ਗਉੜੀ ਮਾਲਾ ਮਹਲਾ ੫ ॥
Gauree Maalaa, Fifth Mehl:
 
ਹਰਿ ਬਿਨੁ ਅਵਰ ਕ੍ਰਿਆ ਬਿਰਥੇ ॥
(ਹੇ ਭਾਈ!) ਪਰਮਾਤਮਾ ਦੇ ਸਿਮਰਨ ਤੋਂ ਬਿਨਾ ਹੋਰ ਸਾਰੇ (ਮਿਥੇ ਹੋਏ ਧਾਰਮਿਕ) ਕੰਮ ਵਿਅਰਥ ਹਨ ।
Without the Lord, other actions are useless.
 
ਜਪ ਤਪ ਸੰਜਮ ਕਰਮ ਕਮਾਣੇ ਇਹਿ ਓਰੈ ਮੂਸੇ ॥੧॥ ਰਹਾਉ ॥
(ਦੇਵਤਿਆਂ ਨੂੰ ਪ੍ਰਸੰਨ ਕਰਨ ਵਾਲੇ) ਜਪ ਕਰਨੇ, ਤਪ ਸਾਧਣੇ, ਇੰਦ੍ਰੀਆਂ ਨੂੰ ਵਿਕਾਰਾਂ ਵਲੋਂ ਰੋਕਣ ਲਈ ਹਠ-ਜੋਗ ਦੇ ਸਾਧਨ ਕਰਨੇ—ਇਹ ਸਾਰੇ (ਪ੍ਰਭੂ ਦੀ ਦਰਗਾਹ ਤੋਂ) ਉਰੇ ਉਰੇ ਹੀ ਖੋਹ ਲਏ ਜਾਂਦੇ ਹਨ ।੧।
Meditative chants, intense deep meditation, austere self-discipline and rituals - these are plundered in this world. ||1||Pause||
 
ਬਰਤ ਨੇਮ ਸੰਜਮ ਮਹਿ ਰਹਤਾ ਤਿਨ ਕਾ ਆਢੁ ਨ ਪਾਇਆ ॥
ਮਨੁੱਖ ਵਰਤਾਂ ਸੰਜਮਾਂ ਦੇ ਨੇਮ ਵਿਚ ਰੱੁਝਾ ਰਹਿੰਦਾ ਹੈ, ਪਰ ਉਹਨਾਂ ਉੱਦਮਾਂ ਦਾ ਮੁੱਲ ਉਸ ਨੂੰ ਇਕ ਕੌਡੀ ਭੀ ਨਹੀਂ ਮਿਲਦਾ ।
Fasting, daily rituals, and austere self-discipline - those who keep the practice of these, are rewarded with less than a shell.
 
ਆਗੈ ਚਲਣੁ ਅਉਰੁ ਹੈ ਭਾਈ ਊਂਹਾ ਕਾਮਿ ਨ ਆਇਆ ॥੧॥
ਹੇ ਭਾਈ! ਜੀਵ ਦੇ ਨਾਲ ਪਰਲੋਕ ਵਿਚ ਸਾਥ ਨਿਬਾਹੁਣ ਵਾਲਾ ਪਦਾਰਥ ਹੋਰ ਹੈ (ਬਰਤ ਨੇਮ ਸੰਜਮ ਆਦਿਕ ਵਿਚੋਂ ਕੋਈ ਭੀ) ਪਰਲੋਕ ਵਿਚ ਕੰਮ ਨਹੀਂ ਆਉਂਦਾ ।੧।
Hereafter, the way is different, O Siblings of Destiny. There, these things are of no use at all. ||1||
 
ਤੀਰਥਿ ਨਾਇ ਅਰੁ ਧਰਨੀ ਭ੍ਰਮਤਾ ਆਗੈ ਠਉਰ ਨ ਪਾਵੈ ॥
ਜੇਹੜਾ ਮਨੁੱਖ ਤੀਰਥ ਉਤੇ ਇਸ਼ਨਾਨ ਕਰਦਾ ਹੈ ਤੇ (ਤਿਆਗੀ ਬਣ ਕੇ) ਧਰਤੀ ਉਤੇ ਰਟਨ ਕਰਦਾ ਫਿਰਦਾ ਹੈ (ਉਹ ਭੀ) ਪ੍ਰਭੂ ਦੀ ਦਰਗਾਹ ਵਿਚ ਥਾਂ ਨਹੀਂ ਲੱਭ ਸਕਦਾ ।
Those who bathe at sacred shrines of pilgrimage, and wander over the earth, find no place of rest hereafter.
 
