ਗਉੜੀ ਮਹਲਾ ੯ ॥
Gauree, Ninth Mehl:
ਮਨ ਰੇ ਕਹਾ ਭਇਓ ਤੈ ਬਉਰਾ ॥
ਹੇ (ਮੇਰੇ) ਮਨ! ਤੂੰ ਕਿੱਥੇ (ਲੋਭ ਆਦਿਕ ਵਿਚ ਫਸ ਕੇ) ਪਾਗਲ ਹੋ ਰਿਹਾ ਹੈਂ?
O mind, why have you gone crazy?
ਅਹਿਨਿਸਿ ਅਉਧ ਘਟੈ ਨਹੀ ਜਾਨੈ ਭਇਓ ਲੋਭ ਸੰਗਿ ਹਉਰਾ ॥੧॥ ਰਹਾਉ ॥
(ਹੇ ਭਾਈ!) ਦਿਨ ਰਾਤ ਉਮਰ ਘਟਦੀ ਰਹਿੰਦੀ ਹੈ, ਪਰ ਮਨੁੱਖ ਇਹ ਗੱਲ ਸਮਝਦਾ ਨਹੀਂ ਤੇ ਲੋਭ ਵਿਚ ਫਸ ਕੇ ਕਮਜ਼ੋਰ ਆਤਮਕ ਜੀਵਨ ਵਾਲਾ ਬਣਦਾ ਜਾਂਦਾ ਹੈ ।੧।ਰਹਾਉ।
Don't you know that your life is decreasing, day and night? Your life is made worthless with greed. ||1||Pause||
ਜੋ ਤਨੁ ਤੈ ਅਪਨੋ ਕਰਿ ਮਾਨਿਓ ਅਰੁ ਸੁੰਦਰ ਗ੍ਰਿਹ ਨਾਰੀ ॥
ਹੇ (ਮੇਰੇ) ਮਨ! ਜੇਹੜਾ (ਇਹ) ਸਰੀਰ ਤੂੰ ਆਪਣਾ ਕਰ ਕੇ ਸਮਝ ਰਿਹਾ ਹੈਂ ਅਤੇ ਘਰ ਦੀ ਸੁੰਦਰ ਇਸਤ੍ਰੀ ਨੂੰ ਆਪਣੀ ਮੰਨ ਰਿਹਾ ਹੈਂ,
That body, which you believe to be your own, and your beautiful home and spouse
ਇਨ ਮੈਂ ਕਛੁ ਤੇਰੋ ਰੇ ਨਾਹਨਿ ਦੇਖੋ ਸੋਚ ਬਿਚਾਰੀ ॥੧॥
ਇਹਨਾਂ ਵਿਚੋਂ ਕੋਈ ਭੀ ਤੇਰਾ (ਸਦਾ ਨਿਭਣ ਵਾਲਾ ਸਾਥੀ) ਨਹੀਂ ਹੈ, ਸੋਚ ਕੇ ਵੇਖ ਲੈ, ਵਿਚਾਰ ਕੇ ਵੇਖ ਲੈ ।੧।
- none of these is yours to keep. See this, reflect upon it and understand. ||1||
ਰਤਨ ਜਨਮੁ ਅਪਨੋ ਤੈ ਹਾਰਿਓ ਗੋਬਿੰਦ ਗਤਿ ਨਹੀ ਜਾਨੀ ॥
ਹੇ (ਮੇਰੇ) ਮਨ! ਜਿਵੇਂ ਜੁਆਰੀਆ ਜੂਏ ਵਿਚ ਬਾਜ਼ੀ ਹਾਰਦਾ ਹੈ, ਤਿਵੇਂ) ਤੂੰ ਆਪਣਾ ਕੀਮਤੀ ਮਨੁੱਖਾ ਜਨਮ ਹਾਰ ਰਿਹਾ ਹੈਂ, ਕਿਉਂਕਿ ਤੂੰ ਪਰਮਾਤਮਾ ਨਾਲ ਮਿਲਾਪ ਦੀ ਅਵਸਥਾ ਦੀ ਕਦਰ ਨਹੀਂ ਪਾਈ ।
You have wasted the precious jewel of this human life; you do not know the Way of the Lord of the Universe.
ਨਿਮਖ ਨ ਲੀਨ ਭਇਓ ਚਰਨਨ ਸਿਂਉ ਬਿਰਥਾ ਅਉਧ ਸਿਰਾਨੀ ॥੨॥
ਤੂੰ ਰਤਾ ਭਰ ਸਮੇ ਲਈ ਭੀ ਗੋਬਿੰਦ-ਪ੍ਰਭੂ ਦੇ ਚਰਨਾਂ ਵਿਚ ਨਹੀਂ ਜੁੜਦਾ, ਤੂੰ ਵਿਅਰਥ ਉਮਰ ਗੁਜ਼ਾਰ ਰਿਹਾ ਹੈਂ ।੨।
You have not been absorbed in the Lord's Feet, even for an instant. Your life has passed away in vain! ||2||
ਕਹੁ ਨਾਨਕ ਸੋਈ ਨਰੁ ਸੁਖੀਆ ਰਾਮ ਨਾਮ ਗੁਨ ਗਾਵੈ ॥
ਹੇ ਨਾਨਕ! ਆਖ—ਉਹੀ ਮਨੁੱਖ ਸੁਖੀ ਜੀਵਨ ਵਾਲਾ ਹੈ ਜੋ ਪਰਮਾਤਮਾ ਦਾ ਨਾਮ (ਜਪਦਾ ਹੈ, ਜੋ) ਪਰਮਾਤਮਾ ਦੇ ਗੁਣ ਗਾਂਦਾ ਹੈ ।
Says Nanak, that man is happy, who sings the Glorious Praises of the Lord's Name.
ਅਉਰ ਸਗਲ ਜਗੁ ਮਾਇਆ ਮੋਹਿਆ ਨਿਰਭੈ ਪਦੁ ਨਹੀ ਪਾਵੈ ॥੩॥੮॥
ਬਾਕੀ ਦਾ ਸਾਰਾ ਜਹਾਨ (ਜੇਹੜਾ) ਮਾਇਆ ਦੇ ਮੋਹ ਵਿਚ ਫਸਿਆ ਰਹਿੰਦਾ ਹੈ (ਉਹ ਸਹਿਮਿਆ ਰਹਿੰਦਾ ਹੈ, ਉਹ) ਉਸ ਆਤਮਕ ਅਵਸਥਾ ਉਤੇ ਨਹੀਂ ਪਹੁੰਚਦਾ, ਜਿਥੇ ਕੋਈ ਡਰ ਪੋਹ ਨਹੀਂ ਸਕਦਾ ।੩।੮।
All the rest of the world is enticed by Maya; they do not obtain the state of fearless dignity. ||3||8||