ਗਉੜੀ ਮਹਲਾ ੧ ॥
Gauree, First Mehl:
 
ਰਾਮਿ ਨਾਮਿ ਚਿਤੁ ਰਾਪੈ ਜਾ ਕਾ ॥
ਜਿਸ ਮਨੁੱਖ ਦਾ ਮਨ ਪਰਮਾਤਮਾ ਵਿਚ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗਿਆ ਹੋਇਆ ਹੈ,
One whose consciousness is permeated with the Lord's Name
 
ਉਪਜੰਪਿ ਦਰਸਨੁ ਕੀਜੈ ਤਾ ਕਾ ॥੧॥
ਉਸ ਦਾ ਦਰਸਨ ਨਿੱਤ ਸਵੇਰੇ ਉਠਦਿਆਂ ਹੀ ਕਰਨਾ ਚਾਹੀਦਾ ਹੈ (ਅਜੇਹੇ ਸੁਭਾਗੇ ਮਨੁੱਖ ਦੀ ਸੰਗਤਿ ਨਾਲ ਪਰਮਾਤਮਾ ਦਾ ਨਾਮ ਚੇਤੇ ਆਉਂਦਾ ਹੈ) ।੧।
- receive the blessing of his darshan in the early light of dawn. ||1||
 
ਰਾਮ ਨ ਜਪਹੁ ਅਭਾਗੁ ਤੁਮਾਰਾ ॥
ਹੇ ਭਾਈ! (ਜੇ) ਤੁਸੀ ਪਰਮਾਤਮਾ ਦਾ ਨਾਮ ਨਹੀਂ ਸਿਮਰਦੇ, ਤਾਂ ਇਹ ਤੁਹਾਡੀ ਬਦ-ਕਿਸਮਤੀ ਹੈ ।
If you do not meditate on the Lord, it is your own misfortune.
 
ਜੁਗਿ ਜੁਗਿ ਦਾਤਾ ਪ੍ਰਭੁ ਰਾਮੁ ਹਮਾਰਾ ॥੧॥ ਰਹਾਉ ॥
ਪਰਮਾਤਮਾ ਪ੍ਰਭੂ ਸਦਾ ਤੋਂ ਹੀ ਸਾਨੂੰ (ਸਭ ਜੀਵਾਂ ਨੂੰ) ਦਾਤਾਂ ਦੇਂਦਾ ਚਲਾ ਆ ਰਿਹਾ ਹੈ (ਅਜੇਹੇ ਦਾਤੇ ਨੂੰ ਭੁਲਾਣਾ ਮੰਗ-ਭਾਗਤਾ ਹੈ) ।੧।ਰਹਾਉ।
In each and every age, the Great Giver is my Lord God. ||1||Pause||
 
ਗੁਰਮਤਿ ਰਾਮੁ ਜਪੈ ਜਨੁ ਪੂਰਾ ॥
ਜੇਹੜਾ ਮਨੁੱਖ ਗੁਰੂ ਦੀ ਸਿੱਖਿਆ ਲੈ ਕੇ ਪਰਮਾਤਮਾ ਦਾ ਨਾਮ ਜਪਦਾ ਹੈ, ਉਹ ਪੂਰਨ ਹੋ ਜਾਂਦਾ ਹੈ (ਉਸ ਦਾ ਮਨ ਮਾਇਆ ਦੇ ਮੋਹ ਵਿਚ ਡੋਲਦਾ ਨਹੀਂ) ।
Following the Guru's Teachings, the perfect humble beings meditate on the Lord.
 