ਊਹਾ ਕਾਮਿ ਨ ਆਵੈ ਇਹ ਬਿਧਿ ਓਹੁ ਲੋਗਨ ਹੀ ਪਤੀਆਵੈ ॥੨॥
ਅਜੇਹਾ ਕੋਈ ਤਰੀਕਾ ਪ੍ਰਭੂ ਦੀ ਹਜ਼ੂਰੀ ਵਿਚ ਕੰਮ ਨਹੀਂ ਆਉਂਦਾ, ਉਹ (ਤਿਆਗੀ ਇਹਨਾਂ ਤਰੀਕਿਆਂ ਨਾਲ) ਸਿਰਫ਼ ਲੋਕਾਂ ਨੂੰ ਹੀ (ਆਪਣੇ ਧਰਮੀ ਹੋਣ ਦਾ) ਨਿਸ਼ਚਾ ਦਿਵਾਂਦਾ ਹੈ ।੨।
There, these are of no use at all. By these things, they only please other people. ||2||
 
ਚਤੁਰ ਬੇਦ ਮੁਖ ਬਚਨੀ ਉਚਰੈ ਆਗੈ ਮਹਲੁ ਨ ਪਾਈਐ ॥
(ਹੇ ਭਾਈ! ਜੇ ਪੰਡਿਤ) ਚਾਰੇ ਵੇਦ ਜ਼ਬਾਨੀ ਉਚਾਰ ਸਕਦਾ ਹੈ (ਤਾਂ ਇਸ ਤਰ੍ਹਾਂ ਭੀ) ਪ੍ਰਭੂ ਦੀ ਹਜ਼ੂਰੀ ਵਿਚ ਟਿਕਾਣਾ ਨਹੀਂ ਮਿਲਦਾ ।
Reciting the four Vedas from memory, they do not obtain the Mansion of the Lord's Presence hereafter.
 
ਬੂਝੈ ਨਾਹੀ ਏਕੁ ਸੁਧਾਖਰੁ ਓਹੁ ਸਗਲੀ ਝਾਖ ਝਖਾਈਐ ॥੩॥
ਜੇਹੜਾ ਮਨੁੱਖ ਪਰਮਾਤਮਾ ਦਾ ਪਵਿਤ੍ਰ ਨਾਮ (ਸਿਮਰਨਾ) ਨਹੀਂ ਸਮਝਦਾ ਉਹ (ਹੋਰ ਹੋਰ ਉੱਦਮਾਂ ਨਾਲ) ਨਿਰੀ ਖ਼ੁਆਰੀ ਹੀ ਖ਼ੁਆਰੀ ਸਹੇੜਦਾ ਹੈ ।੩।
Those who do not understand the One Pure Word, utter total nonsense. ||3||
 
ਨਾਨਕੁ ਕਹਤੋ ਇਹੁ ਬੀਚਾਰਾ ਜਿ ਕਮਾਵੈ ਸੁ ਪਾਰ ਗਰਾਮੀ ॥
(ਹੇ ਭਾਈ!) ਨਾਨਕ ਇਹ ਇਕ ਵਿਚਾਰ ਦੀ ਗੱਲ ਆਖਦਾ ਹੈ, ਜੇਹੜਾ ਮਨੁੱਖ ਇਸ ਨੂੰ ਵਰਤੋਂ ਵਿਚ ਲਿਆਉਂਦਾ ਹੈ ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਜੋਗਾ ਹੋ ਜਾਂਦਾ ਹੈ
Nanak voices this opinion: those who practice it, swim across.
 
ਗੁਰੁ ਸੇਵਹੁ ਅਰੁ ਨਾਮੁ ਧਿਆਵਹੁ ਤਿਆਗਹੁ ਮਨਹੁ ਗੁਮਾਨੀ ॥੪॥੬॥੧੬੪॥
(ਉਹ ਵਿਚਾਰ ਇਹ ਹੈ—ਹੇ ਭਾਈ!) ਗੁਰੂ ਦੀ ਸਰਨ ਪਵੋ, ਆਪਣੇ ਮਨ ਵਿਚੋਂ ਹੰਕਾਰ ਦੂਰ ਕਰੋ, ਤੇ, ਪਰਮਾਤਮਾ ਦਾ ਨਾਮ ਸਿਮਰੋ ।੪।੬।੧੬੪।
Serve the Guru, and meditate on the Naam; renounce the egotistical pride from your mind. ||4||6||164||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by