ਗਉੜੀ ਮਹਲਾ ੩ ॥
Gauree, Third Mehl:
ਬ੍ਰਹਮਾ ਵੇਦੁ ਪੜੈ ਵਾਦੁ ਵਖਾਣੈ ॥
(ਹੇ ਭਾਈ! ਪੰਡਿਤ ਉਸ) ਵੇਦ ਨੂੰ ਪੜ੍ਹਦਾ ਹੈ (ਜੇਹੜਾ ਉਹ) ਬ੍ਰਹਮਾ ਦਾ ਉਚਾਰਿਆ ਹੋਇਆ (ਸਮਝਦਾ ਹੈ, ਉਸ ਦੇ ਆਸਰੇ) ਬਹਸ (ਦੀਆਂ ਗੱਲਾਂ) ਸੁਣਾਂਦਾ ਹੈ,
Brahma studied the Vedas, but these lead only to debates and disputes.
ਅੰਤਰਿ ਤਾਮਸੁ ਆਪੁ ਨ ਪਛਾਣੈ ॥
ਪਰ ਉਸ ਦੇ ਆਪਣੇ ਅੰਦਰ ਆਤਮਕ ਜੀਵਨ ਵਲੋਂ ਹਨੇਰਾ ਹੀ ਰਹਿੰਦਾ ਹੈ, ਕਿਉਂਕਿ ਉਹ ਆਪਣੇ ਆਤਮਕ ਜੀਵਨ ਨੂੰ ਪੜਤਾਲਦਾ ਹੀ ਨਹੀਂ ।
He is filled with darkness; he does not understand himself.
ਤਾ ਪ੍ਰਭੁ ਪਾਏ ਗੁਰ ਸਬਦੁ ਵਖਾਣੈ ॥੧॥
ਜਦੋਂ ਮਨੁੱਖ ਗੁਰੂ ਦਾ ਸ਼ਬਦ (ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਨਾਲ ਭਰਪੂਰ ਹੈ) ਉਚਾਰਦਾ ਹੈ, ਤਦੋਂ ਹੀ ਪ੍ਰਭੂ ਦਾ ਮਿਲਾਪ ਹਾਸਲ ਕਰਦਾ ਹੈ ।੧।
And yet, if he chants the Word of the Guru's Shabad, he finds God. ||1||
ਗੁਰ ਸੇਵਾ ਕਰਉ ਫਿਰਿ ਕਾਲੁ ਨ ਖਾਇ ॥
(ਹੇ ਭਾਈ!) ਮੈਂ (ਤਾਂ) ਗੁਰੂ ਦੀ ਸੇਵਾ ਕਰਦਾ ਹਾਂ (ਮੈਂ ਤਾਂ ਗੁਰੂ ਦੀ ਸਰਨ ਪਿਆ ਹਾਂ । ਜੇਹੜਾ ਮਨੁੱਖ ਗੁਰੂ ਦਾ ਅਸਰ ਲੈਂਦਾ ਹੈ ਉਸ ਨੂੰ) ਮੁੜ ਕਦੇ ਆਤਮਕ ਮੌਤ ਨਹੀਂ ਖਾਂਦੀ (ਆਤਮਕ ਮੌਤ ਉਸ ਦੇ ਆਤਮਕ ਜੀਵਨ ਨੂੰ ਤਬਾਹ ਨਹੀਂ ਕਰਦੀ) ।
So serve the Guru, and you shall not be consumed by death.
ਮਨਮੁਖ ਖਾਧੇ ਦੂਜੈ ਭਾਇ ॥੧॥ ਰਹਾਉ ॥
(ਪਰ) ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ, ਮਾਇਆ ਦੇ ਪਿਆਰ ਵਿਚ (ਫਸਣ ਕਰਕੇ) ਉਹਨਾਂ ਦੇ ਆਤਮਕ ਜੀਵਨ ਖ਼ਤਮ ਹੋ ਜਾਂਦੇ ਹਨ ।੧।ਰਹਾਉ।
The self-willed manmukhs have been consumed by the love of duality. ||1||Pause||
ਗੁਰਮੁਖਿ ਪ੍ਰਾਣੀ ਅਪਰਾਧੀ ਸੀਧੇ ॥
(ਹੇ ਭਾਈ!) ਪਾਪੀ ਮਨੁੱਖ ਭੀ ਗੁਰੂ ਦੀ ਸਰਨ ਪੈ ਕੇ ਆਪਣਾ ਜੀਵਨ ਸਫਲ ਕਰ ਲੈਂਦੇ ਹਨ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਆਤਮਕ ਅਡੋਲਤਾ ਵਿਚ ਟਿਕ ਜਾਂਦੇ ਹਨ,
Becoming Gurmukh, the sinful mortals are purified.
