ਸ਼ਬਦ. ੭੨ 
 
ਸਿਰੀਰਾਗੁ ਮਹਲਾ ੧ ॥
Siree Raag, First Mehl:
 
ਏਹੁ ਮਨੋ ਮੂਰਖੁ ਲੋਭੀਆ ਲੋਭੇ ਲਗਾ ਲੋੁਭਾਨੁ ॥
ਮਾਇਆ-ਵੇੜ੍ਹੇ ਮਨੁੱਖ ਦਾ ਇਹ ਮਨ ਮੂਰਖ ਹੈ ਲਾਲਚੀ ਹੈ, ਹਰ ਵੇਲੇ ਲੋਭ ਵਿਚ ਫਸਿਆ ਰਹਿੰਦਾ ਹ
This foolish mind is greedy; through greed, it becomes even more attached to greed.
 
ਸਬਦਿ ਨ ਭੀਜੈ ਸਾਕਤਾ ਦੁਰਮਤਿ ਆਵਨੁ ਜਾਨੁ ॥
ਗੁਰੂ ਦੇ ਸ਼ਬਦ ਵਿਚ ਇਸ ਦੀ ਰੁਚੀ ਹੀ ਨਹੀਂ ਬਣਦੀ, ਇਸ ਭੈੜੀ ਮਤਿ ਦੇ ਕਾਰਨ ਜਨਮ ਮਰਨ ਦਾ ਗੇੜ ਬਣਿਆ ਰਹਿੰਦਾ ਹੈ
The evil-minded shaaktas, the faithless cynics, are not attuned to the Shabad; they come and go in reincarnation.
 
ਸਾਧੂ ਸਤਗੁਰੁ ਜੇ ਮਿਲੈ ਤਾ ਪਾਈਐ ਗੁਣੀ ਨਿਧਾਨੁ ॥੧॥
ਜੇ ਇਸ ਨੂੰ ਗੁਰੂ ਸਤਿਗੁਰੂ ਮਿਲ ਪਏ, ਤਾਂ ਗੁਣਾਂ ਦਾ ਖ਼ਜ਼ਾਨਾ ਪ੍ਰਭੂ ਇਸ ਨੂੰ ਮਿਲ ਪੈਂਦਾ ਹੈ ।੧।
One who meets with the Holy True Guru finds the Treasure of Excellence. ||1||
 
ਮਨ ਰੇ ਹਉਮੈ ਛੋਡਿ ਗੁਮਾਨੁ ॥
ਹੇ (ਮੇਰੇ) ਮਨ ! ਮੈਂ (ਸਿਆਣਾ) ਹਾਂ, ਮੈਂ (ਸਿਆਣਾ) ਹਾਂ—ਇਹ ਅਹੰਕਾਰ ਛੱਡ
O mind, renounce your egotistical pride.
 
ਹਰਿ ਗੁਰੁ ਸਰਵਰੁ ਸੇਵਿ ਤੂ ਪਾਵਹਿ ਦਰਗਹ ਮਾਨੁ ॥੧॥ ਰਹਾਉ ॥
ਤੇ ਪਰਮਾਤਮਾ ਦੇ ਰੂਪ ਗੁਰੂ ਦੀ ਸਰਨ ਪਉ ਜੋ (ਆਤਮਾ ਨੂੰ ਪਵਿਤ੍ਰ ਕਰਨ ਵਾਲਾ) ਸਰੋਵਰ ਹੈ । (ਇਸ ਤਰ੍ਹਾਂ) ਪ੍ਰਭੂ ਦੀ ਹਜ਼ੂਰੀ ਵਿਚ ਆਦਰ ਹਾਸਲ ਕਰੇਂਗਾ ।੧।ਰਹਾਉ।
Serve the Lord, the Guru, the Sacred Pool, and you shall be honored in the Court of the Lord. ||1||Pause||
 
ਰਾਮ ਨਾਮੁ ਜਪਿ ਦਿਨਸੁ ਰਾਤਿ ਗੁਰਮੁਖਿ ਹਰਿ ਧਨੁ ਜਾਨੁ ॥
ਹੇ ਮਨ ! ਪਰਮਾਤਮਾ ਦਾ ਨਾਮ ਦਿਨ ਰਾਤ ਜਪਿਆ ਕਰ । ਗੁਰੂ ਦੀ ਸਰਨ ਪੈ ਕੇ ਹਰੀ-ਨਾਮ ਧਨ ਦੀ ਕਦਰ ਸਮਝ
Chant the Name of the Lord day and night; become Gurmukh, and know the Wealth of the Lord.
 
ਸਭਿ ਸੁਖ ਹਰਿ ਰਸ ਭੋਗਣੇ ਸੰਤ ਸਭਾ ਮਿਲਿ ਗਿਆਨੁ ॥
ਸਾਧ ਸੰਗਤਿ ਵਿਚ ਮਿਲ ਕੇ ਹਰੀ ਨਾਮ ਨਾਲ ਸਾਂਝ ਪਾ, ਸਾਰੇ ਆਤਮਕ ਆਨੰਦ ਪ੍ਰਾਪਤ ਹੋ ਜਾਣਗੇ
All comforts and peace, and the Essence of the Lord, are enjoyed by acquiring spiritual wisdom in the Society of the Saints.
 
