ਗਉੜੀ ਮਹਲਾ ੯ ॥
Gauree, Ninth Mehl:
ਪ੍ਰਾਨੀ ਕਉ ਹਰਿ ਜਸੁ ਮਨਿ ਨਹੀ ਆਵੈ ॥
(ਹੇ ਭਾਈ!) ਮਨੁੱਖ ਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ (ਆਪਣੇ) ਮਨ ਵਿਚ (ਵਸਾਣੀ) ਨਹੀਂ ਆਉਂਦੀ ।
The Praise of the Lord does not come to dwell in the minds of the mortal beings.
ਅਹਿਨਿਸਿ ਮਗਨੁ ਰਹੈ ਮਾਇਆ ਮੈ ਕਹੁ ਕੈਸੇ ਗੁਨ ਗਾਵੈ ॥੧॥ ਰਹਾਉ ॥
(ਹੇ ਭਾਈ!) ਦੱਸ, ਉਹ ਮਨੁੱਖ ਕਿਵੇਂ ਪਰਮਾਤਮਾ ਦੇ ਗੁਣ ਗਾ ਸਕਦਾ ਹੈ ਜੇਹੜਾ ਦਿਨ ਰਾਤ ਮਾਇਆ (ਦੇ ਮੋਹ) ਵਿਚ ਮਸਤ ਰਹਿੰਦਾ ਹੈ? ।੧।ਰਹਾਉ।
Day and night, they remain engrossed in Maya. Tell me, how can they sing God's Glories? ||1||Pause||
ਪੂਤ ਮੀਤ ਮਾਇਆ ਮਮਤਾ ਸਿਉ ਇਹ ਬਿਧਿ ਆਪੁ ਬੰਧਾਵੈ ॥
(ਹੇ ਭਾਈ! ਮਾਇਆ ਦੇ ਮੋਹ ਵਿਚ ਮਸਤ ਰਹਿਣ ਵਾਲਾ ਮਨੁੱਖ) ਪੁੱਤਰ ਮਿੱਤਰ ਮਾਇਆ (ਆਦਿਕ) ਦੀ ਅਪਣੱਤ ਨਾਲ ਬੱਝਾ ਰਹਿੰਦਾ ਹੈ, ਤੇ ਇਸ ਤਰ੍ਹਾਂ ਆਪਣੇ ਆਪ ਨੂੰ (ਮੋਹ ਦੇ ਬੰਧਨਾਂ ਵਿਚ) ਬੰਨ੍ਹੀ ਰੱਖਦਾ ਹੈ ।
In this way, they bind themselves to children, friends, Maya and possessiveness.
ਮ੍ਰਿਗ ਤ੍ਰਿਸਨਾ ਜਿਉ ਝੂਠੋ ਇਹੁ ਜਗ ਦੇਖਿ ਤਾਸਿ ਉਠਿ ਧਾਵੈ ॥੧॥
(ਮਾਇਆ-ਗ੍ਰਸਿਆ ਮਨੁੱਖ ਇਹ ਨਹੀਂ ਸਮਝਦਾ ਕਿ) ਇਹ ਜਗਤ (ਤਾਂ) ਠਗ-ਨੀਰੇ ਵਾਂਗ (ਠੱਗੀ ਹੀ ਠੱਗੀ ਹੈ, ਜਿਵੇਂ ਹਰਨ ਠਗਨੀਰੇ ਨੂੰ ਵੇਖ ਕੇ ਉਸ ਵਲ ਦੌੜਦਾ ਤੇ ਭਟਕ ਭਟਕ ਕੇ ਮਰਦਾ ਹੈ, ਤਿਵੇਂ ਮਨੁੱਖ ਇਸ ਜਗਤ ਨੂੰ) ਵੇਖ ਕੇ ਇਸ ਵਲ (ਸਦਾ) ਦੌੜਦਾ ਰਹਿੰਦਾ ਹੈ (ਤੇ ਆਤਮਕ ਮੌਤ ਸਹੇੜਦਾ ਹੈ) ।੧।
Like the deer's delusion, this world is false; and yet, beholding it, they chase after it. ||1||
ਭੁਗਤਿ ਮੁਕਤਿ ਕਾ ਕਾਰਨੁ ਸੁਆਮੀ ਮੂੜ ਤਾਹਿ ਬਿਸਰਾਵੈ ॥
ਮੂਰਖ ਮਨੁੱਖ ਉਸ ਮਾਲਕ-ਪ੍ਰਭੂ ਨੂੰ ਭੁਲਾਈ ਰੱਖਦਾ ਹੈ ਜੇਹੜਾ ਦੁਨੀਆ ਦੇ ਭੋਗਾਂ ਤੇ ਸੁਖਾਂ ਦਾ ਭੀ ਮਾਲਕ ਹੈ ਤੇ ਜੇਹੜਾ ਮੋਖ ਭੀ ਦੇਣ ਵਾਲਾ ਹੈ ।
Our Lord and Master is the source of pleasures and liberation; and yet, the fool forgets Him.
ਜਨ ਨਾਨਕ ਕੋਟਨ ਮੈ ਕੋਊ ਭਜਨੁ ਰਾਮ ਕੋ ਪਾਵੈ ॥੨॥੩॥
ਹੇ ਦਾਸ ਨਾਨਕ! (ਆਖ—) ਕ੍ਰੋੜਾਂ ਵਿਚੋਂ ਕੋਈ ਵਿਰਲਾ ਮਨੁੱਖ ਹੁੰਦਾ ਹੈ ਜੇਹੜਾ (ਜਗਤ ਠਗ-ਨੀਰੇ ਦੇ ਮੋਹ ਤੋਂ ਬਚ ਕੇ) ਪਰਮਾਤਮਾ ਦੀ ਭਗਤੀ ਪ੍ਰਾਪਤ ਕਰਦਾ ਹੈ ।੨।੩।
O servant Nanak, among millions, there is scarcely anyone who attains the Lord's meditation. ||2||3||