ਗਉੜੀ ਮਹਲਾ ੩ ॥
Gauree, Third Mehl:
 
ਨਾਮੁ ਅਮੋਲਕੁ ਗੁਰਮੁਖਿ ਪਾਵੈ ॥
(ਹੇ ਭਾਈ!) ਪਰਮਾਤਮਾ ਦਾ ਨਾਮ ਕਿਸੇ ਭੀ ਮੁੱਲ ਤੋਂ ਨਹੀਂ ਮਿਲ ਸਕਦਾ, ਉਹੀ ਮਨੁੱਖ ਹਾਸਲ ਕਰਦਾ ਹੈ ਜੋ ਗੁਰੂ ਦੀ ਸਰਨ ਪੈਂਦਾ ਹੈ ।
The Gurmukhs obtain the Naam, the Priceless Name of the Lord.
 
ਨਾਮੋ ਸੇਵੇ ਨਾਮਿ ਸਹਜਿ ਸਮਾਵੈ ॥
ਤੇ ਨਾਮ ਦੀ ਰਾਹੀਂ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ ।
They serve the Name, and through the Name, they are absorbed in intuitive peace and poise.
 
ਅੰਮ੍ਰਿਤੁ ਨਾਮੁ ਰਸਨਾ ਨਿਤ ਗਾਵੈ ॥
ਉਹ (ਹਰ ਵੇਲੇ) ਨਾਮ ਹੀ ਸਿਮਰਦਾ ਹੈ
With their tongues, they continually sing the Ambrosial Naam.
 
ਜਿਸ ਨੋ ਕ੍ਰਿਪਾ ਕਰੇ ਸੋ ਹਰਿ ਰਸੁ ਪਾਵੈ ॥੧॥
ਪਰ ਉਹੀ ਮਨੁੱਖ ਹਰਿ-ਨਾਮ ਦਾ ਰਸ ਮਾਣਦਾ ਹੈ ਜਿਸ ਉਤੇ ਪਰਮਾਤਮਾ ਆਪ ਕਿਰਪਾ ਕਰਦਾ ਹੈ ।੧।
They obtain the Lord's Name; the Lord showers His Mercy upon them. ||1||
 
ਅਨਦਿਨੁ ਹਿਰਦੈ ਜਪਉ ਜਗਦੀਸਾ ॥
(ਹੇ ਭਾਈ!) ਮੈਂ ਹਰ ਵੇਲੇ ਆਪਣੇ ਹਿਰਦੇ ਵਿਚ ਜਗਤ ਦੇ ਮਾਲਕ ਪਰਮਾਤਮਾ ਦਾ ਨਾਮ ਜਪਦਾ ਹਾਂ!
Night and day, within your heart, meditate on the Lord of the Universe.
 
ਗੁਰਮੁਖਿ ਪਾਵਉ ਪਰਮ ਪਦੁ ਸੂਖਾ ॥੧॥ ਰਹਾਉ ॥
ਗੁਰੂ ਦੀ ਸਰਨ ਪੈ ਕੇ ਮੈਂ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲਿਆ ਹੈ, ਮੈਂ ਆਤਮਕ ਆਨੰਦ ਮਾਣ ਰਿਹਾ ਹਾਂ ।੧।ਰਹਾਉ।
The Gurmukhs obtain the supreme state of peace. ||1||Pause||
 
ਹਿਰਦੈ ਸੂਖੁ ਭਇਆ ਪਰਗਾਸੁ ॥
ਉਹਨਾਂ ਦੇ ਹਿਰਦੇ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ, ਉਹਨਾਂ ਦੇ ਅੰਦਰ ਚਾਨਣ ਪੈਦਾ ਹੋ ਜਾਂਦਾ ਹੈ,
Peace comes to fill the hearts of those
 
ਗੁਰਮੁਖਿ ਗਾਵਹਿ ਸਚੁ ਗੁਣਤਾਸੁ ॥
ਜੇਹੜੇ ਮਨੁੱਖ ਗੁਰੂ ਦੀ ਸਰਨ ਪੈ ਕੇ ਗੁਣਾਂ ਦੇ ਖ਼ਜ਼ਾਨੇ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦੇ ਹਨ,
who, as Gurmukh, sing of the True Lord, the treasure of excellence.
 
ਦਾਸਨਿ ਦਾਸ ਨਿਤ ਹੋਵਹਿ ਦਾਸੁ ॥
ਉਹ ਸਦਾ ਪਰਮਾਤਮਾ ਦੇ ਸੇਵਕਾਂ ਦੇ ਸੇਵਕ ਬਣੇ ਰਹਿੰਦੇ ਹਨ,
They become the constant slaves of the slaves of the Lord's slaves.
 
