ਗਉੜੀ ਮਹਲਾ ੧ ॥
Gauree, First Mehl:
ਗੁਰ ਪਰਸਾਦੀ ਬੂਝਿ ਲੇ ਤਉ ਹੋਇ ਨਿਬੇਰਾ ॥
(ਹੇ ਭਾਈ!) ਜੇ ਤੂੰ ਗੁਰੂ ਦੀ ਕਿਰਪਾ ਨਾਲ ਇਹ ਗੱਲ ਸਮਝ ਲਏਂ ਤਾਂ ਮਾਇਆ ਦੇ ਪ੍ਰਭਾਵ ਤੋਂ ਪੈਦਾ ਹੋਏ ਆਤਮਕ ਹਨੇਰੇ ਵਿਚੋਂ ਤੇਰੀ ਖ਼ਲਾਸੀ ਹੋ ਜਾਇਗੀ
By Guru's Grace, one comes to understand, and then, the account is settled.
ਘਰਿ ਘਰਿ ਨਾਮੁ ਨਿਰੰਜਨਾ ਸੋ ਠਾਕੁਰੁ ਮੇਰਾ ॥੧॥
ਕਿ ਮਾਇਆ-ਰਹਿਤ ਪ੍ਰਭੂ ਦਾ ਨਾਮ ਹਰੇਕ ਹਿਰਦੇ-ਘਰ ਵਿਚ ਵੱਸਦਾ ਹੈ ਤੇ ਉਹੀ ਨਿਰੰਜਨ ਮੇਰਾ ਭੀ ਪਾਲਣ-ਹਾਰ ਮਾਲਕ ਹੈ।੧।
In each and every heart is the Name of the Immaculate Lord; He is my Lord and Master. ||1||
ਬਿਨੁ ਗੁਰ ਸਬਦ ਨ ਛੂਟੀਐ ਦੇਖਹੁ ਵੀਚਾਰਾ ॥
(ਮਾਇਆ ਦੇ ਮੋਹ ਨੇ ਜੀਵਾਂ ਦੀਆਂ ਆਤਮਕ ਅੱਖਾਂ ਅੱਗੇ ਹਨੇਰਾ ਖੜਾ ਕਰ ਦਿੱਤਾ ਹੈ, ਹੇ ਭਾਈ!) ਵਿਚਾਰ ਕੇ ਵੇਖ ਲਵੋ, ਗੁਰੂ ਦੇ ਸ਼ਬਦ ਤੋਂ ਬਿਨਾ (ਇਸ ਆਤਮਕ ਹਨੇਰੇ ਤੋਂ) ਖ਼ਲਾਸੀ ਨਹੀਂ ਹੋ ਸਕਦੀ ।
Without the Word of the Guru's Shabad, no one is emancipated. See this, and reflect upon it.
ਜੇ ਲਖ ਕਰਮ ਕਮਾਵਹੀ ਬਿਨੁ ਗੁਰ ਅੰਧਿਆਰਾ ॥੧॥ ਰਹਾਉ ॥
(ਹੇ ਭਾਈ!) ਜੇ ਤੂੰ ਲੱਖਾਂ ਹੀ ਧਰਮ-ਕਰਮ ਕਰਦਾ ਰਹੇਂ, ਤਾਂ ਭੀ ਗੁਰੂ ਦੀ ਸਰਨ ਆਉਣ ਤੋਂ ਬਿਨਾ ਇਹ ਆਤਮਕ ਹਨੇਰਾ (ਟਿਕਿਆ ਹੀ ਰਹੇਗਾ) ।੧।ਰਹਾਉ।
Even though you may perform hundreds of thousands of rituals, without the Guru, there is only darkness. ||1||Pause||
ਅੰਧੇ ਅਕਲੀ ਬਾਹਰੇ ਕਿਆ ਤਿਨ ਸਿਉ ਕਹੀਐ ॥
ਜਿਨ੍ਹਾਂ ਬੰਦਿਆਂ ਨੂੰ ਮਾਇਆ ਦੇ ਮੋਹ ਨੇ ਅੰਨ੍ਹਾ ਕਰ ਦਿੱਤਾ ਹੈ ਤੇ ਅਕਲ-ਹੀਣ ਕਰ ਦਿੱਤਾ ਹੈ, ਉਹਨਾਂ ਨੂੰ ਇਹ ਸਮਝਾਣ ਦਾ ਕੋਈ ਲਾਭ ਨਹੀਂ ।
What can you say, to one who is blind and without wisdom?