ਗੁਰ ਕੈ ਸਬਦਿ ਅੰਤਰਿ ਸਹਜਿ ਰੀਧੇ ॥
ਉਹਨਾਂ ਦੇ ਅੰਦਰ ਪ੍ਰਭੂ-ਮਿਲਾਪ ਦੀ ਰੀਝ ਪੈਦਾ ਹੋ ਜਾਂਦੀ ਹੈ, ਉਹ ਪ੍ਰਭੂ ਨੂੰ ਮਿਲ ਪੈਂਦੇ ਹਨ,
Through the Word of the Guru's Shabad, they find intuitive peace and poise deep within.
ਮੇਰਾ ਪ੍ਰਭੁ ਪਾਇਆ ਗੁਰ ਕੈ ਸਬਦਿ ਸੀਧੇ ॥੨॥
ਗੁਰੂ ਦੇ ਸ਼ਬਦ ਦੀ ਰਾਹੀਂ ਉਹ ਸਫਲ ਜੀਵਨ ਵਾਲੇ ਹੋ ਜਾਂਦੇ ਹਨ ।੨।
I have found my God, through the Guru's Shabad, and I have been reformed. ||2||
ਸਤਿਗੁਰਿ ਮੇਲੇ ਪ੍ਰਭਿ ਆਪਿ ਮਿਲਾਏ ॥
(ਹੇ ਭਾਈ!) ਜਿਨ੍ਹਾਂ ਨੂੰ ਗੁਰੂ ਨੇ (ਆਪਣੇ ਸ਼ਬਦ ਵਿਚ) ਜੋੜਿਆ ਹੈ, ਉਹਨਾਂ ਨੂੰ ਪ੍ਰਭੂ ਨੇ ਆਪਣੇ ਚਰਨਾਂ ਵਿਚ ਮਿਲਾ ਲਿਆ ਹੈ
God Himself unites us in Union with the True Guru,
ਮੇਰੇ ਪ੍ਰਭ ਸਾਚੇ ਕੈ ਮਨਿ ਭਾਏ ॥
ਉਹ ਮਨੁੱਖ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਮਨ ਵਿਚ ਪਿਆਰੇ ਲੱਗਣ ਲੱਗ ਪੈਂਦੇ ਹਨ,
when we become pleasing to the Mind of my True God.
ਹਰਿ ਗੁਣ ਗਾਵਹਿ ਸਹਜਿ ਸੁਭਾਏ ॥੩॥
ਉਹ ਆਤਮਕ ਅਡੋਲਤਾ ਵਿਚ ਪੇ੍ਰਮ ਵਿਚ ਜੁੜ ਕੇ ਪ੍ਰਭੂ ਦੇ ਗੁਣ ਗਾਂਦੇ ਹਨ ।੩।
They sing the Glorious Praises of the Lord, in the poise of celestial peace. ||3||
ਬਿਨੁ ਗੁਰ ਸਾਚੇ ਭਰਮਿ ਭੁਲਾਏ ॥
(ਹੇ ਭਾਈ!) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਸਦਾ-ਥਿਰ ਪ੍ਰਭੂ ਦੇ ਰੂਪ ਗੁਰੂ ਤੋਂ ਖੁੰਝ ਕੇ ਭਟਕਣਾ ਦੇ ਕਾਰਨ ਕੁਰਾਹੇ ਪਏ ਰਹਿੰਦੇ ਹਨ ।
Without the True Guru, they are deluded by doubt.
ਮਨਮੁਖ ਅੰਧੇ ਸਦਾ ਬਿਖੁ ਖਾਏ ॥
ਮਾਇਆ ਦੇ ਮੋਹ ਵਿਚ ਅੰਨ੍ਹੇ ਹੋਏ ਹੋਏ ਉਹ ਸਦਾ (ਇਹ ਮੋਹ ਦਾ ਜ਼ਹਰ ਹੀ ਖਾਂਦੇ ਰਹਿੰਦੇ ਹਨ
The blind, self-willed manmukhs constantly eat poison.
