ਗਉੜੀ ਮਾਲਾ ਮਹਲਾ ੫ ॥
Gauree Maalaa, Fifth Mehl:
ਪਾਇਆ ਲਾਲੁ ਰਤਨੁ ਮਨਿ ਪਾਇਆ ॥
(ਹੇ ਭਾਈ! ਮੈਂ ਆਪਣੇ) ਮਨ ਵਿਚ ਇਕ ਲਾਲ ਲੱਭ ਲਿਆ ਹੈ ।
I have found the jewel of my Beloved within my mind.
ਤਨੁ ਸੀਤਲੁ ਮਨੁ ਸੀਤਲੁ ਥੀਆ ਸਤਗੁਰ ਸਬਦਿ ਸਮਾਇਆ ॥੧॥ ਰਹਾਉ ॥
ਮੈਂ ਗੁਰੂ ਦੇ ਸ਼ਬਦ ਵਿਚ ਲੀਨ ਹੋ ਗਿਆ ਹਾਂ, ਮੇਰਾ ਸਰੀਰ (ਹਰੇਕ ਗਿਆਨ-ਇੰਦ੍ਰਾ) ਸ਼ਾਂਤ ਹੋ ਗਿਆ ਹੈ, ਮੇਰਾ ਮਨ ਠੰਢਾ ਹੋ ਗਿਆ ਹੈ ।੧।ਰਹਾਉ।
My body is cooled, my mind is cooled and soothed, and I am absorbed into the Shabad, the Word of the True Guru. ||1||Pause||
ਲਾਥੀ ਭੂਖ ਤ੍ਰਿਸਨ ਸਭ ਲਾਥੀ ਚਿੰਤਾ ਸਗਲ ਬਿਸਾਰੀ ॥
(ਹੇ ਭਾਈ!) ਪੂਰੇ ਗੁਰੂ ਨੇ (ਮੇਰੇ) ਮੱਥੇ ਉਤੇ (ਆਪਣਾ ਹੱਥ ਰੱਖਿਆ ਹੈ (ਉਸ ਦੀ ਬਰਕਤਿ ਨਾਲ ਮੈਂ ਆਪਣਾ) ਮਨ ਕਾਬੂ ਵਿਚ ਕਰ ਲਿਆ ਹੈ (ਮਾਨੋ) ਮੈਂ ਸਾਰਾ ਜਗਤ ਜਿੱਤ ਲਿਆ ਹੈ
My hunger has departed, my thirst has totally departed, and all my anxiety is forgotten.
ਕਰੁ ਮਸਤਕਿ ਗੁਰਿ ਪੂਰੈ ਧਰਿਓ ਮਨੁ ਜੀਤੋ ਜਗੁ ਸਾਰੀ ॥੧॥
(ਕਿਉਂਕਿ ਮੇਰੀ ਮਾਇਆ ਦੀ) ਭੁੱਖ ਲਹਿ ਗਈ ਹੈ ਮੇਰੀ ਮਾਇਆ ਦੀ ਸਾਰੀ ਤ੍ਰੇਹ ਮੁੱਕ ਗਈ ਹੈ, ਮੈਂ ਸਾਰੇ ਚਿੰਤਾ-ਫ਼ਿਕਰ ਭੁਲਾ ਦਿੱਤੇ ਹਨ
The Perfect Guru has placed His Hand upon my forehead; conquering my mind, I have conquered the whole world. ||1||
ਤ੍ਰਿਪਤਿ ਅਘਾਇ ਰਹੇ ਰਿਦ ਅੰਤਰਿ ਡੋਲਨ ਤੇ ਅਬ ਚੂਕੇ ॥
(ਹੇ ਭਾਈ! ਮਾਇਆ ਵਲੋਂ ਮੇਰੇ ਅੰਦਰ) ਤ੍ਰਿਪਤੀ ਹੋ ਗਈ ਹੈ, ਮੈਂ (ਮਾਇਆ ਵਲੋਂ ਆਪਣੇ) ਹਿਰਦੇ ਵਿਚ ਰੱਜ ਗਿਆ ਹਾਂ, ਹੁਣ (ਮਾਇਆ ਦੀ ਖ਼ਾਤਰ) ਡੋਲਣ ਤੋਂ ਮੈਂ ਹਟ ਗਿਆ ਹਾਂ ।
Satisfied and satiated, I remain steady within my heart, and now, I do not waver at all.
