ਸਿਰੀਰਾਗੁ ਮਹਲਾ ੧ ॥
Siree Raag, First Mehl:
ਸੁਣਿ ਮਨ ਮਿਤ੍ਰ ਪਿਆਰਿਆ ਮਿਲੁ ਵੇਲਾ ਹੈ ਏਹ ॥
ਹੇ ਪਿਆਰੇ ਮਿਤ੍ਰ ਮਨ ! (ਮੇਰੀ ਸਿੱਖਿਆ) ਸੁਣ । ਪਰਮਾਤਮਾ ਨੂੰ ਮਿਲ, (ਮਿਲਣ ਦਾ) ਇਹ (ਮਨੁੱਖਾ ਜਨਮ ਹੀ) ਵੇਲਾ ਹੈ
Listen, O my mind, my friend, my darling: now is the time to meet the Lord.
ਜਬ ਲਗੁ ਜੋਬਨਿ ਸਾਸੁ ਹੈ ਤਬ ਲਗੁ ਇਹੁ ਤਨੁ ਦੇਹ ॥
ਜਦੋਂ ਤਕ ਜੁਆਨੀ ਵਿਚ (ਹਾਂ ਤੇ) ਸਾਹ ਆ ਰਿਹਾ ਹੈ, ਤਦੋਂ ਤਕ ਹੀ ਇਹ ਸਰੀਰ ਕੰਮ ਦੇ ਰਿਹਾ ਹੈ
As long as there is youth and breath, give this body to Him.
ਬਿਨੁ ਗੁਣ ਕਾਮਿ ਨ ਆਵਈ ਢਹਿ ਢੇਰੀ ਤਨੁ ਖੇਹ ॥੧॥
ਜੇ ਪ੍ਰਭੂ ਦੇ ਗੁਣ (ਆਪਣੇ ਅੰਦਰ) ਨਾਹ ਵਸਾਏ, ਤਾਂ ਇਹ ਸਰੀਰ ਕਿਸ ਕੰਮ ? ਇਹ ਤਾਂ ਆਖ਼ਰ ਢਹਿ ਕੇ ਮਿੱਟੀ ਦੀ ਢੇਰੀ ਹੋ ਜਾਇਗਾ ।੧।
Without virtue, it is useless; the body shall crumble into a pile of dust. ||1||
ਮੇਰੇ ਮਨ ਲੈ ਲਾਹਾ ਘਰਿ ਜਾਹਿ ॥
ਹੇ ਮੇਰੇ ਮਨ ! (ਇਥੋਂ ਆਤਮਕ) ਲਾਭ ਖੱਟ ਕੇ (ਆਪਣੇ ਪਰਲੋਕ) ਘਰ ਵਿਚ ਜਾਹ
O my mind, earn the profit, before you return home.
ਗੁਰਮੁਖਿ ਨਾਮੁ ਸਲਾਹੀਐ ਹਉਮੈ ਨਿਵਰੀ ਭਾਹਿ ॥੧॥ ਰਹਾਉ ॥
ਗੁਰੂ ਦੀ ਸਰਨ ਪੈ ਕੇ (ਇਥੇ) ਪ੍ਰਭੂ ਦਾ ਨਾਮ ਸਲਾਹੁਣਾ ਚਾਹੀਦਾ ਹੈ, ਨਾਮ ਦੀ ਬਰਕਤਿ ਨਾਲ ਹਉਮੈ ਦੀ ਅੱਗ (ਅੰਦਰੋਂ) ਮਿਟ ਜਾਂਦੀ ਹੈ (ਇਹ ਅੱਗ ਕਿ ਮੈਂ ਵੱਡਾ ਹਾਂ, ਮੈਂ ਵੱਡਾ ਬਣ ਜਾਵਾਂ—ਬੁੱਝ ਜਾਂਦੀ ਹੈ) ।੧।ਰਹਾਉ।
The Gurmukh praises the Naam, and the fire of egotism is extinguished. ||1||Pause||
ਸੁਣਿ ਸੁਣਿ ਗੰਢਣੁ ਗੰਢੀਐ ਲਿਖਿ ਪੜਿ ਬੁਝਹਿ ਭਾਰੁ ॥
(ਪੜੇ੍ਹ ਹੋਏ ਲੋਕ) ਬੇਅੰਤ ਪੁਸਤਕਾਂ ਲਿਖ ਲਿਖ ਕੇ ਪੜ੍ਹ ਪੜ੍ਹ ਕੇ ਵਿਚਾਰਦੇ ਹਨ, (ਗਿਆਨ ਦੀਆਂ ਗੱਲਾਂ) ਸੁਣ ਸੁਣ ਕੇ (ਲੋਕਾਂ ਦੀਆਂ ਨਜ਼ਰਾਂ ਵਿਚ ਵਿਚਾਰਵਾਨ (ਦਿੱਸਣ ਦਾ) ਵਿਅਰਥ ਜਤਨ ਕਰਦੇ ਹਨ
