ਗਉੜੀ ਮਹਲਾ ੧ ॥
Gauree, First Mehl:
 
ਹਠੁ ਕਰਿ ਮਰੈ ਨ ਲੇਖੈ ਪਾਵੈ ॥
ਜੇ ਕੋਈ ਮਨੁੱਖ ਮਨ ਦਾ ਹਠ ਕਰ ਕੇ ਧੂਣੀਆਂ ਆਦਿਕ ਤਪਾ ਕੇ) ਸਰੀਰਕ ਔਖ ਸਹਾਰਦਾ ਹੈ, ਤਾਂ ਉਸ ਦਾ ਇਹ ਕਸ਼ਟ ਸਹਾਰਨਾ ਕਿਸੇ ਗਿਣਤੀ ਵਿਚ ਨਹੀਂ ਗਿਣਿਆ ਜਾਂਦਾ ।
One who dies in stubbornness shall not be approved,
 
ਵੇਸ ਕਰੈ ਬਹੁ ਭਸਮ ਲਗਾਵੈ ॥
ਜੇ ਕੋਈ ਮਨੁੱਖ (ਪਿੰਡੇ ਉਤੇ) ਸੁਆਹ ਮਲਦਾ ਹੈ ਤੇ (ਜੋਗ ਆਦਿਕ ਦੇ) ਕਈ ਭੇਖ ਕਰਦਾ ਹੈ (ਇਹ ਭੀ ਵਿਅਰਥ ਜਾਂਦੇ ਸਨ) ।
even though he may wear religious robes and smear his body all over with ashes.
 
ਨਾਮੁ ਬਿਸਾਰਿ ਬਹੁਰਿ ਪਛੁਤਾਵੈ ॥੧॥
ਪਰਮਾਤਮਾ ਦਾ ਨਾਮ ਭੁਲਾ ਕੇ ਉਹ ਅੰਤ ਨੂੰ ਪਛੁਤਾਂਦਾ ਹੈ (ਕਿ ਇਹਨਾਂ ਉੱਦਮਾਂ ਵਿਚ ਵਿਅਰਥ ਜੀਵਨ ਗਵਾਇਆ) ।੧।
Forgetting the Naam, the Name of the Lord, he comes to regret and repent in the end. ||1||
 
ਤੂੰ ਮਨਿ ਹਰਿ ਜੀਉ ਤੂੰ ਮਨਿ ਸੂਖ ॥
(ਹੇ ਭਾਈ!) ਤੂੰ (ਆਪਣੇ) ਮਨ ਵਿਚ ਪ੍ਰਭੂ ਜੀ ਨੂੰ (ਵਸਾ ਲੈ, ਤੇ ਇਸ ਤਰ੍ਹਾਂ) ਤੂੰੰ (ਆਪਣੇ) ਮਨ ਵਿਚ (ਆਤਮਕ) ਆਨੰਦ (ਮਾਣ) ।
Believe in the Dear Lord, and you shall find peace of mind.
 
ਨਾਮੁ ਬਿਸਾਰਿ ਸਹਹਿ ਜਮ ਦੂਖ ॥੧॥ ਰਹਾਉ ॥
ਚੇਤੇ ਰੱਖ) ਪਰਮਾਤਮਾ ਦੇ ਨਾਮ ਨੂੰ ਭੁਲਾ ਕੇ ਤੂੰ ਜਮਾਂ ਦੇ ਦੁੱਖ ਸਹਾਰੇਂਗਾ ।੧।ਰਹਾਉ।
Forgetting the Naam, you shall have to endure the pain of death. ||1||Pause||
 
ਚੋਆ ਚੰਦਨ ਅਗਰ ਕਪੂਰਿ ॥
(ਦੂਜੇ ਪਾਸੇ ਜੇ ਕੋਈ ਮਨੁੱਖ) ਅਤਰ ਚੰਦਨ ਅਗਰ ਕਪੂਰ (ਆਦਿਕ ਸੁਗੰਧੀਆਂ ਦੇ ਵਰਤਣ) ਵਿਚ ਮਸਤ ਹੈ,
The smell of musk, sandalwood and camphor,
 
