ਸ਼ਬਦ. ੬੮ 
 
ਸਿਰੀਰਾਗੁ ਮਹਲ ੧ ॥
Siree Raag, First Mehl:
 
ਤਨੁ ਜਲਿ ਬਲਿ ਮਾਟੀ ਭਇਆ ਮਨੁ ਮਾਇਆ ਮੋਹਿ ਮਨੂਰੁ ॥
(ਜਿਸ ਨੇ ਨਾਮ ਨਹੀਂ ਸਿਮਰਿਆ, ਉਸ ਦਾ) ਸਰੀਰ (ਵਿਕਾਰਾਂ ਵਿਚ ਹੀ) ਸੜ ਬਲ ਕੇ ਮਿੱਟੀ ਹੋ ਜਾਂਦਾ ਹੈ (ਰੁਲ ਜਾਂਦਾ ਹੈ) ਉਸ ਦਾ ਮਨ ਮਾਇਆ ਦੇ ਮੋਹ ਵਿਚ (ਫਸ ਕੇ, ਮਾਨੋ) ਸੜਿਆ ਹੋਇਆ ਲੋਹਾ ਬਣ ਜਾਂਦਾ ਹੈ
The body is burnt to ashes; by its love of Maya, the mind is rusted through.
 
ਅਉਗਣ ਫਿਰਿ ਲਾਗੂ ਭਏ ਕੂਰਿ ਵਜਾਵੈ ਤੂਰੁ ॥
ਫਿਰ ਵੀ ਵਿਕਾਰ ਉਸ ਦੀ ਖ਼ਲਾਸੀ ਨਹੀਂ ਕਰਦੇ, ਉਹ ਅਜੇ ਵੀ ਕੂੜ ਵਿਚ ਮਸਤ ਰਹਿ ਕੇ (ਮਾਇਆ ਦੇ ਮੋਹ ਦਾ) ਵਾਜਾ ਵਜਾਂਦਾ ਹੈ
Demerits become one's enemies, and falsehood blows the bugle of attack.
 
ਬਿਨੁ ਸਬਦੈ ਭਰਮਾਈਐ ਦੁਬਿਧਾ ਡੋਬੇ ਪੂਰੁ ॥੧॥
ਗੁਰ-ਸ਼ਬਦ ਤੋਂ ਵਾਂਜਿਆਂ ਰਹਿ ਕੇ ਉਹ ਭਟਕਣਾ ਵਿਚ ਪਿਆ ਰਹਿੰਦਾ ਹੈ । ਦੁਬਿਧਾ ਉਸ ਮਨੁੱਖ ਦਾ (ਗਿਆਨ-ਇੰਦ੍ਰਿਆਂ ਦਾ) ਸਾਰਾ ਹੀ ਪਰਵਾਰ (ਮੋਹ ਦੇ ਸਮੁੰਦਰ ਵਿਚ) ਡੋਬ ਦੇਂਦੀ ਹੈ ।੧।
Without the Word of the Shabad, people wander lost in reincarnation. Through the love of duality, multitudes have been drowned. ||1||
 
ਮਨ ਰੇ ਸਬਦਿ ਤਰਹੁ ਚਿਤੁ ਲਾਇ ॥
ਹੇ (ਮੇਰੇ) ਮਨ ! ਗੁਰੂ ਦੇ ਸ਼ਬਦ ਵਿਚ ਚਿੱਤ ਜੋੜ (ਤੇ ਇਸ ਤਰ੍ਹਾਂ ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਪਾਰ ਲੰਘ
O mind, swim across, by focusing your consciousness on the Shabad.
 
ਜਿਨਿ ਗੁਰਮੁਖਿ ਨਾਮੁ ਨ ਬੂਝਿਆ ਮਰਿ ਜਨਮੈ ਆਵੈ ਜਾਇ ॥੧॥ ਰਹਾਉ ॥
ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੇ ਨਾਮ ਨਾਲ ਸਾਂਝ ਨਹੀਂ ਪਾਈ, ਉਹ ਮਰਦਾ ਹੈ ਜੰਮਦਾ ਹੈ ਜੰਮਦਾ ਹੈ ਮਰਦਾ ਹੈ ।੧।ਰਹਾਉ।
Those who do not become Gurmukh do not understand the Naam; they die, and continue coming and going in reincarnation. ||1||Pause||
 
ਤਨੁ ਸੂਚਾ ਸੋ ਆਖੀਐ ਜਿਸੁ ਮਹਿ ਸਾਚਾ ਨਾਉ ॥
ਜਿਸ ਸਰੀਰ ਵਿਚ ਸਦਾ-ਥਿਰ ਪ੍ਰਭੂ ਦਾ ਨਾਮ ਟਿਕਿਆ ਰਹਿੰਦਾ ਹੈ ਉਹੀ ਸਰੀਰ ਪਵਿਤ੍ਰ ਅਖਵਾ ਸਕਦਾ ਹੈ
That body is said to be pure, in which the True Name abides.
 
