ਗਉੜੀ ਮਃ ੩ ॥
Gauree, Third Mehl:
ਇਸੁ ਜੁਗ ਕਾ ਧਰਮੁ ਪੜਹੁ ਤੁਮ ਭਾਈ ॥
ਹੇ ਭਾਈ! ਇਸ ਮਨੁੱਖਾ ਜਨਮ ਦਾ ਕਰਤੱਬ ਪੜੋ੍ਹ (ਭਾਵ, ਇਹ ਸਿੱਖੋ ਕਿ ਮਨੁੱਖਾ ਜਨਮ ਵਿਚ ਜੀਵਨ ਸਫਲ ਕਰਨ ਵਾਸਤੇ ਕੀਹ ਉੱਦਮ ਕਰਨਾ ਚਾਹੀਦਾ ਹੈ) ।
Learn the Dharma of this age, O Siblings of Destiny;
ਪੂਰੈ ਗੁਰਿ ਸਭ ਸੋਝੀ ਪਾਈ ॥
(ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸਰਨ ਪਿਆ ਹੈ) ਪੂਰੇ ਗੁਰੂ ਨੇ ਉਸ ਨੂੰ ਇਹ ਸੂਝ ਦੇ ਦਿੱਤੀ ਹੈ
all understanding is obtained from the Perfect Guru.
ਐਥੈ ਅਗੈ ਹਰਿ ਨਾਮੁ ਸਖਾਈ ॥੧॥
ਕਿ ਇਸ ਲੋਕ ਵਿਚ ਤੇ ਪਰਲੋਕ ਵਿਚ ਪਰਮਾਤਮਾ ਦਾ ਨਾਮ (ਹੀ ਅਸਲ) ਸਾਥੀ ਹੈ ।੧।
Here and hereafter, the Lord's Name is our Companion. ||1||
ਰਾਮ ਪੜਹੁ ਮਨਿ ਕਰਹੁ ਬੀਚਾਰੁ ॥
(ਹੇ ਭਾਈ!) ਪਰਮਾਤਮਾ (ਦੀ ਸਿਫ਼ਤਿ-ਸਾਲਾਹ) ਪੜ੍ਹੋ, (ਆਪਣੇ) ਮਨ ਵਿਚ (ਪਰਮਾਤਮਾ ਦੇ ਗੁਣਾਂ ਦੀ) ਵਿਚਾਰ ਕਰੋ,
Learn of the Lord, and contemplate Him in your mind.
ਗੁਰ ਪਰਸਾਦੀ ਮੈਲੁ ਉਤਾਰੁ ॥੧॥ ਰਹਾਉ ॥
(ਇਸ ਤਰ੍ਹਾਂ) ਗੁਰੂ ਦੀ ਕਿਰਪਾ ਨਾਲ (ਆਪਣੇ ਮਨ ਵਿਚੋਂ ਵਿਕਾਰਾਂ ਦੀ) ਮੈਲ ਦੂਰ ਕਰ ।੧।ਰਹਾਉ।
By Guru's Grace, your filth shall be washed away. ||1||Pause||
ਵਾਦਿ ਵਿਰੋਧਿ ਨ ਪਾਇਆ ਜਾਇ ॥
(ਹੇ ਭਾਈ! ਕਿਸੇ ਧਾਰਮਿਕ) ਬਹਸ ਕਰਨ ਨਾਲ (ਜਾਂ ਕਿਸੇ ਧਰਮ ਦਾ) ਖੰਡਨ ਕਰਨ ਨਾਲ ਪਰਮਾਤਮਾ ਦਾ ਨਾਮ ਪ੍ਰਾਪਤ ਨਹੀਂ ਹੁੰਦਾ
Through argument and debate, He cannot be found.
