ਜੇ ਜੁਗ ਚਾਰੇ ਆਰਜਾ ਹੋਰ ਦਸੂਣੀ ਹੋਇ ॥
ਜੇ ਕਿਸੇ ਮਨੁੱਖ ਦੀ ਉਮਰ ਚਾਰ ਜੁਗਾਂ ਜਿਤਨੀ ਹੋ ਜਾਏ, (ਨਿਰੀ ਇਤਨੀ ਹੀ ਨਹੀਂ, ਸਗੋਂ ਜੇ) ਇਸ ਤੋਂ ਭੀ ਦਸ ਗੁਣੀ ਹੋਰ (ਉਮਰ ) ਹੋ ਜਾਏ।
Even if you could live throughout the four ages, or even ten times more,
ਨਵਾ ਖੰਡਾ ਵਿਚਿ ਜਾਣੀਐ ਨਾਲਿ ਚਲੈ ਸਭੁ ਕੋਇ ॥
ਜੇ ਉਹ ਸਾਰੇ ਸੰਸਾਰ ਵਿਚ ਭੀ ਪਰਗਟ ਹੋ ਜਾਏ ਅਤੇ ਹਰੇਕ ਮਨੱੁਖ ਉਸ ਦੇ ਪਿੱਛੇ ਲੱਗ ਕੇ ਤੁਰੇ ।
and even if you were known throughout the nine continents and followed by all,
ਚੰਗਾ ਨਾਉ ਰਖਾਇ ਕੈ ਜਸੁ ਕੀਰਤਿ ਜਗਿ ਲੇਇ ॥
ਜੇ ਉਹ ਚੰਗੀ ਨਾਮਵਰੀ ਖੱਟ ਕੇ ਸਾਰੇ ਸੰਸਾਰ ਵਿਚ ਸ਼ੋਭਾ ਭੀ ਪ੍ਰਾਪਤ ਕਰ ਲਏ।
with a good name and reputation, with praise and fame throughout the world-
ਜੇ ਤਿਸੁ ਨਦਰਿ ਨ ਆਵਈ ਤ ਵਾਤ ਨ ਪੁਛੈ ਕੇ ॥
ਜੇਕਰ ਅਕਾਲ ਪੁਰਖ ਦੀ ਮਿਹਰ ਦੀ ਨਜ਼ਰ ਵਿਚ ਨਹੀਂ ਆ ਸਕਦਾ, ਤਾਂ ਉਹ ਉਸ ਬੰਦੇ ਵਰਗਾ ਹੈ ਜਿਸ ਦੀ ਕੋਈ ਖ਼ਬਰ ਭੀ ਨਹੀਂ ਪੁੱਛਦਾ ।
still, if the Lord does not bless you with His Glance of Grace, then who cares? What is the use?
ਕੀਟਾ ਅੰਦਰਿ ਕੀਟੁ ਕਰਿ ਦੋਸੀ ਦੋਸੁ ਧਰੇ ॥
(ਸਗੋਂ ਅਜਿਹਾ ਮਨੱੁਖ ਅਕਾਲ ਪੁਰਖ ਦੇ ਸਾਹਮਣੇ) ਇਕ ਮਮੂਲੀ ਜਿਹਾ ਕੀੜਾ ਹੈ (“ਖਸਮੈ ਨਦਰੀ ਕੀੜਾ ਆਵੈ”।ਆਸਾ ਮ: ੧) ਅਕਾਲ ਪੁਰਖ ਉਸ ਨੂੰ ਦੋਸੀ ਥਾਪ ਕੇ (ਉਸ ਉੱਤੇ ਨਾਮ ਨੂੰ ਭੱੁਲਣ ਦਾ) ਦੋਸ਼ ਲਾਉਂਦਾ ਹੈ।
Among worms, you would be considered a lowly worm, and even contemptible sinners would hold you in contempt.
ਨਾਨਕ ਨਿਰਗੁਣਿ ਗੁਣੁ ਕਰੇ ਗੁਣਵੰਤਿਆ ਗੁਣੁ ਦੇ ॥
ਨਾਨਕ ! ਉਹ ਅਕਾਲ ਪੁਰਖ ਗੁਣ-ਹੀਨ ਮਨੁੱਖ ਵਿੱਚ ਗੁਣ ਪੈਦਾ ਕਰ ਦੇਂਦਾ ਹੈ ਤੇ ਗੁਣੀ ਮਨੁੱਖਾਂ ਨੂੰ ਭੀ ਗੁਣ ਉਹੀ ਬਖ਼ਸ਼ਦਾ ਹੈ।
O Nanak, God blesses the unworthy with virtue, and bestows virtue on the virtuous.
ਤੇਹਾ ਕੋਇ ਨ ਸੁਝਈ ਜਿ ਤਿਸੁ ਗੁਣੁ ਕੋਇ ਕਰੇ ॥੭॥
ਇਹੋ ਜਿਹਾ ਕੋਈ ਹੋਰ ਨਹੀਂ ਦਿੱਸਦਾ, ਜੋ ਨਿਰਗੁਣ ਜੀਵ ਨੂੰ ਕੋਈ ਗੁਣ ਦੇ ਸਕਦਾ ਹੋਵੇ। ੭।
No one can even imagine anyone who can bestow virtue upon Him. ||7||