Again and again, we hear and tell stories; we read and write and understand loads of knowledge,
ਤ੍ਰਿਸਨਾ ਅਹਿਨਿਸਿ ਅਗਲੀ ਹਉਮੈ ਰੋਗੁ ਵਿਕਾਰੁ ॥
ਪਰ ਅੰਤਰ ਆਤਮੇ ਦਿਨ-ਰਾਤ ਬਹੁਤ ਤ੍ਰਿਸ਼ਨਾ (ਵਿਆਪ ਰਹੀ) ਹੈ, ਅੰਦਰ ਹਉਮੈ ਦਾ ਰੋਗ, ਹਉਮੈ ਦਾ ਵਿਕਾਰ (ਕਾਇਮ) ਹੈ
but still, desires increase day and night, and the disease of egotism fills us with corruption.
ਓਹੁ ਵੇਪਰਵਾਹੁ ਅਤੋਲਵਾ ਗੁਰਮਤਿ ਕੀਮਤਿ ਸਾਰੁ ॥੨॥
(ਦੂਜੇ ਪਾਸੇ) ਉਹ ਪਰਮਾਤਮਾ (ਇਸ ਚੁੰਚ-ਗਿਆਨਤਾ ਦੀ) ਪਰਵਾਹ ਨਹੀਂ ਕਰਦਾ, (ਸਾਡੇ ਗਿਆਨ) ਉਸ ਨੂੰ ਤੋਲ ਭੀ ਨਹੀਂ ਸਕਦੇ । ਗੁਰੂ ਦੀ ਮਤਿ ਲੈ ਕੇ ਉਸ ਦੀ ਕਦਰ ਸਮਝ ।੨।
That Carefree Lord cannot be appraised; His Real Value is known only through the Wisdom of the Guru's Teachings. ||2||
ਲਖ ਸਿਆਣਪ ਜੇ ਕਰੀ ਲਖ ਸਿਉ ਪ੍ਰੀਤਿ ਮਿਲਾਪੁ ॥
ਜੇ ਮੈਂ ਲੱਖਾਂ ਚਤੁਰਾਈਆਂ ਕਰਾਂ, ਜੇ ਮੈਂ ਲੱਖਾਂ ਬੰਦਿਆਂ ਨਾਲ ਪੀ੍ਰਤ ਕਰਾਂ, ਮਿਲਾਪ ਪੈਦਾ ਕਰਾਂ
Even if someone has hundreds of thousands of clever mental tricks, and the love and company of hundreds of thousands of people
ਬਿਨੁ ਸੰਗਤਿ ਸਾਧ ਨ ਧ੍ਰਾਪੀਆ ਬਿਨੁ ਨਾਵੈ ਦੂਖ ਸੰਤਾਪੁ ॥
ਗੁਰੂ ਦੀ ਸੰਗਤਿ ਕਰਨ ਤੋਂ ਬਿਨਾ ਅੰਦਰਲੀ ਤ੍ਰਿਸ਼ਨਾ ਮੁੱਕਦੀ ਨਹੀਂ । ਪ੍ਰਭੂ ਦਾ ਨਾਮ ਜਪਣ ਤੋਂ ਬਿਨਾ ਮਾਨਸਕ ਦੁੱਖ ਕਲੇਸ਼ ਬਣਿਆ ਹੀ ਰਹਿੰਦਾ ਹੈ
-still, without the Saadh Sangat, the Company of the Holy, He will not feel satisfied. without the Name, all suffer in sorrow.
