ਗਉੜੀ ਮਹਲਾ ੯ ॥
Gauree, Ninth Mehl:
ਸਾਧੋ ਗੋਬਿੰਦ ਕੇ ਗੁਨ ਗਾਵਉ ॥
ਹੇ ਸੰਤ ਜਨੋ! (ਸਦਾ) ਗੋਬਿੰਦ ਦੇ ਗੁਣ ਗਾਂਦੇ ਰਿਹਾ ਕਰੋ ।
Holy Saadhus: sing the Glorious Praises of the Lord of the Universe.
ਮਾਨਸ ਜਨਮੁ ਅਮੋਲਕੁ ਪਾਇਓ ਬਿਰਥਾ ਕਾਹਿ ਗਵਾਵਉ ॥੧॥ ਰਹਾਉ ॥
ਇਹ ਬੜਾ ਕੀਮਤੀ ਮਨੁੱਖਾ ਜਨਮ ਮਿਲਿਆ ਹੈ, ਇਸ ਨੂੰ ਅਜਾਈਂ ਕਿਉਂ ਗਵਾਂਦੇ ਹੋ? ।੧।ਰਹਾਉ।
You have obtained the priceless jewel of this human life; why are you uselessly wasting it? ||1||Pause||
ਪਤਿਤ ਪੁਨੀਤ ਦੀਨ ਬੰਧ ਹਰਿ ਸਰਨਿ ਤਾਹਿ ਤੁਮ ਆਵਉ ॥
(ਹੇ ਸੰਤ ਜਨੋ!) ਪਰਮਾਤਮਾ ਉਹਨਾਂ ਬੰਦਿਆਂ ਨੂੰ ਭੀ ਪਵਿਤ੍ਰ ਕਰਨ ਵਾਲਾ ਹੈ ਜੇਹੜੇ ਵਿਕਾਰਾਂ ਵਿਚ ਡਿੱਗੇ ਹੋਏ ਹੁੰਦੇ ਹਨ, ਉਹ ਹਰੀ ਗਰੀਬਾਂ ਦਾ ਸਹਾਈ ਹੈ । ਤੁਸੀ ਭੀ ਉਸੇ ਦੀ ਸਰਨ ਪਵੋ ।
He is the Purifier of sinners, the Friend of the poor. Come, and enter the Lord's Sanctuary.
ਗਜ ਕੋ ਤ੍ਰਾਸੁ ਮਿਟਿਓ ਜਿਹ ਸਿਮਰਤ ਤੁਮ ਕਾਹੇ ਬਿਸਰਾਵਉ ॥੧॥
ਜਿਸ ਦਾ ਸਿਮਰਨ ਕਰ ਕੇ ਹਾਥੀ ਦਾ ਡਰ ਮਿਟ ਗਿਆ ਸੀ, ਤੁਸੀ ਉਸ ਨੂੰ ਕਿਉਂ ਭੁਲਾ ਰਹੇ ਹੋ? ।੧।
Remembering Him, the elephant's fear was removed; so why do you forget Him? ||1||
ਤਜਿ ਅਭਿਮਾਨ ਮੋਹ ਮਾਇਆ ਫੁਨਿ ਭਜਨ ਰਾਮ ਚਿਤੁ ਲਾਵਉ ॥
(ਹੇ ਸੰਤ ਜਨੋ!) ਅਹੰਕਾਰ ਦੂਰ ਕਰ ਕੇ ਅਤੇ ਮਾਇਆ ਦਾ ਮੋਹ ਦੂਰ ਕਰ ਕੇ ਆਪਣਾ ਚਿੱਤ ਪਰਮਾਤਮਾ ਦੇ ਭਜਨ ਵਿਚ ਜੋੜੀ ਰੱਖੋ ।
Renounce your egotistical pride and your emotional attachment to Maya; focus your consciousness on the Lord's meditation.
ਨਾਨਕ ਕਹਤ ਮੁਕਤਿ ਪੰਥ ਇਹੁ ਗੁਰਮੁਖਿ ਹੋਇ ਤੁਮ ਪਾਵਉ ॥੨॥੫॥
ਨਾਨਕ ਆਖਦੇ ਹਨ—ਵਿਕਾਰਾਂ ਤੋਂ ਖ਼ਲਾਸੀ ਪ੍ਰਾਪਤ ਕਰਨ ਦਾ ਇਹੀ ਰਸਤਾ ਹੈ, ਪਰ ਗੁਰੂ ਦੀ ਸਰਨ ਪੈ ਕੇ ਹੀ ਤੁਸੀ ਇਹ ਰਸਤਾ ਲੱਭ ਸਕੋਗੇ ।੨।੫।
Says Nanak, this is the path to liberation. Become Gurmukh, and attain it. ||2||5||