ਗਉੜੀ ਮਹਲਾ ੧ ॥
Gauree, First Mehl:
ਦੂਜੀ ਮਾਇਆ ਜਗਤ ਚਿਤ ਵਾਸੁ ॥
ਸਾਰੇ ਜੀਵਾਂ ਵਿਚ ਇਕ ਉਹੀ ਪਰਮਾਤਮਾ ਵੱਸ ਰਿਹਾ ਹੈ, ਜਿਸ ਉਤੇ ਮਾਇਆ ਦਾ ਪ੍ਰਭਾਵ ਨਹੀਂ ਪੈ ਸਕਦਾ ।
The duality of Maya dwells in the consciousness of the people of the world.
ਕਾਮ ਕ੍ਰੋਧ ਅਹੰਕਾਰ ਬਿਨਾਸੁ ॥੧॥
ਕਿਤੇ ਭੀ ਉਸ ਤੋਂ ਬਿਨਾ ਕੋਈ ਹੋਰ ਨਹੀਂ ਹੈ । ਉਸ ਪ੍ਰਭੂ ਤੋਂ ਵੱਖਰਾ (ਵੱਖਰੀ ਹੋਂਦ ਵਾਲਾ) ਮੈਂ ਕੋਈ ਭੀ ਦੱਸ ਨਹੀਂ ਸਕਦਾ ।੧।ਰਹਾਉ।
They are destroyed by sexual desire, anger and egotism. ||1||
ਦੂਜਾ ਕਉਣੁ ਕਹਾ ਨਹੀ ਕੋਈ ॥
ਪਰਮਾਤਮਾ ਤੋਂ ਵਿੱਥ ਪਾਉਣ ਵਾਲੀ (ਪਰਮਾਤਮਾ ਦੀ) ਮਾਇਆ (ਹੀ ਹੈ ਜਿਸ ਨੇ) ਜਗਤ ਦੇ ਜੀਵਾਂ ਦੇ ਮਨਾਂ ਵਿਚ ਆਪਣਾ ਟਿਕਾਣਾ ਬਣਾਇਆ ਹੋਇਆ ਹੈ
Whom should I call the second, when there is only the One?
ਸਭ ਮਹਿ ਏਕੁ ਨਿਰੰਜਨੁ ਸੋਈ ॥੧॥ ਰਹਾਉ ॥
(ਇਸ ਮਾਇਆ ਤੋਂ ਪੈਦਾ ਹੋਏ) ਕਾਮ ਕ੍ਰੋਧ ਅਹੰਕਾਰ (ਆਦਿਕ ਵਿਕਾਰ ਜੀਵਾਂ ਦੇ ਆਤਮਕ ਜੀਵਨ ਦਾ) ਨਾਸ ਕਰ ਦੇਂਦੇ ਹਨ ।੧।
The One Immaculate Lord is pervading among all. ||1||Pause||
ਦੂਜੀ ਦੁਰਮਤਿ ਆਖੈ ਦੋਇ ॥
ਪਰਮਾਤਮਾ ਤੋਂ ਵਿੱਥ ਪੈਦਾ ਕਰਨ ਵਾਲੀ (ਮਾਇਆ ਦੇ ਕਾਰਨ ਹੀ ਮਨੁੱਖ ਦੀ) ਭੈੜੀ ਮਤਿ (ਮਨੁੱਖ ਨੂੰ) ਦੱਸਦੀ ਰਹਿੰਦੀ ਹੈ ਕਿ ਮਾਇਆ ਦੀ ਹਸਤੀ ਪ੍ਰਭੂ ਤੋਂ ਵੱਖਰੀ ਹੈ ।
The dual-minded evil intellect speaks of a second.
