ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਰਾਗੁ ਗਉੜੀ ਮਹਲਾ ੯ ॥
Raag Gauree, Ninth Mehl
ਸਾਧੋ ਮਨ ਕਾ ਮਾਨੁ ਤਿਆਗਉ ॥
ਹੇ ਸੰਤ ਜਨੋ! (ਆਪਣੇ) ਮਨ ਦਾ ਅਹੰਕਾਰ ਛੱਡ ਦਿਉ ।
: Holy Saadhus: forsake the pride of your mind.
ਕਾਮੁ ਕ੍ਰੋਧੁ ਸੰਗਤਿ ਦੁਰਜਨ ਕੀ ਤਾ ਤੇ ਅਹਿਨਿਸਿ ਭਾਗਉ ॥੧॥ ਰਹਾਉ ॥
ਕਾਮ ਅਤੇ ਕੋ੍ਰਧ (ਭੀ) ਭੈੜੇ ਮਨੁੱਖ ਦੀ ਸੰਗਤਿ (ਵਾਂਗ ਹੀ) ਹੈ, ਇਸ ਤੋਂ (ਭੀ) ਦਿਨ ਰਾਤ (ਹਰ ਵੇਲੇ) ਪਰੇ ਰਹੋ ।੧।ਰਹਾਉ।
Sexual desire, anger and the company of evil people - run away from them, day and night. ||1||Pause||
ਸੁਖੁ ਦੁਖੁ ਦੋਨੋ ਸਮ ਕਰਿ ਜਾਨੈ ਅਉਰੁ ਮਾਨੁ ਅਪਮਾਨਾ ॥
(ਹੇ ਸੰਤ ਜਨੋ! ਜੇਹੜਾ ਮਨੁੱਖ) ਸੁਖ ਅਤੇ ਦੁੱਖ ਦੋਹਾਂ ਨੂੰ ਇਕੋ ਜਿਹਾ ਜਾਣਦਾ ਹੈ, ਅਤੇ ਜੇਹੜਾ ਆਦਰ ਤੇ ਨਿਰਾਦਰੀ ਨੂੰ (ਭੀ) ਇਕ ਸਮਾਨ ਜਾਣਦਾ ਹੈ । (ਕੋਈ ਮਨੁੱਖ ਉਸ ਦਾ ਆਦਰ ਕਰੇ ਤਾਂ ਭੀ ਪਰਵਾਹ ਨਹੀਂ, ਜੇ ਕੋਈ ਉਸ ਦੀ ਨਿਰਾਦਰੀ ਕਰੇ ਤਾਂ ਭੀ ਪਰਵਾਹ ਨਹੀਂ),
One who knows that pain and pleasure are both the same, and honor and dishonor as well,
ਹਰਖ ਸੋਗ ਤੇ ਰਹੈ ਅਤੀਤਾ ਤਿਨਿ ਜਗਿ ਤਤੁ ਪਛਾਨਾ ॥੧॥
ਤੇ ਜੇਹੜਾ ਮਨੁੱਖ ਖ਼ੁਸ਼ੀ ਅਤੇ ਗ਼ਮੀ ਦੋਹਾਂ ਤੋਂ ਨਿਰਲੇਪ ਰਹਿੰਦਾ ਹੈ (ਖ਼ੁਸ਼ੀ ਦੇ ਵੇਲੇ ਅਹੰਕਾਰ ਵਿਚ ਨਹੀਂ ਆ ਜਾਂਦਾ ਤੇ ਗ਼ਮੀ ਦੇ ਵੇਲੇ ਘਬਰਾ ਨਹੀਂ ਜਾਂਦਾ) ਉਸ ਨੇ ਜਗਤ ਵਿਚ ਜੀਵਨ ਦਾ ਭੇਤ ਸਮਝ ਲਿਆ ਹੈ ।
who remains detached from joy and sorrow, realizes the true essence in the world. ||1||
ਉਸਤਤਿ ਨਿੰਦਾ ਦੋਊ ਤਿਆਗੈ ਖੋਜੈ ਪਦੁ ਨਿਰਬਾਨਾ ॥
(ਹੇ ਸੰਤ ਜਨੋ! ਉਸ ਮਨੁੱਖ ਨੇ ਅਸਲੀਅਤ ਲੱਭ ਲਈ ਹੈ ਜੇਹੜਾ) ਨਾਹ ਕਿਸੇ ਦੀ ਖ਼ੁਸ਼ਾਮਦ ਕਰਦਾ ਹੈ ਨਾਹ ਕਿਸੇ ਦੀ ਨਿੰਦਾ ਕਰਦਾ ਹੈ, ਤੇ ਜੋ ਉਸ ਆਤਮਕ ਅਵਸਥਾ ਦੀ ਸਦਾ ਭਾਲ ਕਰਦਾ ਹੈ ਜਿਥੇ ਕੋਈ ਵਾਸਨਾ ਪੋਹ ਨਹੀਂ ਸਕਦੀ ।
Renounce both praise and blame; seek instead the state of Nirvaanaa.
ਜਨ ਨਾਨਕ ਇਹੁ ਖੇਲੁ ਕਠਨੁ ਹੈ ਕਿਨਹੂੰ ਗੁਰਮੁਖਿ ਜਾਨਾ ॥੨॥੧॥
(ਪਰ) ਹੇ ਨਾਨਕ! ਇਹ (ਜੀਵਨ-) ਖੇਡ (ਖੇਡਣੀ) ਔਖੀ ਹੈ । ਕੋਈ ਵਿਰਲਾ ਮਨੁੱਖ ਗੁਰੂ ਦੀ ਸਰਨ ਪੈ ਕੇ ਇਸ ਨੂੰ ਸਮਝਦਾ ਹੈ ।੨।੧।
O servant Nanak, this is such a difficult game; only a few Gurmukhs understand it! ||2||1||