ਗਉੜੀ ਮਹਲਾ ੩ ॥
Gauree, Third Mehl:
ਬ੍ਰਹਮਾ ਮੂਲੁ ਵੇਦ ਅਭਿਆਸਾ ॥
(ਹੇ ਭਾਈ! ਜਿਸ) ਬ੍ਰਹਮਾ ਨੂੰ ਵੇਦ-ਅਭਿਆਸ ਦਾ ਰਸਤਾ ਚਲਾਣ ਵਾਲਾ ਮੰਨਿਆ ਜਾਂਦਾ ਹੈ (ਜੇਹੜਾ ਬ੍ਰਹਮਾ ਵੇਦ-ਅਭਿਆਸ ਦਾ ਮੂਲ ਮੰਨਿਆ ਜਾਂਦਾ ਹੈ)
Brahma is the founder of the study of the Vedas.
ਤਿਸ ਤੇ ਉਪਜੇ ਦੇਵ ਮੋਹ ਪਿਆਸਾ ॥
ਉਸ ਤੋਂ (ਸਾਰੇ) ਦੇਵਤੇ ਪੈਦਾ ਹੋਏ (ਮੰਨੇ ਜਾਂਦੇ ਹਨ, ਪਰ ਉਹ ਦੇਵਤੇ ਮਾਇਆ ਦੇ) ਮੋਹ-(ਮਾਇਆ ਦੀ) ਤ੍ਰਿਸ਼ਨਾ ਵਿਚ ਫਸੇ ਹੋਏ ਹੀ ਦੱਸੇ ਜਾ ਰਹੇ ਹਨ,
From him emanated the gods, enticed by desire.
ਤ੍ਰੈ ਗੁਣ ਭਰਮੇ ਨਾਹੀ ਨਿਜ ਘਰਿ ਵਾਸਾ ॥੧॥
ਉਹ ਦੇਵਤੇ ਮਾਇਆ ਦੇ ਤਿੰਨਾਂ ਗੁਣਾਂ ਵਿਚ ਹੀ ਭਟਕਦੇ ਰਹੇ, ਉਹਨਾਂ ਨੂੰ ਪ੍ਰਭੂ ਚਰਨਾਂ ਵਿਚ ਟਿਕਾਣਾ ਨਾਹ ਮਿਲਿਆ ।੧।
They wander in the three qualities, and they do not dwell within their own home. ||1||
ਹਮ ਹਰਿ ਰਾਖੇ ਸਤਿਗੁਰੂ ਮਿਲਾਇਆ ॥
(ਹੇ ਭਾਈ!) ਸਾਨੂੰ ਪਰਮਾਤਮਾ ਨੇ (ਮਾਇਆ ਦੇ ਪ੍ਰਭਾਵ ਤੋਂ ਬਚਾ) ਲਿਆ ਹੈ, (ਪਰਮਾਤਮਾ ਨੇ ਸਾਨੂੰ) ਗੁਰੂ ਮਿਲਾ ਦਿੱਤਾ ਹੈ,
The Lord has saved me; I have met the True Guru.
ਅਨਦਿਨੁ ਭਗਤਿ ਹਰਿ ਨਾਮੁ ਦ੍ਰਿੜਾਇਆ ॥੧॥ ਰਹਾਉ ॥
(ਜਿਸ ਗੁਰੂ ਨੇ ਸਾਡੇ ਦਿਲ ਵਿਚ) ਹਰ ਵੇਲੇ (ਪਰਮਾਤਮਾ ਦੀ) ਭਗਤੀ ਪੱਕੀ ਟਿਕਾ ਦਿੱਤੀ ਹੈ, ਪਰਮਾਤਮਾ ਦਾ ਨਾਮ ਪੱਕਾ ਟਿਕਾ ਦਿੱਤਾ ਹੈ ।੧।ਰਹਾਉ।
He has implanted devotional worship of the Lord's Name, night and day. ||1||Pause||
ਤ੍ਰੈ ਗੁਣ ਬਾਣੀ ਬ੍ਰਹਮ ਜੰਜਾਲਾ ॥
(ਹੇ ਭਾਈ!) ਬ੍ਰਹਮਾ ਦੀ ਰਚੀ ਹੋਈ ਬਾਣੀ (ਉਹ ਬਾਣੀ ਜੋ ਬ੍ਰਹਮਾ ਦੀ ਰਚੀ ਹੋਈ ਦੱਸੀ ਜਾਂਦੀ ਹੈ) ਮਾਇਆ ਦੇ ਤਿੰਨਾਂ ਗੁਣਾਂ ਵਿਚ ਹੀ ਰੱਖਦੀ ਹੈ (ਮਾਇਆ ਦੇ) ਜੰਜਾਲ ਵਿਚ ਹੀ ਰੱਖਦੀ ਹੈ,
The songs of Brahma entangle people in the three qualities.
