ਗਉੜੀ ਮਾਲਾ ਮਹਲਾ ੫ ॥
Gauree Maalaa, Fifth Mehl:
ਉਬਰਤ ਰਾਜਾ ਰਾਮ ਕੀ ਸਰਣੀ ॥
(ਹੇ ਭਾਈ!) ਪ੍ਰਭੂ-ਪਾਤਿਸ਼ਾਹ ਦੀ ਸਰਨ ਪੈ ਕੇ ਹੀ ਮਨੁੱਖ (ਮਾਇਆ ਦੇ ਪ੍ਰਭਾਵ ਤੋਂ) ਬਚ ਸਕਦਾ ਹੈ ।
Those who take to the Sanctuary of the Lord, the King, are saved.
ਸਰਬ ਲੋਕ ਮਾਇਆ ਕੇ ਮੰਡਲ ਗਿਰਿ ਗਿਰਿ ਪਰਤੇ ਧਰਣੀ ॥੧॥ ਰਹਾਉ ॥
ਮਾਤ ਲੋਕ, ਪਾਤਾਲ ਲੋਕ, ਆਕਾਸ਼ ਲੋਕ—ਇਹਨਾਂ ਸਭਨਾਂ ਲੋਕਾਂ ਦੇ ਜੀਵ ਮਾਇਆ ਦੇ ਚੱਕਰ ਵਿਚ ਹੀ ਫਸੇ ਪਏ ਹਨ, (ਮਾਇਆ ਦੇ ਪ੍ਰਭਾਵ ਦੇ ਕਾਰਨ ਜੀਵ ਉੱਚੇ ਆਤਮਕ ਟਿਕਾਣੇ ਤੋਂ) ਡਿੱਗ ਡਿੱਗ ਕੇ ਨੀਵੀਂ ਆਤਮਕ ਦਸ਼ਾ ਵਿਚ ਆ ਪੈਂਦੇ ਹਨ ।੧।ਰਹਾਉ।
All other people, in the mansion of Maya, fall flat on their faces on the ground. ||1||Pause||
ਸਾਸਤ ਸਿੰਮ੍ਰਿਤਿ ਬੇਦ ਬੀਚਾਰੇ ਮਹਾ ਪੁਰਖਨ ਇਉ ਕਹਿਆ ॥
(ਪੰਡਿਤ ਲੋਕ ਤਾਂ) ਸ਼ਾਸਤ੍ਰ ਸਿਮ੍ਰਿਤੀਆਂ ਵੇਦ (ਆਦਿਕ ਸਾਰੇ ਧਰਮ-ਪੁਸਤਕ) ਵਿਚਾਰਦੇ ਆ ਰਹੇ ਹਨ । ਪਰ ਮਹਾ-ਪੁਰਖਾਂ ਨੇ ਇਉਂ ਹੀ ਆਖਿਆ ਹੈ
The great men have studied the Shaastras, the Simritees and the Vedas, and they have said this:
ਬਿਨੁ ਹਰਿ ਭਜਨ ਨਾਹੀ ਨਿਸਤਾਰਾ ਸੂਖੁ ਨ ਕਿਨਹੂੰ ਲਹਿਆ ॥੧॥
ਹੈ ਕਿ ਪਰਮਾਤਮਾ ਦੇ ਭਜਨ ਤੋਂ ਬਿਨਾ (ਮਾਇਆ ਦੇ ਸਮੁੰਦਰ ਤੋਂ) ਪਾਰ ਨਹੀਂ ਲੰਘ ਸਕੀਦਾ, (ਸਿਮਰਨ ਤੋਂ ਬਿਨਾ) ਕਿਸੇ ਮਨੁੱਖ ਨੇ ਭੀ ਸੁਖ ਨਹੀਂ ਪਾਇਆ ।੧।
Without the Lord's meditation, there is no emancipation, and no one has ever found peace.||1||
ਤੀਨਿ ਭਵਨ ਕੀ ਲਖਮੀ ਜੋਰੀ ਬੂਝਤ ਨਾਹੀ ਲਹਰੇ ॥
(ਹੇ ਭਾਈ!) ਜੇ ਮਨੁੱਖ ਸਾਰੀ ਸ੍ਰਿਸ਼ਟੀ ਦੀ ਹੀ ਮਾਇਆ ਇਕੱਠੀ ਕਰ ਲਏ, ਤਾਂ ਭੀ ਲੋਭ ਦੀਆਂ ਲਹਰਾਂ ਮਿਟਦੀਆਂ ਨਹੀਂ ਹਨ ।
People may accumulate the wealth of the three worlds, but the waves of greed are still not subdued.
