ਸ਼ਬਦ. ੭੧ 
 
ਸਿਰੀਰਾਗੁ ਮਹਲਾ ੧ ॥
Siree Raag, First Mehl:
 
ਮਰਣੈ ਕੀ ਚਿੰਤਾ ਨਹੀ ਜੀਵਣ ਕੀ ਨਹੀ ਆਸ ॥
(ਜੋ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਸਿਮਰਨ ਦੀ ਬਰਕਤਿ ਨਾਲ ਉਸ ਨੂੰ) ਮੌਤ ਦਾ ਡਰ ਨਹੀਂ ਰਹਿੰਦਾ, ਹੋਰ ਹੋਰ ਲੰਮੀ ਉਮਰ ਦੀਆਂ ਉਹ ਆਸਾਂ ਨਹੀਂ ਬਣਾਂਦਾ
I have no anxiety about dying, and no hope of living.
 
ਤੂ ਸਰਬ ਜੀਆ ਪ੍ਰਤਿਪਾਲਹੀ ਲੇਖੈ ਸਾਸ ਗਿਰਾਸ ॥
(ਉਸ ਨੂੰ ਇਹ ਯਕੀਨ ਹੁੰਦਾ ਹੈ ਕਿ ਹੇ ਪ੍ਰਭੂ !) ਤੂੰ ਸਾਰੇ ਜੀਵਾਂ ਦੀ ਪਾਲਨਾ ਕਰਦਾ ਹੈਂ, ਜੀਵਾਂ ਦਾ ਹਰੇਕ ਸਾਹ ਹਰੇਕ ਗਿਰਾਹੀ ਤੇਰੇ ਹਿਸਾਬ ਵਿਚ (ਤੇਰੀ ਨਜ਼ਰ ਵਿਚ) ਹ
You are the Cherisher of all beings; You keep the account of our breaths and morsels of food.
 
ਅੰਤਰਿ ਗੁਰਮੁਖਿ ਤੂ ਵਸਹਿ ਜਿਉ ਭਾਵੈ ਤਿਉ ਨਿਰਜਾਸਿ ॥੧॥
(ਹੇ ਪ੍ਰਭੂ !) ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦੇ ਅੰਦਰ ਤੂੰ ਪ੍ਰਗਟ ਹੋ ਜਾਂਦਾ ਹੈਂ, (ਉਸ ਨੂੰ ਇਹ ਯਕੀਨ ਰਹਿੰਦਾ ਹੈ ਕਿ) ਜਿਵੇਂ ਤੇਰੀ ਰਜ਼ਾ ਹੈ ਤਿਵੇਂ ਤੂੰ (ਸਭ ਦੀ) ਸੰਭਾਲ ਕਰਦਾ ਹੈਂ ।੧।
You abide within the Gurmukh. As it pleases You, You decide our allotment. ||1||
 
ਜੀਅਰੇ ਰਾਮ ਜਪਤ ਮਨੁ ਮਾਨੁ ॥
ਹੇ (ਮੇਰੀ) ਜਿੰਦੇ ! (ਐਸਾ ਉੱਦਮ ਕਰ ਕਿ) ਪਰਮਾਤਮਾ ਦਾ ਨਾਮ ਸਿਮਰਦਿਆਂ ਸਿਮਰਦਿਆਂ ਮਨ (ਸਿਮਰਨ ਵਿਚ) ਗਿੱਝ ਜਾਏ
O my soul, chant the Name of the Lord; the mind will be pleased and appeased.
 
ਅੰਤਰਿ ਲਾਗੀ ਜਲਿ ਬੁਝੀ ਪਾਇਆ ਗੁਰਮੁਖਿ ਗਿਆਨੁ ॥੧॥ ਰਹਾਉ ॥
ਗੁਰੂ ਦੀ ਸਰਨ ਪੈ ਕੇ (ਸਿਮਰਨ ਦੀ ਰਾਹੀਂ) ਜਿਸ ਮਨੁੱਖ ਨੇ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲਈ, ਉਸ ਦੀ ਅੰਦਰਲੀ ਤ੍ਰਿਸ਼ਨਾ ਦੀ ਸੜਨ ਬੁੱਝ ਜਾਂਦੀ ਹੈ ।੧।
The raging fire within is extinguished; the Gurmukh obtains spiritual wisdom. ||1||Pause||
 
ਅੰਤਰ ਕੀ ਗਤਿ ਜਾਣੀਐ ਗੁਰ ਮਿਲੀਐ ਸੰਕ ਉਤਾਰਿ ॥
ਪੂਰੀ ਸਰਧਾ ਨਾਲ ਗੁਰੂ ਦੀ ਸਰਨ ਪੈ ਜਾਣਾ ਚਾਹੀਦਾ ਹੈ, (ਇਸ ਤਰ੍ਹਾਂ) ਅੰਦਰ-ਵੱਸਦੇ ਪਰਮਾਤਮਾ ਦੀ ਸਮਝ ਪੈ ਜਾਂਦੀ ਹੈ
Know the state of your inner being; meet with the Guru and get rid of your skepticism.
 
