ਗਉੜੀ ਗੁਆਰੇਰੀ ਮਹਲਾ ੧ ॥
Gauree Gwaarayree, First Mehl:
ਮਨੁ ਕੁੰਚਰੁ ਕਾਇਆ ਉਦਿਆਨੈ ॥
(ਇਸ) ਸਰੀਰ ਜੰਗਲ ਵਿਚ ਮਨ ਹਾਥੀ (ਸਮਾਨ) ਹੈ ।
The mind is an elephant in the forest of the body.
ਗੁਰੁ ਅੰਕਸੁ ਸਚੁ ਸਬਦੁ ਨੀਸਾਨੈ ॥ ਰਾਜ ਦੁਆਰੈ ਸੋਭ ਸੁ ਮਾਨੈ ॥੧॥
(ਜਿਸ ਮਨ-ਹਾਥੀ ਦੇ ਸਿਰ ਉਤੇ) ਗੁਰੂ ਕੁੰਡਾ ਹੋਵੇ ਅਤੇ ਸਦਾ-ਥਿਰ (ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ) ਸ਼ਬਦ ਨੀਸ਼ਾਨ (ਝੱੁਲ ਰਿਹਾ) ਹੋਵੇ, (ਉਹ ਮਨ-ਹਾਥੀ) ਪ੍ਰਭੂ-ਪਾਤਸ਼ਾਹ ਦੇ ਦਰ ਤੇ ਸੋਭਾ ਪਾਂਦਾ ਹੈ ਉਹ ਆਦਰ ਪਾਂਦਾ ਹੈ ।੧।
The Guru is the controlling stick; when the Insignia of the True Shabad is applied, one obtains honor in the Court of God the King. ||1||
ਚਤੁਰਾਈ ਨਹ ਚੀਨਿਆ ਜਾਇ ॥
ਚਤੁਰਾਈ ਵਿਖਾਲਣ ਨਾਲ ਇਹ ਪਛਾਣ ਨਹੀਂ ਹੁੰਦੀ ਕਿ (ਚਤੁਰਾਈ ਵਿਖਾਲਣ ਵਾਲਾ) ਮਨ ਕੀਮਤ ਪਾਣ ਦਾ ਹੱਕਦਾਰ ਹੋ ਗਿਆ ਹੈ ।
He cannot be known through clever tricks.
ਬਿਨੁ ਮਾਰੇ ਕਿਉ ਕੀਮਤਿ ਪਾਇ ॥੧॥ ਰਹਾਉ ॥
ਮਨ ਨੂੰ ਵਿਕਾਰਾਂ ਵਲੋਂ ਮਾਰਨ ਤੋਂ ਬਿਨਾ ਮਨ ਦੀ ਕਦਰ ਨਹੀਂ ਪੈ ਸਕਦੀ (ਭਾਵ, ਉਹੀ ਮਨ ਆਦਰ-ਸਤਕਾਰ ਦਾ ਹੱਕਦਾਰ ਹੁੰਦਾ ਹੈ, ਜੇਹੜਾ ਵੱਸ ਵਿਚ ਆ ਜਾਂਦਾ ਹੈ) ।
Without subduing the mind, how can His value be estimated? ||1||Pause||
ਘਰ ਮਹਿ ਅੰਮ੍ਰਿਤੁ ਤਸਕਰੁ ਲੇਈ ॥
(ਮਨੁੱਖ ਦੇ ਹਿਰਦੇ-) ਘਰ ਵਿਚ ਨਾਮ-ਅੰਮ੍ਰਿਤ ਮੌਜੂਦ ਹੈ, (ਪਰ ਮੋਹ ਵਿਚ ਫਸਿਆ ਹੋਇਆ ਮਨ-) ਚੋਰ (ਉਸ ਅੰਮ੍ਰਿਤ ਨੂੰ) ਚੁਰਾਈ ਜਾਂਦਾ ਹੈ,
In the house of the self is the Ambrosial Nectar, which is being stolen by the thieves.
ਨੰਨਾਕਾਰੁ ਨ ਕੋਇ ਕਰੇਈ ॥
(ਇਹ ਮਨ ਏਨਾ ਆਕੀ ਹੋਇਆ ਪਿਆ ਹੈ ਕਿ ਕੋਈ ਜੀਵ ਇਸ ਦੇ ਅੱਗੇ ਨਾਂਹ-ਨੁੱਕਰ ਨਹੀਂ ਕਰ ਸਕਦਾ ।
No one can say no to them.
