ਗਉੜੀ ਮਹਲਾ ੯ ॥
Gauree, Ninth Mehl:
ਕੋਊ ਮਾਈ ਭੂਲਿਓ ਮਨੁ ਸਮਝਾਵੈ ॥
ਹੇ (ਮੇਰੀ) ਮਾਂ! (ਮਾਇਆ ਦੇ ਮੋਹ ਨਾਲ ਨਕਾ-ਨਕ ਭਰੇ ਹੋਏ ਸੰਸਾਰ-ਜੰਗਲ ਵਿਚ ਮੇਰਾ ਮਨ ਕੁਰਾਹੇ ਪੈ ਗਿਆ ਹੈ, ਮੈਨੂੰ) ਕੋਈ (ਐਸਾ ਗੁਰਮੁਖ ਮਿਲ ਪਵੇ ਜੇਹੜਾ ਮੇਰੇ ਇਸ) ਕੁਰਾਹੇ ਪਏ ਹੋਏ ਮਨ ਨੂੰ ਮਤਿ ਦੇਵੇ ।
O mother, if only someone would instruct my wayward mind.
ਬੇਦ ਪੁਰਾਨ ਸਾਧ ਮਗ ਸੁਨਿ ਕਰਿ ਨਿਮਖ ਨ ਹਰਿ ਗੁਨ ਗਾਵੈ ॥੧॥ ਰਹਾਉ ॥
(ਇਹ ਭੁੱਲਿਆ ਮਨ) ਵੇਦ ਪੁਰਾਣ (ਆਦਿਕ ਧਰਮ-ਪੁਸਤਕਾਂ ਅਤੇ) ਸੰਤ ਜਨਾਂ ਦੇ ਉਪਦੇਸ਼ ਸੁਣ ਕੇ ਰਤਾ ਭਰ ਸਮੇ ਲਈ ਭੀ ਪਰਮਾਤਮਾ ਦੇ ਗੁਣ ਨਹੀਂ ਗਾਂਦਾ ।੧।ਰਹਾਉ।
This mind listens to the Vedas, the Puraanas, and the ways of the Holy Saints, but it does not sing the Glorious Praises of the Lord, for even an instant. ||1||Pause||
ਦੁਰਲਭ ਦੇਹ ਪਾਇ ਮਾਨਸ ਕੀ ਬਿਰਥਾ ਜਨਮੁ ਸਿਰਾਵੈ ॥
(ਹੇ ਮੇਰੀ ਮਾਂ! ਇਹ ਮਨ ਅਜਿਹਾ ਕੁਰਾਹੇ ਪਿਆ ਹੋਇਆ ਹੈ ਕਿ) ਬੜੀ ਮੁਸ਼ਕਲ ਨਾਲ ਮਿਲ ਸਕਣ ਵਾਲਾ ਮਨੁੱਖਾ ਸਰੀਰ ਪ੍ਰਾਪਤ ਕਰ ਕੇ (ਭੀ) ਇਸ ਜਨਮ ਨੂੰ ਵਿਅਰਥ ਗੁਜ਼ਾਰ ਰਿਹਾ ਹੈ ।
Having obtained this human body, so very difficult to obtain, it is now being uselessly wasted.
ਮਾਇਆ ਮੋਹ ਮਹਾ ਸੰਕਟ ਬਨ ਤਾ ਸਿਉ ਰੁਚ ਉਪਜਾਵੈ ॥੧॥
(ਹੇ ਮਾਂ! ਇਹ ਸੰਸਾਰ) ਜੰਗਲ ਮਾਇਆ ਦੇ ਮੋਹ ਨਾਲ ਨਕਾ-ਨਕ ਭਰਿਆ ਪਿਆ ਹੈ (ਤੇ ਮੇਰਾ ਮਨ) ਇਸ (ਜੰਗਲ ਨਾਲ ਹੀ) ਪ੍ਰੇਮ ਬਣਾ ਰਿਹਾ ਹੈ ।੧।
Emotional attachment to Maya is such a treacherous wilderness, and yet, people are in love with it. ||1||
ਅੰਤਰਿ ਬਾਹਰਿ ਸਦਾ ਸੰਗਿ ਪ੍ਰਭੁ ਤਾ ਸਿਉ ਨੇਹੁ ਨ ਲਾਵੈ ॥
(ਹੇ ਮੇਰੀ ਮਾਂ! ਜੇਹੜਾ) ਪਰਮਾਤਮਾ (ਹਰੇਕ ਜੀਵ ਦੇ) ਅੰਦਰ ਤੇ ਬਾਹਰ ਹਰ ਵੇਲੇ ਵੱਸਦਾ ਹੈ ਉਸ ਨਾਲ (ਇਹ ਮੇਰਾ ਮਨ) ਪਿਆਰ ਨਹੀਂ ਪਾਂਦਾ ।
Inwardly and outwardly, God is always with them, and yet, they do not enshrine Love for Him.
ਨਾਨਕ ਮੁਕਤਿ ਤਾਹਿ ਤੁਮ ਮਾਨਹੁ ਜਿਹ ਘਟਿ ਰਾਮੁ ਸਮਾਵੈ ॥੨॥੬॥
ਹੇ ਨਾਨਕ! (ਆਖ—ਮਾਇਆ ਦੇ ਮੋਹ ਨਾਲ ਭਰਪੂਰ ਸੰਸਾਰ-ਜੰਗਲ ਵਿਚੋਂ) ਖ਼ਲਾਸੀ ਤੁਸੀ ਉਸੇ ਮਨੁੱਖ ਨੂੰ (ਮਿਲੀ) ਸਮਝੋ ਜਿਸ ਦੇ ਹਿਰਦੇ ਵਿਚ ਪਰਮਾਤਮਾ ਵੱਸ ਰਿਹਾ ਹੈ ।੨।੬।
O Nanak, know that those whose hearts are filled with the Lord are liberated. ||2||6||