ਮਾਇਆ ਮਗਨੁ ਪਰਮ ਪਦੁ ਦੂਰਿ ॥
ਮਾਇਆ ਦੇ ਮੋਹ ਵਿਚ ਮਸਤ ਹੈ, ਤਾਂ ਉੱਚੀ ਆਤਮਕ ਅਵਸਥਾ (ਉਸ ਤੋਂ ਭੀ) ਦੂਰ ਹੈ ।
and the intoxication of Maya, takes one far away from the state of supreme dignity.
 
ਨਾਮਿ ਬਿਸਾਰਿਐ ਸਭੁ ਕੂੜੋ ਕੂਰਿ ॥੨॥
ਜੇ ਪ੍ਰਭੂ ਦਾ ਨਾਮ ਭੁਲਾ ਦਿੱਤਾ ਜਾਏ, ਤਾਂ ਇਹ ਸਾਰਾ (ਦੁਨੀਆ ਵਾਲਾ ਐਸ਼ ਭੀ) ਵਿਅਰਥ ਹੈ (ਸੁਖ ਨਹੀਂ ਮਿਲਦਾ, ਮਨੁੱਖ ਸੁਖ ਦੇ) ਵਿਅਰਥ ਜਤਨਾਂ ਵਿਚ ਹੀ ਰਹਿੰਦਾ ਹੈ ।੨।
Forgetting the Naam, one becomes the most false of all the false. ||2||
 
ਨੇਜੇ ਵਾਜੇ ਤਖਤਿ ਸਲਾਮੁ ॥
(ਜੇ ਕੋਈ ਮਨੁੱਖ ਰਾਜਾ ਭੀ ਬਣ ਜਾਏ) ਤਖ਼ਤ ਉਤੇ (ਬੈਠੇ ਹੋਏ ਨੂੰ) ਨੇਜ਼ਾ-ਬਰਦਾਰ ਤੇ ਫ਼ੌਜੀ ਵਾਜੇ ਵਾਲੇ ਸਲਾਮ ਕਰਨ,
Lances and swords, marching bands, thrones and the salutes of others
 
ਅਧਕੀ ਤ੍ਰਿਸਨਾ ਵਿਆਪੈ ਕਾਮੁ ॥
ਤਾਂ ਭੀ ਮਾਇਆ ਦੀ ਤ੍ਰਿਸਨਾ ਹੀ ਵਧਦੀ ਹੈ, ਕਾਮ-ਵਾਸਨਾ ਜ਼ੋਰ ਪਾਂਦੀ ਹੈ (ਇਹਨਾਂ ਵਿਚ ਆਤਮਕ ਸੁਖ ਨਹੀਂ ਹੈ! ਸੁਖ ਹੈ ਕੇਵਲ ਪ੍ਰਭੂ ਦੇ ਨਾਮ ਵਿਚ ਭਗਤੀ ਵਿਚ) ।
only increase his desire; he is engrossed in sexual desire.
 
ਬਿਨੁ ਹਰਿ ਜਾਚੇ ਭਗਤਿ ਨ ਨਾਮੁ ॥੩॥
ਪਰ ਪ੍ਰਭੂ ਦੇ ਦਰ ਤੋਂ ਮੰਗਣ ਤੋਂ ਬਿਨਾ ਨਾਹ ਭਗਤੀ ਮਿਲਦੀ ਹੈ ਨਾਹ ਨਾਮ ਮਿਲਦਾ ਹੈ ।੩।
Without seeking the Lord, neither devotional worship nor the Naam are obtained. ||3||
 
