ਗਉੜੀ ਗੁਆਰੇਰੀ ਮਹਲਾ ੧ ॥
Gauree Gwaarayree, First Mehl:
 
ਨਾ ਮਨੁ ਮਰੈ ਨ ਕਾਰਜੁ ਹੋਇ ॥
ਮੇਰ-ਤੇਰ ਦੇ ਕਾਬੂ ਵਿਚ ਹੈ, ਉਤਨਾ ਚਿਰ ਮਨ (ਤ੍ਰਿਸ਼ਨਾ ਵਲੋਂ) ਮਰਦਾ ਨਹੀਂ ਤੇ ਉਤਨਾ ਚਿਰ (ਪਰਮਾਤਮਾ ਨਾਲ ਇੱਕ-ਰੂਪ ਹੋਣ ਦਾ) ਜਨਮ-ਮਨੋਰਥ ਭੀ ਸਿਰੇ ਨਹੀਂ ਚੜ੍ਹਦਾ ।
The mind does not die, so the job is not accomplished.
 
ਮਨੁ ਵਸਿ ਦੂਤਾ ਦੁਰਮਤਿ ਦੋਇ ॥
ਜਿਤਨਾ ਚਿਰ ਮਨੁੱਖ ਦਾ ਮਨ ਕਾਮਾਦਿਕ ਵਿਕਾਰਾਂ ਦੇ ਵੱਸ ਵਿਚ ਹੈ, ਕੋਝੀ ਮਤਿ ਦੇ ਅਧੀਨ ਹੈ,
The mind is under the power of the demons of evil intellect and duality.
 
ਮਨੁ ਮਾਨੈ ਗੁਰ ਤੇ ਇਕੁ ਹੋਇ ॥੧॥
ਜਦੋਂ ਗੁਰੂ ਤੋਂ (ਸਿੱਖਿਆ ਲੈ ਕੇ ਮਨੁੱਖ ਦਾ) ਮਨ (ਸਿਫ਼ਤਿ-ਸਾਲਾਹ ਵਿਚ) ਗਿੱਝ ਜਾਂਦਾ ਹੈ, ਤਦੋਂ ਇਹ ਪਰਮਾਤਮਾ ਨਾਲ ਇੱਕ-ਰੂਪ ਹੋ ਜਾਂਦਾ ਹੈ ।੧।
But when the mind surrenders, through the Guru, it becomes one. ||1||
 
ਨਿਰਗੁਣ ਰਾਮੁ ਗੁਣਹ ਵਸਿ ਹੋਇ ॥
ਪਰਮਾਤਮਾ ਮਾਇਆ ਦੇ ਤਿੰਨ ਗੁਣਾਂ ਤੋਂ ਪਰੇ ਹੈ, ਤੇ, ਉੱਚੇ ਆਤਮਕ ਗੁਣਾਂ ਦੇ ਵੱਸ ਵਿਚ ਹੈ (ਭਾਵ, ਜੋ ਮਨੁੱਖ ਉੱਚੇ ਆਤਮਕ ਗੁਣਾਂ ਨੂੰ ਆਪਣੇ ਅੰਦਰ ਵਸਾਂਦਾ ਹੈ, ਪਰਮਾਤਮਾ ਉਸ ਨਾਲ ਪਿਆਰ ਕਰਦਾ ਹੈ) ।
The Lord is without attributes; the attributes of virtue are under His control.
 
ਆਪੁ ਨਿਵਾਰਿ ਬੀਚਾਰੇ ਸੋਇ ॥੧॥ ਰਹਾਉ ॥
ਜੇਹੜਾ ਮਨੁੱਖ ਆਪਾ-ਭਾਵ ਦੂਰ ਕਰ ਲੈਂਦਾ ਹੈ ਉਹ ਸ਼ੁਭ ਗੁਣਾਂ ਨੂੰ ਆਪਣੇ ਮਨ ਵਿਚ ਵਸਾਂਦਾ ਹੈ ।੧।ਰਹਾਉ।
One who eliminates selfishness contemplates Him. ||1||Pause||
 
ਮਨੁ ਭੂਲੋ ਬਹੁ ਚਿਤੈ ਵਿਕਾਰੁ ॥
(ਮਾਇਆ-ਵੱਸ ਹੋ ਕੇ ਜਿਤਨਾ ਚਿਰ) ਮਨ ਕੁਰਾਹੇ ਪਿਆ ਰਹਿੰਦਾ ਹੈ, ਉਤਨਾ ਚਿਰ ਇਹ ਵਿਕਾਰ ਹੀ ਵਿਕਾਰ ਚਿਤਵਦਾ ਰਹਿੰਦਾ ਹੈ
The deluded mind thinks of all sorts of corruption.
 