ਹਰਿ ਜਪਿ ਜੀਅਰੇ ਛੁਟੀਐ ਗੁਰਮੁਖਿ ਚੀਨੈ ਆਪੁ ॥੩॥
ਹੇ ਮੇਰੀ ਜਿੰਦੇ ! ਪਰਮਾਤਮਾ ਦਾ ਨਾਮ ਜਪ ਕੇ ਹੀ (ਇਸ ਤ੍ਰਿਸ਼ਨਾ ਤੋਂ) ਖ਼ਲਾਸੀ ਹੋ ਸਕਦੀ ਹੈ (ਕਿਉਂਕਿ) ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਨਾਮ ਜਪਦਾ ਹੈ, ਉਹ ਆਪਣੇ ਅਸਲੇ ਨੂੰ ਪਛਾਣ ਲੈਂਦਾ ਹੈ ।੩।
Chanting the Name of the Lord, O my soul, you shall be emancipated; as Gurmukh, you shall come to understand your own self. ||3||
ਤਨੁ ਮਨੁ ਗੁਰ ਪਹਿ ਵੇਚਿਆ ਮਨੁ ਦੀਆ ਸਿਰੁ ਨਾਲਿ ॥
ਜਿਸ ਮਨੁੱਖ ਨੇ (ਨਾਮ ਦੇ ਵੱਟੇ) ਆਪਣਾ ਤਨ ਤੇ ਆਪਣਾ ਮਨ ਗੁਰੂ ਦੇ ਹਵਾਲੇ ਕਰ ਦਿੱਤਾ, ਜਿਸ ਨੇ ਮਨ ਹਵਾਲੇ ਕੀਤਾ ਤੇ ਸਿਰ ਵੀ ਹਵਾਲੇ ਕਰ ਦਿੱਤਾ
I have sold my body and mind to the Guru, and I have given my mind and head as well.
ਤ੍ਰਿਭਵਣੁ ਖੋਜਿ ਢੰਢੋਲਿਆ ਗੁਰਮੁਖਿ ਖੋਜਿ ਨਿਹਾਲਿ ॥
ਉਸ ਨੇ ਗੁਰੂ ਦੀ ਰਾਹੀਂ ਖੋਜ ਕਰ ਕੇ ਉਸ ਪ੍ਰਭੂ ਨੂੰ (ਆਪਣੇ ਅੰਦਰ ਹੀ) ਵੇਖ ਲਿਆ, ਜਿਸ ਨੂੰ ਲੱਭਣ ਵਾਸਤੇ ਸਾਰਾ ਜਗਤ ਖੋਜ ਭਾਲਿਆ ਸੀ
I was seeking and searching for Him throughout the three worlds; then, as Gurmukh, I sought and found Him.
ਸਤਗੁਰਿ ਮੇਲਿ ਮਿਲਾਇਆ ਨਾਨਕ ਸੋ ਪ੍ਰਭੁ ਨਾਲਿ ॥੪॥੧੭॥
ਹੇ ਨਾਨਕ ! ਸਰਨ ਪਏ ਨੂੰ ਗੁਰੂ ਨੇ ਆਪਣੇ ਚਰਨਾਂ ਵਿਚ ਜੋੜ ਕੇ ਪ੍ਰਭੂ ਨਾਲ ਮਿਲਾ ਦਿੱਤਾ, ਅਤੇ ਉਹ ਪ੍ਰਭੂ (ਆਪਣੇ ਅੰਦਰ) ਅੰਗ-ਸੰਗ ਹੀ ਵਿਖਾ ਦਿੱਤਾ ।੪।੧੭।
The True Guru has united me in Union, O Nanak, with that God. ||4||17||