ਗਉੜੀ ਮਹਲਾ ੧ ॥
Gauree, First Mehl:
ਐਸੋ ਦਾਸੁ ਮਿਲੈ ਸੁਖੁ ਹੋਈ ॥
(ਪਰਮਾਤਮਾ ਦਾ) ਇਹੋ ਜਿਹਾ ਦਾਸ (ਜਿਸ ਮਨੁੱਖ ਨੂੰ) ਮਿਲ ਪੈਂਦਾ ਹੈ, (ਉਸ ਦੇ ਅੰਦਰ) ਆਤਮਕ ਆਨੰਦ ਪੈਦਾ ਹੁੰਦਾ ਹੈ ।
Meeting such a slave, peace is obtained.
ਦੁਖੁ ਵਿਸਰੈ ਪਾਵੈ ਸਚੁ ਸੋਈ ॥੧॥
ਉਹ ਮਨੁੱਖ ਸਦਾ-ਥਿਰ ਪ੍ਰਭੂ ਦੀ ਪ੍ਰਾਪਤੀ ਕਰ ਲੈਂਦਾ ਹੈ, ਦੁੱਖ ਉਸ ਦੇ ਨੇੜੇ ਨਹੀਂ ਢੁੱਕਦਾ ।੧।
Pain is forgotten, when the True Lord is found. ||1||
ਦਰਸਨੁ ਦੇਖਿ ਭਈ ਮਤਿ ਪੂਰੀ ॥
(ਹਰੀ ਦੇ ਦਾਸ, ਗੁਰੂ ਦਾ) ਦਰਸਨ ਕਰ ਕੇ ਮਨੁੱਖ ਦੀ ਅਕਲ ਪੂਰੀ (ਸੂਝ ਵਾਲੀ) ਹੋ ਜਾਂਦੀ ਹੈ ।
Beholding the blessed vision of his darshan, my understanding has become perfect.
ਅਠਸਠਿ ਮਜਨੁ ਚਰਨਹ ਧੂਰੀ ॥੧॥ ਰਹਾਉ ॥
(ਗੁਰੂ ਦੇ) ਚਰਨਾਂ ਦੀ ਧੂੜ (ਹੀ) ਅਠਾਹਠ ਤੀਰਥਾਂ ਦਾ ਇਸ਼ਨਾਨ ਹੈ ।੧।ਰਹਾਉ।
The cleansing baths at the sixty-eight sacred shrines of pilgrimage are in the dust of his feet. ||1||Pause||
ਨੇਤ੍ਰ ਸੰਤੋਖੇ ਏਕ ਲਿਵ ਤਾਰਾ ॥
ਉਸ ਦੀਆਂ ਅੱਖਾਂ (ਪਰਾਇਆ ਰੂਪ ਤੱਕਣ ਵਲੋਂ) ਰੱਜ ਜਾਂਦੀਆਂ ਹਨ, ਉਸ ਦੀ ਸੁਰਤਿ ਦੀ ਤਾਰ ਇੱਕ ਪਰਮਾਤਮਾ ਵਿਚ ਰਹਿੰਦੀ ਹੈ
My eyes are contented with the constant love of the One Lord.
ਜਿਹਵਾ ਸੂਚੀ ਹਰਿ ਰਸ ਸਾਰਾ ॥੨॥
ਪਰਮਾਤਮਾ ਦੇ ਨਾਮ ਦਾ ਸੇ੍ਰਸ਼ਟ ਰਸ ਚੱਖ ਕੇ ਉਸ ਦੀ ਜੀਭ ਪਵਿਤ੍ਰ ਹੋ ਜਾਂਦੀ ਹੈ ।੨।
My tongue is purified by the most sublime essence of the Lord. ||2||
ਸਚੁ ਕਰਣੀ ਅਭ ਅੰਤਰਿ ਸੇਵਾ ॥
(ਪਰਮਾਤਮਾ ਦਾ ਅਜੇਹਾ ਦਾਸ, ਗੁਰੂ ਜਿਸ ਮਨੁੱਖ ਨੂੰ ਮਿਲਦਾ ਹੈ) ਪ੍ਰਭੂ ਦਾ ਸਿਮਰਨ ਉਸ ਦੀ (ਨਿੱਤ ਦੀ) ਕਰਣੀ ਬਣ ਜਾਂਦਾ ਹੈ ।
True are my actions, and deep within my being, I serve Him.