ਗ੍ਰਿਹ ਕੁਟੰਬ ਮਹਿ ਸਦਾ ਉਦਾਸੁ ॥੨॥
ਉਹ ਮਨੁੱਖ ਗ੍ਰਿਹਸਤ ਜੀਵਨ ਵਿਚ ਰਹਿੰਦੇ ਹੋਏ ਪਰਵਾਰ ਵਿਚ ਰਹਿੰਦੇ ਹੋਏ ਭੀ (ਮਾਇਆ ਦੇ ਮੋਹ ਵਲੋਂ) ਉਪਰਾਮ ਰਹਿੰਦੇ ਹਨ ।੨।
Within their households and families, they remain always detached. ||2||
 
ਜੀਵਨ ਮੁਕਤੁ ਗੁਰਮੁਖਿ ਕੋ ਹੋਈ ॥
(ਹੇ ਭਾਈ!) ਕੋਈ ਵਿਰਲਾ ਮਨੁੱਖ ਜੇਹੜਾ ਗੁਰੂ ਦੀ ਸਰਨ ਪੈਂਦਾ ਹੈ ਦੁਨੀਆ ਦਾ ਕਾਰ-ਵਿਹਾਰ ਕਰਦਾ ਹੋਇਆ ਭੀ ਮਾਇਆ ਦੇ ਬੰਧਨਾਂ ਤੋਂ ਆਜ਼ਾਦ ਹੁੰਦਾ ਹੈ,
How rare are those who, as Gurmukh, become Jivan Mukta - liberated while yet alive.
 
ਪਰਮ ਪਦਾਰਥੁ ਪਾਵੈ ਸੋਈ ॥
ਉਹੀ ਮਨੁੱਖ ਸਾਰੇ ਪਦਾਰਥਾਂ ਤੋਂ ਸੇ੍ਰਸ਼ਟ ਨਾਮ-ਪਦਾਰਥ ਹਾਸਲ ਕਰਦਾ ਹੈ,
They alone obtain the supreme treasure.
 
ਤ੍ਰੈ ਗੁਣ ਮੇਟੇ ਨਿਰਮਲੁ ਹੋਈ ॥
ਉਹ ਮਨੁੱਖ (ਆਪਣੇ ਅੰਦਰੋਂ ਮਾਇਆ ਦੇ) ਤਿੰਨਾਂ ਗੁਣਾਂ ਦਾ ਪ੍ਰਭਾਵ ਮਿਟਾ ਲੈਂਦਾ ਹੈ ਤੇ ਪਵਿਤ੍ਰ-ਆਤਮਾ ਬਣ ਜਾਂਦਾ ਹੈ ।
Eradicating the three qualities, they become pure.
 
ਸਹਜੇ ਸਾਚਿ ਮਿਲੈ ਪ੍ਰਭੁ ਸੋਈ ॥੩॥
ਆਤਮਕ ਅਡੋਲਤਾ ਵਿਚ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਜੁੜੇ ਰਹਿਣ ਕਰਕੇ ਉਸ ਨੂੰ ਉਹ ਪ੍ਰਭੂ ਮਿਲ ਪੈਂਦਾ ਹੈ ।੩।
They are intuitively absorbed in the True Lord God. ||3||
 
ਮੋਹ ਕੁਟੰਬ ਸਿਉ ਪ੍ਰੀਤਿ ਨ ਹੋਇ ॥
ਉਸ ਦਾ ਆਪਣੇ ਪਰਵਾਰ ਨਾਲ (ਉਹ) ਮੋਹ-ਪਿਆਰ ਨਹੀਂ ਰਹਿੰਦਾ (ਜੋ ਤੈ੍ਰਗੁਣੀ ਮਾਇਆ ਵਿਚ ਫਸਾਂਦਾ ਹੈ) ।
Emotional attachment to family does not exist,
 
ਜਾ ਹਿਰਦੈ ਵਸਿਆ ਸਚੁ ਸੋਇ ॥
(ਹੇ ਭਾਈ! ਜਦੋਂ ਕਿਸੇ ਮਨੁੱਖ ਦੇ ਹਿਰਦੇ ਵਿਚ ਉਹ ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਆ ਵੱਸਦਾ ਹੈ,
when the True Lord abides within the heart.
 
ਗੁਰਮੁਖਿ ਮਨੁ ਬੇਧਿਆ ਅਸਥਿਰੁ ਹੋਇ ॥
ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਵਿੱਝ ਜਾਂਦਾ ਹੈ ਤੇ ਅਡੋਲ ਹੋ ਜਾਂਦਾ ਹੈ,
The mind of the Gurmukh is pierced through and held steady.
 
