ਗਉੜੀ ਮਹਲਾ ੩ ॥
Gauree, Third Mehl:
 
ਮਨ ਹੀ ਮਨੁ ਸਵਾਰਿਆ ਭੈ ਸਹਜਿ ਸੁਭਾਇ ॥
(ਹੇ ਭਾਈ!) ਜਿਸ ਮਨੁੱਖ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਪ੍ਰਭੂ-ਚਰਨਾਂ ਵਿਚ) ਸੁਰਤਿ ਜੋੜ ਕੇ (ਆਪਣੇ) ਮਨ ਨੂੰ (ਪ੍ਰਭੂ ਦੇ ਪ੍ਰੇਮ-ਰੰਗ ਵਿਚ) ਰੰਗ ਲਿਆ ਹੈ,
The mind has intuitively healed itself, through the Fear of God.
 
ਸਬਦਿ ਮਨੁ ਰੰਗਿਆ ਲਿਵ ਲਾਇ ॥
ਉਸ ਨੇ ਪ੍ਰਭੂ ਦੇ ਡਰ-ਅਦਬ ਵਿਚ ਟਿਕ ਕੇ, ਆਤਮਕ ਅਡੋਲਤਾ ਵਿਚ ਟਿਕ ਕੇ, ਪ੍ਰਭੂ-ਪ੍ਰੇਮ ਵਿਚ ਜੁੜ ਕੇ ਆਪਣੇ ਮਨ ਨੂੰ ਅੰਤਰ ਆਤਮੇ ਹੀ ਸੋਹਣਾ ਬਣਾ ਲਿਆ ਹੈ,
The mind is attuned to the Word of the Shabad; it is lovingly attuned to the Lord.
 
ਨਿਜ ਘਰਿ ਵਸਿਆ ਪ੍ਰਭ ਕੀ ਰਜਾਇ ॥੧॥
(ਗ੍ਰਿਹਸਤ ਛੱਡ ਕੇ ਕਿਤੇ ਬਾਹਰ ਜਾਣ ਦੀ ਲੋੜ ਨਹੀਂ ਪਈ) । ਉਹ ਮਨੁੱਖ ਪ੍ਰਭੂ-ਚਰਨਾਂ ਵਿਚ ਟਿਕਿਆ ਰਹਿੰਦਾ ਹੈ, ਉਹ ਮਨੁੱਖ ਪ੍ਰਭੂ ਦੀ ਰਜ਼ਾ ਵਿਚ ਰਾਜ਼ੀ ਰਹਿੰਦਾ ਹੈ ।੧।
It abides within its own home, in harmony with the Lord's Will. ||1||
 
ਸਤਿਗੁਰੁ ਸੇਵਿਐ ਜਾਇ ਅਭਿਮਾਨੁ ॥
(ਹੇ ਭਾਈ!) ਗੁਰੂ ਦੀ ਸ਼ਰਨ ਪਿਆਂ (ਮਨ ਵਿਚੋਂ) ਅਹੰਕਾਰ ਦੂਰ ਹੋ ਜਾਂਦਾ ਹੈ
Serving the True Guru, egotistical pride departs,
 
ਗੋਵਿਦੁ ਪਾਈਐ ਗੁਣੀ ਨਿਧਾਨੁ ॥੧॥ ਰਹਾਉ ॥
ਤੇ ਗੁਣਾਂ ਦਾ ਖ਼ਜ਼ਾਨਾ ਪਰਮਾਤਮਾ ਮਿਲ ਪੈਂਦਾ ਹੈ ।੧।ਰਹਾਉ।
and the Lord of the Universe, the Treasure of Excellence, is obtained. ||1||Pause||
 
ਮਨੁ ਬੈਰਾਗੀ ਜਾ ਸਬਦਿ ਭਉ ਖਾਇ ॥
(ਉਸ ਦਾ) ਮਨ ਮਾਇਆ ਦੇ ਮੋਹ ਤੋਂ ਉਪਰਾਮ ਹੋ ਜਾਂਦਾ ਹੈ, ਉਸ ਨੂੰ ਪਵਿਤ੍ਰ-ਸਰੂਪ ਪਿਆਰਾ ਪ੍ਰਭੂ ਹਰ ਥਾਂ ਵਿਆਪਕ ਦਿੱਸਦਾ ਹੈ ।
The mind becomes detached and free of desire, when it experiences the Fear of God, through the Shabad.
 