ਭੈ ਸਚਿ ਰਾਤੀ ਦੇਹੁਰੀ ਜਿਹਵਾ ਸਚੁ ਸੁਆਉ ॥
ਜੇਹੜਾ ਸੁੰਦਰ ਸਰੀਰ ਪਰਮਾਤਮਾ ਦੇ ਅਦਬ-ਪਿਆਰ ਵਿਚ ਪਰਮਾਤਮਾ ਦੀ ਯਾਦ ਵਿਚ ਰੰਗਿਆ ਰਹਿੰਦਾ ਹੈ, ਜਿਸ ਦੀ ਜੀਭ ਨੂੰ ਸਿਮਰਨ ਹੀ (ਆਪਣੀ ਹਸਤੀ ਦਾ) ਅਸਲ ਮਨੋਰਥ ਜਾਪਦਾ ਹੈ
One whose body is imbued with the Fear of the True One, and whose tongue savors Truthfulness,
 
ਸਚੀ ਨਦਰਿ ਨਿਹਾਲੀਐ ਬਹੁੜਿ ਨ ਪਾਵੈ ਤਾਉ ॥੨॥
ਜਿਸ ਉਤੇ ਪ੍ਰਭੂ ਦੀ ਮਿਹਰ ਦੀ ਨਜ਼ਰ ਹੁੰਦੀ ਹੈ, ਉਹ ਮੁੜ ਮੁੜ (ਚੌਰਾਸੀ ਦੇ ਗੇੜ ਦੀ ਕੁਠਾਲੀ ਵਿਚ ਪੈ ਕੇ) ਤਾਅ (ਸੇਕ) ਨਹੀਂ ਸਹਾਰਦਾ ।੨।
is brought to ecstasy by the True Lord's Glance of Grace. That person does not have to go through the fire of the womb again. ||2||
 
ਸਾਚੇ ਤੇ ਪਵਨਾ ਭਇਆ ਪਵਨੈ ਤੇ ਜਲੁ ਹੋਇ ॥
ਪਰਮਾਤਮਾ ਤੋਂ (ਸੂਖਮ ਤੱਤ) ਪਵਣ ਬਣਿਆ, ਪਵਣ ਤੋਂ ਜਲ ਹੋਂਦ ਵਿਚ ਆਇਆ
From the True Lord came the air, and from the air came water.
 
ਜਲ ਤੇ ਤ੍ਰਿਭਵਣੁ ਸਾਜਿਆ ਘਟਿ ਘਟਿ ਜੋਤਿ ਸਮੋਇ ॥
ਜਲ ਤੋਂ ਸਾਰਾ ਜਗਤ ਰਚਿਆ ਗਿਆ, (ਤੇ, ਇਸ ਰਚੇ ਸੰਸਾਰ ਦੇ) ਹਰੇਕ ਘਟ ਵਿਚ ਪਰਮਾਤਮਾ ਦੀ ਜੋਤਿ ਸਮਾਈ ਹੋਈ ਹੈ
From water, He created the three worlds; in each and every heart He has infused His Light.
 
ਨਿਰਮਲੁ ਮੈਲਾ ਨਾ ਥੀਐ ਸਬਦਿ ਰਤੇ ਪਤਿ ਹੋਇ ॥੩॥
ਗੁਰੂ ਦੇ ਸ਼ਬਦ ਵਿਚ ਰੰਗੇ ਹੋਏ ਨੂੰ (ਲੋਕ ਪਰਲੋਕ ਵਿਚ) ਆਦਰ ਮਿਲਦਾ ਹੈ ਉਹ ਸਦਾ ਪਵਿਤ੍ਰ ਰਹਿੰਦਾ ਹੈ, ਉਸ ਨੂੰ ਵਿਕਾਰਾਂ ਦੀ ਮੈਲ ਨਹੀਂ ਲੱਗਦੀ ।
The Immaculate Lord does not become polluted. Attuned to the Shabad, honor is obtained. ||3||
 
ਇਹੁ ਮਨੁ ਸਾਚਿ ਸੰਤੋਖਿਆ ਨਦਰਿ ਕਰੇ ਤਿਸੁ ਮਾਹਿ ॥
ਉਸ ਦਾ ਮਨ ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਸੰਤੋਖ ਦਾ ਧਾਰਨੀ ਹੋ ਜਾਂਦਾ ਹੈ, ਉਸ ਉੱਤੇ ਪ੍ਰਭੂ ਦੀ ਮਿਹਰ ਦੀ ਨਜ਼ਰ ਕਰੀ ਰੱਖਦਾ ਹ
One whose mind is contented with Truthfulness, is blessed with the Lord's Glance of Grace.
 
ਪੰਚ ਭੂਤ ਸਚਿ ਭੈ ਰਤੇ ਜੋਤਿ ਸਚੀ ਮਨ ਮਾਹਿ ॥
ਉਸ ਦਾ ਸਾਰਾ ਸਰੀਰ ਪ੍ਰਭੂ ਦੀ ਯਾਦ ਵਿਚ ਪ੍ਰਭੂ ਦੇ ਅਦਬ ਵਿਚ ਰੰਗਿਆ ਰਹਿੰਦਾ ਹੈ, ਸਦਾ-ਥਿਰ ਪ੍ਰਭੂ ਦੀ ਜੋਤਿ ਸਦਾ ਉਸ ਦੇ ਮਨ ਵਿਚ ਟਿਕੀ ਰਹਿੰਦੀ ਹੈ
The body of the five elements is dyed in the Fear of the True One; the mind is filled with the True Light.
 
ਨਾਨਕ ਅਉਗਣ ਵੀਸਰੇ ਗੁਰਿ ਰਾਖੇ ਪਤਿ ਤਾਹਿ ॥੪॥੧੫॥
ਹੇ ਨਾਨਕ ! ਜਿਸ ਮਨੁੱਖ ਦੀ ਗੁਰੂ ਨੇ ਰਾਖੀ ਕੀਤੀ, ਉਸ ਨੂੰ (ਲੋਕ ਪਰਲੋਕ ਵਿਚ) ਇੱਜ਼ਤ ਮਿਲੀ, ਵਿਕਾਰ ਉਸ ਤੋਂ ਪਰੇ ਹਟ ਗਏ
O Nanak, your demerits shall be forgotten; the Guru shall preserve your honor. ||4||15||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by