ਬਿਨੁ ਗੁਰ ਪੰਥੁ ਨ ਸੂਝਈ ਕਿਤੁ ਬਿਧਿ ਨਿਰਬਹੀਐ ॥੨॥
ਗੁਰੂ ਦੀ ਸਰਨ ਤੋਂ ਬਿਨਾ ਉਹਨਾਂ ਨੂੰ ਜੀਵਨ ਦਾ ਸਹੀ ਰਸਤਾ ਲੱਭ ਨਹੀਂ ਸਕਦਾ, ਸਹੀ ਜੀਵਨ-ਰਾਹ ਦੇ ਰਾਹੀ ਦਾ ਉਹਨਾਂ ਨਾਲ ਕਿਸੇ ਤਰ੍ਹਾਂ ਭੀ ਸਾਥ ਨਹੀਂ ਨਿਭ ਸਕਦਾ ।੨।
Without the Guru, the Path cannot be seen. How can anyone proceed? ||2||
ਖੋਟੇ ਕਉ ਖਰਾ ਕਹੈ ਖਰੇ ਸਾਰ ਨ ਜਾਣੈ ॥
ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਮਨੁੱਖ ਉਸ ਧਨ ਨੂੰ ਜੋ ਪ੍ਰਭੂ ਦੀ ਦਰਗਾਹ ਵਿਚ ਮੱੁਲ ਨਹੀਂ ਪਾਂਦਾ ਅਸਲ ਧਨ ਆਖਦਾ ਹੈ, ਪਰ (ਜੇਹੜਾ ਨਾਮ-ਧਨ) ਅਸਲ ਧਨ (ਹੈ ਉਸ) ਦੀ ਕਦਰ ਹੀ ਨਹੀਂ ਸਮਝਦਾ ।
He calls the counterfeit genuine, and does not know the value of the genuine.
ਅੰਧੇ ਕਾ ਨਾਉ ਪਾਰਖੂ ਕਲੀ ਕਾਲ ਵਿਡਾਣੈ ॥੩॥
ਮਾਇਆ ਵਿਚ ਅੰਨ੍ਹੇ ਹੋਏ ਮਨੁੱਖ ਨੂੰ ਸਿਆਣਾ ਆਖਿਆ ਜਾ ਰਿਹਾ ਹੈ—ਇਹ ਅਸਚਰਜ ਚਾਲ ਹੈ ਦੁਨੀਆ ਦੀ ਸਮੇ ਦੀ ।੩।
The blind man is known as an appraiser; this Dark Age of Kali Yuga is so strange! ||3||
ਸੂਤੇ ਕਉ ਜਾਗਤੁ ਕਹੈ ਜਾਗਤ ਕਉ ਸੂਤਾ ॥
ਮਾਇਆ ਦੇ ਮੋਹ ਦੀ ਨੀਂਦ ਵਿਚ ਸੁੱਤੇ ਪਏ ਨੂੰ ਜਗਤ ਆਖਦਾ ਹੈ ਕਿ ਇਹ ਜਾਗਦਾ ਹੈ ਸੁਚੇਤ ਹੈ, ਪਰ ਜੇਹੜਾ ਮਨੁੱਖ (ਪਰਮਾਤਮਾ ਦੀ ਯਾਦ ਵਿਚ) ਜਾਗਦਾ ਹੈ ਸੁਚੇਤ ਹੈ, ਉਸ ਨੂੰ ਆਖਦਾ ਹੈ ਕਿ ਸੁੱਤਾ ਪਿਆ ਹੈ ।
The sleeper is said to be awake, and those who are awake are like sleepers.