ਮਨੁ ਤਨੁ ਫੀਕਾ ਦੂਜੈ ਭਾਇ ॥
(ਇਸ ਤਰ੍ਹਾਂ ਪਰਮਾਤਮਾ ਦੇ ਨਾਮ ਦੀ ਲਗਨ ਤੋਂ ਖੁੰਝ ਕੇ) ਹੋਰ ਸੁਆਦ ਵਿਚ ਪਿਆਂ ਮਨ ਆਤਮਕ ਜੀਵਨ ਤੋਂ ਸੱਖਣਾ ਹੋ ਜਾਂਦਾ ਹੈ, ਸਰੀਰ (ਹਿਰਦਾ) ਆਤਮਕ ਜੀਵਨ ਤੋਂ ਸੁੰਞਾ ਹੋ ਜਾਂਦਾ ਹੈ ।
The mind and body are made insipid through the love of duality.
ਗੁਰ ਕੈ ਸਬਦਿ ਸਚਿ ਲਿਵ ਲਾਇ ॥੨॥
ਗੁਰੂ ਦੇ ਸ਼ਬਦ ਦੀ ਰਾਹੀਂ (ਹੀ ਮਨੁੱਖ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਵਿਚ ਲਗਨ ਜੋੜ ਸਕਦਾ ਹੈ ।੨।
Through the Word of the Guru's Shabad, lovingly attune yourself to the True Lord. ||2||
ਹਉਮੈ ਮੈਲਾ ਇਹੁ ਸੰਸਾਰਾ ॥
(ਹੇ ਭਾਈ! ਗੁਰੂ ਨੂੰ ਮਿਲਣ ਤੋਂ ਬਿਨਾ) ਇਹ ਜਗਤ (ਭਾਵ, ਦੁਨੀਆ ਦਾ ਇਹ ਮਨੁੱਖ) ਹਉਮੈ (ਦੇ ਵਿਕਾਰ) ਨਾਲ ਮਲੀਨ (-ਮਨ) ਹੋ ਜਾਂਦਾ ਹੈ
This world is polluted with egotism.
ਨਿਤ ਤੀਰਥਿ ਨਾਵੈ ਨ ਜਾਇ ਅਹੰਕਾਰਾ ॥
ਸਦਾ ਤੀਰਥ ਉਤੇ ਇਸ਼ਨਾਨ (ਭੀ) ਕਰਦਾ ਹੈ (ਪਰ ਇਸ ਤਰ੍ਹਾਂ ਇਸ ਦੇ ਮਨ ਦਾ) ਅਹੰਕਾਰ ਦੂਰ ਨਹੀਂ ਹੁੰਦਾ,
By taking cleansing baths daily at sacred shrines of pilgrimage, egotism is not eliminated.
ਬਿਨੁ ਗੁਰ ਭੇਟੇ ਜਮੁ ਕਰੇ ਖੁਆਰਾ ॥੩॥
ਗੁਰੂ ਨੂੰ ਮਿਲਣ ਤੋਂ ਬਿਨਾ ਆਤਮਕ ਮੌਤ ਇਸ ਨੂੰ ਖ਼ੁਆਰ ਕਰਦੀ ਰਹਿੰਦੀ ਹੈ ।੩।
Without meeting the Guru, they are tortured by Death. ||3||
ਸੋ ਜਨੁ ਸਾਚਾ ਜਿ ਹਉਮੈ ਮਾਰੈ ॥
(ਹੇ ਭਾਈ!) ਜੇਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਨੂੰ ਦੂਰ ਕਰ ਲੈਂਦਾ ਹੈ ਤੇ (ਕਾਮਾਦਿਕ) ਪੰਜਾਂ ਨੂੰ ਮਾਰ ਮੁਕਾਂਦਾ ਹੈ
Those humble beings are true, who conquer their ego.
ਗੁਰ ਕੈ ਸਬਦਿ ਪੰਚ ਸੰਘਾਰੈ ॥
ਉਹ ਮਨੁੱਖ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦਾ ਰੂਪ ਹੋ ਜਾਂਦਾ ਹੈ,
Through the Word of the Guru's Shabad, they conquer the five thieves.
