ਗਉੜੀ ਮਾਲਾ ਮਹਲਾ ੫ ॥
Gauree Maalaa, Fifth Mehl:
 
ਮੋ ਕਉ ਇਹ ਬਿਧਿ ਕੋ ਸਮਝਾਵੈ ॥
(ਹੇ ਭਾਈ!) ਹੋਰ ਕੌਣ ਮੈਨੂੰ ਇਸ ਤਰ੍ਹਾਂ ਸਮਝ ਸਕਦਾ ਹੈ?
Who can help me understand my condition?
 
ਕਰਤਾ ਹੋਇ ਜਨਾਵੈ ॥੧॥ ਰਹਾਉ ॥
(ਉਹੀ ਗੁਰਮੁਖ) ਸਮਝਾ ਸਕਦਾ ਹੈ (ਜੋ) ਕਰਤਾਰ ਦਾ ਰੂਪ ਹੋ ਜਾਏ ।੧।ਰਹਾਉ।
Only the Creator knows it. ||1||Pause||
 
ਅਨਜਾਨਤ ਕਿਛੁ ਇਨਹਿ ਕਮਾਨੋ ਜਪ ਤਪ ਕਛੂ ਨ ਸਾਧਾ ॥
(ਹੇ ਭਾਈ! ਗੁਰੂ ਤੋਂ ਬਿਨਾ ਹੋਰ ਕੋਈ ਨਹੀਂ ਸਮਝਾ ਸਕਦਾ ਕਿ) ਅਗਿਆਨਤਾ ਵਿਚ ਫਸ ਕੇ ਇਸ ਜੀਵ ਨੇ ਸਿਮਰਨ ਨਹੀਂ ਕੀਤਾ ਤੇ ਵਿਕਾਰਾਂ ਵਲੋਂ ਰੋਕ ਦਾ ਉੱਦਮ ਨਹੀਂ ਕੀਤਾ, ਕੁਝ ਹੋਰ ਹੋਰ ਹੀ (ਕੋਝੇ ਕੰਮ) ਕੀਤੇ ਹਨ ।
This person does things in ignorance; he does not chant in meditation, and does not perform any deep, self-disciplined meditation.
 
ਦਹ ਦਿਸਿ ਲੈ ਇਹੁ ਮਨੁ ਦਉਰਾਇਓ ਕਵਨ ਕਰਮ ਕਰਿ ਬਾਧਾ ॥੧॥
ਇਹ ਜੀਵ ਆਪਣੇ ਇਸ ਮਨ ਨੂੰ ਦਸੀਂ ਪਾਸੀਂ ਭਜਾ ਰਿਹਾ ਹੈ । ਇਹ ਕੇਹੜੇ ਕਰਮਾਂ ਦੇ ਕਾਰਨ (ਮਾਇਆ ਦੇ ਮੋਹ ਵਿਚ) ਬੱਝਾ ਪਿਆ ਹੈ? ।੧।
This mind wanders around in the ten directions - how can it be restrained? ||1||
 
ਮਨ ਤਨ ਧਨ ਭੂਮਿ ਕਾ ਠਾਕੁਰੁ ਹਉ ਇਸ ਕਾ ਇਹੁ ਮੇਰਾ ॥
(ਹੇ ਭਾਈ! ਮਾਇਆ ਦੀ ਖ਼ਾਤਰ) ਭਟਕਣਾ ਦੇ ਕਾਰਨ (ਮਾਇਆ ਦੇ) ਮੋਹ ਦੇ ਕਾਰਨ (ਜੀਵ ਨੂੰ) ਕੋਈ ਸੁਚੱਜੀ ਗੱਲ ਨਹੀਂ ਸੁੱਝਦੀ, ਇਸ ਦੇ ਪੈਰਾਂ ਵਿਚ ਮਾਇਆ ਦੇ ਮੋਹ ਦੇ ਢੰਗੇ ਪਏ ਹੋਏ ਹਨ (ਜਿਵੇਂ ਖੋਤੇ ਆਦਿਕ ਨੂੰ ਚੰਗਾ ਢੰਗਾ ਆਦਿਕ ਪਾਇਆ ਹੁੰਦਾ ਹੈ) ।
I am the lord, the master of my mind, body, wealth and lands. These are mine.
 