ਰਾਖੈ ਆਪਿ ਵਡਿਆਈ ਦੇਈ ॥੨॥
ਪਰਮਾਤਮਾ ਆਪ ਜਿਸ (ਦੇ ਅੰਦਰ ਵੱਸਦੇ ਅੰਮ੍ਰਿਤ) ਦੀ ਰਾਖੀ ਕਰਦਾ ਹੈ, ਉਸ ਨੂੰ ਵਡਿਆਈ ਬਖ਼ਸ਼ਦਾ ਹੈ ।੨।
He Himself protects us, and blesses us with greatness. ||2||
ਨੀਲ ਅਨੀਲ ਅਗਨਿ ਇਕ ਠਾਈ ॥
(ਇਸ ਮਨ ਵਿਚ) ਤ੍ਰਿਸ਼ਨਾ ਦੀ ਬੇਅੰਤ ਅੱਗ ਇਕੋ ਥਾਂ ਤੇ ਪਈ ਹੈ,
There are billions, countless billions of fires of desire at the seat of the mind.
ਜਲਿ ਨਿਵਰੀ ਗੁਰਿ ਬੂਝ ਬੁਝਾਈ ॥
ਜਿਸ ਨੂੰ ਗੁਰੂ ਨੇ (ਤ੍ਰਿਸ਼ਨਾ-ਅੱਗ ਤੋਂ ਬਚਣ ਦੀ) ਸਮਝ ਬਖ਼ਸ਼ੀ ਹੈ, ਉਸ ਦੀ ਇਹ ਅੱਗ ਪ੍ਰਭੂ ਦੇ ਨਾਮ-ਜਲ ਨਾਲ ਬੁੱਝ ਜਾਂਦੀ ਹੈ,
They are extinguished only with the water of understanding, imparted by the Guru.
ਮਨੁ ਦੇ ਲੀਆ ਰਹਸਿ ਗੁਣ ਗਾਈ ॥੩॥
(ਪਰ ਜਿਸ ਨੇ ਭੀ ਨਾਮ-ਜਲ ਲਿਆ ਹੈ) ਆਪਣਾ ਮਨ (ਵੱਟੇ ਵਿਚ) ਦੇ ਕੇ ਲਿਆ ਹੈ, ਉਹ (ਫਿਰ) ਚਾਉ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੁਣ ਗਾਂਦਾ ਹੈ ।੨।
Offering my mind, I have attained it, and I joyfully sing His Glorious Praises. ||3||
ਜੈਸਾ ਘਰਿ ਬਾਹਰਿ ਸੋ ਤੈਸਾ ॥
(ਜੇ ਮਨ-ਹਾਥੀ ਦੇ ਸਿਰ ਤੇ ਗੁਰੂ-ਕੁੰਡਾ ਨਹੀਂ ਹੈ ਤਾਂ) ਜਿਹੋ ਜਿਹਾ (ਅਮੋੜ) ਇਹ ਗ੍ਰਿਹਸਤ ਵਿਚ (ਰਹਿੰਦਿਆਂ) ਹੈ, ਉਹੋ ਜਿਹਾ (ਅਮੋੜ) ਇਹ ਬਾਹਰ (ਜੰਗਲਾਂ ਵਿਚ ਰਹਿੰਦਿਆਂ) ਹੁੰਦਾ ਹੈ ।
Just as He is within the home of the self, so is He beyond.
ਬੈਸਿ ਗੁਫਾ ਮਹਿ ਆਖਉ ਕੈਸਾ ॥
ਪਹਾੜ ਦੀ ਗੁਫ਼ਾ ਵਿਚ ਭੀ ਬੈਠ ਕੇ ਮੈਂ ਕੀਹ ਆਖਾਂ ਕਿ ਕਿਹੋ ਜਿਹਾ ਬਣ ਗਿਆ ਹੈ? (ਗੁਫ਼ਾ ਵਿਚ ਟਿਕੇ ਰਿਹਾਂ ਭੀ ਇਹ ਮਨ ਅਮੋੜ ਹੀ ਰਹਿੰਦਾ ਹੈ) ।
But how can I describe Him, sitting in a cave?
