ਗਉੜੀ ਮਹਲਾ ੧ ॥
Gauree, First Mehl:
ਸੇਵਾ ਏਕ ਨ ਜਾਨਸਿ ਅਵਰੇ ॥
ਹੇ ਭਾਈ! ਪਰਮਾਤਮਾ ਦਾ ਭਗਤ ਇਕ ਪਰਮਾਤਮਾ ਦੀ ਸੇਵਾ (ਭਗਤੀ) ਕਰਦਾ ਹੈ, ਕਿਸੇ ਹੋਰ ਨੂੰ (ਪਰਮਾਤਮਾ ਦੇ ਬਰਾਬਰ ਦਾ) ਨਹੀਂ ਸਮਝਦਾ ।
Those who serve the One Lord, do not know any other.
ਪਰਪੰਚ ਬਿਆਧਿ ਤਿਆਗੈ ਕਵਰੇ ॥
ਸੰਸਾਰ ਦੇ ਰੋਗ (ਪੈਦਾ ਕਰਨ ਵਾਲੇ ਭੋਗਾਂ) ਨੂੰ ਉਹ ਕੌੜੇ ਜਾਣ ਕੇ ਤਿਆਗ ਦੇਂਦਾ ਹੈ ।
They abandon the bitter worldly conflicts.
ਭਾਇ ਮਿਲੈ ਸਚੁ ਸਾਚੈ ਸਚੁ ਰੇ ॥੧॥
(ਪਰਮਾਤਮਾ ਦੇ) ਪ੍ਰੇਮ ਵਿਚ ਜੁੜ ਕੇ ਉਹ ਸਦਾ-ਥਿਰ ਪਰਮਾਤਮਾ (ਦੇ ਚਰਨਾਂ) ਵਿਚ ਮਿਲ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਦਾ ਰੂਪ ਹੋ ਜਾਂਦਾ ਹੈ ।੧।
Through love and truth, they meet the Truest of the True. ||1||
ਐਸਾ ਰਾਮ ਭਗਤੁ ਜਨੁ ਹੋਈ ॥
ਪਰਮਾਤਮਾ ਦਾ ਭਗਤ ਪਰਮਾਤਮਾ ਦਾ ਸੇਵਕ ਇਸ ਤਰ੍ਹਾਂ ਦਾ ਹੁੰਦਾ ਹੈ,
Such are the humble devotees of the Lord.
ਹਰਿ ਗੁਣ ਗਾਇ ਮਿਲੈ ਮਲੁ ਧੋਈ ॥੧॥ ਰਹਾਉ ॥
ਉਹ ਪਰਮਾਤਮਾ ਦੇ ਗੁਣ ਗਾ ਕੇ (ਉਸ ਦੇ ਚਰਨਾਂ ਵਿਚ) ਮਿਲਦਾ ਹੈ ਤੇ (ਆਪਣੇ ਮਨ ਦੀ ਵਿਕਾਰਾਂ ਦੀ) ਮੈਲ ਧੋ ਲੈਂਦਾ ਹੈ ।੧।ਰਹਾਉ।
They sing the Glorious Praises of the Lord, and their pollution is washed away. ||1||Pause||
ਊਂਧੋ ਕਵਲੁ ਸਗਲ ਸੰਸਾਰੈ ॥
ਸਾਰੇ ਜਗਤ (ਦੇ ਜੀਵਾਂ) ਦਾ ਹਿਰਦਾ-ਕਵਲ (ਪਰਮਾਤਮਾ ਦੇ ਸਿਮਰਨ ਵਲੋਂ) ਉਲਟਿਆ ਹੋਇਆ ਹੈ,
The heart-lotus of the entire universe is upside-down.
ਦੁਰਮਤਿ ਅਗਨਿ ਜਗਤ ਪਰਜਾਰੈ ॥
ਇਸ ਭੈੜੀ ਕੋਝੀ ਮਤਿ ਦੀ ਅੱਗ ਸੰਸਾਰ (ਦੇ ਜੀਵਾਂ ਦੇ ਆਤਮਕ ਜੀਵਨ) ਨੂੰ ਚੰਗੀ ਤਰ੍ਹਾਂ ਸਾੜ ਰਹੀ ਹੈ ।
The fire of evil-mindedness is burning up the world.
ਸੋ ਉਬਰੈ ਗੁਰ ਸਬਦੁ ਬੀਚਾਰੈ ॥੨॥
(ਇਸ ਅੱਗ ਵਿਚੋਂ) ਉਹੀ ਮਨੁੱਖ ਬਚਦਾ ਹੈ ਜੇਹੜਾ ਗੁਰੂ ਦੇ ਸ਼ਬਦ ਨੂੰ ਵਿਚਾਰਦਾ ਹੈ ।੨।
They alone are saved, who contemplate the Word of the Guru's Shabad. ||2||
ਭ੍ਰਿੰਗ ਪਤੰਗੁ ਕੁੰਚਰੁ ਅਰੁ ਮੀਨਾ ॥
ਭੌਰਾ, ਪਤੰਗ, ਹਾਥੀ ਅਤੇ ਹਰਨ
The bumble bee, the moth, the elephant, the fish
ਮਿਰਗੁ ਮਰੈ ਸਹਿ ਅਪੁਨਾ ਕੀਨਾ ॥
ਹਰੇਕ ਆਪੋ ਆਪਣਾ ਕੀਤਾ ਪਾ ਕੇ ਮਰ ਜਾਂਦਾ ਹੈ ।
and the deer - all suffer for their actions, and die.