ਜਮ ਡੰਡੁ ਸਹਹਿ ਸਦਾ ਦੁਖੁ ਪਾਏ ॥੪॥
ਜਿਸ ਕਰਕੇ ਉਹ ਆਤਮਕ ਮੌਤ ਦੀ ਸਜ਼ਾ ਸਹਿੰਦੇ ਹਨ ਤੇ ਸਦਾ ਦੁੱਖ ਪਾਂਦੇ ਹਨ ।੪।
They are beaten by the Messenger of Death with his rod, and they suffer in constant pain. ||4||
ਜਮੂਆ ਨ ਜੋਹੈ ਹਰਿ ਕੀ ਸਰਣਾਈ ॥
(ਹੇ ਭਾਈ! ਜੇਹੜਾ ਮਨੁੱਖ) ਪਰਮਾਤਮਾ ਦੀ ਸਰਨ ਪਿਆ ਰਹਿੰਦਾ ਹੈ ਵਿਚਾਰਾ ਜਮ ਉਸ ਵਲ ਤੱਕ ਭੀ ਨਹੀਂ ਸਕਦਾ (ਆਤਮਕ ਮੌਤ ਉਸ ਦੇ ਨੇੜੇ ਨਹੀਂ ਢੁੱਕਦੀ) ।
The Messenger of Death does not catch sight of those who enter the Sanctuary of the Lord.
ਹਉਮੈ ਮਾਰਿ ਸਚਿ ਲਿਵ ਲਾਈ ॥
ਉਹ ਮਨੁੱਖ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਸਦਾ-ਥਿਰ ਪ੍ਰਭੂ (ਦੇ ਚਰਨਾਂ) ਵਿਚ ਸੁਰਤਿ ਜੋੜੀ ਰੱਖਦਾ ਹੈ,
Subduing egotism, they lovingly center their consciousness on the True Lord.
ਸਦਾ ਰਹੈ ਹਰਿ ਨਾਮਿ ਲਿਵ ਲਾਈ ॥੫॥
ਉਹ ਸਦਾ ਪਰਮਾਤਮਾ ਦੇ ਨਾਮ ਵਿਚ ਲਿਵ ਲਾਈ ਰੱਖਦਾ ਹੈ ।੫।
They keep their consciousness constantly focused on the Lord's Name. ||5||
ਸਤਿਗੁਰੁ ਸੇਵਹਿ ਸੇ ਜਨ ਨਿਰਮਲ ਪਵਿਤਾ ॥
(ਹੇ ਭਾਈ!) ਜੇਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ, ਉਹ ਪਵਿਤ੍ਰ ਤੇ ਸੁੱਚੇ ਜੀਵਨ ਵਾਲੇ ਬਣ ਜਾਂਦੇ ਹਨ,
Those humble beings who serve the True Guru are pure and immaculate.
ਮਨ ਸਿਉ ਮਨੁ ਮਿਲਾਇ ਸਭੁ ਜਗੁ ਜੀਤਾ ॥
ਉਹ ਗੁਰੂ ਦੇ ਮਨ ਨਾਲ ਆਪਣਾ ਮਨ ਜੋੜ ਕੇ (ਗੁਰੂ ਦੀ ਰਜ਼ਾ ਵਿਚ ਤੁਰ ਕੇ) ਸਾਰੇ ਜਗਤ ਨੂੰ ਜਿੱਤ ਲੈਂਦੇ ਹਨ (ਕੋਈ ਵਿਕਾਰ ਉਹਨਾਂ ਉਤੇ ਆਪਣਾ ਪ੍ਰਭਾਵ ਨਹੀਂ ਪਾ ਸਕਦਾ) ।
Merging their minds into the Mind, they conquer the entire world.
ਇਨ ਬਿਧਿ ਕੁਸਲੁ ਤੇਰੈ ਮੇਰੇ ਮੀਤਾ ॥੬॥
ਹੇ ਮੇਰੇ ਮਿੱਤਰ! (ਜੇ ਤੂੰ ਭੀ ਗੁਰੂ ਦੀ ਸਰਨ ਪਏਂ, ਤਾਂ) ਇਸ ਤਰੀਕੇ ਨਾਲ ਤੇਰੇ ਅੰਦਰ ਭੀ ਆਨੰਦ ਬਣਿਆ ਰਹੇਗਾ ।੬।
In this way, you too shall find happiness, O my friend. ||6||
ਸਤਿਗੁਰੂ ਸੇਵੇ ਸੋ ਫਲੁ ਪਾਏ ॥
(ਹੇ ਭਾਈ!) ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ (ਇਹ) ਫਲ ਹਾਸਲ ਕਰਦਾ ਹੈ
Those who serve the True Guru are blessed with fruitful rewards.