ਮਨੁ ਭੂਲੋ ਸਿਰਿ ਆਵੈ ਭਾਰੁ ॥
(ਮਨੁੱਖ ਦੇ) ਸਿਰ ਉਤੇ ਵਿਕਾਰਾਂ ਦਾ ਬੋਝ ਇਕੱਠਾ ਹੁੰਦਾ ਜਾਂਦਾ ਹੈ ।
When the mind is deluded, the load of wickedness falls on the head.
 
ਮਨੁ ਮਾਨੈ ਹਰਿ ਏਕੰਕਾਰੁ ॥੨॥
ਪਰ ਜਦੋਂ (ਗੁਰੂ ਤੋਂ ਸਿੱਖਿਆ ਲੈ ਕੇ) ਮਨ (ਪ੍ਰਭੂ ਦੀ ਸਿਫ਼ਤਿ-ਸਾਲਾਹ ਵਿਚ) ਪਰਚਦਾ ਹੈ, ਤਦੋਂ ਇਹ ਪਰਮਾਤਮਾ ਨਾਲ ਇਕ-ਸੁਰ ਹੋ ਜਾਂਦਾ ਹੈ ।੨।
But when the mind surrenders to the Lord, it realizes the One and Only Lord. ||2||
 
ਮਨੁ ਭੂਲੋ ਮਾਇਆ ਘਰਿ ਜਾਇ ॥
(ਮਾਇਆ ਦੇ ਅਸਰ ਹੇਠ ਆ ਕੇ) ਕੁਰਾਹੇ ਪਿਆ ਮਨ ਮਾਇਆ ਦੇ ਘਰ ਵਿਚ (ਮੁੜ ਮੁੜ) ਜਾਂਦਾ ਹੈ
The deluded mind enters the house of Maya.
 
ਕਾਮਿ ਬਿਰੂਧਉ ਰਹੈ ਨ ਠਾਇ ॥
ਕਾਮ-ਵਾਸਨਾ ਵਿਚ ਫਸਿਆ ਹੋਇਆ ਮਨ ਟਿਕਾਣੇ-ਸਿਰ ਨਹੀਂ ਰਹਿੰਦਾ ।
Engrossed in sexual desire, it does not remain steady.
 
ਹਰਿ ਭਜੁ ਪ੍ਰਾਣੀ ਰਸਨ ਰਸਾਇ ॥੩॥
(ਇਸ ਮਾਇਆ ਦੇ ਪ੍ਰਭਾਵ ਤੋਂ ਬਚਣ ਲਈ) ਹੇ ਪ੍ਰਾਣੀ! ਆਪਣੀ ਜੀਭ ਨੂੰ (ਅੰਮ੍ਰਿਤ ਰਸ ਵਿਚ) ਰਸਾ ਕੇ ਪਰਮਾਤਮਾ ਦਾ ਭਜਨ ਕਰ ।੩।
O mortal, lovingly vibrate the Lord's Name with your tongue. ||3||
 
ਗੈਵਰ ਹੈਵਰ ਕੰਚਨ ਸੁਤ ਨਾਰੀ ॥
ਵਧੀਆ ਹਾਥੀ, ਵਧੀਆ ਘੋੜੇ, ਸੋਨਾ, ਪੁੱਤਰ, ਇਸਤ੍ਰੀ—(ਇਹਨਾਂ ਦਾ ਮੋਹ) ਜੂਏ ਦੀ ਖੇਡ ਹੈ,
Elephants, horses, gold, children and spouses
 
ਬਹੁ ਚਿੰਤਾ ਪਿੜ ਚਾਲੈ ਹਾਰੀ ॥
(ਪੁੱਤਰ ਇਸਤ੍ਰੀ ਆਦਿਕ ਦੇ ਮੋਹ ਦੇ ਕਾਰਨ) ਮਨ ਨੂੰ ਬਹੁਤ ਚਿੰਤਾ ਵਿਆਪਦੀ ਹੈ, ਤੇ, ਆਖ਼ਿਰ ਇਸ ਜਗਤ-ਅਖਾੜੇ ਤੋਂ ਮਨੁੱਖ ਬਾਜ਼ੀ ਹਾਰ ਕੇ ਜਾਂਦਾ ਹੈ ।
- in the anxious affairs of all these, people lose the game and depart.
 