ਸਾਗਰਿ ਡੂਗਰਿ ਨਿਰਭਉ ਐਸਾ ॥੪॥
ਸਮੁੰਦਰ ਵਿਚ ਵੜੇ (ਤੀਰਥਾਂ ਵਿਚ ਚੁੱਭੀ ਲਾਏ, ਚਾਹੇ) ਪਹਾੜ (ਦੀ ਗੁਫ਼ਾ) ਵਿਚ ਬੈਠੇ, ਇਹ ਇਕੋ ਜਿਹਾ ਨਿਡਰ ਰਹਿੰਦਾ ਹੈ ।੪।
The Fearless Lord is in the oceans, just as He is in the mountains. ||4||
ਮੂਏ ਕਉ ਕਹੁ ਮਾਰੇ ਕਉਨੁ ॥
ਪਰ ਜੇ ਇਹ (ਮਨ-ਹਾਥੀ ਗੁਰੂ-ਕੁੰਡੇ ਦੇ ਅਧੀਨ ਰਹਿ ਕੇ ਵਿਕਾਰਾਂ ਵਲੋਂ) ਮਰ ਜਾਏ ਤਾਂ ਕੋਈ ਵਿਕਾਰ ਇਸ ਤੇ ਚੋਟ ਨਹੀਂ ਕਰ ਸਕਦਾ ।
Tell me, who can kill someone who is already dead?
ਨਿਡਰੇ ਕਉ ਕੈਸਾ ਡਰੁ ਕਵਨੁ ॥
ਜੇ ਇਹ (ਗੁਰੂ-ਕੁੰਡੇ ਦੇ ਡਰ ਵਿਚ ਰਹਿ ਕੇ) ਨਿਡਰ (ਦਲੇਰ) ਹੋ ਜਾਏ, ਤਾਂ ਦੁਨੀਆ ਵਾਲਾ ਕੋਈ ਡਰ ਇਸ ਨੂੰ ਪੋਹ ਨਹੀਂ ਸਕਦਾ
What does he fear? Who can frighten the fearless one?
ਸਬਦਿ ਪਛਾਨੈ ਤੀਨੇ ਭਉਨ ॥੫॥
(ਕਿਉਂਕਿ) ਗੁਰੂ ਦੇ ਸ਼ਬਦ ਵਿਚ ਜੁੜ ਕੇ ਇਹ ਪਛਾਣ ਲੈਂਦਾ ਹੈ ਕਿ (ਇਸ ਦਾ ਰਾਖਾ ਪਰਮਾਤਮਾ) ਤਿੰਨਾਂ ਹੀ ਭਵਨਾਂ ਵਿਚ ਹਰ ਥਾਂ ਵੱਸਦਾ ਹੈ ।੫।
He recognizes the Word of the Shabad, throughout the three worlds. ||5||
ਜਿਨਿ ਕਹਿਆ ਤਿਨਿ ਕਹਨੁ ਵਖਾਨਿਆ ॥
ਜਿਸ ਮਨੁੱਖ ਨੇ (ਨਿਰੀ ਮਨ ਦੀ ਚਤੁਰਾਈ ਨਾਲ ਹੀ ਇਹ) ਕਹਿ ਦਿੱਤਾ (ਕਿ ਪਰਮਾਤਮਾ ਤਿੰਨਾਂ ਭਵਨਾਂ ਵਿਚ ਹਰ ਥਾਂ ਮੌਜੂਦ ਹੈ) ਉਸ ਨੇ ਜ਼ਬਾਨੀ ਜ਼ਬਾਨੀ ਹੀ ਆਖ ਦਿੱਤਾ (ਉਸ ਦਾ ਮਨ-ਹਾਥੀ ਅਜੇ ਭੀ ਅਮੋੜ ਹੈ) ।
One who speaks, merely describes speech.
ਜਿਨਿ ਬੂਝਿਆ ਤਿਨਿ ਸਹਜਿ ਪਛਾਨਿਆ ॥
ਜਿਸ ਨੇ (ਗੁਰੂ-ਅੰਕੁਸ ਦੇ ਅਧੀਨ ਰਹਿ ਕੇ ਇਹ ਭੇਤ) ਸਮਝ ਲਿਆ, ਉਸ ਨੇ ਅਡੋਲ ਆਤਮਕ ਅਵਸਥਾ ਵਿਚ ਟਿਕ ਕੇ (ਉਸ ਤਿੰਨਾਂ ਭਵਨਾਂ ਵਿਚ ਵੱਸਦੇ ਨੂੰ) ਪਛਾਣ ਭੀ ਲਿਆ ।
But one who understands, intuitively realizes.