ਹੁਕਮੁ ਪਛਾਣੈ ਬੂਝੈ ਸਚੁ ਸੋਇ ॥੪॥
ਉਹ ਮਨੁੱਖ ਪਰਮਾਤਮਾ ਦੀ ਰਜ਼ਾ ਨੂੰ ਪਛਾਣਦਾ ਹੈ (ਪਰਮਾਤਮਾ ਦੇ ਸੁਭਾਵ ਨਾਲ ਆਪਣਾ ਸੁਭਾਉ ਮਿਲਾ ਲੈਂਦਾ ਹੈ) ਉਹ ਮਨੁੱਖ ਉਸ ਸਦਾ-ਥਿਰ ਪ੍ਰਭੂ ਨੂੰ ਸਮਝ ਲੈਂਦਾ ਹੈ ।੪।
One who recognizes the Hukam of the Lord's Command understands the True Lord. ||4||
 
ਤੂੰ ਕਰਤਾ ਮੈ ਅਵਰੁ ਨ ਕੋਇ ॥
(ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਦਾ ਮਨ ਪਰਮਾਤਮਾ ਦੀ ਯਾਦ ਵਿਚ ਵਿੱਝ ਜਾਂਦਾ ਹੈ, ਉਹ ਇਉਂ ਅਰਦਾਸ ਕਰਦਾ ਹੈ—ਹੇ ਪ੍ਰਭੂ!) ਤੂੰ ਹੀ ਜਗਤ ਦਾ ਪੈਦਾ ਕਰਨ ਵਾਲਾ ਹੈਂ, ਮੈਨੂੰ ਤੈਥੋਂ ਬਿਨਾ ਕੋਈ ਆਸਰਾ ਨਹੀਂ ਦਿੱਸਦਾ,
You are the Creator Lord - there is no other for me.
 
ਤੁਝੁ ਸੇਵੀ ਤੁਝ ਤੇ ਪਤਿ ਹੋਇ ॥
ਮੈਂ ਸਦਾ ਤੇਰਾ ਹੀ ਸਿਮਰਨ ਕਰਦਾ ਹਾਂ, ਮੈਨੂੰ ਤੇਰੇ ਦਰ ਤੋਂ ਹੀ ਇੱਜ਼ਤ ਮਿਲਦੀ ਹੈ ।
I serve You, and through You, I obtain honor.
 
ਕਿਰਪਾ ਕਰਹਿ ਗਾਵਾ ਪ੍ਰਭੁ ਸੋਇ ॥
ਜੇ ਤੂੰ ਆਪ ਮਿਹਰ ਕਰੇਂ, ਤਾਂ ਹੀ ਮੈਂ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ,
God showers His Mercy, and I sing His Praises.
 
ਨਾਮ ਰਤਨੁ ਸਭ ਜਗ ਮਹਿ ਲੋਇ ॥੫॥
ਤੇਰਾ ਨਾਮ ਹੀ ਮੇਰੇ ਵਾਸਤੇ ਸਭ ਤੋਂ ਸੇ੍ਰਸ਼ਟ ਪਦਾਰਥ ਹੈ, ਤੇਰਾ ਨਾਮ ਹੀ ਜਗਤ ਵਿਚ (ਆਤਮਕ ਜੀਵਨ ਲਈ) ਚਾਨਣ (ਪੈਦਾ ਕਰਨ ਵਾਲਾ) ਹੈ ।੫।
The light of the jewel of the Naam permeates the entire world. ||5||
 
ਗੁਰਮੁਖਿ ਬਾਣੀ ਮੀਠੀ ਲਾਗੀ ॥
(ਹੇ ਭਾਈ!) ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਮਿੱਠੀ ਲੱਗਣ ਲੱਗ ਪੈਂਦੀ ਹੈ,
To the Gurmukhs, the Word of God's Bani seems so sweet.
 
ਅੰਤਰੁ ਬਿਗਸੈ ਅਨਦਿਨੁ ਲਿਵ ਲਾਗੀ ॥
ਉਸ ਦਾ ਹਿਰਦਾ ਖਿੜ ਆਉਂਦਾ ਹੈ, ਉਸ ਦੀ ਸੁਰਤਿ ਹਰ ਵੇਲੇ (ਪ੍ਰਭੂ-ਚਰਨਾਂ ਵਿਚ) ਜੁੜੀ ਰਹਿੰਦੀ ਹੈ ।
Deep within, their hearts blossom forth; night and day, they lovingly center themselves on the Lord.
 
ਸਹਜੇ ਸਚੁ ਮਿਲਿਆ ਪਰਸਾਦੀ ॥
ਗੁਰੂ ਦੀ ਕਿਰਪਾ ਨਾਲ ਆਤਮਕ ਅਡੋਲਤਾ ਦੀ ਰਾਹੀਂ ਉਸ ਨੂੰ ਸਦਾ-ਥਿਰ ਪ੍ਰਭੂ ਮਿਲ ਪੈਂਦਾ ਹੈ ।
The True Lord is intuitively obtained, by His Grace.
 
