ਗਉੜੀ ਗੁਆਰੇਰੀ ਮਹਲਾ ੧ ॥
Gauree Gwaarayree, First Mehl:
 
ਹਉਮੈ ਕਰਤਿਆ ਨਹ ਸੁਖੁ ਹੋਇ ॥
(ਆਪਣੇ ਮਨ ਦੀ ਅਗਵਾਈ ਵਿਚ ਰਹਿ ਕੇ) ਹਰ ਵੇਲੇ ਆਪਣੇ ਹੀ ਵਡੱਪਣ ਤੇ ਸੁਖ ਦੀਆਂ ਗੱਲਾਂ ਕਰਦਿਆਂ ਸੁਖ ਨਹੀਂ ਮਿਲ ਸਕਦਾ । ਮਨ ਦੀ ਸਿਆਣਪ ਨਾਸਵੰਤ ਪਦਾਰਥਾਂ ਵਿਚ (ਜੋੜਦੀ ਹੈ), ਉਹ ਪਰਮਾਤਮਾ ਸਦਾ-ਥਿਰ ਰਹਿਣ ਵਾਲਾ ਹੈ (ਤੇ ਸੁਖ ਦਾ ਸੋਮਾ ਹੈ ।
Acting in egotism, peace is not obtained.
 
ਮਨਮਤਿ ਝੂਠੀ ਸਚਾ ਸੋਇ ॥
‘ਮਨ ਮਤਿ’ ਤੇ ‘ਪਰਮਾਤਮਾ’ ਦਾ ਸੁਭਾਉ ਵੱਖ-ਵੱਖ ਹੈ, ਦੋਹਾਂ ਦਾ ਮੇਲ ਨਹੀਂ । ਸੁਖ ਕਿਥੋਂ ਆਵੇ?)
The intellect of the mind is false; only the Lord is True.
 
ਸਗਲ ਬਿਗੂਤੇ ਭਾਵੈ ਦੋਇ ॥
ਜਿਨ੍ਹਾਂ ਨੂੰ (ਨਾਮ ਵਿਸਾਰ ਕੇ) ਮੇਰ-ਤੇਰ ਚੰਗੀ ਲੱਗਦੀ ਹੈ, ਉਹ ਸਾਰੇ ਖ਼ੁਆਰ ਹੀ ਹੁੰਦੇ ਹਨ ।
All who love duality are ruined.
 
ਸੋ ਕਮਾਵੈ ਧੁਰਿ ਲਿਖਿਆ ਹੋਇ ॥੧॥
(ਪਰ ਜੀਵ ਦੇ ਕੀਹ ਵੱਸ?) (ਕੀਤੇ ਕਰਮਾਂ ਅਨੁਸਾਰ ਜੀਵ ਦੇ ਮੱਥੇ ਉਤੇ) ਜੋ ਧੁਰੋਂ ਲੇਖ ਲਿਖਿਆ ਹੁੰਦਾ ਹੈ, ਉਸੇ ਦੇ ਅਨੁਸਾਰ ਇਥੇ ਕਮਾਈ ਕਰਦਾ ਹੈ (ਨਾਮ-ਸਿਮਰਨ ਛੱਡ ਕੇ ਨਾਸਵੰਤ ਪਦਾਰਥਾਂ ਵਿਚੋਂ ਸੁਖ ਭਾਲਣ ਦੇ ਵਿਅਰਥ ਜਤਨ ਕਰਦਾ ਹੈ) ।੧।
People act as they are pre-ordained. ||1||
 
ਐਸਾ ਜਗੁ ਦੇਖਿਆ ਜੂਆਰੀ ॥
ਵੇਖਿਆ ਹੈ ਕਿ ਜਗਤ ਜੂਏ ਦੀ ਖੇਡ ਖੇਡਦਾ ਹੈ,
I have seen the world to be such a gambler;
 