ਜੀਵਤ ਕਉ ਮੂਆ ਕਹੈ ਮੂਏ ਨਹੀ ਰੋਤਾ ॥੪॥
ਪ੍ਰਭੂ ਦੀ ਭਗਤੀ ਦੀ ਬਰਕਤਿ ਨਾਲ ਜੀਊਂਦੇ ਆਤਮਕ ਜੀਵਨ ਵਾਲੇ ਨੂੰ ਜਗਤ ਆਖਦਾ ਹੈ ਕਿ ਇਹ ਸਾਡੇ ਭਾ ਦਾ ਮੋਇਆ ਹੋਇਆ ਹੈ । ਪਰ ਆਤਮਕ ਮੌਤੇ ਮਰੇ ਹੋਏ ਨੂੰ ਵੇਖ ਕੇ ਕੋਈ ਅਫ਼ਸੋਸ ਨਹੀਂ ਕਰਦਾ ।੪।
The living are said to be dead, and no one mourns for those who have died. ||4||
ਆਵਤ ਕਉ ਜਾਤਾ ਕਹੈ ਜਾਤੇ ਕਉ ਆਇਆ ॥
ਦੇ ਰਸਤੇ ਉਤੇ ਆਉਣ ਵਾਲੇ ਨੂੰ ਜਗਤ ਆਖਦਾ ਹੈ ਕਿ ਇਹ ਗਿਆ-ਗੁਜ਼ਰਿਆ ਹੈ, ਪਰ ਪ੍ਰਭੂ ਵਲੋਂ ਗਏ-ਗੁਜ਼ਰੇ ਨੂੰ ਜਗਤ ਸਮਝਦਾ ਹੈ ਕਿ ਇਸੇ ਦਾ ਜਗਤ ਵਿਚ ਆਉਣਾ ਸਫਲ ਹੋਇਆ ਹੈ ।
One who is coming is said to be going, and one who is gone is said to have come.
ਪਰ ਕੀ ਕਉ ਅਪੁਨੀ ਕਹੈ ਅਪੁਨੋ ਨਹੀ ਭਾਇਆ ॥੫॥
ਜਿਸ ਮਾਇਆ ਨੇ ਦੂਜੇ ਦੀ ਬਣ ਜਾਣਾ ਹੈ ਉਸ ਨੂੰ ਜਗਤ ਆਪਣੀ ਆਖਦਾ ਹੈ, ਪਰ ਜੇਹੜਾ ਨਾਮ-ਧਨ ਅਸਲ ਵਿਚ ਆਪਣਾ ਹੈ ਉਹ ਚੰਗਾ ਨਹੀਂ ਲੱਗਦਾ ।੫।
That which belongs to others, he calls his own, but he has no liking for that which is his. ||5||
ਮੀਠੇ ਕਉ ਕਉੜਾ ਕਹੈ ਕੜੂਏ ਕਉ ਮੀਠਾ ॥
ਨਾਮ-ਰਸ ਹੋਰ ਸਾਰੇ ਰਸਾਂ ਨਾਲੋਂ ਮਿੱਠਾ ਹੈ, ਇਸ ਨੂੰ ਜਗਤ ਕੌੜਾ ਆਖਦਾ ਹੈ । ਵਿਸ਼ਿਆਂ ਦਾ ਰਸ (ਅੰਤ ਨੂੰ) ਕੌੜਾ (ਦੁਖਦਾਈ ਸਾਬਤ ਹੁੰਦਾ) ਹੈ, ਇਸ ਨੂੰ ਜਗਤ ਸੁਆਦਲਾ ਕਹਿ ਰਿਹਾ ਹੈ ।
That which is sweet is said to be bitter, and the bitter is said to be sweet.
ਰਾਤੇ ਕੀ ਨਿੰਦਾ ਕਰਹਿ ਐਸਾ ਕਲਿ ਮਹਿ ਡੀਠਾ ॥੬॥
ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਹੋਏ ਦੀ ਲੋਕ-ਨਿੰਦਾ ਕਰਦੇ ਹਨ । ਜਗਤ ਵਿਚ ਇਹ ਅਚਰਜ ਤਮਾਸ਼ਾ ਵੇਖਣ ਵਿਚ ਆ ਰਿਹਾ ਹੈ ।੬।
One who is imbued with the Lord's Love is slandered - this is what I have seen in this Dark Age of Kali Yuga. ||6||
ਚੇਰੀ ਕੀ ਸੇਵਾ ਕਰਹਿ ਠਾਕੁਰੁ ਨਹੀ ਦੀਸੈ ॥
ਲੋਕ ਪਰਮਾਤਮਾ ਦੀ ਦਾਸੀ (ਮਾਇਆ) ਦੀ ਤਾਂ ਸੇਵਾ-ਖ਼ੁਸ਼ਾਮਦ ਕਰ ਰਹੇ ਹਨ, ਪਰ (ਮਾਇਆ ਦਾ) ਮਾਲਕ ਕਿਸੇ ਨੂੰ ਦਿੱਸਦਾ ਹੀ ਨਹੀ ।
He serves the maid, and does not see his Lord and Master.
