ਗਉੜੀ ਮਾਝ ਮਹਲਾ ੫ ॥
Gauree Maajh, Fifth Mehl:
ਹਰਿ ਰਾਮ ਰਾਮ ਰਾਮ ਰਾਮਾ ॥
(ਹੇ ਭਾਈ!) ਸਦਾ ਪਰਮਾਤਮਾ ਦਾ ਨਾਮ ਜਪ
The Lord, the Lord, Raam, Raam, Raam:
ਜਪਿ ਪੂਰਨ ਹੋਏ ਕਾਮਾ ॥੧॥ ਰਹਾਉ ॥
ਨਾਮ ਜਪ ਕੇ ਸਾਰੇ ਕੰਮ ਸਫਲ ਹੋ ਜਾਂਦੇ ਹਨ ।੧।ਰਹਾਉ।
meditating on Him, all affairs are resolved. ||1||Pause||
ਰਾਮ ਗੋਬਿੰਦ ਜਪੇਦਿਆ ਹੋਆ ਮੁਖੁ ਪਵਿਤ੍ਰੁ ॥
(ਹੇ ਭਾਈ!) ਰਾਮ ਰਾਮ ਗੋਬਿੰਦ ਗੋਬਿੰਦ ਜਪਦਿਆਂ ਮੂੰਹ ਪਵਿਤ੍ਰ ਹੋ ਜਾਂਦਾ ਹੈ ।
Chanting the Name of the Lord of the Universe, one's mouth is sanctified.
ਹਰਿ ਜਸੁ ਸੁਣੀਐ ਜਿਸ ਤੇ ਸੋਈ ਭਾਈ ਮਿਤ੍ਰੁ ॥੧॥
(ਦੁਨੀਆ ਵਿਚ) ਉਹੀ ਮਨੁੱਖ (ਅਸਲ) ਭਰਾ ਹੈ (ਅਸਲ) ਮਿੱਤਰ ਹੈ, ਜਿਸ ਪਾਸੋਂ ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣੀ ਜਾਏ ।੧।
One who recites to me the Praises of the Lord is my friend and brother. ||1||
ਸਭਿ ਪਦਾਰਥ ਸਭਿ ਫਲਾ ਸਰਬ ਗੁਣਾ ਜਿਸੁ ਮਾਹਿ ॥
ਜਿਸ ਦੇ ਵੱਸ ਵਿਚ (ਦੁਨੀਆ ਦੇ) ਸਾਰੇ ਪਦਾਰਥ ਸਾਰੇ ਫਲ ਤੇ ਸਾਰੇ ਆਤਮਕ ਗੁਣ ਹਨ
All treasures, all rewards and all virtues are in the Lord of the Universe.
ਕਿਉ ਗੋਬਿੰਦੁ ਮਨਹੁ ਵਿਸਾਰੀਐ ਜਿਸੁ ਸਿਮਰਤ ਦੁਖ ਜਾਹਿ ॥੨॥
(ਹੇ ਭਾਈ!) ਉਸ ਗੋਬਿੰਦ ਨੂੰ ਆਪਣੇ ਮਨ ਤੋਂ ਕਦੇ ਭੀ ਭੁਲਾਣਾ ਨਹੀਂ ਚਾਹੀਦਾ, ਜਿਸ ਦਾ ਸਿਮਰਨ ਕੀਤਿਆਂ ਸਾਰੇ ਦੁੱਖ ਦੂਰ ਹੋ ਜਾਂਦੇ ਹਨ
Why forget Him from your mind? Remembering Him in meditation, pain departs. ||2||
ਜਿਸੁ ਲੜਿ ਲਗਿਐ ਜੀਵੀਐ ਭਵਜਲੁ ਪਈਐ ਪਾਰਿ ॥
(ਹੇ ਭਾਈ! ਉਸ ਗੋਬਿੰਦ ਨੂੰ ਆਪਣੇ ਮਨ ਤੋਂ ਕਦੇ ਭੀ ਭੁਲਾਣਾ ਨਹੀਂ ਚਾਹੀਦਾ) ਜਿਸ ਦਾ ਆਸਰਾ ਲਿਆਂ ਆਤਮਕ ਜੀਵਨ ਮਿਲ ਜਾਂਦਾ ਹੈ, ਸੰਸਾਰ-ਸਮੰੁਦਰ ਤੋਂ ਪਾਰ ਲੰਘ ਜਾਈਦਾ ਹੈ
Grasping the hem of His robe, we live, and cross over the terrifying world-ocean.
ਮਿਲਿ ਸਾਧੂ ਸੰਗਿ ਉਧਾਰੁ ਹੋਇ ਮੁਖ ਊਜਲ ਦਰਬਾਰਿ ॥੩॥
ਗੁਰੂ ਦੀ ਸੰਗਤਿ ਵਿਚ ਮਿਲ ਕੇ (ਜਿਸ ਦਾ ਸਿਮਰਨ ਕੀਤਿਆਂ ਵਿਕਾਰਾਂ ਤੋਂ) ਬਚਾਉ ਹੋ ਜਾਂਦਾ ਹੈ ਤੇ ਪ੍ਰਭੂ ਦੀ ਹਜ਼ੂਰੀ ਵਿਚ ਸੁਰਖ਼ਰੂ ਹੋ ਜਾਈਦਾ ਹੈ ।੩।
Joining the Saadh Sangat, the Company of the Holy, one is saved, and one's face becomes radiant in the Court of the Lord. ||3||
ਜੀਵਨ ਰੂਪ ਗੋਪਾਲ ਜਸੁ ਸੰਤ ਜਨਾ ਕੀ ਰਾਸਿ ॥
ਹੇ ਨਾਨਕ! ਗੋਪਾਲ-ਪ੍ਰਭੂ ਦੀ ਸਿਫ਼ਤਿ-ਸਾਲਾਹ ਆਤਮਕ ਜੀਵਨ ਦੇਣ ਵਾਲੀ ਹੈ, ਪ੍ਰਭੂ ਦੀ ਸਿਫ਼ਤਿ-ਸਾਲਾਹ ਸੰਤ ਜਨਾਂ ਦੇ ਵਾਸਤੇ ਸਰਮਾਇਆ ਹੈ
The Praise of the Sustainer of the Universe is the essence of life, and the wealth of His Saints.
ਨਾਨਕ ਉਬਰੇ ਨਾਮੁ ਜਪਿ ਦਰਿ ਸਚੈ ਸਾਬਾਸਿ ॥੪॥੩॥੧੭੧॥
ਪ੍ਰਭੂ ਦਾ ਨਾਮ ਜਪ ਕੇ (ਸੰਤ ਜਨ ਵਿਕਾਰਾਂ ਤੋਂ) ਬਚ ਨਿਕਲਦੇ ਹਨ, ਤੇ ਸਦਾ-ਥਿਰ ਪ੍ਰਭੂ ਦੇ ਦਰ ਤੇ ਸ਼ਾਬਾਸ਼ ਹਾਸਲ ਕਰਦੇ ਹਨ ।੪।੩।੧੭੧।
Nanak is saved, chanting the Naam, the Name of the Lord; in the True Court, he is cheered and applauded. ||4||3||171||