ਸਤਿਗੁਰੁ ਪਾਇਆ ਪੂਰੈ ਵਡਭਾਗੀ ॥੬॥
(ਪਰ ਹੇ ਭਾਈ!) ਗੁਰੂ ਪੂਰੇ ਭਾਗ ਨਾਲ ਵੱਡੇ ਭਾਗ ਨਾਲ ਹੀ ਮਿਲਦਾ ਹੈ ।੬।
The True Guru is obtained by the destiny of perfect good fortune. ||6||
 
ਹਉਮੈ ਮਮਤਾ ਦੁਰਮਤਿ ਦੁਖ ਨਾਸੁ ॥
ਤਦੋਂ ਅੰਦਰੋਂ ਹਉਮੈ ਦਾ, ਅਪਣੱਤ ਦਾ, ਖੋਟੀ ਬੁੱਧੀ ਦਾ, ਦੁੱਖਾਂ ਦਾ ਨਾਸ ਹੋ ਜਾਂਦਾ ਹੈ ।
Egotism, possessiveness, evil-mindedness and suffering depart,
 
ਜਬ ਹਿਰਦੈ ਰਾਮ ਨਾਮ ਗੁਣਤਾਸੁ ॥
(ਹੇ ਭਾਈ!) ਜਦੋਂ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ ਗੁਣਾਂ ਦਾ ਖ਼ਜ਼ਾਨਾ ਪ੍ਰਭੂ ਆ ਵੱਸਦਾ ਹੈ
when the Lord's Name, the Ocean of Virtue, comes to dwell within the heart.
 
ਗੁਰਮੁਖਿ ਬੁਧਿ ਪ੍ਰਗਟੀ ਪ੍ਰਭ ਜਾਸੁ ॥
ਪ੍ਰਭੂ ਦੀ ਸਿਫ਼ਤਿ-ਸਾਲਾਹ ਸੁਣਦਾ ਹੈ ਤਾਂ ਇਸ ਦੀ ਬੁੱਧੀ ਉੱਜਲ ਹੋ ਜਾਂਦੀ ਹੈ ।
The intellect of the Gurmukhs is awakened, and they praise God,
 
ਜਬ ਹਿਰਦੈ ਰਵਿਆ ਚਰਣ ਨਿਵਾਸੁ ॥੭॥
(ਹੇ ਭਾਈ!) ਜਦੋਂ ਮਨੁੱਖ ਗੁਰੂ ਦੀ ਸਰਨ ਪੈ ਕੇ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਸਿਮਰਦਾ ਹੈ ਜਦੋਂ ਪ੍ਰਭੂ-ਚਰਨਾਂ ਵਿਚ ਟਿਕਦਾ ਹੈ।੭।
when the Lord's Lotus Feet come to dwell within the heart. ||7||
 
ਜਿਸੁ ਨਾਮੁ ਦੇਇ ਸੋਈ ਜਨੁ ਪਾਏ ॥
ਉਹੀ ਮਨੁੱਖ ਪਰਮਾਤਮਾ ਦਾ ਨਾਮ ਹਾਸਲ ਕਰਦਾ ਹੈ, ਜਿਸ ਨੂੰ ਪਰਮਾਤਮਾ ਆਪ ਆਪਣਾ ਨਾਮ ਬਖ਼ਸ਼ਦਾ ਹੈ ।
They alone receive the Naam, unto whom it is given.
 
ਗੁਰਮੁਖਿ ਮੇਲੇ ਆਪੁ ਗਵਾਏ ॥
ਜਿਸ ਮਨੁੱਖ ਨੂੰ ਗੁਰੂ ਦੀ ਸਰਨ ਪਾ ਕੇ ਪ੍ਰਭੂ ਆਪਣੇ ਨਾਲ ਮਿਲਾਂਦਾ ਹੈ, ਉਹ ਮਨੁੱਖ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਦੇਂਦਾ ਹੈ,
The Gurmukhs shed their ego, and merge with the Lord.
 
ਹਿਰਦੈ ਸਾਚਾ ਨਾਮੁ ਵਸਾਏ ॥
ਉਹ ਮਨੁੱਖ ਆਪਣੇ ਹਿਰਦੇ ਵਿਚ ਸਦਾ-ਥਿਰ ਰਹਿਣ ਵਾਲਾ ਹਰਿ-ਨਾਮ ਵਸਾਂਦਾ ਹੈ,
The True Name abides within their hearts.
 
ਨਾਨਕ ਸਹਜੇ ਸਾਚਿ ਸਮਾਏ ॥੮॥੭॥
ਹੇ ਨਾਨਕ! ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ, ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਵਿਚ ਜੁੜਿਆ ਰਹਿੰਦਾ ਹੈ ।੮।੭।
O Nanak, they are intuitively absorbed in the True Lord. ||8||7||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by