ਮਨੁ ਤ੍ਰਿਪਤਾਸਿਆ ਅਲਖ ਅਭੇਵਾ ॥੩॥
ਅਲੱਖ ਤੇ ਅਭੇਵ ਪਰਮਾਤਮਾ ਦੀ ਆਪਣੇ ਅੰਦਰ ਸੇਵਾ-ਭਗਤੀ ਕਰ ਕੇ ਉਸ ਦਾ ਮਨ (ਮਾਇਆ ਵਲੋਂ) ਤ੍ਰਿਪਤ ਹੋ ਜਾਂਦਾ ਹੈ ।੩।
My mind is satisfied by the Inscrutable, Mysterious Lord. ||3||
ਜਹ ਜਹ ਦੇਖਉ ਤਹ ਤਹ ਸਾਚਾ ॥
(ਉਸ ਗੁਰੂ ਦੇ ਦੀਦਾਰ ਦੀ ਬਰਕਤਿ ਨਾਲ ਹੀ) ਮੈਂ ਜਿੱਧਰ ਤੱਕਦਾ ਹਾਂ ਉਧਰ ਉਧਰ ਮੈਨੂੰ ਸਦਾ-ਥਿਰ ਪ੍ਰਭੂ ਦਿੱਸਦਾ ਹੈ ।
Wherever I look, there I find the True Lord.
ਬਿਨੁ ਬੂਝੇ ਝਗਰਤ ਜਗੁ ਕਾਚਾ ॥੪॥
ਪਰ ਮਾਇਆ ਦੇ ਟਾਕਰੇ ਤੇ ਕਮਜ਼ੋਰ ਮਨ ਵਾਲਾ ਜਗਤ ਇਸ ਗਿਆਨ ਤੋਂ ਸੱਖਣਾ ਹੋਣ ਕਰਕੇ ਖਹਿ ਖਹਿ ਕਰ ਰਿਹਾ ਹੈ ।੪।
Without understanding, the world argues in falsehood. ||4||
ਗੁਰੁ ਸਮਝਾਵੈ ਸੋਝੀ ਹੋਈ ॥
ਇਹ ਸਮਝ ਕਿ ਪਰਮਾਤਮਾ ਹਰ ਥਾਂ ਮੌਜੂਦ ਹੈ ਉਸੇ ਨੂੰ ਹੁੰਦੀ ਹੈ ਜਿਸ ਨੂੰ ਗੁਰੂ ਇਹ ਸਮਝ ਦੇਵੇ ।
When the Guru instructs, understanding is obtained.
ਗੁਰਮੁਖਿ ਵਿਰਲਾ ਬੂਝੈ ਕੋਈ ॥੫॥
ਕੋਈ ਵਿਰਲਾ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਇਹ ਸਮਝ ਪ੍ਰਾਪਤ ਕਰਦਾ ਹੈ ।੫।
How rare is that Gurmukh who understands. ||5||
ਕਰਿ ਕਿਰਪਾ ਰਾਖਹੁ ਰਖਵਾਲੇ ॥
ਹੇ ਰੱਖਣਹਾਰ ਪ੍ਰਭੂ! ਮਿਹਰ ਕਰ, ਤੇ ਜੀਵਾਂ ਨੂੰ (ਖਹਿ ਖਹਿ ਤੋਂ) ਤੂੰ ਆਪ ਬਚਾ ।
Show Your Mercy, and save me, O Savior Lord!