ਮੁਇਆ ਜਿਤੁ ਘਰਿ ਜਾਈਐ ਤਿਤੁ ਜੀਵਦਿਆ ਮਰੁ ਮਾਰਿ ॥
ਮਰਨ ਤੋਂ ਪਹਿਲਾਂ ਹੀ ਉਸ ਮੌਤ ਦਾ ਡਰ ਮਾਰ ਲਈਦਾ ਹੈ ਜਿਸ ਮੌਤ ਦੇ ਵੱਸ ਆਖ਼ਰ ਪੈਣਾ ਹੁੰਦਾ ਹੈ
To reach your True Home after you die, you must conquer death while you are still alive.
 
ਅਨਹਦ ਸਬਦਿ ਸੁਹਾਵਣੇ ਪਾਈਐ ਗੁਰ ਵੀਚਾਰਿ ॥੨॥
(ਪਰ ਇਹ ਅਵਸਥਾ ਤਦੋਂ) ਪ੍ਰਾਪਤ ਹੁੰਦੀ ਹੈ ਜਦੋਂ ਗੁਰੂ ਦੀ ਦੱਸੀ ਸਿੱਖਿਆ ਉਤੇ ਤੁਰੀਏ, ਤੇ (ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ) ਸੋਹਣੇ ਸ਼ਬਦ ਵਿਚ ਇਕ-ਰਸ (ਜੁੜੇ ਰਹੀਏ) ।੨।
The beautiful, Unstruck Sound of the Shabad is obtained, contemplating the Guru. ||2||
 
ਅਨਹਦ ਬਾਣੀ ਪਾਈਐ ਤਹ ਹਉਮੈ ਹੋਇ ਬਿਨਾਸੁ ॥
ਜਦੋਂ ਇਕ-ਰਸ ਸਿਫ਼ਤਿ-ਸਾਲਾਹ ਕਰ ਸਕਣ ਵਾਲੀ ਅਵਸਥਾ ਪ੍ਰਾਪਤ ਹੋ ਜਾਏ, ਤਾਂ ਉਸ ਅਵਸਥਾ ਵਿਚ (ਮਨੁੱਖ ਦੇ ਅੰਦਰੋਂ) ਹਉਮੈ ਦਾ ਨਾਸ ਹੋ ਜਾਂਦਾ ਹੈ (ਮੈਂ ਵੱਡਾ ਹੋ ਜਾਵਾਂ, ਮੈਂ ਵੱਡਾ ਹਾਂ—ਇਹ ਹਾਲਤ ਮੁੱਕ ਜਾਂਦੀ ਹੈ)
The Unstruck Melody of Gurbani is obtained, and egotism is eliminated.
 
ਸਤਗੁਰੁ ਸੇਵੇ ਆਪਣਾ ਹਉ ਸਦ ਕੁਰਬਾਣੈ ਤਾਸੁ ॥
ਮੈਂ ਸਦਾ ਸਦਕੇ ਹਾਂ ਉਸ ਮਨੁੱਖ ਤੋਂ ਜੋ ਆਪਣੇ ਗੁਰੂ ਨੂੰ ਸੇਂਵਦਾ ਹੈ (ਗੁਰੂ ਦੇ ਦੱਸੇ ਰਾਹ ਤੇ ਤੁਰਦਾ ਹੈ)
I am forever a sacrifice to those who serve their True Guru.
 
ਖੜਿ ਦਰਗਹ ਪੈਨਾਈਐ ਮੁਖਿ ਹਰਿ ਨਾਮ ਨਿਵਾਸੁ ॥੩॥
ਉਸ ਦੇ ਮੂੰਹ ਵਿਚ ਸਦਾ ਪ੍ਰਭੂ ਦਾ ਨਾਮ ਵੱਸਦਾ ਹੈ, ਉਸ ਨੂੰ ਪ੍ਰਭੂ ਦੀ ਹਜ਼ੂਰੀ ਵਿਚ ਲੈ ਜਾ ਕੇ ਆਦਰ ਮਿਲਦਾ ਹੈ ।
They are dressed in robes of honor in the Court of the Lord; the Name of the Lord is on their lips. ||3||
 
ਜਹ ਦੇਖਾ ਤਹ ਰਵਿ ਰਹੇ ਸਿਵ ਸਕਤੀ ਕਾ ਮੇਲੁ ॥
(ਪਰ ਸੰਸਾਰ ਦੀ ਹਾਲਤ ਹੋਰ ਤਰ੍ਹਾਂ ਦੀ ਬਣ ਰਹੀ ਹੈ) ਮੈਂ ਜਿਧਰ ਵੇਖਦਾ ਹਾਂ ਉਧਰ ਹੀ (ਮਨਮੁਖ) ਜੀਵ ਮਾਇਆ ਵਿਚ ਮਸਤ ਹੋ ਰਹੇ ਹਨ, (ਹਰ ਪਾਸੇ) ਮਾਇਆ ਤੇ ਜੀਵਾਂ ਦਾ ਗਠ-ਜੋੜ ਬਣਿਆ ਪਿਆ ਹੈ
Wherever I look, I see the Lord pervading there, in the union of Shiva and Shakti, of consciousness and matter.
 