ਆਪਿ ਤਰੈ ਸਗਲੇ ਕੁਲ ਤਾਰੈ ॥੪॥
ਉਹ ਆਪ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ ਤੇ ਆਪਣੇ ਸਾਰੇ ਕੁਲਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ ।੪।
They save themselves, and save all their generations as well. ||4||
ਮਾਇਆ ਮੋਹਿ ਨਟਿ ਬਾਜੀ ਪਾਈ ॥
(ਹੇ ਭਾਈ! ਜਿਵੇਂ ਜਦੋਂ ਕੋਈ ਨਟ ਬਾਜ਼ੀ ਪਾਂਦਾ ਹੈ ਤਾਂ ਲੋਕ ਤਮਾਸ਼ਾ ਵੇਖਣ ਆ ਇਕੱਠੇ ਹੁੰਦੇ ਹਨ, ਤਿਵੇਂ) (ਪ੍ਰਭੂ) ਨਟ ਨੇ ਮਾਇਆ ਦੇ ਮੋਹ ਦੀ ਰਾਹੀਂ ਇਹ (ਜਗਤ-ਰਚਨਾ ਦਾ) ਤਮਾਸ਼ਾ ਰਚ ਦਿੱਤਾ ਹੈ,
The Actor has staged the drama of emotional attachment to Maya.
ਮਨਮੁਖ ਅੰਧ ਰਹੇ ਲਪਟਾਈ ॥
(ਇਸ ਨੂੰ ਵੇਖ ਵੇਖ ਕੇ) ਆਪਣੇ ਮਨ ਦੇ ਪਿਛੇ ਤੁਰਨ ਵਾਲੇ (ਮਾਇਆ ਦੇ ਮੋਹ ਵਿਚ) ਅੰਨ੍ਹੇ ਹੋਏ ਮਨੁੱਖ (ਇਸ ਤਮਾਸ਼ੇ ਨਾਲ) ਚੰਬੜ ਰਹੇ ਹਨ,
The self-willed manmukhs cling blindly to it.
ਗੁਰਮੁਖਿ ਅਲਿਪਤ ਰਹੇ ਲਿਵ ਲਾਈ ॥੫॥
ਪਰ ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ (ਪ੍ਰਭੂ-ਚਰਨਾਂ ਵਿਚ) ਸੁਰਤਿ ਜੋੜ ਕੇ (ਇਸ ਤਮਾਸ਼ੇ ਤੋਂ) ਨਿਰਲੇਪ ਰਹਿੰਦੇ ਹਨ ।੫।
The Gurmukhs remain detached, and lovingly attune themselves to the Lord. ||5||
ਬਹੁਤੇ ਭੇਖ ਕਰੈ ਭੇਖਧਾਰੀ ॥
(ਹੇ ਭਾਈ!) ਨਿਰੇ ਧਾਰਮਿਕ ਪਹਿਰਾਵੇ ਨੂੰ ਹੀ ਧਰਮ ਸਮਝਣ ਵਾਲਾ ਮਨੁੱਖ ਅਨੇਕਾਂ ਧਾਰਮਿਕ ਪਹਿਰਾਵੇ ਕਰਦਾ ਹੈ,
The disguisers put on their various disguises.
ਅੰਤਰਿ ਤਿਸਨਾ ਫਿਰੈ ਅਹੰਕਾਰੀ ॥
(ਪਰ ਉਸ ਦੇ) ਅੰਦਰ (ਮਾਇਆ ਦੀ) ਤ੍ਰਿਸ਼ਨਾ (ਬਣੀ ਰਹਿੰਦੀ ਹੈ) ਉਹ ਅਹੰਕਾਰ ਵਿਚ ਹੀ ਵਿਚਰਦਾ ਹੈ,
Desire rages within them, and they carry on egotistically.