ਤ੍ਰਿਸਨਾ ਰਾਚਿ ਤਤੁ ਨਹੀ ਬੀਨਾ ॥੩॥
(ਇਸੇ ਤਰ੍ਹਾਂ ਦੁਰਮਤਿ ਦਾ ਮਾਰਿਆ ਮਨੁੱਖ) ਤ੍ਰਿਸ਼ਨਾ ਵਿਚ ਫਸ ਕੇ ਆਪਣੇ ਅਸਲੇ (ਪਰਮਾਤਮਾ) ਨੂੰ ਨਹੀਂ ਵੇਖਦਾ (ਤੇ ਆਤਮਕ ਮੌਤੇ ਮਰਦਾ ਹੈ) ।੩।
Trapped by desire, they cannot see reality. ||3||
ਕਾਮੁ ਚਿਤੈ ਕਾਮਣਿ ਹਿਤਕਾਰੀ ॥
(ਦੁਰਮਤਿ ਦੇ ਅਧੀਨ ਹੋ ਕੇ) ਇਸਤ੍ਰੀ ਦਾ ਪ੍ਰੇਮੀ ਮਨੁੱਖ ਸਦਾ ਕਾਮ-ਵਾਸਨਾ ਹੀ ਚਿਤਵਦਾ ਹੈ ।
The lover of women is obsessed with sex.
ਕ੍ਰੋਧੁ ਬਿਨਾਸੈ ਸਗਲ ਵਿਕਾਰੀ ॥
(ਫਿਰ) ਕ੍ਰੋਧ ਸਾਰੇ ਵਿਕਾਰੀਆਂ (ਦੇ ਆਤਮਕ ਜੀਵਨ) ਨੂੰ ਤਬਾਹ ਕਰਦਾ ਹੈ ।
All the wicked are ruined by their anger.
ਪਤਿ ਮਤਿ ਖੋਵਹਿ ਨਾਮੁ ਵਿਸਾਰੀ ॥੪॥
ਅਜੇਹੇ ਮਨੁੱਖ ਪ੍ਰਭੂ ਦਾ ਨਾਮ ਭੁਲਾ ਕੇ ਆਪਣੀ ਇੱਜ਼ਤ ਤੇ ਅਕਲ ਗਵਾ ਲੈਂਦੇ ਹਨ ।੪।
Honor and good sense are lost, when one forgets the Naam, the Name of the Lord. ||4||
ਪਰ ਘਰਿ ਚੀਤੁ ਮਨਮੁਖਿ ਡੋਲਾਇ ॥
ਆਪਣੇ ਮਨ ਦਾ ਮੁਰੀਦ ਮਨੁੱਖ ਪਰਾਏ ਘਰ ਵਿਚ ਆਪਣੇ ਚਿਤ ਨੂੰ ਡੁਲਾਂਦਾ ਹੈ
The self-willed manmukh is lured by another man's wife.
ਗਲਿ ਜੇਵਰੀ ਧੰਧੈ ਲਪਟਾਇ ॥
(ਨਤੀਜਾ ਇਹ ਨਿਕਲਦਾ ਹੈ ਕਿ ਵਿਕਾਰਾਂ ਦੇ) ਜੰਜਾਲ ਵਿਚ ਉਹ ਫਸਦਾ ਹੈ ਤੇ ਉਸ ਦੇ ਗਲ ਵਿਚ ਵਿਕਾਰਾਂ ਦੀ ਫਾਹੀ (ਪੱਕੀ ਹੁੰਦੀ ਜਾਂਦੀ ਹੈ) ।
The noose is around his neck, and he is entangled in petty conflicts.