ਅਖੁਟੁ ਖਜਾਨਾ ਸਤਿਗੁਰਿ ਦੀਆ ਤੋਟਿ ਨਹੀ ਰੇ ਮੂਕੇ ॥੨॥
ਹੇ ਭਾਈ! ਸਤਿਗੁਰੂ ਨੇ ਮੈਨੂੰ (ਪ੍ਰਭੂ-ਨਾਮ ਦਾ ਇਕ ਅਜੇਹਾ) ਖ਼ਜ਼ਾਨਾ ਦਿੱਤਾ ਹੈ ਜੋ ਕਦੇ ਮੁੱਕਣ ਵਾਲਾ ਨਹੀਂ, ਉਸ ਵਿਚ ਕਮੀ ਨਹੀਂ ਆ ਸਕਦੀ, ਉਹ ਖ਼ਤਮ ਨਹੀਂ ਹੋ ਸਕਦਾ ।੨।
The True Guru has given me the inexhaustible treasure; it never decreases, and never runs out. ||2||
ਅਚਰਜੁ ਏਕੁ ਸੁਨਹੁ ਰੇ ਭਾਈ ਗੁਰਿ ਐਸੀ ਬੂਝ ਬੁਝਾਈ ॥
ਹੇ ਭਾਈ! ਇਕ ਹੋਰ ਅਨੋਖੀ ਗੱਲ ਸੁਣ । ਗੁਰੂ ਨੇ ਮੈਨੂੰ ਅਜੇਹੀ ਸਮਝ ਬਖ਼ਸ਼ ਦਿੱਤੀ ਹੈ
Listen to this wonder, O Siblings of Destiny: the Guru has given me this understanding.
ਲਾਹਿ ਪਰਦਾ ਠਾਕੁਰੁ ਜਉ ਭੇਟਿਓ ਤਉ ਬਿਸਰੀ ਤਾਤਿ ਪਰਾਈ ॥੩॥
(ਜਿਸ ਦੀ ਬਰਕਤਿ ਨਾਲ) ਜਦੋਂ ਤੋਂ (ਮੇਰੇ ਅੰਦਰੋਂ ਹਉਮੈ ਦਾ) ਪਰਦਾ ਲਾਹ ਕੇ ਮੈਨੂੰ ਠਾਕੁਰ-ਪ੍ਰਭੂ ਮਿਲਿਆ ਹੈ ਤਦੋਂ ਤੋਂ (ਮੇਰੇ ਦਿਲ ਵਿਚੋਂ) ਪਰਾਈ ਈਰਖਾ ਵਿਸਰ ਗਈ ਹੈ ।੩।
I threw off the veil of illusion, when I met my Lord and Master; then, I forgot my jealousy of others. ||3||
ਕਹਿਓ ਨ ਜਾਈ ਏਹੁ ਅਚੰਭਉ ਸੋ ਜਾਨੈ ਜਿਨਿ ਚਾਖਿਆ ॥
ਹੇ ਭਾਈ! ਇਹ ਇਕ ਐਸਾ ਅਸਚਰਜ ਆਨੰਦ ਹੈ ਜੇਹੜਾ ਬਿਆਨ ਨਹੀਂ ਕੀਤਾ ਜਾ ਸਕਦਾ । ਇਸ ਰਸ ਨੂੰ ਉਹੀ ਜਾਣਦਾ ਹੈ ਜਿਸ ਨੇ ਇਹ ਚੱਖਿਆ ਹੈ ।
This is a wonder which cannot be described. They alone know it, who have tasted it.
ਕਹੁ ਨਾਨਕ ਸਚ ਭਏ ਬਿਗਾਸਾ ਗੁਰਿ ਨਿਧਾਨੁ ਰਿਦੈ ਲੈ ਰਾਖਿਆ ॥੪॥੩॥੧੬੧॥
ਹੇ ਨਾਨਕ! ਆਖ—ਗੁਰੂ ਨੇ (ਮੇਰੇ ਅੰਦਰ ਪਰਮਾਤਮਾ ਦੇ ਨਾਮ ਦਾ ਖ਼ਜ਼ਾਨਾ ਲਿਆ ਕੇ ਰੱਖ ਦਿੱਤਾ ਹੈ, ਤੇ ਮੇਰੇ ਅੰਦਰ ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ (ਦੇ ਗਿਆਨ) ਦਾ ਚਾਨਣ ਹੋ ਗਿਆ ਹੈ ।੪।੩।੧੬੧।
Says Nanak, the Truth has been revealed to me. The Guru has given me the treasure; I have taken it and enshrined it within my heart. ||4||3||161||