ਬਿਨੁ ਹਰਿ ਭਗਤਿ ਕਹਾ ਥਿਤਿ ਪਾਵੈ ਫਿਰਤੋ ਪਹਰੇ ਪਹਰੇ ॥੨॥
(ਇਤਨੀ ਮਾਇਆ ਜੋੜ ਜੋੜ ਕੇ ਭੀ) ਪਰਮਾਤਮਾ ਦੀ ਭਗਤੀ ਤੋਂ ਬਿਨਾ ਮਨੁੱਖ ਕਿਤੇ ਭੀ ਮਨ ਦਾ ਟਿਕਾਉ ਨਹੀਂ ਲੱਭ ਸਕਦਾ, ਹਰ ਵੇਲੇ ਹੀ (ਮਾਇਆ ਦੀ ਖ਼ਾਤਰ) ਭਟਕਦਾ ਫਿਰਦਾ ਹੈ ।੨।
Without devotional worship of the Lord, where can anyone find stability? People wander around endlessly. ||2||
ਅਨਿਕ ਬਿਲਾਸ ਕਰਤ ਮਨ ਮੋਹਨ ਪੂਰਨ ਹੋਤ ਨ ਕਾਮਾ ॥
(ਹੇ ਭਾਈ!) ਮਨੁੱਖ ਮਨ ਨੂੰ ਮੋਹਣ ਵਾਲੀਆਂ ਅਨੇਕਾਂ ਮੌਜਾਂ ਭੀ ਕਰਦਾ ਰਹੇ, (ਮਨ ਦੀ ਵਿਕਾਰਾਂ ਵਾਲੀ) ਵਾਸ਼ਨਾ ਪੂਰੀ ਨਹੀਂ ਹੁੰਦੀ ।
People engage in all sorts of mind-enticing pastimes, but their passions are not fulfilled.
ਜਲਤੋ ਜਲਤੋ ਕਬਹੂ ਨ ਬੂਝਤ ਸਗਲ ਬ੍ਰਿਥੇ ਬਿਨੁ ਨਾਮਾ ॥੩॥
ਮਨੁੱਖ ਤ੍ਰਿਸ਼ਨਾ ਦੀ ਅੱਗ ਵਿਚ ਸੜਦਾ ਫਿਰਦਾ ਹੈ, ਤ੍ਰਿਸ਼ਨਾ ਦੀ ਅੱਗ ਕਦੇ ਬੁੱਝਦੀ ਨਹੀਂ । ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਦੇ ਹੋਰ ਸਾਰੇ ਉੱਦਮ ਵਿਅਰਥ ਚਲੇ ਜਾਂਦੇ ਹਨ ।੩।
They burn and burn, and are never satisfied; without the Lord's Name, it is all useless. ||3||
ਹਰਿ ਕਾ ਨਾਮੁ ਜਪਹੁ ਮੇਰੇ ਮੀਤਾ ਇਹੈ ਸਾਰ ਸੁਖੁ ਪੂਰਾ ॥
ਹੇ ਮੇਰੇ ਮਿੱਤਰ! ਪਰਮਾਤਮਾ ਦਾ ਨਾਮ ਜਪਿਆ ਕਰ, ਇਹੀ ਸ੍ਰੇਸ਼ਟ ਸੁਖ ਹੈ, ਤੇ ਇਸ ਸੁਖ ਵਿਚ ਕੋਈ ਘਾਟ-ਕਮੀ ਨਹੀਂ ਰਹਿ ਜਾਂਦੀ ।
Chant the Name of the Lord, my friend; this is the essence of perfect peace.
ਸਾਧਸੰਗਤਿ ਜਨਮ ਮਰਣੁ ਨਿਵਾਰੈ ਨਾਨਕ ਜਨ ਕੀ ਧੂਰਾ ॥੪॥੪॥੧੬੨॥
ਜੇਹੜਾ ਮਨੁੱਖ ਸਾਧ ਸੰਗਤਿ ਵਿਚ ਆ ਕੇ ਆਪਣਾ ਜਨਮ ਮਰਨ (ਦਾ ਗੇੜ) ਮੁਕਾ ਲੈਂਦਾ ਹੈ, ਨਾਨਕ ਉਸ ਮਨੁੱਖ ਦੇ ਚਰਨਾਂ ਦੀ ਧੂੜ (ਮੰਗਦਾ) ਹੈ ।੪।੪।੧੬੨।
In the Saadh Sangat, the Company of the Holy, birth and death are ended. Nanak is the dust of the feet of the humble. ||4||4||162||