ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਰਾਗੁ ਗਉੜੀ ਬੈਰਾਗਣਿ ਮਹਲਾ ੩ ॥
Raag Gauree Bairaagan, Third Mehl:
ਸਤਿਗੁਰ ਤੇ ਜੋ ਮੁਹ ਫੇਰੇ ਤੇ ਵੇਮੁਖ ਬੁਰੇ ਦਿਸੰਨਿ ॥
(ਹੇ ਭਾਈ!) ਜੇਹੜੇ ਮਨੁੱਖ ਗੁਰੂ ਵਲੋਂ ਮੂੰਹ ਫੇਰੀ ਰੱਖਦੇ ਹਨ, ਗੁਰੂ ਵਲੋਂ ਬੇਮੁਖ ਹੋਏ ਉਹ ਮਨੁੱਖ (ਵੇਖਣ ਨੂੰ ਹੀ ਪਏ) ਭੈੜੇ ਦਿੱਸਦੇ ਹਨ ।
Those who turn their faces away from the True Guru, are seen to be unfaithful and evil.
ਅਨਦਿਨੁ ਬਧੇ ਮਾਰੀਅਨਿ ਫਿਰਿ ਵੇਲਾ ਨਾ ਲਹੰਨਿ ॥੧॥
(ਮਾਇਆ ਦੇ ਮੋਹ ਦੇ ਬੰਧਨਾਂ ਵਿਚ) ਬੱਝੇ ਹੋਏ ਉਹ ਮਨੁੱਖ ਹਰ ਵੇਲੇ ਮੋਹ ਦੀਆਂ ਚੋਟਾਂ ਖਾਂਦੇ ਰਹਿੰਦੇ ਹਨ, (ਇਹਨਾਂ ਚੋਟਾਂ ਤੋਂ ਬਚਣ ਲਈ) ਉਹਨਾਂ ਨੂੰ ਮੁੜ ਸਮਾ ਹੱਥ ਨਹੀਂ ਆਉਂਦਾ, (ਭਾਵ, ਮਾਰ ਭੀ ਖਾਂਦੇ ਰਹਿੰਦੇ ਹਨ, ਫਿਰ ਭੀ ਇਹ ਮੋਹ ਇਤਨਾ ਪਿਆਰਾ ਲੱਗਦਾ ਹੈ ਕਿ ਇਸ ਵਿਚੋਂ ਨਿਕਲਣ ਨੂੰ ਜੀ ਭੀ ਨਹੀਂ ਕਰਦਾ) ।੧।
They shall be bound and beaten night and day; they shall not have this opportunity again. ||1||
ਹਰਿ ਹਰਿ ਰਾਖਹੁ ਕ੍ਰਿਪਾ ਧਾਰਿ ॥
ਹੇ ਹਰੀ! ਹੇ ਹਰੀ! ਮਿਹਰ ਕਰ, (ਮੈਨੂੰ ਮਾਇਆ ਦੇ ਪੰਜੇ ਤੋਂ) ਬਚਾ ਰੱਖ ।
O Lord, please shower Your Mercy upon me, and save me!
ਸਤਸੰਗਤਿ ਮੇਲਾਇ ਪ੍ਰਭ ਹਰਿ ਹਿਰਦੈ ਹਰਿ ਗੁਣ ਸਾਰਿ ॥੧॥ ਰਹਾਉ ॥
ਹੇ ਹਰੀ! ਹੇ ਪ੍ਰਭੂ! ਮੈਨੂੰ ਸਾਧ ਸੰਗਤਿ ਵਿਚ ਮੇਲ ਰੱਖ, ਤਾ ਕਿ ਮੈਂ ਤੇਰੇ ਗੁਣ ਆਪਣੇ ਹਿਰਦੇ ਵਿਚ ਸਾਂਭ ਰੱਖਾਂ ।੧।ਰਹਾਉ।
O Lord God, please lead me to meet the Sat Sangat, the True Congregation, that I may dwell upon the Glorious Praises of the Lord within my heart. ||1||Pause||
ਸੇ ਭਗਤ ਹਰਿ ਭਾਵਦੇ ਜੋ ਗੁਰਮੁਖਿ ਭਾਇ ਚਲੰਨਿ ॥
(ਹੇ ਭਾਈ!) ਪਰਮਾਤਮਾ ਨੂੰ ਉਹ ਭਗਤ ਪਿਆਰੇ ਲੱਗਦੇ ਹਨ, ਜੇਹੜੇ ਗੁਰੂ ਦੀ ਸਰਨ ਪੈ ਕੇ ਗੁਰੂ ਦੇ ਦੱਸੇ ਅਨੁਸਾਰ ਜੀਵਨ ਬਿਤੀਤ ਕਰਦੇ ਹਨ,
Those devotees are pleasing to the Lord, who as Gurmukh, walk in harmony with the Way of the Lord's Will.