ਗੁਰਮੁਖਿ ਛੂਟਸਿ ਹਰਿ ਗੁਣ ਗਾਇ ॥੫॥
ਜੇਹੜਾ ਮਨੁੱਖ ਗੁਰੂ ਦੇ ਦੱਸੇ ਰਸਤੇ ਉਤੇ ਤੁਰਦਾ ਹੈ, ਉਹ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰ ਕੇ ਇਸ ਜੰਜਾਲ ਵਿਚੋਂ ਬਚ ਨਿਕਲਦਾ ਹੈ ।੫।
The Gurmukh is emancipated, singing the Glorious Praises of the Lord. ||5||
ਜਿਉ ਤਨੁ ਬਿਧਵਾ ਪਰ ਕਉ ਦੇਈ ॥
ਜਿਵੇਂ ਵਿਧਵਾ ਆਪਣਾ ਸਰੀਰ ਪਰਾਏ ਮਨੁੱਖ ਦੇ ਹਵਾਲੇ ਕਰਦੀ ਹੈ,
The lonely widow gives her body to a stranger;
ਕਾਮਿ ਦਾਮਿ ਚਿਤੁ ਪਰ ਵਸਿ ਸੇਈ ॥
ਕਾਮ-ਵਾਸਨਾ ਵਿਚ (ਫਸ ਕੇ) ਪੈਸੇ (ਦੇ ਲਾਲਚ) ਵਿਚ (ਫਸ ਕੇ) ਉਹ ਆਪਣਾ ਮਨ (ਭੀ) ਪਰਾਏ ਮਨੁੱਖ ਦੇ ਵੱਸ ਵਿਚ ਕਰਦੀ ਹੈ,
she allows her mind to be controlled by others for lust or money
ਬਿਨੁ ਪਿਰ ਤ੍ਰਿਪਤਿ ਨ ਕਬਹੂੰ ਹੋਈ ॥੬॥
ਪਰ ਪਤੀ ਤੋਂ ਬਿਨਾ ਉਸ ਨੂੰ ਕਦੀ ਭੀ ਸ਼ਾਂਤੀ ਨਸੀਬ ਨਹੀਂ ਹੋ ਸਕਦੀ (ਤਿਵੇਂ ਖਸਮ-ਪ੍ਰਭੂ ਨੂੰ ਭੁਲਾਣ ਵਾਲੀ ਜੀਵ-ਇਸਤ੍ਰੀ ਆਪਣਾ ਆਪ ਵਿਕਾਰਾਂ ਦੇ ਅਧੀਨ ਕਰਦੀ ਹੈ, ਪਰ ਪਤੀ-ਪ੍ਰਭੂ ਤੋਂ ਬਿਨਾ ਆਤਮਕ ਸੁਖ ਕਦੇ ਨਹੀਂ ਮਿਲ ਸਕਦਾ) ।੬।
, but without her husband, she is never satisfied. ||6||
ਪੜਿ ਪੜਿ ਪੋਥੀ ਸਿੰਮ੍ਰਿਤਿ ਪਾਠਾ ॥ ਬੇਦ ਪੁਰਾਣ ਪੜੈ ਸੁਣਿ ਥਾਟਾ ॥
(ਵਿਦਵਾਨ ਪੰਡਿਤ) ਵੇਦ ਪੁਰਾਣ ਸਿੰਮ੍ਰਿਤੀਆਂ ਆਦਿਕ ਧਰਮ ਪੁਸਤਕਾਂ ਮੁੜ ਮੁੜ ਪੜ੍ਹਦਾ ਹੈ, ਉਹਨਾਂ ਦੀ (ਕਾਵਿ-) ਰਚਨਾ ਮੁੜ ਮੁੜ ਸੁਣਦਾ ਹੈ,
You may read, recite and study the scriptures, the Simritees, Vedas and Puraanas;
ਬਿਨੁ ਰਸ ਰਾਤੇ ਮਨੁ ਬਹੁ ਨਾਟਾ ॥੭॥
ਪਰ ਜਿਤਨਾ ਚਿਰ ਉਸ ਦਾ ਮਨ ਪਰਮਾਤਮਾ ਦੇ ਨਾਮ-ਰਸ ਦਾ ਰਸੀਆ ਨਹੀਂ ਬਣਦਾ, ਉਤਨਾ ਚਿਰ (ਮਾਇਆ ਦੇ ਹੱਥਾਂ ਤੇ ਹੀ) ਨਾਚ ਕਰਦਾ ਹੈ ।੭।
but without being imbued with the Lord's essence, the mind wanders endlessly. ||7||
ਜਿਉ ਚਾਤ੍ਰਿਕ ਜਲ ਪ੍ਰੇਮ ਪਿਆਸਾ ॥
ਜਿਵੇਂ ਪਪੀਹੇ ਦਾ (ਵਰਖਾ-) ਜਲ ਨਾਲ ਪ੍ਰੇਮ ਹੈ, (ਵਰਖਾ-) ਜਲ ਦੀ ਉਸ ਨੂੰ ਪਿਆਸ ਹੈ,
As the rainbird thirsts longingly for the drop of rain,
ਜਿਉ ਮੀਨਾ ਜਲ ਮਾਹਿ ਉਲਾਸਾ ॥
ਜਿਵੇਂ ਮੱਛੀ ਪਾਣੀ ਵਿਚ ਬੜੀ ਪ੍ਰਸੰਨ ਰਹਿੰਦੀ ਹੈ,
and as the fish delights in the water,
ਨਾਨਕ ਹਰਿ ਰਸੁ ਪੀ ਤ੍ਰਿਪਤਾਸਾ ॥੮॥੧੧॥
ਤਿਵੇਂ, ਹੇ ਨਾਨਕ! ਪਰਮਾਤਮਾ ਦਾ ਭਗਤ ਪਰਮਾਤਮਾ ਦਾ ਨਾਮ-ਰਸ ਪੀ ਕੇ ਤ੍ਰਿਪਤ ਹੋ ਜਾਂਦਾ ਹੈ ।੮।੧੧।
Nanak is satisfied by the sublime essence of the Lord. ||8||11||