ਗਉੜੀ ਮਹਲਾ ੫ ॥
Gauree, Fifth Mehl:
ਗੁਨ ਕੀਰਤਿ ਨਿਧਿ ਮੋਰੀ ॥੧॥ ਰਹਾਉ ॥
(ਹੇ ਪ੍ਰਭੂ!) ਤੇਰੇ ਗੁਣਾਂ ਦੀ ਵਡਿਆਈ ਕਰਨੀ ਹੀ ਮੇਰੇ ਵਾਸਤੇ (ਦੁਨੀਆ ਦੇ ਸਾਰੇ ਪਦਾਰਥਾਂ ਦਾ) ਖ਼ਜ਼ਾਨਾ ਹੈ ।੧।ਰਹਾਉ।
To sing the Kirtan of the Lord's Praises is my treasure. ||1||Pause||
ਤੂੰਹੀ ਰਸ ਤੂੰਹੀ ਜਸ ਤੂੰਹੀ ਰੂਪ ਤੂਹੀ ਰੰਗ ॥
(ਹੇ ਪ੍ਰਭੂ!) ਤੂੰ ਹੀ (ਮੇਰੇ ਵਾਸਤੇ ਦੁਨੀਆ ਦੇ ਪਦਾਰਥਾਂ ਦੇ) ਸੁਆਦ ਹੈਂ, ਤੂੰ ਹੀ (ਮੇਰੇ ਵਾਸਤੇ ਦੁਨੀਆ ਦੀਆਂ) ਵਡਿਆਈਆਂ ਹੈਂ, ਤੂੰ ਹੀ (ਮੇਰੇ ਵਾਸਤੇ ਜਗਤ ਦੇ ਸੋਹਣੇ ਰੂਪ ਤੇ ਰੰਗ-ਤਮਾਸ਼ੇ ਹੈਂ ।
You are my delight, You are my praise. You are my beauty, You are my love.
ਆਸ ਓਟ ਪ੍ਰਭ ਤੋਰੀ ॥੧॥
ਹੇ ਪ੍ਰਭੂ! ਮੈਨੂੰ ਤੇਰੀ ਓਟ ਹੈ ਤੇਰੀ ਹੀ ਆਸ ਹੈ ।੧।
O God, You are my hope and support. ||1||
ਤੂਹੀ ਮਾਨ ਤੂੰਹੀ ਧਾਨ ਤੂਹੀ ਪਤਿ ਤੂਹੀ ਪ੍ਰਾਨ ॥
(ਹੇ ਪ੍ਰਭੂ!) ਤੂੰੰ ਹੀ ਮੇਰਾ ਮਾਣ-ਆਦਰ ਹੈਂ, ਤੂੰ ਹੀ ਮੇਰਾ ਧਨ ਹੈਂ, ਤੂੰ ਹੀ ਮੇਰੀ ਇੱਜ਼ਤ ਹੈਂ, ਤੂੰ ਹੀ ਮੇਰੀ ਜਿੰਦ (ਦਾ ਸਹਾਰਾ) ਹੈਂ ।
You are my pride, You are my wealth. You are my honor, You are my breath of life.
ਗੁਰਿ ਤੂਟੀ ਲੈ ਜੋਰੀ ॥੨॥
ਮੇਰੀ ਤੁੱਟੀ ਹੋਈ (ਸੁਰਤ) ਨੂੰ ਗੁਰੂ ਨੇ (ਤੇਰੇ ਨਾਲ) ਜੋੜ ਦਿੱਤਾ ਹੈ ।੨।
The Guru has repaired that which was broken. ||2||
ਤੂਹੀ ਗ੍ਰਿਹਿ ਤੂਹੀ ਬਨਿ ਤੂਹੀ ਗਾਉ ਤੂਹੀ ਸੁਨਿ ॥
ਹੇ ਪ੍ਰਭੂ! ਤੂੰ ਹੀ (ਮੈਨੂੰ) ਘਰ ਵਿਚ ਦਿੱਸ ਰਿਹਾ ਹੈਂ, ਤੂੰ ਹੀ (ਮੈਨੂੰ) ਜੰਗਲ ਵਿਚ (ਦਿੱਸ ਰਿਹਾ) ਹੈਂ, ਤੂੰ ਹੀ (ਮੈਨੂੰ) ਵੱਸੋਂ ਵਿਚ (ਦਿੱਸ ਰਿਹਾ) ਹੈਂ, ਤੂੰ ਹੀ (ਮੈਨੂੰ) ਉਜਾੜ ਵਿਚ (ਦਿੱਸ ਰਿਹਾ) ਹੈਂ ।
You are in the household, and You are in the forest. You are in the village, and You are in the wilderness.
ਹੈ ਨਾਨਕ ਨੇਰ ਨੇਰੀ ॥੩॥੩॥੧੫੬॥
ਹੇ ਨਾਨਕ! ਪ੍ਰਭੂ (ਹਰੇਕ ਜੀਵ ਦੇ) ਅੱਤ ਨੇੜੇ ਵੱਸਦਾ ਹੈ ।੩।੩।੧੫੬।
Nanak: You are near, so very near! ||3||3||156||