ਆਵੈ ਜਾਇ ਮਰਿ ਦੂਜਾ ਹੋਇ ॥੨॥
(ਇਸ ਦੁਰਮਤਿ ਦੇ ਅਸਰ ਹੇਠ) ਜੀਵ ਜੰਮਦਾ ਹੈ ਮਰਦਾ ਹੈ ਜੰਮਦਾ ਹੈ ਮਰਦਾ ਹੈ, (ਇਸ ਤਰ੍ਹਾਂ) ਆਤਮਕ ਮੌਤੇ ਮਰ ਕੇ ਪਰਮਾਤਮਾ ਤੋਂ ਵਿੱਥ ਤੇ ਹੋ ਜਾਂਦਾ ਹੈ ।੨।
One who harbors duality comes and goes and dies. ||2||
ਧਰਣਿ ਗਗਨ ਨਹ ਦੇਖਉ ਦੋਇ ॥
ਪਰ ਮੈਂ ਤਾਂ ਧਰਤੀ ਆਕਾਸ਼ ਵਿਚ, ਇਸਤ੍ਰੀ ਪੁਰਖ ਵਿਚ,
In the earth and in the sky, I do not see any second.
ਨਾਰੀ ਪੁਰਖ ਸਬਾਈ ਲੋਇ ॥੩॥
ਇਸਤ੍ਰੀ ਪੁਰਖ ਵਿਚ, ਸਾਰੀ ਹੀ ਸ੍ਰਿਸ਼ਟੀ ਵਿਚ (ਕਿਤੇ ਭੀ ਪਰਮਾਤਮਾ ਤੋਂ ਬਿਨਾ) ਕੋਈ ਹੋਰ ਹਸਤੀ ਨਹੀਂ ਵੇਖਦਾ ।੩।
Among all the women and the men, His Light is shining. ||3||
ਰਵਿ ਸਸਿ ਦੇਖਉ ਦੀਪਕ ਉਜਿਆਲਾ ॥
ਮੈਂ ਸੂਰਜ ਚੰਦ੍ਰਮਾ (ਇਹਨਾਂ ਸ੍ਰਿਸ਼ਟੀ ਦੇ) ਦੀਵਿਆਂ ਦਾ ਚਾਨਣ ਤੱਕਦਾ ਹਾਂ,
In the lamps of the sun and the moon, I see His Light.
ਸਰਬ ਨਿਰੰਤਰਿ ਪ੍ਰੀਤਮੁ ਬਾਲਾ ॥੪॥
ਸਾਰਿਆਂ ਦੇ ਅੰਦਰ ਇਕ-ਰਸ ਮੈਨੂੰ ਸਦਾ-ਜਵਾਨ ਪ੍ਰੀਤਮ ਪ੍ਰਭੂ ਹੀ ਦਿੱਸ ਰਿਹਾ ਹੈ ।੪।
Dwelling among all is my ever-youthful Beloved. ||4||
ਕਰਿ ਕਿਰਪਾ ਮੇਰਾ ਚਿਤੁ ਲਾਇਆ ॥
ਸਤਿਗੁਰੂ ਨੇ ਮਿਹਰ ਕਰ ਕੇ ਮੇਰਾ ਚਿੱਤ ਪ੍ਰਭੂ-ਚਰਨਾਂ ਵਿਚ ਜੋੜ ਦਿੱਤਾ,
In His Mercy, He attuned my consciousness to the Lord.
ਸਤਿਗੁਰਿ ਮੋ ਕਉ ਏਕੁ ਬੁਝਾਇਆ ॥੫॥
ਤੇ ਮੈਨੂੰ ਇਹ ਸਮਝ ਦੇ ਦਿੱਤੀ ਕਿ ਹਰ ਥਾਂ ਇਕ ਪਰਮਾਤਮਾ ਹੀ ਵੱਸ ਰਿਹਾ ਹੈ ।੫।
The True Guru has led me to understand the One Lord. ||5||
ਏਕੁ ਨਿਰੰਜਨੁ ਗੁਰਮੁਖਿ ਜਾਤਾ ॥
ਜੇਹੜਾ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ ਇਹ ਜਾਣ ਲੈਂਦਾ ਹੈ ਕਿ ਇਕ ਨਿਰੰਜਨ ਹੀ ਹਰ ਥਾਂ ਮੌਜੂਦ ਹੈ
The Gurmukh knows the One Immaculate Lord.