ਸਭਿ ਸੁਖ ਮਾਗੈ ਨਾਮੁ ਬਿਸਾਰੀ ॥੧॥ ਰਹਾਉ ॥
ਅਜੇਹੀ (ਖੇਡ ਖੇਡਦਾ ਹੈ ਕਿ) ਸੁਖ ਤਾਂ ਸਾਰੇ ਹੀ ਮੰਗਦਾ ਹੈ, ਪਰ (ਜਿਸ ਨਾਮ ਤੋਂ ਸੁਖ ਮਿਲਦੇ ਹਨ ਉਸ) ਨਾਮ ਨੂੰ ਵਿਸਾਰ ਰਿਹਾ ਹੈ ।੧।ਰਹਾਉ।
all beg for peace, but they forget the Naam, the Name of the Lord. ||1||Pause||
 
ਅਦਿਸਟੁ ਦਿਸੈ ਤਾ ਕਹਿਆ ਜਾਇ ॥
ਪਰਮਾਤਮਾ (ਇਹਨਾਂ ਅੱਖਾਂ ਨਾਲ) ਦਿੱਸਦਾ ਨਹੀਂ; ਜੇ ਅੱਖੀਂ ਦਿੱਸੇ, ਤਾਂ ਹੀ (ਉਸ ਨੂੰ ਮਿਲਣ ਦੀ ਖਿੱਚ ਪੈਦਾ ਹੋਵੇ, ਤੇ) ਉਸ ਦਾ ਨਾਮ ਲੈਣ ਨੂੰ ਚਿੱਤ ਕਰੇ ।
If the Unseen Lord could be seen, then He could be described.
 
ਬਿਨੁ ਦੇਖੇ ਕਹਣਾ ਬਿਰਥਾ ਜਾਇ ॥
ਅੱਖੀਂ ਦਿੱਸਣ ਤੋਂ ਬਿਨਾ (ਉਸ ਦੇ ਦੀਦਾਰ ਦੀ ਖਿੱਚ ਨਹੀਂ ਬਣਦੀ ਤੇ ਤਾਂਘ ਨਾਲ) ਉਸ ਦਾ ਨਾਮ ਲਿਆ ਨਹੀਂ ਜਾ ਸਕਦਾ (ਖਿੱਚ ਬਣੀ ਰਹਿੰਦੀ ਹੈ ਦਿੱਸਦੇ ਪਦਾਰਥਾਂ ਨਾਲ) ।
Without seeing Him, all descriptions are useless.
 
ਗੁਰਮੁਖਿ ਦੀਸੈ ਸਹਜਿ ਸੁਭਾਇ ॥
ਗੁਰੂ ਦੇ ਸਨਮੁਖ ਰਿਹਾਂ ਮਨੁੱਖ ਦਾ ਮਨ (ਦਿੱਸਦੇ ਪਦਾਰਥਾਂ ਵਲੋਂ ਹਟ ਕੇ) ਅਡੋਲਤਾ ਵਿਚ ਟਿਕਦਾ ਹੈ, ਪ੍ਰਭੂ-ਪ੍ਰੇਮ ਵਿਚ ਲੀਨ ਹੁੰਦਾ ਹੈ ਤੇ ਇਸ ਤਰ੍ਹਾਂ ਅੰਤਰ-ਆਤਮੇ ਉਹ ਪ੍ਰਭੂ ਦਿੱਸ ਪੈਂਦਾ ਹੈ ।
The Gurmukh sees Him with intuitive ease.
 
ਸੇਵਾ ਸੁਰਤਿ ਏਕ ਲਿਵ ਲਾਇ ॥੨॥
ਗੁਰੂ ਦੇ ਸਨਮੁਖ ਮਨੁੱਖ ਦੀ ਸੁਰਤਿ ਗੁਰੂ ਦੀ ਦੱਸੀ ਸੇਵਾ ਵਿਚ ਜੁੜਦੀ ਹੈ, ਉਸ ਦੀ ਲਿਵ ਇਕ ਪਰਮਾਤਮਾ ਵਿਚ ਲੱਗਦੀ ਹੈ ।੨।
So serve the One Lord, with loving awareness. ||2||
 
ਸੁਖੁ ਮਾਂਗਤ ਦੁਖੁ ਆਗਲ ਹੋਇ ॥
(ਪ੍ਰਭੂ ਦਾ ਨਾਮ ਵਿਸਾਰ ਕੇ) ਸੁਖ ਮੰਗਿਆਂ (ਸਗੋਂ) ਬਹੁਤਾ ਦੁੱਖ ਵਧਦਾ ਹੈ
People beg for peace, but they receive severe pain.
 