ਤਿਤੁ ਘਟ ਅਨਹਤ ਬਾਜੇ ਤੂਰਾ ॥੨॥
ਉਸ (ਦੇ) ਹਿਰਦੇ ਵਿਚ (ਖਿੜਾਉ ਹੀ ਖਿੜਾਉ ਬਣਿਆ ਰਹਿੰਦਾ ਹੈ, ਮਾਨੋ) ਇਕ-ਰਸ ਤੁਰਮਾਂ ਆਦਿਕ ਵਾਜੇ ਵੱਜਦੇ ਰਹਿੰਦੇ ਹਨ ।੨।
Within their hearts, the unstruck melody vibrates. ||2||
 
ਜੋ ਜਨ ਰਾਮ ਭਗਤਿ ਹਰਿ ਪਿਆਰਿ ॥
ਜੇਹੜੇ ਬੰਦੇ ਹਰਿ ਪਰਮਾਤਮਾ ਦੀ ਭਗਤੀ ਦੇ ਪਿਆਰ ਵਿਚ (ਜੁੜਦੇ) ਹਨ,
Those who worship the Lord and love the Lord
 
ਸੇ ਪ੍ਰਭਿ ਰਾਖੇ ਕਿਰਪਾ ਧਾਰਿ ॥੩॥
ਉਹਨਾਂ ਨੂੰ ਪ੍ਰਭੂ ਨੇ ਮਿਹਰ ਕਰ ਕੇ (ਹਉਮੈ ਆਦਿਕ ਤੋਂ) ਬਚਾ ਲਿਆ ਹੈ ।੩।
- showering His Mercy, God protects them. ||3||
 
ਜਿਨ ਕੈ ਹਿਰਦੈ ਹਰਿ ਹਰਿ ਸੋਈ ॥
ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਉਹ (ਦਇਆ-ਨਿਧਿ) ਪਰਮਾਤਮਾ ਵੱਸਦਾ ਹੈ,
Those whose hearts are filled with the Lord, Har, Har
 
ਤਿਨ ਕਾ ਦਰਸੁ ਪਰਸਿ ਸੁਖੁ ਹੋਈ ॥੪॥
ਉਹਨਾਂ ਦਾ ਦਰਸਨ ਕੀਤਿਆਂ (ਆਤਮਕ) ਆਨੰਦ ਮਿਲਦਾ ਹੈ ।੪।
- gazing upon the blessed vision of their darshan, peace is obtained. ||4||
 
ਸਰਬ ਜੀਆ ਮਹਿ ਏਕੋ ਰਵੈ ॥
ਸਭ ਜੀਵਾਂ ਦੇ ਅੰਦਰ ਇਕ ਪਰਮਾਤਮਾ ਹੀ ਵਿਆਪਕ ਹੈ ।
Among all beings, the One Lord is pervading.
 
ਮਨਮੁਖਿ ਅਹੰਕਾਰੀ ਫਿਰਿ ਜੂਨੀ ਭਵੈ ॥੫॥
(ਪਰ) ਮਨ ਦਾ ਮੁਰੀਦ ਮਨੁੱਖ (ਇਸ ਗੱਲ ਨੂੰ ਨਹੀਂ ਸਮਝਦਾ, ਉਹ ਇਹਨਾਂ ਵਿਚ ਰੱਬ ਵੱਸਦਾ ਨਹੀਂ ਵੇਖਦਾ, ਉਹ) ਜੀਵਾਂ ਨਾਲ ਅਹੰਕਾਰ-ਭਰਿਆ ਵਰਤਾਉ ਕਰਦਾ ਹੈ, ਤੇ ਮੁੜ ਮੁੜ ਜੂਨਾਂ ਵਿੱਚ ਭਟਕਦਾ ਹੈ ।੫।
The eogtistical, self-willed manmukhs wander in reincarnation. ||5||
 
ਸੋ ਬੂਝੈ ਜੋ ਸਤਿਗੁਰੁ ਪਾਏ ॥
ਜਿਸ ਮਨੁੱਖ ਨੂੰ ਸਤਿਗੁਰੂ ਮਿਲਦਾ ਹੈ ਉਹ ਸਮਝ ਲੈਂਦਾ ਹੈ (ਕਿ ਸਭ ਜੀਵਾਂ ਵਿਚ ਪਰਮਾਤਮਾ ਹੀ ਵੱਸਦਾ ਹੈ,
They alone understand, who have found the True Guru.
 