ਤ੍ਰਿਹੁ ਗੁਣ ਬੰਧੀ ਦੇਹੁਰੀ ਜੋ ਆਇਆ ਜਗਿ ਸੋ ਖੇਲੁ ॥
ਮਨਮੁਖਾਂ ਦਾ ਸਰੀਰ ਮਾਇਆ ਦੇ ਤਿੰਨ ਗੁਣਾਂ ਵਿਚ ਹੀ ਬੱਝਾ ਹੋਇਆ ਹੈ । ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਜੇਹੜਾ ਭੀ ਜੀਵ ਜਗਤ ਵਿਚ ਆਇਆ ਉਹ ਇਹੀ ਖੇਡ ਖੇਡਦਾ ਰਿਹਾ
The three qualities hold the body in bondage; whoever comes into the world is subject to their play.
 
ਵਿਜੋਗੀ ਦੁਖਿ ਵਿਛੁੜੇ ਮਨਮੁਖਿ ਲਹਹਿ ਨ ਮੇਲੁ ॥੪॥
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ ਪਰਮਾਤਮਾ ਨਾਲ ਮਿਲਾਪ ਹਾਸਲ ਹੀ ਨਹੀਂ ਕਰ ਸਕਦੇ, ਕਿਉਂਕਿ ਉਹ ਵਿੱਛੁੜੇ ਹੋਏ (ਸਦਾ) ਵਿੱਛੁੜੇ ਹੀ ਰਹਿੰਦੇ ਹਨ ਤੇ ਦੁੱਖ ਵਿਚ ਰਹਿੰਦੇ ਹਨ ।੪।
Those who separate themselves from the Lord wander lost in misery. The self-willed manmukhs do not attain union with Him. ||4||
 
ਮਨੁ ਬੈਰਾਗੀ ਘਰਿ ਵਸੈ ਸਚ ਭੈ ਰਾਤਾ ਹੋਇ ॥
(ਮਾਇਆ ਵਲੋਂ) ਵੈਰਾਗਵਾਨ ਮਨ (ਭਟਕਣਾ ਤੋਂ ਬਚਿਆ ਰਹਿ ਕੇ) ਆਪਣੇ ਸਰੂਪ ਵਿਚ ਹੀ ਟਿਕਿਆ ਰਹਿੰਦਾ ਹੈ, (ਕਿਉਂਕਿ) ਉਹ ਪਰਮਾਤਮਾ ਦੇ ਅਦਬ ਵਿਚ ਰੰਗਿਆ ਰਹਿੰਦਾ ਹੈ
If the mind becomes balanced and detached, and comes to dwell in its own true home, imbued with the Fear of God,
 
ਗਿਆਨ ਮਹਾਰਸੁ ਭੋਗਵੈ ਬਾਹੁੜਿ ਭੂਖ ਨ ਹੋਇ ॥
ਉਹ ਮਨ ਪਰਮਾਤਮਾ ਨਾਲ ਡੂੰਘੀ ਸਾਂਝ ਦਾ ਮਹਾ ਆਨੰਦ ਮਾਣਦਾ ਹੈ, ਉਸ ਨੂੰ ਮੁੜ ਮਾਇਆ ਦੀ ਤ੍ਰਿਸ਼ਨਾ ਨਹੀਂ ਵਿਆਪਦੀ
then it enjoys the essence of supreme spiritual wisdom; it shall never feel hunger again.
 
ਨਾਨਕ ਇਹੁ ਮਨੁ ਮਾਰਿ ਮਿਲੁ ਭੀ ਫਿਰਿ ਦੁਖੁ ਨ ਹੋਇ ॥੫॥੧੮॥
ਹੇ ਨਾਨਕ ! ਤੂੰ ਭੀ ਇਸ ਮਨ ਨੂੰ (ਮਾਇਆ ਦੇ ਮੋਹ ਵਲੋਂ) ਮਾਰ ਕੇ (ਪ੍ਰਭੂ-ਚਰਨਾਂ ਵਿਚ) ਜੁੜਿਆ ਰਹੁ, ਫਿਰ ਕਦੇ (ਪ੍ਰਭੂ ਤੋਂ ਵਿਛੋੜੇ ਦਾ) ਦੁੱਖ ਨਹੀਂ ਵਿਆਪੇਗਾ ।੫।੧੮।
O Nanak, conquer and subdue this mind; meet with the Lord, and you shall never again suffer in pain. ||5||18||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by