ਗਉੜੀ ਮਹਲਾ ੯ ॥
Gauree, Ninth Mehl:
ਸਾਧੋ ਇਹੁ ਮਨੁ ਗਹਿਓ ਨ ਜਾਈ ॥
ਹੇ ਸੰਤ ਜਨੋ! ਇਹ ਮਨ ਵੱਸ ਵਿਚ ਕੀਤਾ ਨਹੀਂ ਜਾ ਸਕਦਾ,
Holy Saadhus: this mind cannot be restrained.
ਚੰਚਲ ਤ੍ਰਿਸਨਾ ਸੰਗਿ ਬਸਤੁ ਹੈ ਯਾ ਤੇ ਥਿਰੁ ਨ ਰਹਾਈ ॥੧॥ ਰਹਾਉ ॥
(ਕਿਉਂਕਿ ਇਹ ਮਨ ਸਦਾ) ਅਨੇਕਾਂ ਹਾਵ-ਭਾਵ ਕਰਨ ਵਾਲੀ ਤ੍ਰਿਸ਼ਨਾ ਨਾਲ ਵੱਸਦਾ ਰਹਿੰਦਾ ਹੈ, ਇਸ ਵਾਸਤੇ ਇਹ ਕਦੇ ਟਿਕ ਕੇ ਨਹੀਂ ਰਹਿੰਦਾ ।੧।ਰਹਾਉ।
Fickle desires dwell with it, and so it cannot remain steady. ||1||Pause||
ਕਠਨ ਕਰੋਧ ਘਟ ਹੀ ਕੇ ਭੀਤਰਿ ਜਿਹ ਸੁਧਿ ਸਭ ਬਿਸਰਾਈ ॥
(ਹੇ ਸੰਤ ਜਨੋ!) ਵੱਸ ਵਿਚ ਨਾਹ ਆ ਸਕਣ ਵਾਲਾ ਕੋ੍ਰਧ ਭੀ ਇਸ ਹਿਰਦੇ ਵਿਚ ਹੀ ਵੱਸਦਾ ਹੈ, ਜਿਸ ਨੇ (ਮਨੁੱਖ ਨੂੰ ਭਲੇ ਪਾਸੇ ਦੀ) ਸਾਰੀ ਹੋਸ਼ ਭੁਲਾ ਦਿੱਤੀ ਹੈ ।
The heart is filled with anger and violence, which cause all sense to be forgotten.
ਰਤਨੁ ਗਿਆਨੁ ਸਭ ਕੋ ਹਿਰਿ ਲੀਨਾ ਤਾ ਸਿਉ ਕਛੁ ਨ ਬਸਾਈ ॥੧॥
(ਕੋ੍ਰਧ ਨੇ) ਹਰੇਕ ਮਨੁੱਖ ਦਾ ਸੇ੍ਰਸ਼ਟ ਗਿਆਨ ਚੁਰਾ ਲਿਆ ਹੈ, ਉਸ ਨਾਲ ਕਿਸੇ ਦੀ ਕੋਈ ਪੇਸ਼ ਨਹੀਂ ਜਾਂਦੀ ।੧।
The jewel of spiritual wisdom has been taken away from everyone; nothing can withstand it. ||1||
ਜੋਗੀ ਜਤਨ ਕਰਤ ਸਭਿ ਹਾਰੇ ਗੁਨੀ ਰਹੇ ਗੁਨ ਗਾਈ ॥
ਸਾਰੇ ਜੋਗੀ (ਇਸ ਮਨ ਨੂੰ ਕਾਬੂ ਕਰਨ ਦੇ) ਜਤਨ ਕਰਦੇ ਕਰਦੇ ਥੱਕ ਗਏ, ਵਿਦਵਾਨ ਮਨੁੱਖ ਆਪਣੀ ਵਿੱਦਿਆ ਦੀਆਂ ਵਡਿਆਈਆਂ ਕਰਦੇ ਥੱਕ ਗਏ (ਨਾਹ ਜੋਗ-ਸਾਧਨ, ਨਾਹ ਵਿੱਦਿਆ-ਮਨ ਨੂੰ ਕੋਈ ਭੀ ਵੱਸ ਵਿਚ ਲਿਆਉਣ ਦੇ ਸਮਰੱਥ ਨਹੀਂ) ।
The Yogis have tried everything and failed; the virtuous have grown weary of singing God's Glories.
ਜਨ ਨਾਨਕ ਹਰਿ ਭਏ ਦਇਆਲਾ ਤਉ ਸਭ ਬਿਧਿ ਬਨਿ ਆਈ ॥੨॥੪॥
ਹੇ ਦਾਸ ਨਾਨਕ! ਜਦੋਂ ਪ੍ਰਭੂ ਜੀ ਦਇਆਵਾਨ ਹੁੰਦੇ ਹਨ, ਤਾਂ (ਇਸ ਮਨ ਨੂੰ ਕਾਬੂ ਵਿਚ ਰੱਖਣ ਦੇ) ਸਾਰੇ ਢੋ ਢੁਕ ਪੈਂਦੇ ਹਨ ।੨।੪।
O servant Nanak, when the Lord becomes merciful, then every effort is successful. ||2||4||