ਹਉਮੈ ਮਾਰੇ ਗੁਰ ਸਬਦੇ ਪਾਏ ॥੬॥
ਇਸ ਵਾਸਤੇ) ਉਹ (ਆਪਣੇ ਅੰਦਰੋਂ) ਹਉਮੈ ਮਾਰਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜ ਕੇ ਉਹ (ਪਰਮਾਤਮਾ ਦਾ ਮੇਲ) ਪ੍ਰਾਪਤ ਕਰ ਲੈਂਦਾ ਹੈ ।੬।
Subduing their ego, they receive the Word of the Guru's Shabad. ||6||
 
ਅਰਧ ਉਰਧ ਕੀ ਸੰਧਿ ਕਿਉ ਜਾਨੈ ॥
(ਸਿਮਰਨ ਤੋਂ ਵਾਂਜੇ ਰਿਹਾਂ, ਮਨੁੱਖ ਨੂੰ) ਜੀਵਾਤਮਾ ਤੇ ਪਰਮਾਤਮਾ ਦੇ ਮਿਲਾਪ ਦੀ ਪਛਾਣ ਨਹੀਂ ਆ ਸਕਦੀ,
How can anyone know of the Union between the being below and the Supreme Being above?
 
ਗੁਰਮੁਖਿ ਸੰਧਿ ਮਿਲੈ ਮਨੁ ਮਾਨੈ ॥੭॥
(ਉਹੀ ਪਛਾਣਦਾ ਹੈ) ਜੋ ਗੁਰਮੁਖਾਂ ਦੀ ਸੰਗਤਿ ਵਿਚ ਮਿਲਦਾ ਹੈ, ਤੇ ਉਸ ਦਾ ਮਨ (ਸਿਮਰਨ ਵਿਚ) ਗਿੱਝ ਜਾਂਦਾ ਹੈ ।੭।
The Gurmukhs obtain this Union; their minds are reconciliated. ||7||
 
ਹਮ ਪਾਪੀ ਨਿਰਗੁਣ ਕਉ ਗੁਣੁ ਕਰੀਐ ॥
ਹੇ ਪ੍ਰਭੂ! ਅਸੀ ਜੀਵ ਵਿਕਾਰੀ ਹਾਂ, ਗੁਣ-ਹੀਣ ਹਾਂ (ਆਪਣਾ ਨਾਮ ਸਿਮਰਨ ਦਾ) ਗੁਣ ਤੂੰ ਆਪ ਸਾਨੂੰ ਬਖ਼ਸ਼ ।
I am a worthless sinner, without merit. What merit do I have?
 
ਪ੍ਰਭ ਹੋਇ ਦਇਆਲੁ ਨਾਨਕ ਜਨ ਤਰੀਐ ॥੮॥੧੬॥
ਹੇ ਨਾਨਕ! (ਆਖ—) ਹੇ ਪ੍ਰਭੂ! ਤੂੰ ਦਇਆਲ ਹੋ ਕੇ (ਜਦੋਂ ਨਾਮ ਦੀ ਦਾਤਿ ਬਖ਼ਸ਼ਦਾ ਹੈਂ, ਤਦੋਂ) ਤੇਰੇ ਦਾਸ (ਸੰਸਾਰ- ਸਮੁੰਦਰ ਤੋਂ) ਪਾਰ ਲੰਘ ਸਕਦੇ ਹਨ ।੮।੧੬।
When God showers His Mercy, servant Nanak is emancipated. ||8||16||
 
ਸੋਲਹ ਅਸਟਪਦੀਆ ਗੁਆਰੇਰੀ ਗਉੜੀ ਕੀਆ ॥
Sixteen Ashtapadees Of Gwaarayree Gauree||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by