ਸਗਲ ਵਿਕਾਰੀ ਹਾਰੁ ਪਰੋਇ ॥
(ਕਿਉਂਕਿ) ਮਨੁੱਖ ਸਾਰੇ ਵਿਕਾਰਾਂ ਦਾ ਹਾਰ ਪ੍ਰੋ ਕੇ (ਆਪਣੇ ਗਲ ਵਿਚ ਪਾ ਲੈਂਦਾ ਹੈ) ।
They are all weaving a wreath of corruption.
 
ਏਕ ਬਿਨਾ ਝੂਠੇ ਮੁਕਤਿ ਨ ਹੋਇ ॥
ਨਾਸਵੰਤ ਪਦਾਰਥਾਂ ਦੇ ਮੋਹ ਵਿਚ ਫਸੇ ਹੋਏ ਨੂੰ ਪਰਮਾਤਮਾ ਦੇ ਨਾਮ ਤੋਂ ਬਿਨਾ (ਦੁੱਖਾਂ ਤੇ ਵਿਕਾਰਾਂ ਤੋਂ) ਖ਼ਲਾਸੀ ਹਾਸਲ ਨਹੀਂ ਹੁੰਦੀ ।
You are false - without the One, there is no liberation.
 
ਕਰਿ ਕਰਿ ਕਰਤਾ ਦੇਖੈ ਸੋਇ ॥੩॥
(ਪ੍ਰਭੂ ਦੀ ਇਉਂ ਹੀ ਰਜ਼ਾ ਹੈ) ਉਹ ਕਰਤਾਰ ਆਪ ਹੀ ਸਭ ਕੁਝ ਕਰ ਕੇ ਆਪ ਹੀ ਇਸ ਖੇਡ ਨੂੰ ਵੇਖ ਰਿਹਾ ਹੈ ।੩।
The Creator created the creation, and He watches over it. ||3||
 
ਤ੍ਰਿਸਨਾ ਅਗਨਿ ਸਬਦਿ ਬੁਝਾਏ ॥
ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ (ਆਪਣੇ ਅੰਦਰੋਂ) ਤ੍ਰਿਸ਼ਨਾ ਦੀ ਅੱਗ ਬੁਝਾਂਦਾ ਹੈ;
The fire of desire is quenched by the Word of the Shabad.
 
ਦੂਜਾ ਭਰਮੁ ਸਹਜਿ ਸੁਭਾਏ ॥
ਅਡੋਲ ਅਵਸਥਾ ਵਿਚ ਟਿਕ ਕੇ ਪ੍ਰਭੂ ਦੇ ਪ੍ਰੇਮ ਵਿਚ ਜੁੜ ਕੇ ਉਸ ਦੀ ਮਾਇਕ ਪਦਾਰਥਾਂ ਵਲ ਦੀ ਭਟਕਣਾ ਮੁੱਕ ਜਾਂਦੀ ਹੈ ।
Duality and doubt are automatically eliminated.
 
ਗੁਰਮਤੀ ਨਾਮੁ ਰਿਦੈ ਵਸਾਏ ॥
ਗੁਰੂ ਦੀ ਸਿੱਖਿਆ ਉਤੇ ਤੁਰ ਕੇ ਉਹ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਵਸਾਂਦਾ ਹੈ ।
Following the Guru's Teachings, the Naam abides in the heart.
 
ਸਾਚੀ ਬਾਣੀ ਹਰਿ ਗੁਣ ਗਾਏ ॥੪॥
ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਦੀ ਰਾਹੀਂ ਉਹ ਪਰਮਾਤਮਾ ਦੇ ਗੁਣ ਗਾਂਦਾ ਹੈ (ਤੇ ਉਸ ਦੇ ਅੰਦਰ ਆਤਮਕ ਆਨੰਦ ਪੈਦਾ ਹੁੰਦਾ ਹੈ) ।੪।
Through the True Word of His Bani, sing the Glorious Praises of the Lord. ||4||
 
ਤਨ ਮਹਿ ਸਾਚੋ ਗੁਰਮੁਖਿ ਭਾਉ ॥
(ਉਂਞ ਤਾਂ) ਹਰੇਕ ਸਰੀਰ ਵਿਚ ਸਦਾ-ਥਿਰ ਪ੍ਰਭੂ ਵੱਸਦਾ ਹੈ,
The True Lord abides within the body of that Gurmukh who enshrines love for Him.
 
