ਗਉੜੀ ਮਾਲਾ ੫ ॥
Gauree Maalaa, Fifth Mehl:
ਮਾਧਉ ਹਰਿ ਹਰਿ ਹਰਿ ਮੁਖਿ ਕਹੀਐ ॥
ਹੇ ਮਾਇਆ ਦੇ ਪਤੀ ਪ੍ਰਭੂ! ਹੇ ਹਰੀ! (ਮਿਹਰ ਕਰ, ਤਾ ਕਿ ਅਸੀ) ਤੇਰਾ ਨਾਮ ਮੂੰਹੋਂ ਉਚਾਰ ਸਕੀਏ ।੧।ਰਹਾਉ।
O Lord, I chant Your Name, Har, Har, Har.
ਹਮ ਤੇ ਕਛੂ ਨ ਹੋਵੈ ਸੁਆਮੀ ਜਿਉ ਰਾਖਹੁ ਤਿਉ ਰਹੀਐ ॥੧॥ ਰਹਾਉ ॥
ਹੇ ਸੁਆਮੀ ਪ੍ਰਭੂ! ਸਾਥੋਂ ਜੀਵਾਂ ਪਾਸੋਂ ਕੁਝ ਨਹੀਂ ਹੋ ਸਕਦਾ । ਜਿਸ ਤਰ੍ਹਾਂ ਤੂੰ ਸਾਨੂੰ ਰੱਖਦਾ ਹੈਂ, ਉਸੇ ਤਰ੍ਹਾਂ ਹੀ ਅਸੀਂ ਰਹਿੰਦੇ ਹਾਂ ।
I cannot do anything by myself, O Lord and Master. As You keep me, so I remain. ||1||Pause||
ਕਿਆ ਕਿਛੁ ਕਰੈ ਕਿ ਕਰਣੈਹਾਰਾ ਕਿਆ ਇਸੁ ਹਾਥਿ ਬਿਚਾਰੇ ॥
ਹੇ ਮੇਰੇ ਸਰਬ-ਵਿਆਪਕ ਖਸਮ-ਪ੍ਰਭੂ! ਇਹ ਜੀਵ ਕੀਹ ਕਰੇ? ਇਹ ਕੀਹ ਕਰਨ-ਜੋਗਾ ਹੈ? ਇਸ ਵਿਚਾਰੇ ਦੇ ਹੱਥ ਵਿਚ ਕੀਹ ਹੈ?
What can the mere mortal do? What is in the hands of this poor creature?
ਜਿਤੁ ਤੁਮ ਲਾਵਹੁ ਤਿਤ ਹੀ ਲਾਗਾ ਪੂਰਨ ਖਸਮ ਹਮਾਰੇ ॥੧॥
(ਇਹ ਜੀਵ ਆਪਣੇ ਆਪ ਕੁਝ ਨਹੀਂ ਕਰਦਾ, ਕੁਝ ਨਹੀਂ ਕਰ ਸਕਦਾ, ਇਸ ਦੇ ਹੱਥ ਵਿਚ ਕੋਈ ਤਾਕਤ ਨਹੀਂ) । ਜਿਸ ਪਾਸੇ ਤੂੰ ਇਸ ਨੂੰ ਲਾਂਦਾ ਹੈਂ, ਉਸੇ ਪਾਸੇ ਹੀ ਇਹ ਲੱਗਾ ਫਿਰਦਾ ਹੈ ।੧।
As You attach us, so we are attached, O my Perfect Lord and Master. ||1||
ਕਰਹੁ ਕ੍ਰਿਪਾ ਸਰਬ ਕੇ ਦਾਤੇ ਏਕ ਰੂਪ ਲਿਵ ਲਾਵਹੁ ॥
ਹੇ ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲੇ ਪ੍ਰਭੂ! ਮਿਹਰ ਕਰ, ਮੈਨੂੰ ਸਿਰਫ਼ ਆਪਣੇ ਹੀ ਸਰੂਪ ਦੀ ਲਗਨ ਬਖ਼ਸ਼ ।
Take pity on me, O Great Giver of all, that I may enshrine love for Your Form alone.
ਨਾਨਕ ਕੀ ਬੇਨੰਤੀ ਹਰਿ ਪਹਿ ਅਪੁਨਾ ਨਾਮੁ ਜਪਾਵਹੁ ॥੨॥੭॥੧੬੫॥
ਮੈਂ ਨਾਨਕ ਦੀ ਪਰਮਾਤਮਾ ਪਾਸ (ਇਹੀ) ਬੇਨਤੀ ਹੈ (—ਹੇ ਪ੍ਰਭੂ!) ਮੈਥੋਂ ਆਪਣਾ ਨਾਮ ਜਪਾ ।੨।੭।੧੬੫।
Nanak offers this prayer to the Lord, that he may chant the Naam, the Name of the Lord. ||2||7||165||