ਭਰਮ ਮੋਹ ਕਛੁ ਸੂਝਸਿ ਨਾਹੀ ਇਹ ਪੈਖਰ ਪਏ ਪੈਰਾ ॥੨॥
(ਮੋਹ ਵਿਚ ਫਸ ਕੇ ਜੀਵ ਹਰ ਵੇਲੇ ਇਹੀ ਆਖਦੇ ਹਨ—) ਮੈਂ ਆਪਣੀ ਜਿੰਦ ਦਾ ਸਰੀਰ ਦਾ ਧਨ ਦਾ ਧਰਤੀ ਦਾ ਮਾਲਕ ਹਾਂ, ਮੈਂ ਇਸ (ਧਨ ਆਦਿ) ਦਾ ਮਾਲਕ ਹਾਂ, ਇਹ ਧਨ ਆਦਿਕ ਮੇਰਾ ਹੈ ।੨।
In doubt and emotional attachment, this person understands nothing; with this leash, these feet are tied up. ||2||
 
ਤਬ ਇਹੁ ਕਹਾ ਕਮਾਵਨ ਪਰਿਆ ਜਬ ਇਹੁ ਕਛੂ ਨ ਹੋਤਾ ॥
ਜਦੋਂ ਪ੍ਰਭੂ ਆਪ ਹੀ ਸਭ ਕੁਝ ਕਰਨ ਵਾਲਾ ਸੀ, ਤਦੋਂ ਇਹ ਜੀਵ ਕੀਹ ਕਮਾਣ ਜੋਗਾ ਸੀ (ਤੇ, ਹੁਣ ਇਹ ਮਾਣ ਕਰਦਾ ਹੈ ਕਿ ਮੈਂ ਧਨ ਦਾ ਮਾਲਕ ਹਾਂ ਮੈਂ ਧਰਤੀ ਦਾ ਮਾਲਕ ਹਾਂ)
What did this person do, when he did not exist?
 
ਜਬ ਏਕ ਨਿਰੰਜਨ ਨਿਰੰਕਾਰ ਪ੍ਰਭ ਸਭੁ ਕਿਛੁ ਆਪਹਿ ਕਰਤਾ ॥੩॥
(ਹੇ ਭਾਈ! ਗੁਰੂ ਤੋਂ ਬਿਨਾ ਹੋਰ ਕੌਣ ਦੱਸੇ? ਕਿ) ਜਦੋਂ (ਜਗਤ-ਰਚਨਾ ਤੋਂ ਪਹਿਲਾਂ) ਇਸ ਜੀਵ ਦੀ ਕੋਈ ਹਸਤੀ ਨਹੀਂ ਸੀ, ਜਦੋਂ ਕੇਵਲ ਇਕ ਨਿਰੰਜਨ ਆਕਾਰ-ਰਹਿਤ ਪ੍ਰਭੂ ਆਪ ਹੀ ਆਪ ਸੀ
When the Immaculate and Formless Lord God was all alone, He did everything by Himself. ||3||
 
ਅਪਨੇ ਕਰਤਬ ਆਪੇ ਜਾਨੈ ਜਿਨਿ ਇਹੁ ਰਚਨੁ ਰਚਾਇਆ ॥
ਹੇ ਨਾਨਕ! ਆਖ—ਗੁਰੂ ਨੇ ਹੀ (ਇਹ ਤਨ ਧਨ ਧਰਤੀ ਆਦਿਕ ਦੀਆਂ ਮਲਕੀਅਤਾਂ ਦਾ) ਭੁਲੇਖਾ ਦੂਰ ਕੀਤਾ ਹੈ ਤੇ ਸਮਝਾਇਆ ਹੈ ਕਿ ਜਿਸ ਪਰਮਾਤਮਾ ਨੇ ਇਹ ਜਗਤ-ਰਚਨਾ ਰਚੀ ਹੈ
He alone knows His actions; He created this creation.
 
ਕਹੁ ਨਾਨਕ ਕਰਣਹਾਰੁ ਹੈ ਆਪੇ ਸਤਿਗੁਰਿ ਭਰਮੁ ਚੁਕਾਇਆ ॥੪॥੫॥੧੬੩॥
ਉਹੀ ਆਪ ਆਪਣੇ ਕੀਤੇ ਕੰਮਾਂ ਨੂੰ ਜਾਣਦਾ ਹੈ ਤੇ ਉਹੀ ਆਪ ਸਭ ਕੁਝ ਕਰਨ ਦੀ ਸਮਰੱਥਾ ਰੱਖਦਾ ਹੈ (ਅਗਿਆਨੀ ਜੀਵ ਵਿਅਰਥ ਹੀ ਮਲਕੀਅਤਾਂ ਦਾ ਮਾਣ ਕਰਦਾ ਹੈ ਤੇ ਭਟਕਦਾ ਫਿਰਦਾ ਹੈ) ।੪।੫।੧੬੩।
Says Nanak, the Lord Himself is the Doer. The True Guru has dispelled my doubts. ||4||5||163||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by