ਨਾਮ ਬਿਨਾ ਨਾਹੀ ਨਿਜ ਠਾਉ ॥
ਪਰ ਗੁਰੂ ਦੀ ਸਰਨ ਪਿਆਂ ਹੀ ਉਸ ਦੇ ਨਾਲ ਪ੍ਰੇਮ ਜਾਗਦਾ ਹੈ (ਤੇ ਮਨੁੱਖ ਨਾਮ ਸਿਮਰਦਾ ਹੈ) ਨਾਮ ਤੋਂ ਬਿਨਾ ਮਨ ਇੱਕ ਟਿਕਾਣੇ ਉਤੇ ਆ ਹੀ ਨਹੀਂ ਸਕਦਾ ।
Without the Naam, none obtain their own place.
 
ਪ੍ਰੇਮ ਪਰਾਇਣ ਪ੍ਰੀਤਮ ਰਾਉ ॥
ਪ੍ਰੀਤਮ ਪ੍ਰਭੂ ਭੀ ਪ੍ਰੇਮ ਦੇ ਅਧੀਨ ਹੈ (ਜੇਹੜਾ ਉਸ ਨਾਲ ਪ੍ਰੇਮ ਕਰਦਾ ਹੈ)
The Beloved Lord King is dedicated to love.
 
ਨਦਰਿ ਕਰੇ ਤਾ ਬੂਝੈ ਨਾਉ ॥੫॥
ਪ੍ਰਭੂ ਉਸ ਉਤੇ ਮਿਹਰ ਦੀ ਨਜ਼ਰ ਕਰਦਾ ਹੈ ਤੇ ਉਹ ਉਸ ਦੇ ਨਾਮ ਦੀ ਕਦਰ ਸਮਝਦਾ ਹੈ ।੫।
If He bestows His Glance of Grace, then we realize His Name. ||5||
 
ਮਾਇਆ ਮੋਹੁ ਸਰਬ ਜੰਜਾਲਾ ॥
ਮਾਇਆ ਦਾ ਮੋਹ ਸਾਰੇ (ਮਾਇਕ) ਬੰਧਨ ਪੈਦਾ ਕਰਦਾ ਹੈ,
Emotional attachment to Maya is total entanglement.
 
ਮਨਮੁਖ ਕੁਚੀਲ ਕੁਛਿਤ ਬਿਕਰਾਲਾ ॥
(ਇਸੇ ਕਰਕੇ) ਮਨ ਦੇ ਮੁਰੀਦ ਮਨੁੱਖ ਦਾ ਜੀਵਨ ਗੰਦਾ ਭੈੜਾ ਤੇ ਡਰਾਉਣਾ ਬਣ ਜਾਂਦਾ ਹੈ ।
The self-willed manmukh is filthy, cursed and dreadful.
 
ਸਤਿਗੁਰੁ ਸੇਵੇ ਚੂਕੈ ਜੰਜਾਲਾ ॥
ਜੇਹੜਾ ਮਨੁੱਖ ਗੁਰੂ ਦਾ ਦੱਸਿਆ ਰਸਤਾ ਫੜਦਾ ਹੈ, ਉਸ ਦੇ ਮਾਇਆ ਵਾਲੇ ਬੰਧਨ ਟੱੁਟ ਜਾਂਦੇ ਹਨ,
Serving the True Guru, these entanglements are ended.
 
ਅੰਮ੍ਰਿਤ ਨਾਮੁ ਸਦਾ ਸੁਖੁ ਨਾਲਾ ॥੬॥
ਉਹ ਆਤਮਕ ਜੀਵਨ ਦੇਣ ਵਾਲਾ ਨਾਮ ਜਪਦਾ ਹੈ, ਤੇ ਸਦਾ ਹੀ ਆਤਮਕ ਆਨੰਦ ਆਪਣੇ ਅੰਦਰ ਮਾਣਦਾ ਹੈ ।੬।
In the Ambrosial Nectar of the Naam, you shall abide in lasting peace. ||6||
 
ਗੁਰਮੁਖਿ ਬੂਝੈ ਏਕ ਲਿਵ ਲਾਏ ॥
ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਨਾਮ ਦੀ ਕਦਰ) ਸਮਝਦਾ ਹੈ, ਇਕ ਪਰਮਾਤਮਾ ਵਿਚ ਸੁਰਤਿ ਜੋੜਦਾ ਹੈ,
The Gurmukhs understand the One Lord, and enshrine love for Him.
 