ਪੜਿ ਵਾਦੁ ਵਖਾਣਹਿ ਸਿਰਿ ਮਾਰੇ ਜਮਕਾਲਾ ॥
(ਕਿਉਂਕਿ ਇਸ ਨੂੰ) ਪੜ੍ਹ ਕੇ (ਵਿਦਵਾਨ ਪੰਡਿਤ) ਬਹਿਸ ਹੀ ਕਰਦੇ ਹਨ, ਉਹਨਾਂ ਦੇ ਸਿਰ ਤੇ ਆਤਮਕ ਮੌਤ ਆਪਣੀ ਚੋਟ ਕਾਇਮ ਰੱਖਦੀ ਹੈ,
Reading about the debates and disputes, they are hit over the head by the Messenger of Death.
ਤਤੁ ਨ ਚੀਨਹਿ ਬੰਨਹਿ ਪੰਡ ਪਰਾਲਾ ॥੨॥
ਉਹ ਅਸਲੀਅਤ (ਜੀਵਨ-ਮਨੋਰਥ) ਨੂੰ ਨਹੀਂ ਪਛਾਣਦੇ, ਉਹ (ਧਾਰਮਿਕ ਚਰਚਾ ਦੀਆਂ) ਪਰਾਲੀ ਦੀਆਂ ਪੰਡਾਂ ਹੀ (ਆਪਣੇ ਸਿਰ ਤੇ) ਬੰਨ੍ਹੀ ਰੱਖਦੇ ਹਨ ।੨।
They do not understand the essence of reality, and they gather their worthless bundles of straw. ||2||
ਮਨਮੁਖ ਅਗਿਆਨਿ ਕੁਮਾਰਗਿ ਪਾਏ ॥
(ਹੇ ਭਾਈ! ਭਾਵੇਂ ਉਹ ਲੋਕ ਬ੍ਰਹਮਾ ਦੀ ਰਚੀ ਬਾਣੀ ਪੜ੍ਹਦੇ ਹਨ, ਪਰ) ਆਪਣੇ ਮਨ ਦੇ ਪਿਛੇ ਤੁਰਨ ਵਾਲੇ ਮਨੁੱਖ ਪਰਮਾਤਮਾ ਨਾਲ ਜਾਣ-ਪਛਾਣ ਤੋਂ ਸੱਖਣੇ ਰਹਿਣ ਦੇ ਕਾਰਨ ਗ਼ਲਤ ਜੀਵਨ-ਰਾਹ ਤੇ ਪਏ ਰਹਿੰਦੇ ਹਨ ।
The self-willed manmukhs, in ignorance, take the path of evil.
ਹਰਿ ਨਾਮੁ ਬਿਸਾਰਿਆ ਬਹੁ ਕਰਮ ਦ੍ਰਿੜਾਏ ॥
ਉਹ ਪਰਮਾਤਮਾ ਦਾ ਨਾਮ ਤਾਂ ਭੁਲਾ ਦੇਂਦੇ ਹਨ, ਪਰ (ਹੋਰ ਵਰਤ-ਨੇਮ ਆਦਿਕ) ਅਨੇਕਾਂ ਕਰਮ ਕਰਨ ਦੀ ਪਕਿਆਈ ਕਰਦੇ ਹਨ,
They forget the Lord's Name, and in its place, they establish all sorts of rituals.