ਮੇਰਾ ਪ੍ਰਭੁ ਨਿਰਮਲਾ ਸਭ ਤੈ ਰਹਿਆ ਸਮਾਇ ॥
(ਹੇ ਭਾਈ!) ਜਦੋਂ (ਕੋਈ ਮਨੁੱਖ ਇਸ) ਡਰ ਨੂੰ (ਕਿ ਪਰਮਾਤਮਾ ਹਰੇਕ ਦੇ ਅੰਦਰ ਵੱਸ ਰਿਹਾ ਹੈ ਤੇ ਹਰੇਕ ਦੇ ਦਿਲ ਦੀ ਜਾਣਦਾ ਹੈ, ਆਪਣੇ ਆਤਮੇ ਦੀ) ਖ਼ੁਰਾਕ ਬਣਾਂਦਾ ਹੈ,
My Immaculate God is pervading and contained among all.
 
ਗੁਰ ਕਿਰਪਾ ਤੇ ਮਿਲੈ ਮਿਲਾਇ ॥੨॥
ਉਹ ਮਨੁੱਖ ਗੁਰੂ ਦੀ ਕਿਰਪਾ ਨਾਲ (ਗੁਰੂ ਦਾ) ਮਿਲਾਇਆ ਹੋਇਆ (ਪਰਮਾਤਮਾ ਨੂੰ) ਮਿਲ ਪੈਂਦਾ ਹੈ ।੨।
By Guru's Grace, one is united in His Union. ||2||
 
ਹਰਿ ਦਾਸਨ ਕੋ ਦਾਸੁ ਸੁਖੁ ਪਾਏ ॥
(ਹੇ ਭਾਈ!) ਜੇਹੜਾ ਮਨੁੱਖ ਪਰਮਾਤਮਾ ਦੇ ਸੇਵਕਾਂ ਦਾ ਸੇਵਕ ਬਣ ਜਾਂਦਾ ਹੈ, ਉਹ ਆਤਮਕ ਆਨੰਦ ਮਾਣਦਾ ਹੈ ।
The slave of the Lord's slave attains peace.
 
ਮੇਰਾ ਹਰਿ ਪ੍ਰਭੁ ਇਨ ਬਿਧਿ ਪਾਇਆ ਜਾਏ ॥
(ਹੇ ਭਾਈ!) ਇਸ ਤਰੀਕੇ ਨਾਲ (ਹੀ) ਪਿਆਰੇ ਪਰਮਾਤਮਾ ਦਾ ਮੇਲ ਪ੍ਰਾਪਤ ਹੁੰਦਾ ਹੈ ।
My Lord God is found in this way.
 
ਹਰਿ ਕਿਰਪਾ ਤੇ ਰਾਮ ਗੁਣ ਗਾਏ ॥੩॥
ਉਹ ਮਨੁੱਖ ਪਰਮਾਤਮਾ ਦੀ ਮਿਹਰ ਨਾਲ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ ।੩।
By the Grace of the Lord, one comes to sing the Glorious Praises of the Lord. ||3||
 
ਧ੍ਰਿਗੁ ਬਹੁ ਜੀਵਣੁ ਜਿਤੁ ਹਰਿ ਨਾਮਿ ਨ ਲਗੈ ਪਿਆਰੁ ॥
(ਹੇ ਭਾਈ! ਪ੍ਰਾਣਾਯਾਮ ਆਦਿਕ ਨਾਲ ਵਧਾਈ ਹੋਈ) ਲੰਮੀ ਉਮਰ (ਸਗੋਂ) ਫਿਟਕਾਰ-ਜੋਗ ਹੈ, ਜੇ ਉਸ ਦੀ ਰਾਹੀਂ ਪਰਮਾਤਮਾ ਦੇ ਨਾਮ ਵਿਚ (ਉਸ ਲੰਮੀ ਉਮਰ ਵਾਲੇ ਦਾ) ਪਿਆਰ ਨਹੀਂ ਬਣਦਾ ।
Cursed is that long life, during which love for the Lord's Name is not enshrined.
 
ਧ੍ਰਿਗੁ ਸੇਜ ਸੁਖਾਲੀ ਕਾਮਣਿ ਮੋਹ ਗੁਬਾਰੁ ॥
(ਦੂਜੇ ਪਾਸੇ, ਹੇ ਭਾਈ! ਸੁੰਦਰ) ਇਸਤ੍ਰੀ ਦੀ ਸੁਖਦਾਈ ਸੇਜ (ਭੀ) ਫਿਟਕਾਰ-ਜੋਗ ਹੈ (ਜੇ ਉਹ) ਮੋਹ ਦਾ ਘੱੁਪ ਹਨੇਰਾ (ਪੈਦਾ ਕਰਦੀ) ਹੈ ।
Cursed is that comfortable bed which lures one into the darkness of attachment to sexual desire.
 