ਜੂਐ ਖੇਲਣੁ ਕਾਚੀ ਸਾਰੀ ॥੪॥
(ਚਉਪੜ ਦੀਆਂ) ਕੱਚੀਆਂ ਨਰਦਾਂ (ਮੁੜ ਮੁੜ ਮਾਰ ਖਾਂਦੀਆਂ ਹਨ, ਤਿਵੇਂ ਇਸ ਜੂਏ ਦੀ ਖੇਡ ਖੇਡਣ ਵਾਲੇ ਦਾ ਮਨ ਕਮਜ਼ੋਰ ਰਹਿ ਕੇ ਵਿਕਾਰਾਂ ਦੀਆਂ ਚੋਟਾਂ ਖਾਂਦਾ ਰਹਿੰਦਾ ਹੈ)
In the game of chess, their pieces do not reach their destination. ||4||
 
ਸੰਪਉ ਸੰਚੀ ਭਏ ਵਿਕਾਰ ॥
ਜਿਉਂ ਜਿਉਂ ਮਨੁੱਖ ਧਨ ਜੋੜਦਾ ਹੈ ਮਨ ਵਿਚ ਵਿਕਾਰ ਪੈਦਾ ਹੁੰਦੇ ਜਾਂਦੇ ਹਨ,
They gather wealth, but only evil comes from it.
 
ਹਰਖ ਸੋਕ ਉਭੇ ਦਰਵਾਰਿ ॥
(ਕਦੇ ਖ਼ੁਸ਼ੀ ਕਦੇ ਚਿੰਤਾ) ਇਹ ਖ਼ੁਸ਼ੀ ਤੇ ਸਹਮ ਸਦਾ ਮਨੁੱਖ ਦੇ ਬੂਹੇ ਉਤੇ ਖਲੋਤੇ ਹੀ ਰਹਿੰਦੇ ਹਨ ।
Pleasure and pain stand in the doorway.
 
ਸੁਖੁ ਸਹਜੇ ਜਪਿ ਰਿਦੈ ਮੁਰਾਰਿ ॥੫॥
ਪਰ ਹਿਰਦੇ ਵਿਚ ਪਰਮਾਤਮਾ ਦਾ ਸਿਮਰਨ ਕੀਤਿਆਂ ਮਨ ਅਡੋਲ ਅਵਸਥਾ ਵਿਚ ਟਿਕ ਜਾਂਦਾ ਹੈ ਤੇ ਆਤਮਕ ਆਨੰਦ ਮਾਣਦਾ ਹੈ ।੫।
Intuitive peace comes by meditating on the Lord, within the heart. ||5||
 
ਨਦਰਿ ਕਰੇ ਤਾ ਮੇਲਿ ਮਿਲਾਏ ॥
(ਪਰ ਜੀਵ ਦੇ ਕੀਹ ਵੱਸ?) ਜਦੋਂ ਪਰਮਾਤਮਾ ਮਿਹਰ ਦੀ ਨਿਗਾਹ ਕਰਦਾ ਹੈ, ਤਦੋਂ ਗੁਰੂ ਇਸ ਨੂੰ ਆਪਣੇ ਸ਼ਬਦ ਵਿਚ ਜੋੜ ਕੇ ਪ੍ਰਭੂ-ਚਰਨਾਂ ਵਿਚ ਮਿਲਾ ਦੇਂਦਾ ਹੈ ।
When the Lord bestows His Glance of Grace, then He unites us in His Union.
 
ਗੁਣ ਸੰਗ੍ਰਹਿ ਅਉਗਣ ਸਬਦਿ ਜਲਾਏ ॥
(ਗੁਰੂ ਦੇ ਸਨਮੁਖ ਹੋ ਕੇ) ਜੀਵ ਆਤਮਕ ਗੁਣ (ਆਪਣੇ ਅੰਦਰ) ਇਕੱਠੇ ਕਰ ਕੇ ਗੁਰ-ਸ਼ਬਦ ਦੀ ਰਾਹੀਂ (ਆਪਣੇ ਅੰਦਰੋਂ) ਔਗੁਣ ਸਾੜ ਦੇਂਦਾ ਹੈ ।
Through the Word of the Shabad, merits are gathered in, and demerits are burned away.
 