ਨਿਜ ਘਰਿ ਵਾਸੈ ਸਾਚਿ ਸਮਾਏ ॥
ਆਪਣੇ ਸੈ੍ਵ ਸਰੂਪ ਵਿਚ ਟਿਕਿਆ ਰਹਿੰਦਾ ਹੈ, ਸਦਾ-ਥਿਰ ਪ੍ਰਭੂ (ਦੇ ਚਰਨਾਂ) ਵਿਚ ਲੀਨ ਰਹਿੰਦਾ ਹੈ ।
They dwell in the home of their own inner beings, and merge in the True Lord.
 
ਜੰਮਣੁ ਮਰਣਾ ਠਾਕਿ ਰਹਾਏ ॥
ਉਹ ਆਪਣਾ ਜਨਮ ਮਰਨ ਦਾ ਗੇੜ ਰੋਕ ਲੈਂਦਾ ਹੈ ।
The cycle of birth and death is ended.
 
ਪੂਰੇ ਗੁਰ ਤੇ ਇਹ ਮਤਿ ਪਾਏ ॥੭॥
ਪਰ ਇਹ ਅਕਲ ਉਹ ਪੂਰੇ ਗੁਰੂ ਤੋਂ ਹੀ ਪ੍ਰਾਪਤ ਕਰਦਾ ਹੈ ।੭।
This understanding is obtained from the Perfect Guru. ||7||
 
ਕਥਨੀ ਕਥਉ ਨ ਆਵੈ ਓਰੁ ॥
ਜਿਸ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ, ਮੈਂ ਉਸ ਦੇ ਗੁਣ ਗਾਂਦਾ ਹਾਂ ।
Speaking the speech, there is no end to it.
 
ਗੁਰੁ ਪੁਛਿ ਦੇਖਿਆ ਨਾਹੀ ਦਰੁ ਹੋਰੁ ॥
ਮੈਂ ਆਪਣੇ ਗੁਰੂ ਨੂੰ ਪੁੱਛ ਕੇ ਵੇਖ ਲਿਆ ਹੈ ਕਿ (ਉਸ ਪ੍ਰਭੂ ਤੋਂ ਬਿਨਾ ਸੁਖ ਦਾ) ਹੋਰ ਕੋਈ ਟਿਕਾਣਾ ਨਹੀਂ ਹੈ ।
I have consulted the Guru, and I have seen that there is no other door than His.
 
ਦੁਖੁ ਸੁਖੁ ਭਾਣੈ ਤਿਸੈ ਰਜਾਇ ॥
ਜੀਵਾਂ ਨੂੰ ਦੁਖ ਤੇ ਸੁਖ ਉਸ ਪ੍ਰਭੂ ਦੀ ਰਜ਼ਾ ਵਿਚ ਹੀ ਉਸ ਪ੍ਰਭੂ ਦੇ ਭਾਣੇ ਵਿਚ ਹੀ ਮਿਲਦਾ ਹੈ ।
Pain and pleasure reside in the Pleasure of His Will and His Command.
 
ਨਾਨਕੁ ਨੀਚੁ ਕਹੈ ਲਿਵ ਲਾਇ ॥੮॥੪॥
ਅੰਞਾਣ-ਮਤਿ ਨਾਨਕ (ਪ੍ਰਭੂ-ਚਰਨਾਂ ਵਿਚ) ਸੁਰਤਿ ਜੋੜ ਕੇ ਪ੍ਰਭੂ ਦੀ ਸਿਫ਼ਤਿ-ਸਾਲਾਹ ਹੀ ਕਰਦਾ ਹੈ (ਇਸੇ ਵਿਚ ਹੀ ਸੁਖ ਹੈ) ।੮।੪।
Nanak, the lowly, says embrace love for the Lord. ||8||4||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by