ਦੇਖਿ ਬੀਚਾਰਿ ਮੇਰਾ ਮਨੁ ਮਾਨਿਆ ॥੬॥
(ਹਰ ਥਾਂ ਪ੍ਰਭੂ ਦਾ) ਦਰਸਨ ਕਰ ਕੇ ਪ੍ਰਭੂ ਦੇ ਗੁਣਾਂ ਨੂੰ ਵਿਚਾਰ ਕੇ ਉਸ ਦਾ ‘ਮੇਰਾ, ਮੇਰਾ’ ਆਖਣ ਵਾਲਾ ਮਨ (ਪ੍ਰਭੂ ਦੀ ਸਿਫ਼ਤਿ-ਸਾਲਾਹ ਵਿਚ) ਗਿੱਝ ਜਾਂਦਾ ਹੈ ।੬।
Seeing and reflecting upon it, my mind surrenders. ||6||
ਕੀਰਤਿ ਸੂਰਤਿ ਮੁਕਤਿ ਇਕ ਨਾਈ ॥
ਜਿਸ ਹਿਰਦੇ ਵਿਚ ਇਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੈ, ਉਥੇ ਸੋਭਾ ਹੈ, ਉਥੇ ਸੁੰਦਰਤਾ ਹੈ, ਉਥੇ ਵਿਕਾਰਾਂ ਤੋਂ ਖ਼ਲਾਸੀ ਹ
Praise, beauty and liberation are in the One Name.
ਤਹੀ ਨਿਰੰਜਨੁ ਰਹਿਆ ਸਮਾਈ ॥
ਉਥੇ ਹੀ ਮਾਇਆ ਦੇ ਪ੍ਰਭਾਵ ਤੋਂ ਰਹਿਤ ਪਰਮਾਤਮਾ ਹਰ ਵੇਲੇ ਮੌਜੂਦ ਹੈ ।
In it, the Immaculate Lord is permeating and pervading.
ਨਿਜ ਘਰਿ ਬਿਆਪਿ ਰਹਿਆ ਨਿਜ ਠਾਈ ॥੭॥
(ਉਹ ਹਿਰਦਾ ਪਰਮਾਤਮਾ ਦਾ ਆਪਣਾ ਘਰ ਬਣ ਗਿਆ, ਆਪਣਾ ਨਿਵਾਸ-ਥਾਂ ਬਣ ਗਿਆ), ਉਸ ਆਪਣੇ ਘਰ ਵਿਚ, ਉਸ ਆਪਣੇ ਨਿਵਾਸ-ਥਾਂ ਵਿਚ ਪਰਮਾਤਮਾ ਹਰ ਵੇਲੇ ਮੌਜੂਦ ਹੈ ।੭।
He dwells in the home of the self, and in His own sublime place. ||7||
ਉਸਤਤਿ ਕਰਹਿ ਕੇਤੇ ਮੁਨਿ ਪ੍ਰੀਤਿ ॥
ਅਨੇਕਾਂ ਹੀ ਮੁਨੀ ਲੋਕ (ਮਨ-ਹਾਥੀ ਨੂੰ ਗੁਰੂ-ਕੁੰਡੇ ਦੇ ਅਧੀਨ ਕਰ ਕੇ) ਪਵਿਤ੍ਰ ਸਰੀਰ ਨਾਲ ਪਵਿਤ੍ਰ ਮਨ ਨਾਲ ਪਿਆਰ ਵਿਚ ਜੁੜ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦੇ ਹਨ,
The many silent sages lovingly praise Him.
ਤਨਿ ਮਨਿ ਸੂਚੈ ਸਾਚੁ ਸੁ ਚੀਤਿ ॥
ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ ਉਹਨਾਂ ਦੇ ਹਿਰਦੇ ਵਿਚ ਵੱਸਦਾ ਹੈ ।
Their bodies and minds are purified, as they enshrine the True Lord in their consciousness.
ਨਾਨਕ ਹਰਿ ਭਜੁ ਨੀਤਾ ਨੀਤਿ ॥੮॥੨॥
ਹੇ ਨਾਨਕ! ਤੂੰ ਭੀ (ਇਸੇ ਤਰ੍ਹਾਂ) ਸਦਾ ਸਦਾ ਉਸ ਪਰਮਾਤਮਾ ਦਾ ਭਜਨ ਕਰ ।੮।੨।
O Nanak, meditate on the Lord, each and every day. ||8||2||