ਗਉੜੀ ਮਹਲਾ ੫ ॥
Gauree, Fifth Mehl:
ਮਾਤੋ ਹਰਿ ਰੰਗਿ ਮਾਤੋ ॥੧॥ ਰਹਾਉ ॥
(ਹੇ ਜੋਗੀ! ਮੈਂ ਭੀ) ਮਤਵਾਲਾ ਹਾਂ (ਪਰ ਮੈਂ ਤਾਂ) ਪਰਮਾਤਮਾ ਦੇ ਪ੍ਰੇਮ-ਸ਼ਰਾਬ ਨਾਲ ਮਤਵਾਲਾ ਹੋ ਰਿਹਾ ਹਾਂ ।੧।ਰਹਾਉ।
I am intoxicated, intoxicated with the Love of the Lord. ||1||Pause||
ਓੁਹੀ ਪੀਓ ਓੁਹੀ ਖੀਓ ਗੁਰਹਿ ਦੀਓ ਦਾਨੁ ਕੀਓ ॥
(ਹੇ ਜੋਗੀ!) ਮੈਂ ਉਹ ਨਾਮ-ਮਦ ਹੀ ਪੀਤਾ ਹੈ, ਉਹ ਨਾਮ-ਮਦ ਪੀ ਕੇ ਹੀ ਮੈਂ ਖੀਵਾ ਹੋ ਰਿਹਾ ਹਾਂ, ਗੁਰੂ ਨੇ ਮੈਨੂੰ ਇਹ ਨਾਮ-ਮਦ ਦਿੱਤਾ ਹੈ, ਮੈਨੂੰ ਇਹ ਦਾਤਿ ਦਿੱਤੀ ਹੈ ।
I drink it in - I am drunk with it. The Guru has given it to me in charity.
ਉਆਹੂ ਸਿਉ ਮਨੁ ਰਾਤੋ ॥੧॥
ਹੁਣ ਉਸੇ ਨਾਮ-ਮਦ ਨਾਲ ਹੀ ਮੇਰਾ ਮਨ ਰੱਤਾ ਹੋਇਆ ਹੈ ।੧।
My mind is drenched with it. ||1||
ਓੁਹੀ ਭਾਠੀ ਓੁਹੀ ਪੋਚਾ ਉਹੀ ਪਿਆਰੋ ਉਹੀ ਰੂਚਾ ॥
(ਹੇ ਜੋਗੀ!) ਪਰਮਾਤਮਾ ਦਾ ਨਾਮ ਹੀ (ਸ਼ਰਾਬ ਕੱਢਣ ਵਾਲੀ) ਭੱਠੀ ਹੈ, ਉਹ ਨਾਮ ਹੀ (ਸ਼ਰਾਬ ਨਿਕਲਣ ਵਾਲੀ ਨਾਲ ਉਤੇ ਠੰਢਕ ਅਪੜਾਣ ਵਾਲਾ) ਪੋਚਾ ਹੈ, ਪ੍ਰਭੂ ਦਾ ਨਾਮ ਹੀ (ਮੇਰੇ ਵਾਸਤੇ) ਪਿਆਲਾ ਹੈ, ਅਤੇ ਨਾਮ-ਮਦ ਹੀ ਮੇਰੀ ਲਗਨ ਹੈ ।
It is my furnace, it is the cooling plaster. It is my love, it is my longing.
ਮਨਿ ਓਹੋ ਸੁਖੁ ਜਾਤੋ ॥੨॥
(ਹੇ ਜੋਗੀ!) ਮੈਂ ਆਪਣੇ ਮਨ ਵਿਚ ਉਹੀ (ਨਾਮ-ਮਦ ਦਾ) ਆਨੰਦ ਮਾਣ ਰਿਹਾ ਹਾਂ ।੨।
My mind knows it as peace. ||2||
ਸਹਜ ਕੇਲ ਅਨਦ ਖੇਲ ਰਹੇ ਫੇਰ ਭਏ ਮੇਲ ॥
ਉਹ ਆਤਮਕ ਅਡੋਲਤਾ ਦੇ ਚੋਜ ਆਨੰਦ ਮਾਣਦਾ ਹੈ, ਉਸ ਦਾ (ਪ੍ਰਭੂ-ਚਰਨਾਂ ਨਾਲ) ਮਿਲਾਪ ਹੋ ਜਾਂਦਾ ਹੈ, ਤੇ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ ।
I enjoy intuitive peace, and I play in bliss; the cycle of reincarnation is ended for me, and I am merged with the Lord.
ਨਾਨਕ ਗੁਰ ਸਬਦਿ ਪਰਾਤੋ ॥੩॥੪॥੧੫੭॥
ਹੇ ਨਾਨਕ! (ਆਖ—ਹੇ ਜੋਗੀ! ਜਿਸ ਮਨੁੱਖ ਦਾ ਮਨ) ਗੁਰੂ ਦੇ ਸ਼ਬਦ ਵਿਚ ਪ੍ਰੋਇਆ ਜਾਂਦਾ ਹੈ ।
Nanak is pierced through with the Word of the Guru's Shabad. ||3||4||157||