ਤਿਨ ਸਫਲੁ ਜਨਮੁ ਜਿਨ ਨਾਮੁ ਅਧਾਰੁ ॥੪॥
(ਹੇ ਭਾਈ! ਸਿਰਫ਼) ਉਹਨਾਂ ਮਨੁੱਖਾਂ ਦਾ ਜਨਮ ਕਾਮਯਾਬ ਹੈ, ਜਿਨ੍ਹਾਂ ਨੇ ਪਰਮਾਤਮਾ ਦੇ ਨਾਮ ਨੂੰ (ਆਪਣੀ ਜ਼ਿੰਦਗੀ ਦਾ) ਆਸਰਾ ਬਣਾਇਆ ਹੈ ।੪।
Fruitful is the birth of that person who takes the Support of the Naam, the Name of the Lord. ||4||
 
ਧ੍ਰਿਗੁ ਧ੍ਰਿਗੁ ਗ੍ਰਿਹੁ ਕੁਟੰਬੁ ਜਿਤੁ ਹਰਿ ਪ੍ਰੀਤਿ ਨ ਹੋਇ ॥
(ਹੇ ਭਾਈ!) ਉਹ ਗ੍ਰਿਹਸਤ ਜੀਵਨ ਫਿਟਕਾਰ-ਜੋਗ ਹੈ, ਉਹ ਪਰਿਵਾਰ (ਵਾਲਾ ਜੀਵਨ) ਫਿਟਕਾਰ-ਜੋਗ ਹੈ, ਜਿਸ ਦੀ ਰਾਹੀਂ ਪਰਮਾਤਮਾ ਨਾਲ ਪ੍ਰੀਤਿ ਨਹੀਂ ਬਣਦੀ ।
Cursed, cursed is that home and family, in which the love of the Lord is not embraced.
 
ਸੋਈ ਹਮਾਰਾ ਮੀਤੁ ਜੋ ਹਰਿ ਗੁਣ ਗਾਵੈ ਸੋਇ ॥
(ਹੇ ਭਾਈ!) ਸਾਡਾ ਤਾਂ ਮਿੱਤਰ ਉਹੀ ਮਨੁੱਖ ਹੈ, ਜੋ ਉਸ ਪਰਮਾਤਮਾ ਦੇ ਗੁਣ ਗਾਂਦਾ ਹੈ (ਤੇ ਸਾਨੂੰ ਭੀ ਸਿਫ਼ਤਿ-ਸਾਲਾਹ ਵਲ ਪ੍ਰੇਰਦਾ ਹੈ) ।
He alone is my friend, who sings the Glorious Praises of the Lord.
 
ਹਰਿ ਨਾਮ ਬਿਨਾ ਮੈ ਅਵਰੁ ਨ ਕੋਇ ॥੫॥
(ਹੇ ਭਾਈ!) ਪਰਮਾਤਮਾ ਦੇ ਨਾਮ ਤੋਂ ਬਿਨਾ ਮੈਨੂੰ ਹੋਰ ਕੋਈ (ਸਦਾ ਨਾਲ ਨਿਭਣ ਵਾਲਾ ਸਾਥੀ) ਨਹੀਂ ਦਿੱਸਦਾ ।੫।
Without the Lord's Name, there is no other for me. ||5||
 
ਸਤਿਗੁਰ ਤੇ ਹਮ ਗਤਿ ਪਤਿ ਪਾਈ ॥
(ਹੇ ਭਾਈ!) ਗੁਰੂ ਪਾਸੋਂ ਹੀ ਅਸੀ ਉੱਚੀ ਆਤਮਕ ਅਵਸਥਾ ਹਾਸਲ ਕਰ ਸਕਦੇ ਹਾਂ (ਜਿਸ ਦੀ ਬਰਕਤਿ ਨਾਲ ਹਰ ਥਾਂ) ਇੱਜ਼ਤ ਮਿਲਦੀ ਹੈ ।
From the True Guru, I have obtained salvation and honor.
 
