ਗਉੜੀ ਮਹਲਾ ੯ ॥
Gauree, Ninth Mehl:
ਸਾਧੋ ਰਚਨਾ ਰਾਮ ਬਨਾਈ ॥
ਹੇ ਸੰਤ ਜਨੋ! ਪਰਮਾਤਮਾ ਨੇ (ਜਗਤ ਦੀ ਇਹ ਅਸਚਰਜ) ਰਚਨਾ ਰਚ ਦਿੱਤੀ ਹੈ
Holy Saadhus: the Lord fashioned the creation.
ਇਕਿ ਬਿਨਸੈ ਇਕ ਅਸਥਿਰੁ ਮਾਨੈ ਅਚਰਜੁ ਲਖਿਓ ਨ ਜਾਈ ॥੧॥ ਰਹਾਉ ॥
(ਕਿ) ਇਕ ਮਨੁੱਖ (ਤਾਂ) ਮਰਦਾ ਹੈ (ਪਰ) ਦੂਜਾ ਮਨੁੱਖ (ਉਸ ਨੂੰ ਮਰਦਿਆਂ ਵੇਖ ਕੇ ਭੀ ਆਪਣੇ ਆਪ ਨੂੰ) ਸਦਾ ਟਿਕੇ ਰਹਿਣ ਵਾਲਾ ਸਮਝਦਾ ਹੈ । ਇਹ ਇਕ ਅਸਚਰਜ ਤਮਾਸ਼ਾ ਹੈ ਜੋ ਬਿਆਨ ਨਹੀਂ ਕੀਤਾ ਜਾ ਸਕਦਾ ।੧।ਰਹਾਉ।
One person passes away, and another thinks that he will live forever - this is a wonder beyond understanding! ||1||Pause||
ਕਾਮ ਕ੍ਰੋਧ ਮੋਹ ਬਸਿ ਪ੍ਰਾਨੀ ਹਰਿ ਮੂਰਤਿ ਬਿਸਰਾਈ ॥
(ਹੇ ਸੰਤ ਜਨੋ!) ਮਨੁੱਖ ਕਾਮ ਦੇ ਕੋ੍ਰਧ ਦੇ ਮੋਹ ਦੇ ਕਾਬੂ ਵਿਚ ਆਇਆ ਰਹਿੰਦਾ ਹੈ ਤੇ ਪਰਮਾਤਮਾ ਦੀ ਹਸਤੀ ਨੂੰ ਭੁਲਾਈ ਰੱਖਦਾ ਹੈ ।
The mortal beings are held in the power of sexual desire, anger and emotional attachment; they have forgotten the Lord, the Immortal Form.
ਝੂਠਾ ਤਨੁ ਸਾਚਾ ਕਰਿ ਮਾਨਿਓ ਜਿਉ ਸੁਪਨਾ ਰੈਨਾਈ ॥੧॥
ਇਹ ਸਰੀਰ ਸਦਾ ਨਾਲ ਰਹਿਣ ਵਾਲਾ ਨਹੀਂ ਹੈ, ਪਰ ਮਨੁੱਖ ਇਸ ਨੂੰ ਸਦਾ ਕਾਇਮ ਰਹਿਣ ਵਾਲਾ ਸਮਝਦਾ ਹੈ, ਜਿਵੇਂ ਰਾਤ ਵੇਲੇ (ਸੁੱਤਿਆਂ ਜੇਹੜਾ) ਸੁਪਨਾ (ਆਉਂਦਾ ਹੈ ਮਨੁੱਖ ਨੀਂਦਰ ਦੀ ਹਾਲਤ ਵਿਚ ਉਸ ਸੁਪਨੇ ਨੂੰ ਅਸਲੀ ਵਾਪਰ ਰਹੀ ਗੱਲ ਸਮਝਦਾ ਹੈ) ।੧।
The body is false, but they believe it to be true; it is like a dream in the night. ||1||
ਜੋ ਦੀਸੈ ਸੋ ਸਗਲ ਬਿਨਾਸੈ ਜਿਉ ਬਾਦਰ ਕੀ ਛਾਈ ॥
(ਹੇ ਸੰਤ ਜਨੋ!) ਜਿਵੇਂ ਬੱਦਲ ਦੀ ਛਾਂ (ਸਦਾ ਇੱਕ ਥਾਂ ਟਿਕੀ ਨਹੀਂ ਰਹਿ ਸਕਦੀ, ਤਿਵੇਂ) ਜੋ ਕੁਝ (ਜਗਤ ਵਿਚ) ਦਿੱਸ ਰਿਹਾ ਹੈ ਇਹ ਸਭ ਕੁਝ (ਆਪਣੇ ਆਪਣੇ ਸਮੇ) ਨਾਸ ਹੋ ਜਾਂਦਾ ਹੈ ।
Whatever is seen, shall all pass away, like the shadow of a cloud.
ਜਨ ਨਾਨਕ ਜਗੁ ਜਾਨਿਓ ਮਿਥਿਆ ਰਹਿਓ ਰਾਮ ਸਰਨਾਈ ॥੨॥੨॥
ਹੇ ਦਾਸ ਨਾਨਕ! (ਜਿਸ ਮਨੁੱਖ ਨੇ) ਜਗਤ ਨੂੰ ਨਾਸਵੰਤ ਸਮਝ ਲਿਆ ਹੈ, ਉਹ (ਸਦਾ-ਥਿਰ ਰਹਿਣ ਵਾਲੇ) ਪਰਮਾਤਮਾ ਦੀ ਸਰਨ ਪਿਆ ਰਹਿੰਦਾ ਹੈ ।੨।੨।
O servant Nanak, one who knows the world to be unreal, dwells in the Sanctuary of the Lord. ||2||2||