ਗਉੜੀ ਮਹਲਾ ੯ ॥
Gauree, Ninth Mehl:
ਸਾਧੋ ਰਾਮ ਸਰਨਿ ਬਿਸਰਾਮਾ ॥
ਹੇ ਸੰਤ ਜਨੋ! ਪਰਮਾਤਮਾ ਦੀ ਸਰਨ ਪਿਆਂ ਹੀ (ਵਿਕਾਰਾਂ ਵਿਚ ਭਟਕਣ ਵਲੋਂ) ਸ਼ਾਂਤੀ ਪ੍ਰਾਪਤ ਹੁੰਦੀ ਹੈ ।
Holy Saadhus: rest and peace are in the Sanctuary of the Lord.
ਬੇਦ ਪੁਰਾਨ ਪੜੇ ਕੋ ਇਹ ਗੁਨ ਸਿਮਰੇ ਹਰਿ ਕੋ ਨਾਮਾ ॥੧॥ ਰਹਾਉ ॥
ਵੇਦ ਪੁਰਾਣ (ਆਦਿਕ ਧਰਮ-ਪੁਸਤਕਾਂ) ਪੜ੍ਹਨ ਦਾ ਇਹੀ ਲਾਭ (ਹੋਣਾ ਚਾਹੀਦਾ) ਹੈ ਕਿ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਰਹੇ ।੧।ਰਹਾਉ।
This is the blessing of studying the Vedas and the Puraanas, that you may meditate on the Name of the Lord. ||1||Pause||
ਲੋਭ ਮੋਹ ਮਾਇਆ ਮਮਤਾ ਫੁਨਿ ਅਉ ਬਿਖਿਅਨ ਕੀ ਸੇਵਾ ॥ ਹਰਖ ਸੋਗ ਪਰਸੈ ਜਿਹ ਨਾਹਨਿ ਸੋ ਮੂਰਤਿ ਹੈ ਦੇਵਾ ॥੧॥
(ਹੇ ਸੰਤ ਜਨੋ!) ਲੋਭ, ਮਾਇਆ ਦਾ ਮੋਹ, ਅਪਣੱਤ ਅਤੇ ਵਿਸ਼ਿਆਂ ਦਾ ਸੇਵਨ, ਖ਼ੁਸ਼ੀ, ਗ਼ਮੀ—(ਇਹਨਾਂ ਵਿਚੋਂ ਕੋਈ ਭੀ) ਜਿਸ ਮਨੁੱਖ ਨੂੰ ਛੁਹ ਨਹੀਂ ਸਕਦਾ (ਜਿਸ ਮਨੁੱਖ ਉਤੇ ਆਪਣਾ ਜ਼ੋਰ ਨਹੀਂ ਪਾ ਸਕਦਾ) ਉਹ ਮਨੁੱਖ ਪਰਮਾਤਮਾ ਦਾ ਰੂਪ ਹੈ ।੧।
Greed, emotional attachment to Maya, possessiveness, the service of evil, pleasure and pain - those who are not touched by these, are the very embodiment of the Divine Lord. ||1||
ਸੁਰਗ ਨਰਕ ਅੰਮ੍ਰਿਤ ਬਿਖੁ ਏ ਸਭ ਤਿਉ ਕੰਚਨ ਅਰੁ ਪੈਸਾ ॥
(ਹੇ ਸੰਤ ਜਨੋ! ਉਹ ਮਨੁੱਖ ਪਰਮਾਤਮਾ ਦਾ ਰੂਪ ਹੈ ਜਿਸ ਨੂੰ) ਸੁਰਗ ਅਤੇ ਨਰਕ ਅੰਮ੍ਰਿਤ ਅਤੇ ਜ਼ਹਰ ਇਕੋ ਜਿਹੇ ਜਾਪਦੇ ਹਨ, ਜਿਸ ਨੂੰ ਸੋਨਾ ਅਤੇ ਤਾਂਬਾ ਇਕ ਸਮਾਨ ਪ੍ਰਤੀਤ ਹੁੰਦਾ ਹੈ
Heaven and hell, ambrosial nectar and poison, gold and copper - these are all alike to them.
ਉਸਤਤਿ ਨਿੰਦਾ ਏ ਸਮ ਜਾ ਕੈ ਲੋਭੁ ਮੋਹੁ ਫੁਨਿ ਤੈਸਾ ॥੨॥
ਜਿਸ ਦੇ ਹਿਰਦੇ ਵਿਚ ਉਸਤਤਿ ਤੇ ਨਿੰਦਾ ਭੀ ਇਕੋ ਜਿਹੇ ਹਨ (ਕੋਈ ਉਸ ਦੀ ਵਡਿਆਈ ਕਰੇ, ਕੋਈ ਉਸ ਦੀ ਨਿੰਦਾ ਕਰੇ—ਉਸ ਨੂੰ ਇਕ ਸਮਾਨ ਹਨ), ਜਿਸ ਦੇ ਹਿਰਦੇ ਵਿਚ ਲੋਭ ਭੀ ਪ੍ਰਭਾਵ ਨਹੀਂ ਪਾ ਸਕਦਾ, ਮੋਹ ਭੀ ਪ੍ਰਭਾਵ ਨਹੀਂ ਪਾ ਸਕਦਾ ।੨।
Praise and slander are all the same to them, as are greed and attachment. ||2||
ਦੁਖੁ ਸੁਖੁ ਏ ਬਾਧੇ ਜਿਹ ਨਾਹਨਿ ਤਿਹ ਤੁਮ ਜਾਨਉ ਗਿਆਨੀ ॥
(ਹੇ ਸੰਤ ਜਨੋ!) ਤੁਸੀ ਉਸ ਮਨੁੱਖ ਨੂੰ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਰੱਖਣ ਵਾਲਾ ਸਮਝੋ, ਜਿਸ ਨੂੰ ਨਾਹ ਕੋਈ ਦੁੱਖ ਤੇ ਨਾਹ ਕੋਈ ਸੁਖ (ਆਪਣੇ ਪ੍ਰਭਾਵ ਵਿਚ) ਬੰਨ੍ਹ ਨਹੀਂ ਸਕਦਾ ।
They are not bound by pleasure and pain - know that they are truly wise.
ਨਾਨਕ ਮੁਕਤਿ ਤਾਹਿ ਤੁਮ ਮਾਨਉ ਇਹ ਬਿਧਿ ਕੋ ਜੋ ਪ੍ਰਾਨੀ ॥੩॥੭॥
ਹੇ ਨਾਨਕ! (ਆਖ—ਹੇ ਸੰਤ ਜਨੋ! ਲੋਭ, ਮੋਹ, ਦੁਖ ਸੁਖ ਆਦਿਕ ਤੋਂ) ਖ਼ਲਾਸੀ ਉਸ ਮਨੁੱਖ ਨੂੰ (ਮਿਲੀ) ਮੰਨੋ, ਜੇਹੜਾ ਮਨੁੱਖ ਇਸ ਕਿਸਮ ਦੀ ਜੀਵਨ-ਜੁਗਤਿ ਵਾਲਾ ਹੈ ।੩।੭।
O Nanak, recognize those mortal beings as liberated, who live this way of life. ||3||7||