ਦੂਜਾ ਮਾਰਿ ਸਬਦਿ ਪਛਾਤਾ ॥੬॥
ਉਹ ਗੁਰ-ਸ਼ਬਦ ਦੀ ਬਰਕਤਿ ਨਾਲ (ਆਪਣੇ ਅੰਦਰੋਂ) ਪਰਮਾਤਮਾ ਨਾਲੋਂ ਵਖੇਵਾਂ ਮੁਕਾ ਕੇ ਪਰਮਾਤਮਾ (ਦੀ ਹੋਂਦ) ਨੂੰ ਪਛਾਣ ਲੈਂਦਾ ਹ
Subduing duality, one comes to realize the Word of the Shabad. ||6||
ਏਕੋ ਹੁਕਮੁ ਵਰਤੈ ਸਭ ਲੋਈ ॥
ਸਾਰੀ ਸ੍ਰਿਸ਼ਟੀ ਵਿਚ ਸਿਰਫ਼ ਪਰਮਾਤਮਾ ਦਾ ਹੀ ਹੁਕਮ ਚੱਲ ਰਿਹਾ ਹੈ,
The Command of the One Lord prevails throughout all the worlds.
ਏਕਸੁ ਤੇ ਸਭ ਓਪਤਿ ਹੋਈ ॥੭॥
ਇਕ ਪਰਮਾਤਮਾ ਤੋਂ ਹੀ ਸਾਰੀ ਉਤਪੱਤੀ ਹੋਈ ਹੈ ।੭।
From the One, all have arisen. ||7||
ਰਾਹ ਦੋਵੈ ਖਸਮੁ ਏਕੋ ਜਾਣੁ ॥
(ਇਕ ਪ੍ਰਭੂ ਤੋਂ ਹੀ ਸਾਰੀ ਉਤਪੱਤੀ ਹੋਣ ਤੇ ਭੀ ਮਾਇਆ ਦੇ ਪ੍ਰਭਾਵ ਹੇਠ ਜਗਤ ਵਿਚ) ਦੋਵੇਂ ਰਸਤੇ ਚੱਲ ਪੈਂਦੇ ਹਨ (—ਗੁਰਮੁਖਤਾ ਅਤੇ ਦੁਰਮਤਿ) ।
There are two routes, but remember that their Lord and Master is only One.
ਗੁਰ ਕੈ ਸਬਦਿ ਹੁਕਮੁ ਪਛਾਣੁ ॥੮॥
(ਪਰ ਹੇ ਭਾਈ! ਸਭ ਵਿਚ) ਇਕ ਪਰਮਾਤਮਾ ਨੂੰ ਹੀ (ਵਰਤਦਾ) ਜਾਣ । ਗੁਰੂ ਦੇ ਸ਼ਬਦ ਵਿਚ ਜੁੜ ਕੇ (ਸਾਰੇ ਜਗਤ ਵਿਚ ਪਰਮਾਤਮਾ ਦਾ ਹੀ) ਹੁਕਮ ਚੱਲਦਾ ਪਛਾਣ ।੮।
Through the Word of the Guru's Shabad, recognize the Hukam of the Lord's Command. ||8||
ਸਗਲ ਰੂਪ ਵਰਨ ਮਨ ਮਾਹੀ ॥
ਜੋ ਸਾਰੇ ਰੂਪਾਂ ਵਿਚ ਸਾਰੇ ਵਰਨਾਂ ਵਿੱਚ ਤੇ ਸਾਰੇ (ਜੀਵਾਂ ਦੇ) ਮਨਾਂ ਵਿਚ ਵਿਆਪਕ ਹੈ ।
He is contained in all forms, colors and minds.
ਕਹੁ ਨਾਨਕ ਏਕੋ ਸਾਲਾਹੀ ॥੯॥੫॥
ਹੇ ਨਾਨਕ! ਆਖ—ਮੈਂ ਉਸ ਇੱਕ ਪਰਮਾਤਮਾ ਦੀ ਹੀ ਸਿਫ਼ਤਿ-ਸਾਲਾਹ ਕਰਦਾ ਹਾਂ।੯।੫।
Says Nanak, praise the One Lord. ||9||5||