ਨਿਤਿ ਅਹਿਨਿਸਿ ਹਰਿ ਪ੍ਰਭੁ ਸੇਵਿਆ ਸਤਗੁਰਿ ਦੀਆ ਨਾਮੁ ॥੨॥
(ਪਰ ਜਿਸ ਨੂੰ) ਸਤਿਗੁਰੂ ਨੇ ਨਾਮ ਦੀ ਦਾਤਿ ਬਖ਼ਸ਼ੀ, ਉਸ ਨੇ ਸਦਾ ਦਿਨ ਰਾਤ ਹਰੀ ਪ੍ਰਭੂ ਦਾ ਸਿਮਰਨ ਕੀਤਾ ਹੈ ।੨।
Day and night, continually serve the Lord God; the True Guru has given the Naam. ||2||
 
ਕੂਕਰ ਕੂੜੁ ਕਮਾਈਐ ਗੁਰ ਨਿੰਦਾ ਪਚੈ ਪਚਾਨੁ ॥
ਜੇਹੜਾ ਮਨੁੱਖ ਆਪਣੇ (ਲੋਭੀ) ਮਨ ਦੇ ਪਿੱਛੇ ਤੁਰਦਾ ਹੈ ਉਹ ਕੱੁਤਿਆਂ ਵਾਂਗ (ਬੁਰਕੀ ਬੁਰਕੀ ਵਾਸਤੇ ਦਰ ਦਰ ਤੇ ਖ਼ੁਆਰ ਹੁੰਦਾ) ਹੈ, ਉਹ ਸਦਾ ਮਾਇਆ ਵਾਲੀ ਦੌੜ-ਭੱਜ ਹੀ ਕਰਦਾ ਹੈ (ਇਥੋਂ ਤਕ ਨਿਘਰਦਾ ਹੈ ਕਿ) ਗੁਰੂ ਦੀ ਨਿੰਦਿਆ ਵਿਚ ਹਰ ਵੇਲੇ ਖ਼ੁਆਰ ਹੁੰਦਾ ਹੈ
Those who practice falsehood are dogs; those who slander the Guru shall burn in their own fire.
 
ਭਰਮੇ ਭੂਲਾ ਦੁਖੁ ਘਣੋ ਜਮੁ ਮਾਰਿ ਕਰੈ ਖੁਲਹਾਨੁ ॥
ਮਾਇਆ ਵਾਲੀ ਭਟਕਣਾ ਵਿਚ ਕੁਰਾਹੇ ਪੈਂਦਾ ਹੈ, ਬਹੁਤ ਦੁੱਖ ਪਾਂਦਾ ਹੈ, (ਆਖ਼ਰ) ਜਮਰਾਜ ਉਸ ਨੂੰ ਗੁੱਝੀ ਮਾਰ ਮਾਰ ਕੇ ਭੋਹ ਕਰ ਦੇਂਦਾ ਹ
They wander lost and confused, deceived by doubt, suffering in terrible pain. The Messenger of Death shall beat them to a pulp.
 
ਮਨਮੁਖਿ ਸੁਖੁ ਨ ਪਾਈਐ ਗੁਰਮੁਖਿ ਸੁਖੁ ਸੁਭਾਨੁ ॥੩॥
ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਕਦੇ ਸੁਖ ਨਹੀਂ ਪਾਂਦਾ, ਪਰ ਗੁਰੂ ਦੀ ਸਰਨ ਪਿਆਂ ਅਸਚਰਜ ਆਤਮਕ ਆਨੰਦ ਮਿਲਦਾ ਹੈ ।
The self-willed manmukhs find no peace, while the Gurmukhs are wondrously joyful. ||3||
 
ਐਥੈ ਧੰਧੁ ਪਿਟਾਈਐ ਸਚੁ ਲਿਖਤੁ ਪਰਵਾਨੁ ॥
(ਲੋਭੀ ਮਨੁੱਖ) ਇਸ ਲੋਕ ਵਿਚ ਦੁਨੀਆ ਦੇ ਜੰਜਾਲਾਂ ਵਿਚ ਖਚਿਤ ਰਹਿੰਦਾ ਹੈ, (ਪਰ ਪ੍ਰਭੂ ਦੀ ਹਜ਼ੂਰੀ ਵਿਚ) ਸਿਮਰਨ ਦਾ ਲੇਖਾ ਕਬੂਲ ਹੁੰਦਾ ਹੈ
In this world, people are engrossed in false pursuits, but in the world hereafter, only the account of your true actions is accepted.
 
ਹਰਿ ਸਜਣੁ ਗੁਰੁ ਸੇਵਦਾ ਗੁਰ ਕਰਣੀ ਪਰਧਾਨੁ ॥
ਗੁਰੂ ਅਸਲ ਮਿਤ੍ਰ ਪਰਮਾਤਮਾ ਦਾ ਸਿਮਰਨ ਕਰਦਾ ਹੈ (ਤੇ ਹੋਰਨਾਂ ਨੂੰ ਭੀ ਇਹੀ ਪ੍ਰੇਰਨਾ ਕਰਦਾ ਹੈ), ਗੁਰੂ ਵਾਲੀ ਇਹ ਕਾਰ (ਦਰਗਾਹ ਵਿਚ) ਮੰਨੀ ਜਾਂਦੀ ਹੈ ।
The Guru serves the Lord, His Intimate Friend. The Guru's actions are supremely exalted.
 
ਨਾਨਕ ਨਾਮੁ ਨ ਵੀਸਰੈ ਕਰਮਿ ਸਚੈ ਨੀਸਾਣੁ ॥੪॥੧੯॥
ਹੇ ਨਾਨਕ ! ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੀ ਮਿਹਰ ਨਾਲ (ਜਿਸ ਮਨੁੱਖ ਦੇ ਮੱਥੇ ਉੱਤੇ) ਲੇਖ ਉੱਘੜਦਾ ਹੈ ਉਸ ਨੂੰ ਕਦੇ ਪ੍ਰਭੂ ਦਾ ਨਾਮ ਭੁੱਲਦਾ ਨਹੀਂ ।੪।੧੯।
O Nanak, never forget the Naam, the Name of the Lord; the True Lord shall bless you with His Mark of Grace. ||4||19||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by