ਹਰਿ ਨਾਮੁ ਧਿਆਇਆ ਦੂਖੁ ਸਗਲ ਮਿਟਾਈ ॥
(ਗੁਰੂ ਦੀ ਸਰਨ ਪੈ ਕੇ ਜਿਸ ਨੇ) ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਸ ਨੇ ਆਪਣਾ ਹਰੇਕ ਕਿਸਮ ਦਾ ਦੁੱਖ ਦੂਰ ਕਰ ਲਿਆ ਹੈ,
I have meditated on the Name of the Lord, and all my sufferings have been erased.
 
ਸਦਾ ਅਨੰਦੁ ਹਰਿ ਨਾਮਿ ਲਿਵ ਲਾਈ ॥੬॥
ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜ ਕੇ ਸਦਾ ਆਨੰਦ ਮਾਣਦਾ ਹੈ ।੬।
I am in constant bliss, lovingly attuned to the Lord's Name. ||6||
 
ਗੁਰਿ ਮਿਲਿਐ ਹਮ ਕਉ ਸਰੀਰ ਸੁਧਿ ਭਈ ॥
(ਹੇ ਭਾਈ!) ਜੇ ਗੁਰੂ ਮਿਲ ਪਏ ਤਾਂ ਅਸੀ ਆਪਣੇ ਸਰੀਰ ਨੂੰ ਵਿਕਾਰਾਂ ਤੋਂ ਬਚਾ ਰੱਖਣ ਦੀ ਸੂਝ ਭੀ ਹਾਸਲ ਕਰ ਲੈਂਦੇ ਹਾਂ
Meeting the Guru, I came to understand my body.
 
ਹਉਮੈ ਤ੍ਰਿਸਨਾ ਸਭ ਅਗਨਿ ਬੁਝਈ ॥
(ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਉਸ ਦੇ ਅੰਦਰੋਂ) ਹਉਮੈ ਤੇ ਤ੍ਰਿਸ਼ਨਾ ਦੀ ਸਾਰੀ ਅੱਗ ਬੁੱਝ ਜਾਂਦੀ ਹੈ,
The fires of ego and desire have been totally quenched.
 
ਬਿਨਸੇ ਕ੍ਰੋਧ ਖਿਮਾ ਗਹਿ ਲਈ ॥੭॥
(ਉਸ ਦੇ ਅੰਦਰੋਂ) ਕੋ੍ਰਧ ਮੁੱਕ ਜਾਂਦਾ ਹੈ, ਉਹ ਸਦਾ ਖਿਮਾ ਧਾਰਨ ਕਰੀ ਰੱਖਦਾ ਹੈ ।੭।
Anger has been dispelled, and I have grasped hold of tolerance. ||7||
 
ਹਰਿ ਆਪੇ ਕ੍ਰਿਪਾ ਕਰੇ ਨਾਮੁ ਦੇਵੈ ॥
(ਪਰ, ਹੇ ਭਾਈ!) ਪਰਮਾਤਮਾ ਆਪ ਹੀ ਕਿਰਪਾ ਕਰਦਾ ਹੈ, ਤੇ ਆਪਣਾ ਨਾਮ ਬਖ਼ਸ਼ਦਾ ਹੈ,
The Lord Himself showers His Mercy, and bestows the Naam.
 
ਗੁਰਮੁਖਿ ਰਤਨੁ ਕੋ ਵਿਰਲਾ ਲੇਵੈ ॥
ਕੋਈ ਵਿਰਲਾ (ਭਾਗਾਂ ਵਾਲਾ) ਮਨੁੱਖ ਗੁਰੂ ਦੀ ਸਰਨ ਪੈ ਕੇ ਇਹ ਨਾਮ-ਰਤਨ ਪੱਲੇ ਬੰਨ੍ਹਦਾ ਹੈ ।
How rare is that Gurmukh, who receives the jewel of the Naam.
 
ਨਾਨਕੁ ਗੁਣ ਗਾਵੈ ਹਰਿ ਅਲਖ ਅਭੇਵੈ ॥੮॥੮॥
ਨਾਨਕ (ਤਾਂ ਗੁਰੂ ਦੀ ਕਿਰਪਾ ਨਾਲ ਹੀ) ਉਸ ਅਲੱਖ ਤੇ ਅਭੇਵ ਪਰਮਾਤਮਾ ਦੇ ਗੁਣ ਸਦਾ ਗਾਂਦਾ ਹੈ ।੮।੮।
O Nanak, sing the Glorious Praises of the Lord, the Unknowable, the Incomprehensible. ||8||8||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by