ਵਾਦਿ ਅਹੰਕਾਰਿ ਨਾਹੀ ਪ੍ਰਭ ਮੇਲਾ ॥
(ਵਿੱਦਿਆ ਦੇ ਬਲ ਨਾਲ ਧਾਰਮਿਕ ਪੁਸਤਕਾਂ ਦੀ ਚਰਚਾ ਦੇ) ਝਗੜੇ ਵਿਚ (ਪਿਆਂ) (ਤੇ ਵਿੱਦਿਆ ਦੇ) ਅਹੰਕਾਰ ਵਿਚ (ਭੀ) ਪਰਮਾਤਮਾ ਦਾ ਮਿਲਾਪ ਨਹੀਂ ਹੁੰਦਾ ।
Union with God is not obtained by arguments and egotism.
 
ਮਨੁ ਦੇ ਪਾਵਹਿ ਨਾਮੁ ਸੁਹੇਲਾ ॥
(ਹੇ ਭਾਈ!) ਆਪਣਾ ਮਨ ਦੇ ਕੇ (ਹੀ, ਅਹੰਕਾਰ ਗਵਾ ਕੇ ਹੀ) ਸੁਖਾਂ ਦਾ ਸੋਮਾ ਪ੍ਰਭੂ-ਨਾਮ ਪ੍ਰਾਪਤ ਕਰੇਂਗਾ ।
But by offering your mind, the comfort of the Naam is obtained.
 
ਦੂਜੈ ਭਾਇ ਅਗਿਆਨੁ ਦੁਹੇਲਾ ॥੪॥
(ਪ੍ਰਭੂ ਨੂੰ ਵਿਸਾਰ ਕੇ) ਹੋਰ ਹੋਰ ਪਿਆਰ ਵਿਚ ਰਿਹਾਂ ਤਾਂ ਦੁਖਦਾਈ ਅਗਿਆਨ ਹੀ (ਵਧੇਗਾ) ।੪।
In the love of duality and ignorance, you shall suffer. ||4||
 
ਬਿਨੁ ਦਮ ਕੇ ਸਉਦਾ ਨਹੀ ਹਾਟ ॥
ਜਿਵੇਂ ਰਾਸ-ਪੂੰਜੀ ਤੋਂ ਬਿਨਾ ਹੱਟੀ ਦਾ ਸੌਦਾ-ਸੂਤ ਨਹੀਂ ਆ ਸਕਦਾ,
Without money, you cannot buy anything in the store.
 
ਬਿਨੁ ਬੋਹਿਥ ਸਾਗਰ ਨਹੀ ਵਾਟ ॥
ਜਿਵੇਂ ਜਹਾਜ਼ ਤੋਂ ਬਿਨਾ ਸਮੁੰਦਰ ਦਾ ਸਫ਼ਰ ਨਹੀਂ ਹੋ ਸਕਦਾ,
Without a boat, you cannot cross over the ocean.
 
ਬਿਨੁ ਗੁਰ ਸੇਵੇ ਘਾਟੇ ਘਾਟਿ ॥੫॥
ਤਿਵੇਂ ਗੁਰੂ ਦੀ ਸਰਨ ਪੈਣ ਤੋਂ ਬਿਨਾ (ਜੀਵਨ-ਸਫ਼ਰ ਵਿਚ ਆਤਮਕ ਰਾਸ-ਪੂੰਜੀ ਵਲੋਂ) ਘਾਟੇ ਹੀ ਘਾਟੇ ਵਿਚ ਰਹੀਦਾ ਹੈ ।੫।
Without serving the Guru, everything is lost. ||5||
 
ਤਿਸ ਕਉ ਵਾਹੁ ਵਾਹੁ ਜਿ ਵਾਟ ਦਿਖਾਵੈ ॥
(ਹੇ ਭਾਈ!) ਉਸ ਪੂਰੇ ਗੁਰੂ ਨੂੰ ਧੰਨ ਧੰਨ ਆਖ ਜਿਹੜਾ ਸਹੀ ਜੀਵਨ-ਰਸਤਾ ਵਿਖਾਂਦਾ ਹੈ,
Waaho! Waaho! - Hail, hail, to the one who shows us the Way.
 
