ॥
Gauree, Fifth Mehl:
ਸਭਹੂ ਕੋ ਰਸੁ ਹਰਿ ਹੋ ॥੧॥ ਰਹਾਉ ॥
ਹੇ ਭਾਈ! ਪਰਮਾਤਮਾ ਦਾ ਨਾਮ ਹੀ ਸਭ ਜੀਵਾਂ ਦਾ ਸ੍ਰੇਸ਼ਟ ਆਨੰਦ ਹੈ ।੧।ਰਹਾਉ।
The Lord is the essence of all. ||1||Pause||
ਕਾਹੂ ਜੋਗ ਕਾਹੂ ਭੋਗ ਕਾਹੂ ਗਿਆਨ ਕਾਹੂ ਧਿਆਨ ॥
(ਪਰ) ਹੇ ਭਾਈ! (ਪ੍ਰਭੂ ਦੇ ਨਾਮ ਤੋਂ ਖੁੰਝ ਕੇ) ਕਿਸੇ ਮਨੁੱਖ ਨੂੰ ਜੋਗ ਕਮਾਣ ਦਾ ਸ਼ੌਕ ਪੈ ਗਿਆ ਹੈ, ਕਿਸੇ ਨੂੰ ਦੁਨੀਆ ਦੇ ਪਦਾਰਥ ਮਾਨਣ ਦਾ ਚਸਕਾ ਹੈ । ਕਿਸੇ ਨੂੰ ਗਿਆਨ-ਚਰਚਾ ਚੰਗੀ ਲੱਗਦੀ ਹੈ,
Some practice Yoga, some indulge in pleasures; some live in spiritual wisdom, some live in meditation.
ਕਾਹੂ ਹੋ ਡੰਡ ਧਰਿ ਹੋ ॥੧॥
ਕਿਸੇ ਨੂੰ ਸਮਾਧੀਆਂ ਪਸੰਦ ਹਨ ਤੇ ਕਿਸੇ ਨੂੰ ਡੰਡਾ-ਧਾਰੀ ਜੋਗੀ ਬਣਨਾ ਚੰਗਾ ਲੱਗਦਾ ਹੈ ।੧।
Some are bearers of the staff. ||1||
ਕਾਹੂ ਜਾਪ ਕਾਹੂ ਤਾਪ ਕਾਹੂ ਪੂਜਾ ਹੋਮ ਨੇਮ ॥
ਹੇ ਭਾਈ! (ਪਰਮਾਤਮਾ ਦਾ ਨਾਮ ਛੱਡ ਕੇ) ਕਿਸੇ ਨੂੰ (ਦੇਵੀ ਦੇਵਤਿਆਂ ਦੇ ਵੱਸ ਕਰਨ ਦੇ) ਜਾਪ ਪਸੰਦ ਆ ਰਹੇ ਹਨ, ਕਿਸੇ ਨੂੰ ਧੂਣੀਆਂ ਤਪਾਣੀਆਂ ਚੰਗੀਆਂ ਲੱਗਦੀਆਂ ਹਨ, ਕਿਸੇ ਨੂੰ ਦੇਵ-ਪੂਜਾ, ਕਿਸੇ ਨੂੰ ਹਵਨ ਆਦਿਕ ਦੀ ਨਿੱਤ ਦੀ ਕਾਰ ਪਸੰਦ ਹੈ
Some chant in meditation, some practice deep, austere meditation; some worship Him in adoration, some practice daily rituals.
ਕਾਹੂ ਹੋ ਗਉਨੁ ਕਰਿ ਹੋ ॥੨॥
ਤੇ ਕਿਸੇ ਨੂੰ (ਰਮਤਾ ਸਾਧੂ ਬਣ ਕੇ) ਧਰਤੀ ਉਤੇ ਤੁਰੇ ਫਿਰਨਾ ਚੰਗਾ ਲੱਗਦਾ ਹੈ ।੨।
Some live the life of a wanderer. ||2||
ਕਾਹੂ ਤੀਰ ਕਾਹੂ ਨੀਰ ਕਾਹੂ ਬੇਦ ਬੀਚਾਰ ॥
ਹੇ ਭਾਈ! ਕਿਸੇ ਨੂੰ ਕਿਸੇ ਨਦੀ ਦੇ ਕੰਢੇ ਬੈਠਣਾ, ਕਿਸੇ ਨੂੰ ਤੀਰਥ-ਇਸ਼ਨਾਨ, ਤੇ ਕਿਸੇ ਨੂੰ ਵੇਦਾਂ ਦੀ ਵਿਚਾਰ ਪਸੰਦ ਹੈ
Some live by the shore, some live on the water; some study the Vedas.
ਨਾਨਕਾ ਭਗਤਿ ਪ੍ਰਿਅ ਹੋ ॥੩॥੨॥੧੫੫॥
ਪਰ, ਹੇ ਨਾਨਕ! ਪਰਮਾਤਮਾ ਭਗਤੀ ਨੂੰ ਪਿਆਰ ਕਰਨ ਵਾਲਾ ਹੈ ।੩।੨।੧੫੫।
Nanak loves to worship the Lord. ||3||2||155||