ਪੋਖਰੁ ਨੀਰੁ ਵਿਰੋਲੀਐ ਮਾਖਨੁ ਨਹੀ ਰੀਸੈ ॥੭॥
(ਮਾਇਆ ਵਿਚੋਂ ਸੁਖ ਲੱਭਣਾ ਇਉਂ ਹੈ ਜਿਵੇਂ ਪਾਣੀ ਰਿੜਕ ਕੇ ਉਸ ਵਿਚੋਂ ਮੱਖਣ ਲੱਭਣਾ) । ਜੇ ਛੱਪੜ ਨੂੰ ਰਿੜਕੀਏ, ਜੇ ਪਾਣੀ ਰਿੜਕੀਏ, ਉਸ ਵਿਚੋਂ ਮੱਖਣ ਨਹੀਂ ਨਿਕਲ ਸਕਦਾ ।੭।
Churning the water in the pond, no butter is produced. ||7||
ਇਸੁ ਪਦ ਜੋ ਅਰਥਾਇ ਲੇਇ ਸੋ ਗੁਰੂ ਹਮਾਰਾ ॥
ਜੇਹੜਾ ਮਨੁੱਖ ਆਪਣੇ ਅਸਲੇ ਨੂੰ ਪਛਾਣ ਲੈਂਦਾ ਹੈ, ਉਹ ਉਸ ਪਰਮਾਤਮਾ ਦਾ ਰੂਪ ਬਣ ਜਾਂਦਾ ਹੈ ਜੋ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ ਅਤੇ ਜਿਸ ਦੇ ਗੁਣਾਂ ਦਾ ਪਾਰਲਾ ਬੰਨਾ ਨਹੀਂ ਲੱਭ ਸਕਦਾ ।
One who understands the meaning of this verse is my Guru.
ਨਾਨਕ ਚੀਨੈ ਆਪ ਕਉ ਸੋ ਅਪਰ ਅਪਾਰਾ ॥੮॥
ਹੇ ਨਾਨਕ! ਆਪਾ ਪਛਾਣਨ ਦੇ ਆਤਮਕ ਦਰਜੇ ਨੂੰ ਜੇਹੜਾ ਮਨੁੱਖ ਪ੍ਰਾਪਤ ਕਰ ਲੈਂਦਾ ਹੈ, ਮੈਂ ਉਸ ਅੱਗੇ ਆਪਣਾ ਸਿਰ ਨਿਵਾਂਦਾ ਹਾਂ ।੮।
O Nanak, one who knows his own self, is infinite and incomparable. ||8||
ਸਭੁ ਆਪੇ ਆਪਿ ਵਰਤਦਾ ਆਪੇ ਭਰਮਾਇਆ ॥
(ਪਰ ਮਾਇਆ ਵਿਚ ਤੇ ਜੀਵਾਂ ਵਿਚ) ਸਭ ਥਾਂ ਪਰਮਾਤਮਾ ਆਪ ਹੀ ਆਪ ਵਿਆਪਕ ਹੈ, ਆਪ ਹੀ ਜੀਵਾਂ ਨੂੰ ਕੁਰਾਹੇ ਪਾਂਦਾ ਹੈ ।
He Himself is All-pervading; He Himself misleads the people.
ਗੁਰ ਕਿਰਪਾ ਤੇ ਬੂਝੀਐ ਸਭੁ ਬ੍ਰਹਮੁ ਸਮਾਇਆ ॥੯॥੨॥੧੮॥
ਗੁਰੂ ਦੀ ਮਿਹਰ ਨਾਲ ਹੀ ਇਹ ਸਮਝ ਪੈਂਦੀ ਹੈ ਕਿ ਪਰਮਾਤਮਾ ਹਰੇਕ ਥਾਂ ਮੌਜੂਦ ਹੈ ।੯।੨।੧੮।
By Guru's Grace, one comes to understand, that God is contained in all. ||9||2||18||