ਗਉੜੀ ਮਹਲਾ ੯ ॥
Gauree, Ninth Mehl:
ਨਰ ਅਚੇਤ ਪਾਪ ਤੇ ਡਰੁ ਰੇ ॥
ਹੇ ਗ਼ਾਫ਼ਿਲ ਮਨੁੱਖ! ਪਾਪਾਂ ਤੋਂ ਬਚਿਆ ਰਹੁ,
You people are unconscious; you should be afraid of sin.
ਦੀਨ ਦਇਆਲ ਸਗਲ ਭੈ ਭੰਜਨ ਸਰਨਿ ਤਾਹਿ ਤੁਮ ਪਰੁ ਰੇ ॥੧॥ ਰਹਾਉ ॥
(ਤੇ ਇਹਨਾਂ ਪਾਪਾਂ ਤੋਂ ਬਚਣ ਵਾਸਤੇ ਉਸ) ਪਰਮਾਤਮਾ ਦੀ ਸਰਨ ਪਿਆ ਰਹੁ, ਜੋ ਗ਼ਰੀਬਾਂ ਤੇ ਦਇਆ ਕਰਨ ਵਾਲਾ ਹੈ ਤੇ ਸਾਰੇ ਡਰ ਦੂਰ ਕਰਨ ਵਾਲਾ ਹੈ ।੧।ਰਹਾਉ।
Seek the Sanctuary of the Lord, Merciful to the meek, Destroyer of all fear. ||1||Pause||
ਬੇਦ ਪੁਰਾਨ ਜਾਸ ਗੁਨ ਗਾਵਤ ਤਾ ਕੋ ਨਾਮੁ ਹੀਐ ਮੋ ਧਰੁ ਰੇ ॥
(ਹੇ ਗ਼ਾਫ਼ਿਲ ਮਨੁੱਖ!) ਉਸ ਪਰਮਾਤਮਾ ਦਾ ਨਾਮ ਆਪਣੇ ਨਾਮ ਹਿਰਦੇ ਵਿਚ ਪ੍ਰੋ ਰੱਖ, ਜਿਸ ਦੇ ਗੁਣ ਵੇਦ-ਪੁਰਾਣ (ਆਦਿਕ ਧਰਮ-ਪੁਸਤਕ) ਗਾ ਰਹੇ ਹਨ ।
The Vedas and the Puraanas sing His Praises; enshrine His Name within your heart.
ਪਾਵਨ ਨਾਮੁ ਜਗਤਿ ਮੈ ਹਰਿ ਕੋ ਸਿਮਰਿ ਸਿਮਰਿ ਕਸਮਲ ਸਭ ਹਰੁ ਰੇ ॥੧॥
(ਹੇ ਗ਼ਾਫ਼ਲ ਮਨੁੱਖ! ਪਾਪਾਂ ਤੋਂ ਬਚਾ ਕੇ) ਪਵਿੱਤ੍ਰ ਕਰਨ ਵਾਲਾ ਜਗਤ ਵਿਚ ਪਰਮਾਤਮਾ ਦਾ ਨਾਮ (ਹੀ) ਹੈ, ਤੂੰ ਉਸ ਪਰਮਾਤਮਾ ਨੂੰ ਸਿਮਰ ਸਿਮਰ ਕੇ (ਆਪਣੇ ਅੰਦਰੋਂ) ਸਾਰੇ ਪਾਪ ਦੂਰ ਕਰ ਲੈ ।
Pure and sublime is the Name of the Lord in the world. Remembering it in meditation, all sinful mistakes shall be washed away. ||1||
ਮਾਨਸ ਦੇਹ ਬਹੁਰਿ ਨਹ ਪਾਵੈ ਕਛੂ ਉਪਾਉ ਮੁਕਤਿ ਕਾ ਕਰੁ ਰੇ ॥
(ਹੇ ਗ਼ਾਫ਼ਿਲ ਮਨੁੱਖ) ਤੂੰ ਇਹ ਮਨੁੱਖਾ ਸਰੀਰ ਫਿਰ ਕਦੇ ਨਹੀਂ ਲੱਭ ਸਕੇਂਗਾ (ਇਸ ਨੂੰ ਕਿਉਂ ਪਾਪਾਂ ਵਿਚ ਲੱਗ ਕੇ ਗਵਾ ਰਿਹਾ ਹੈਂ? ਇਹੀ ਵੇਲਾ ਹੈ । ਇਹਨਾਂ ਪਾਪਾਂ ਤੋਂ) ਖ਼ਲਾਸੀ ਪ੍ਰਾਪਤ ਕਰਨ ਦਾ ਕੋਈ ਇਲਾਜ ਕਰ ਲੈ ।
You shall not obtain this human body again; make the effort - try to achieve liberation!
ਨਾਨਕ ਕਹਤ ਗਾਇ ਕਰੁਨਾ ਮੈ ਭਵ ਸਾਗਰ ਕੈ ਪਾਰਿ ਉਤਰੁ ਰੇ ॥੨॥੯॥੨੫੧॥
ਤੈਨੂੰ ਨਾਨਕ ਆਖਦੇ ਹਨ—ਤਰਸ-ਰੂਪ ਪਰਮਾਤਮਾ ਦੇ ਗੁਣ ਗਾ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ।੨।੯।੨੫੧।
Says Nanak, sing of the Lord of compassion, and cross over the terrifying world-ocean. ||2||9||251||