ਤਿਸ ਕਉ ਵਾਹੁ ਵਾਹੁ ਜਿ ਸਬਦੁ ਸੁਣਾਵੈ ॥
ਜੇਹੜਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਸ਼ਬਦ ਸੁਣਾਂਦਾ ਹੈ
Waaho! Waaho! - Hail, hail, to the one who teaches the Word of the Shabad.
 
ਤਿਸ ਕਉ ਵਾਹੁ ਵਾਹੁ ਜਿ ਮੇਲਿ ਮਿਲਾਵੈ ॥੬॥
ਤੇ (ਇਸ ਤਰ੍ਹਾਂ) ਜੇਹੜਾ ਪਰਮਾਤਮਾ ਦੇ ਮਿਲਾਪ ਵਿਚ ਮਿਲਾ ਦੇਂਦਾ ਹੈ ।੬।
Waaho! Waaho! - Hail, hail, to the one who unites me in the Lord's Union. ||6||
 
ਵਾਹੁ ਵਾਹੁ ਤਿਸ ਕਉ ਜਿਸ ਕਾ ਇਹੁ ਜੀਉ ॥
ਹੇ ਭਾਈ! ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰ ਜਿਸ ਦੀ (ਦਿੱਤੀ ਹੋਈ) ਇਹ ਜਿੰਦ ਹੈ ।
Waaho! Waaho! - Hail, hail, to the one who is the Keeper of this soul.
 
ਗੁਰ ਸਬਦੀ ਮਥਿ ਅੰਮ੍ਰਿਤੁ ਪੀਉ ॥
ਗੁਰੂ ਦੇ ਸ਼ਬਦ ਦੀ ਰਾਹੀਂ (ਪਰਮਾਤਮਾ ਦੇ ਗੁਣਾਂ ਨੂੰ) ਮੁੜ ਮੁੜ ਵਿਚਾਰ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪੀ ।
Through the Word of the Guru's Shabad, contemplate this Ambrosial Nectar.
 
ਨਾਮ ਵਡਾਈ ਤੁਧੁ ਭਾਣੈ ਦੀਉ ॥੭॥
ਉਹ ਪ੍ਰਭੂ ਤੈਨੂੰ ਆਪਣੀ ਰਜ਼ਾ ਵਿਚ ਨਾਮ ਜਪਣ ਦੀ ਵਡਿਆਈ ਦੇਵੇਗਾ ।੭।
The Glorious Greatness of the Naam is bestowed according to the Pleasure of Your Will. ||7||
 
ਨਾਮ ਬਿਨਾ ਕਿਉ ਜੀਵਾ ਮਾਇ ॥
ਹੇ ਮੇਰੀ ਮਾਂ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ (ਆਤਮਕ ਜੀਵਨ) ਜਿਊ ਨਹੀਂ ਸਕਦਾ ।
Without the Naam, how can I live, O mother?
 
ਅਨਦਿਨੁ ਜਪਤੁ ਰਹਉ ਤੇਰੀ ਸਰਣਾਇ ॥
ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, (ਮਿਹਰ ਕਰ) ਮੈਂ ਦਿਨ ਰਾਤ ਤੇਰਾ ਹੀ ਨਾਮ ਜਪਦਾ ਰਹਾਂ ।
Night and day, I chant it; I remain in the Protection of Your Sanctuary.
 
ਨਾਨਕ ਨਾਮਿ ਰਤੇ ਪਤਿ ਪਾਇ ॥੮॥੧੨॥
ਹੇ ਨਾਨਕ! ਜੇ ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਰਹੀਏ, ਤਾਂ ਹੀ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ ।੮।੧੨।
O Nanak, attuned to the Naam, honor is attained. ||8||12||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by