ਆਪੁ ਨ ਚੀਨੈ ਬਾਜੀ ਹਾਰੀ ॥੬॥
ਉਹ ਆਪਣੇ ਜੀਵਨ ਨੂੰ ਨਹੀਂ ਪਰਖਦਾ (ਇਸ ਵਾਸਤੇ) ਉਹ ਮਨੁੱਖਾ ਜਨਮ ਦੀ ਬਾਜ਼ੀ ਹਾਰ ਜਾਂਦਾ ਹੈ ।੬।
They do not understand themselves, and they lose the game of life. ||6||
ਕਾਪੜ ਪਹਿਰਿ ਕਰੇ ਚਤੁਰਾਈ ॥
(ਹੇ ਭਾਈ!) ਜੇਹੜਾ ਮਨੁੱਖ ਨਿਰੇ ਧਾਰਮਿਕ ਪਹਿਰਾਵੇ ਕਰ ਕੇ ਹੀ ਚਤੁਰਾਈ (ਦੀਆਂ ਗੱਲਾਂ) ਕਰਦਾ ਹੈ
Putting on religious robes, they act so clever,
ਮਾਇਆ ਮੋਹਿ ਅਤਿ ਭਰਮਿ ਭੁਲਾਈ ॥
(ਕਿ ਮੈਂ ਧਰਮੀ ਹਾਂ, ਪਰ ਅੰਦਰੋਂ) ਮਾਇਆ ਦੇ ਮੋਹ ਦੇ ਕਾਰਨ ਬਹੁਤ ਭਟਕਣਾ ਵਿਚ ਫਸ ਕੇ ਕੁਰਾਹੇ ਪਿਆ ਰਹਿੰਦਾ ਹੈ,
but they are totally deluded by doubt and emotional attachment to Maya.
ਬਿਨੁ ਗੁਰ ਸੇਵੇ ਬਹੁਤੁ ਦੁਖੁ ਪਾਈ ॥੭॥
ਉਹ ਮਨੁੱਖ ਗੁਰੂ ਦੀ ਸਰਨ ਨਾਹ ਆਉਣ ਕਰਕੇ ਬਹੁਤ ਦੁੱਖ ਪਾਂਦਾ ਹੈ ।੭।
Without serving the Guru, they suffer in terrible pain. ||7||
ਨਾਮਿ ਰਤੇ ਸਦਾ ਬੈਰਾਗੀ ॥
(ਹੇ ਭਾਈ!) ਜੇਹੜੇ ਮਨੁੱਖ ਪਰਮਾਤਮਾ ਦੇ ਨਾਮ ਵਿਚ ਰੰਗੇ ਰਹਿੰਦੇ ਹਨ, ਉਹ ਸਦਾ ਵੈਰਾਗਮਾਨ ਰਹਿੰਦੇ ਹਨ,
Those who are attuned to the Naam, the Name of the Lord, remain detached forever.
ਗ੍ਰਿਹੀ ਅੰਤਰਿ ਸਾਚਿ ਲਿਵ ਲਾਗੀ ॥
ਗ੍ਰਿਹਸਤ ਵਿਚ ਰਹਿੰਦਿਆਂ ਹੀ ਉਹਨਾਂ ਦੀ ਲਗਨ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਵਿਚ ਲੱਗੀ ਰਹਿੰਦੀ ਹੈ ।
Even as householders, they lovingly attune themselves to the True Lord.
ਨਾਨਕ ਸਤਿਗੁਰੁ ਸੇਵਹਿ ਸੇ ਵਡਭਾਗੀ ॥੮॥੩॥
ਹੇ ਨਾਨਕ! ਉਹ ਮਨੁੱਖ ਵੱਡੇ ਭਾਗਾਂ ਵਾਲੇ ਹਨ, ਕਿਉਂਕਿ ਉਹ ਗੁਰੂ ਦੀ ਸਰਨ ਪਏ ਰਹਿੰਦੇ ਹਨ ।੮।੩।
O Nanak, those who serve the True Guru are blessed and very fortunate. ||8||3||