ਗੁਰਮੁਖਿ ਨਾਮੁ ਪਦਾਰਥੁ ਪਾਏ ॥੬॥
ਗੁਰੂ ਦੇ ਸਨਮੁਖ ਹੋ ਕੇ ਮਨੁੱਖ ਨਾਮ-ਧਨ ਲੱਭ ਲੈਂਦਾ ਹੈ ।੬।
The Gurmukh obtains the treasure of the Naam, the Name of the Lord. ||6||
 
ਬਿਨੁ ਨਾਵੈ ਸਭ ਦੂਖ ਨਿਵਾਸੁ ॥
ਪ੍ਰਭੂ ਦੇ ਨਾਮ ਵਿਚ ਜੁੜਨ ਤੋਂ ਬਿਨਾ ਮਨੁੱਖ ਦੇ ਮਨ ਵਿਚ ਸਾਰੇ ਦੁੱਖ-ਕਲੇਸ਼ਾਂ ਦਾ ਡੇਰਾ ਆ ਲੱਗਦਾ ਹੈ,
Without the Name, all live in pain.
 
ਮਨਮੁਖ ਮੂੜ ਮਾਇਆ ਚਿਤ ਵਾਸੁ ॥
ਮੂਰਖ ਮਨਮੁਖ ਦੇ ਚਿੱਤ ਦਾ ਵਾਸਾ ਮਾਇਆ (ਦੇ ਮੋਹ) ਵਿਚ ਹੀ ਰਹਿੰਦਾ ਹੈ ।
The consciousness of the foolish, self-willed manmukh is the dwelling place of Maya.
 
ਗੁਰਮੁਖਿ ਗਿਆਨੁ ਧੁਰਿ ਕਰਮਿ ਲਿਖਿਆਸੁ ॥੭॥
ਧੁਰੋਂ ਪਰਮਾਤਮਾ ਦੀ ਮਿਹਰ ਨਾਲ (ਜਿਸ ਦੇ ਮੱਥੇ ਉਤੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ) ਲੇਖ ਉੱਘੜਦਾ ਹੈ, ਉਹ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ ।੭।
The Gurmukh obtains spiritual wisdom, according to pre-ordained destiny. ||7||
 
ਮਨੁ ਚੰਚਲੁ ਧਾਵਤੁ ਫੁਨਿ ਧਾਵੈ ॥
(ਆਤਮਕ ਗੁਣਾਂ ਤੋਂ ਸੱਖਣਾ) ਮਨ ਚੰਚਲ ਰਹਿੰਦਾ ਹੈ (ਮਾਇਆ ਦੇ ਪਿੱਛੇ) ਦੌੜਦਾ ਹੈ ਮੁੜ ਮੁੜ ਦੌੜਦਾ ਹੈ ।
The fickle mind continuously runs after fleeting things.
 
ਸਾਚੇ ਸੂਚੇ ਮੈਲੁ ਨ ਭਾਵੈ ॥
ਸਦਾ-ਥਿਰ ਰਹਿਣ ਵਾਲੇ ਤੇ (ਵਿਕਾਰਾਂ ਦੀ ਭਿੱਟ ਤੋਂ) ਸੁੱਚੇ ਪਰਮਾਤਮਾ ਨੂੰ (ਮਨੁੱਖ ਦੇ ਮਨ ਦੀ ਇਹ) ਮੈਲ ਚੰਗੀ ਨਹੀਂ ਲੱਗਦੀ (ਇਸ ਵਾਸਤੇ ਇਹ ਪਰਮਾਤਮਾ ਤੋਂ ਵਿਛੁੜਿਆ ਰਹਿੰਦਾ ਹੈ) ।
The Pure True Lord is not pleased by filth.
 
ਨਾਨਕ ਗੁਰਮੁਖਿ ਹਰਿ ਗੁਣ ਗਾਵੈ ॥੮॥੩॥
ਹੇ ਨਾਨਕ! ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ ਪਰਮਾਤਮਾ ਦੇ ਗੁਣ ਗਾਂਦਾ ਹੈ (ਤੇ ਉਸ ਦਾ ਜਨਮ-ਮਨੋਰਥ ਸਿਰੇ ਚੜ੍ਹ ਜਾਂਦਾ ਹੈ) ।੮।੩।
O Nanak, the Gurmukh sings the Glorious Praises of the Lord. ||8||3||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by