ਹਿਰਦੈ ਨਾਮੁ ਵਿਚਹੁ ਆਪੁ ਗਵਾਏ ॥
(ਕਿ) ਉਸ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਵੱਸ ਪੈਂਦਾ ਹੈ, ਉਹ ਆਪਣੇ ਅੰਦਰੋਂ ਆਪਾ-ਭਾਵ (ਹਉਮੈ ਅਹੰਕਾਰ) ਦੂਰ ਕਰ ਲੈਂਦਾ ਹੈ ।
The Naam, the Name of the Lord, abides in their hearts; selfishness and conceit depart from within them.
ਅਨਹਦ ਬਾਣੀ ਸਬਦੁ ਵਜਾਏ ॥੭॥
(ਜਿਵੇਂ ਢੋਲ ਵੱਜਿਆਂ ਕੋਈ ਨਿੱਕਾ-ਮੋਟਾ ਹੋਰ ਖੜਾਕ ਸੁਣਾਈ ਨਹੀਂ ਦੇਂਦਾ) ਉਹ ਮਨੁੱਖ (ਆਪਣੇ ਅੰਦਰ) ਇਕ-ਰਸ ਸਿਫ਼ਤਿ-ਸਾਲਾਹ ਦੀ ਬਾਣੀ ਸਿਫ਼ਤਿ-ਸਾਲਾਹ ਦਾ ਸ਼ਬਦ ਉਜਾਗਰ ਕਰਦਾ ਹੈ (ਜਿਸ ਦੀ ਬਰਕਤਿ ਨਾਲ ਕੋਈ ਹੋਰ ਮੰਦੀ ਪ੍ਰੇਰਨਾ ਅਸਰ ਨਹੀਂ ਪਾ ਸਕਦੀ ।੭।
The unstruck melody of the Shabad vibrates for them. ||7||
ਸਤਿਗੁਰ ਤੇ ਕਵਨੁ ਕਵਨੁ ਨ ਸੀਧੋ ਮੇਰੇ ਭਾਈ ॥
ਹੇ ਨਾਨਕ! (ਆਖ—) ਹੇ ਮੇਰੇ ਭਾਈ! ਗੁਰੂ ਦੀ ਸਰਨ ਪਿਆਂ ਕੇਹੜਾ ਕੇਹੜਾ ਮਨੁੱਖ (ਜੀਵਨ ਵਿਚ) ਕਾਮਯਾਬ ਨਹੀਂ ਹੁੰਦਾ? (ਜੇਹੜਾ ਭੀ ਮਨੁੱਖ ਗੁਰੂ ਦਾ ਪੱਲਾ ਫੜਦਾ ਹੈ, ਉਸ ਦੀ ਜ਼ਿੰਦਗੀ ਸਫਲ ਹੋ ਜਾਂਦੀ ਹੈ) ।
Who - who has not been purified by the True Guru, O my Siblings of Destiny?
ਭਗਤੀ ਸੀਧੇ ਦਰਿ ਸੋਭਾ ਪਾਈ ॥
(ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦੀ ਭਗਤੀ ਦੀ ਬਰਕਤਿ ਨਾਲ ਮਨੁੱਖ ਕਾਮਯਾਬ ਜੀਵਨ ਵਾਲੇ ਹੋ ਜਾਂਦੇ ਹਨ, ਪ੍ਰਭੂ ਦੇ ਦਰ ਤੇ ਉਹਨਾਂ ਨੂੰ ਸੋਭਾ ਮਿਲਦੀ ਹੈ,
The devotees are purified, and honored in His Court.
ਨਾਨਕ ਰਾਮ ਨਾਮਿ ਵਡਿਆਈ ॥੮॥੫॥
ਪਰਮਾਤਮਾ ਦੇ ਨਾਮ ਦੀ ਬਰਕਤਿ ਨਾਲ ਉਹਨਾਂ ਨੂੰ (ਹਰ ਥਾਂ) ਵਡਿਆਈ ਮਿਲਦੀ ਹੈ ।੮।੫।
O Nanak, greatness is in the Lord's Name. ||8||5||