ਭਵਜਲਿ ਡੂਬੇ ਦੂਜੈ ਭਾਏ ॥੩॥
ਅਜੇਹੇ ਮਨੁੱਖ ਪਰਮਾਤਮਾ ਤੋਂ ਬਿਨਾ ਹੋਰ ਪਿਆਰ ਵਿਚ ਫਸੇ ਰਹਿਣ ਕਰਕੇ ਸੰਸਾਰ-ਸਮੁੰਦਰ ਵਿਚ ਡੁੱਬੇ ਰਹਿੰਦੇ ਹਨ, (ਵਿਕਾਰਾਂ ਵਿਚ ਫਸੇ ਰਹਿੰਦੇ ਹਨ) ।੩।
They drown in the terrifying world-ocean, in the love of duality. ||3||
ਮਾਇਆ ਕਾ ਮੁਹਤਾਜੁ ਪੰਡਿਤੁ ਕਹਾਵੈ ॥
(ਹੇ ਭਾਈ! ਬ੍ਰਹਮਾ ਦੀ ਰਚੀ ਬਾਣੀ ਦਾ ਵਿਦਵਾਨ ਮਨੁੱਖ) ਮਾਇਆ ਦਾ ਤ੍ਰਿਸ਼ਨਾਲੂ ਰਹਿੰਦਾ ਹੋਇਆ ਭੀ (ਆਪਣੇ ਆਪ ਨੂੰ) ਪੰਡਿਤ ਅਖਵਾਂਦਾ ਹੈ,
Driven crazy, infatuated by Maya, they call themselves Pandits - religious scholars;
ਬਿਖਿਆ ਰਾਤਾ ਬਹੁਤੁ ਦੁਖੁ ਪਾਵੈ ॥
ਮਾਇਆ ਦੇ ਮੋਹ ਵਿਚ ਫਸਿਆ ਹੋਇਆ (ਅੰਤਰ ਆਤਮੇ) ਉਹ ਬਹੁਤ ਦੁੱਖ ਸਹਿੰਦਾ ਰਹਿੰਦਾ ਹੈ,
stained with corruption, they suffer terrible pain.
ਜਮ ਕਾ ਗਲਿ ਜੇਵੜਾ ਨਿਤ ਕਾਲੁ ਸੰਤਾਵੈ ॥੪॥
ਉਸ ਦੇ ਗਲ ਵਿਚ ਆਤਮਕ ਮੌਤ ਦਾ ਫਾਹਾ ਪਿਆ ਰਹਿੰਦਾ ਹੈ, ਆਤਮਕ ਮੌਤ ਉਸ ਨੂੰ ਸਦਾ ਦੁਖੀ ਰੱਖਦੀ ਹੈ ।੪।
The noose of the Messenger of Death is around their necks; they are constantly tormented by death. ||4||
ਗੁਰਮੁਖਿ ਜਮਕਾਲੁ ਨੇੜਿ ਨ ਆਵੈ ॥
(ਪਰ, ਹੇ ਭਾਈ!) ਆਤਮਕ ਮੌਤ ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦੇ ਨੇੜੇ ਨਹੀਂ ਢੁੱਕਦੀ,
The Messenger of Death does not even approach the Gurmukhs.
ਹਉਮੈ ਦੂਜਾ ਸਬਦਿ ਜਲਾਵੈ ॥
ਉਹ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਆਪਣੇ ਅੰਦਰੋਂ) ਹਉਮੈ ਸਾੜ ਦੇਂਦਾ ਹੈ,
Through the Word of the Shabad, they burn away their ego and duality.
ਨਾਮੇ ਰਾਤੇ ਹਰਿ ਗੁਣ ਗਾਵੈ ॥੫॥
ਉਹ ਪਰਮਾਤਮਾ ਦੇ ਨਾਮ ਵਿਚ ਹੀ ਰੰਗਿਆ ਰਹਿ ਕੇ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ ।੫।
Attuned to the Name, they sing the Glorious Praises of the Lord. ||5||
ਮਾਇਆ ਦਾਸੀ ਭਗਤਾ ਕੀ ਕਾਰ ਕਮਾਵੈ ॥
(ਹੇ ਭਾਈ!) ਜੇਹੜੇ ਮਨੁੱਖ ਪਰਮਾਤਮਾ ਦੀ ਭਗਤੀ ਕਰਦੇ ਹਨ, ਮਾਇਆ ਉਹਨਾਂ ਦੀ ਦਾਸੀ ਬਣੀ ਰਹਿੰਦੀ ਹੈ, ਤੇ ਉਹਨਾਂ ਦੀਆਂ ਲੋੜਾਂ ਪੂਰੀਆਂ ਕਰਦੀ ਹੈ ।
Maya is the slave of the Lord's devotees; it works for them.
ਚਰਣੀ ਲਾਗੈ ਤਾ ਮਹਲੁ ਪਾਵੈ ॥
ਜੇਹੜਾ ਮਨੁੱਖ ਉਹਨਾਂ ਭਗਤ ਜਨਾਂ ਦੀ ਚਰਨੀਂ ਲੱਗਦਾ ਹੈ, ਉਹ ਭੀ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ,
One who falls at their feet attains the Mansion of the Lord's Presence.