ਬਿਨੁ ਬੂਝੇ ਪਸੂ ਭਏ ਬੇਤਾਲੇ ॥੬॥
ਗੁਰੂ ਤੋਂ ਗਿਆਨ ਪ੍ਰਾਪਤ ਕਰਨ ਤੋਂ ਬਿਨਾ ਜੀਵ ਪਸ਼ੂ (-ਸੁਭਾਵ) ਬਣ ਰਹੇ ਹਨ, ਭੂਤਨੇ ਹੋ ਰਹੇ ਹਨ ।੬।
Without understanding, people become beasts and demons. ||6||
ਗੁਰਿ ਕਹਿਆ ਅਵਰੁ ਨਹੀ ਦੂਜਾ ॥
ਮੈਨੂੰ ਸਤਿਗੁਰੂ ਨੇ ਸਮਝਾ ਦਿੱਤਾ ਹੈ ਕਿ ਪ੍ਰਭੂ ਤੋਂ ਬਿਨਾ ਉਸ ਵਰਗਾ ਹੋਰ ਕੋਈ ਨਹੀਂ ਹੈ ।
The Guru has said that there is no other at all.
ਕਿਸੁ ਕਹੁ ਦੇਖਿ ਕਰਉ ਅਨ ਪੂਜਾ ॥੭॥
ਦੱਸੋ, (ਹੇ ਭਾਈ!) ਮੈਂ ਕਿਸ ਨੂੰ (ਉਸ ਵਰਗਾ) ਦੇਖ ਕੇ ਕਿਸੇ ਹੋਰ ਦੀ ਪੂਜਾ ਕਰ ਸਕਦਾ ਹਾਂ? ।੭।
So tell me, who should I see, and who should I worship? ||7||
ਸੰਤ ਹੇਤਿ ਪ੍ਰਭਿ ਤ੍ਰਿਭਵਣ ਧਾਰੇ ॥
ਪਰਮਾਤਮਾ ਨੇ (ਮਨੁੱਖਾਂ ਨੂੰ) ਸੰਤ ਬਣਾਣ ਲਈ ਇਹ ਸ੍ਰਿਸ਼ਟੀ ਰਚੀ ਹੈ ।
For the sake of the Saints, God has established the three worlds.
ਆਤਮੁ ਚੀਨੈ ਸੁ ਤਤੁ ਬੀਚਾਰੇ ॥੮॥
ਜੇਹੜਾ ਮਨੁੱਖ (ਗੁਰੂ ਦੀ ਸਰਨ ਪੈ ਕੇ) ਆਪਣੇ ਆਪ ਨੂੰ ਪਛਾਣਦਾ ਹੈ, ਉਹ ਇਸ ਅਸਲੀਅਤ ਨੂੰ ਸਮਝ ਲੈਂਦਾ ਹੈ ।੮।
One who understands his own soul, contemplates the essence of reality. ||8||
ਸਾਚੁ ਰਿਦੈ ਸਚੁ ਪ੍ਰੇਮ ਨਿਵਾਸ ॥
(ਗੁਰੂ ਦਾ ਦੀਦਾਰ ਕਰ ਕੇ ਹੀ) ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਮਨੁੱਖ ਦੇ ਹਿਰਦੇ ਵਿਚ ਨਿਵਾਸ ਕਰਦਾ ਹੈ, ਪਰਮਾਤਮਾ ਦਾ ਪਿਆਰ ਰਿਦੇ ਵਿਚ ਟਿਕਦਾ ਹੈ ।
One whose heart is filled with Truth and true love
ਪ੍ਰਣਵਤਿ ਨਾਨਕ ਹਮ ਤਾ ਕੇ ਦਾਸ ॥੯॥੮॥
ਨਾਨਕ ਬੇਨਤੀ ਕਰਦਾ ਹੈ,—ਮੈਂ ਭੀ ਉਸ ਗੁਰੂ ਦਾ ਦਾਸ ਹਾਂ ।੯।੮।
- prays Nanak, I am his servant. ||9||8||