ਸਦ ਹੀ ਨਿਰਮਲੁ ਸਹਜਿ ਸਮਾਵੈ ॥੬॥
ਉਹ ਭੀ ਸਦਾ ਹੀ ਪਵਿਤ੍ਰ ਮਨ ਵਾਲਾ ਹੋ ਜਾਂਦਾ ਹੈ ਤੇ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ ।੬।
He is forever immaculate; he is absorbed in intuitive peace. ||6||
ਹਰਿ ਕਥਾ ਸੁਣਹਿ ਸੇ ਧਨਵੰਤ ਦਿਸਹਿ ਜੁਗ ਮਾਹੀ ॥
(ਹੇ ਭਾਈ!) ਜੇਹੜੇ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਦੇ ਹਨ, ਉਹ ਜਗਤ ਵਿਚ (ਪ੍ਰਤੱਖ) ਧਨਾਢ ਦਿੱਸਦੇ ਹਨ (ਉਹ ਮਾਇਆ ਦੀ ਤ੍ਰਿਸ਼ਨਾ ਵਿਚ ਨਹੀਂ ਭਟਕਦੇ ਫਿਰਦੇ),
Those who listen to the Lord's Sermon are seen to be the wealthy people in this world.
ਤਿਨ ਕਉ ਸਭਿ ਨਿਵਹਿ ਅਨਦਿਨੁ ਪੂਜ ਕਰਾਹੀ ॥
ਸਾਰੇ ਲੋਕ ਉਹਨਾਂ ਅੱਗੇ ਨਿਊਂਦੇ ਹਨ, ਤੇ ਹਰ ਵੇਲੇ ਉਹਨਾਂ ਦਾ ਆਦਰ-ਸਤਕਾਰ ਕਰਦੇ ਹਨ
Everyone bows down to them, and adores them, night and day.
ਸਹਜੇ ਗੁਣ ਰਵਹਿ ਸਾਚੇ ਮਨ ਮਾਹੀ ॥੭॥
(ਕਿਉਂਕਿ ਉਹ ਮਨੁੱਖ) ਆਤਮਕ ਅਡੋਲਤਾ ਵਿਚ ਟਿਕ ਕੇ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਗੁਣ ਆਪਣੇ ਮਨ ਵਿਚ ਚੇਤੇ ਕਰੀ ਰੱਖਦੇ ਹਨ ।੭।
They intuitively savor the Glories of the True Lord within their minds. ||7||
ਪੂਰੈ ਸਤਿਗੁਰਿ ਸਬਦੁ ਸੁਣਾਇਆ ॥
ਹੇ ਨਾਨਕ! (ਆਖ—ਹੇ ਭਾਈ! ਜਿਸ ਮਨੁੱਖ ਨੂੰ) ਪੂਰੇ ਗੁਰੂ ਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਸੁਣਾਈ ਹੈ,
The Perfect True Guru has revealed the Shabad;
ਤ੍ਰੈ ਗੁਣ ਮੇਟੇ ਚਉਥੈ ਚਿਤੁ ਲਾਇਆ ॥
ਉਸ ਨੇ ਆਪਣੇ ਅੰਦਰੋਂ ਮਾਇਆ ਦੇ) ਤਿੰਨਾਂ ਗੁਣਾਂ ਦਾ ਪ੍ਰਭਾਵ ਮਿਟਾ ਲਿਆ ਹੈ, ਉਸ ਨੇ ਆਪਣਾ ਮਨ ਉਸ ਆਤਮਕ ਅਵਸਥਾ ਵਿਚ ਟਿਕਾ ਲਿਆ ਹੈ ਜਿੱਥੇ ਮਾਇਆ ਦੇ ਤਿੰਨ ਗੁਣ ਆਪਣਾ ਅਸਰ ਨਹੀਂ ਪਾ ਸਕਦੇ,
it eradicates the three qualities, and attunes the consciousness to the fourth state.
ਨਾਨਕ ਹਉਮੈ ਮਾਰਿ ਬ੍ਰਹਮ ਮਿਲਾਇਆ ॥੮॥੪॥
(ਗੁਰੂ ਨੇ ਉਸ ਦੇ ਅੰਦਰੋਂ) ਹਉਮੈ ਮਾਰ ਕੇ ਉਸ ਨੂੰ ਪਰਮਾਤਮਾ ਦੇ ਨਾਲ ਜੋੜ ਦਿੱਤਾ ਹੈ ।੮।੪।
O Nanak, subduing egotism, one is absorbed into God. ||8||4||