ਆਪੁ ਛੋਡਿ ਸੇਵਾ ਕਰਨਿ ਜੀਵਤ ਮੁਏ ਰਹੰਨਿ ॥੨॥
(ਗੁਰੂ ਦੇ ਹੁਕਮ ਅਨੁਸਾਰ) ਆਪਾ-ਭਾਵ (ਸੁਆਰਥ) ਛੱਡ ਕੇ ਸੇਵਾ-ਭਗਤੀ ਕਰਦੇ ਹਨ ਤੇ ਦੁਨੀਆ ਦਾ ਕਾਰ-ਵਿਹਾਰ ਕਰਦੇ ਹੋਏ ਹੀ ਮਾਇਆ ਦੇ ਮੋਹ ਵਲੋਂ ਅਛੋਹ ਰਹਿੰਦੇ ਹਨ ।੨।
Subduing their selfishness and conceit, and performing selfless service, they remain dead while yet alive. ||2||
ਜਿਸ ਦਾ ਪਿੰਡੁ ਪਰਾਣ ਹੈ ਤਿਸ ਕੀ ਸਿਰਿ ਕਾਰ ॥
(ਹੇ ਭਾਈ!) ਜਿਸ ਪਰਮਾਤਮਾ ਦਾ ਦਿੱਤਾ ਹੋਇਆ ਇਹ ਸਰੀਰ ਹੈ ਜਿਸ ਪਰਮਾਤਮਾ ਦੀ ਦਿੱਤੀ ਹੋਈ ਇਹ ਜਿੰਦ ਹੈ ਉਸੇ ਦਾ ਹੁਕਮ (ਹੀ) ਹਰੇਕ ਦੇ ਸਰੀਰ ਉਤੇ ਚੱਲ ਰਿਹਾ ਹੈ ।
The body and the breath of life belong to the One - perform the greatest service to Him.
ਓਹੁ ਕਿਉ ਮਨਹੁ ਵਿਸਾਰੀਐ ਹਰਿ ਰਖੀਐ ਹਿਰਦੈ ਧਾਰਿ ॥੩॥
ਉਸ ਨੂੰ ਕਿਸੇ ਭੀ ਹਾਲਤ ਵਿਚ ਆਪਣੇ ਮਨ ਤੋਂ ਭੁਲਾਣਾ ਨਹੀਂ ਚਾਹੀਦਾ । ਉਸ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾ ਰੱਖਣਾ ਚਾਹੀਦਾ ਹੈ ।੩।
Why forget Him from your mind? Keep the Lord enshrined in your heart. ||3||
ਨਾਮਿ ਮਿਲਿਐ ਪਤਿ ਪਾਈਐ ਨਾਮਿ ਮੰਨਿਐ ਸੁਖੁ ਹੋਇ ॥
(ਹੇ ਭਾਈ!) ਜੇ ਪਰਮਾਤਮਾ ਦਾ ਨਾਮ ਮਿਲ ਜਾਏ ਤਾਂ (ਹਰ ਥਾਂ) ਇੱਜ਼ਤ ਮਿਲਦੀ ਹੈ, ਜੇ ਪਰਮਾਤਮਾ ਦੇ ਨਾਮ ਨਾਲ ਮਨ ਗਿੱਝ ਜਾਏ ਤਾਂ ਆਤਮਕ ਆਨੰਦ ਹਾਸਲ ਹੁੰਦਾ ਹੈ,
Receiving the Naam, the Name of the Lord, one obtains honor; believing in the Naam, one is at peace.
ਸਤਿਗੁਰ ਤੇ ਨਾਮੁ ਪਾਈਐ ਕਰਮਿ ਮਿਲੈ ਪ੍ਰਭੁ ਸੋਇ ॥੪॥
(ਪਰ, ਹੇ ਭਾਈ!) ਗੁਰੂ ਪਾਸੋਂ ਹੀ ਪਰਮਾਤਮਾ ਦਾ ਨਾਮ ਮਿਲਦਾ ਹੈ, ਆਪਣੀ ਮਿਹਰ ਨਾਲ ਹੀ ਉਹ ਪਰਮਾਤਮਾ ਮਿਲਦਾ ਹੈ ।੪।
The Naam is obtained from the True Guru; by His Grace, God is found. ||4||
ਸਤਿਗੁਰ ਤੇ ਜੋ ਮੁਹੁ ਫੇਰੇ ਓਇ ਭ੍ਰਮਦੇ ਨਾ ਟਿਕੰਨਿ ॥
(ਹੇ ਭਾਈ!) ਜੇਹੜੇ ਮਨੁੱਖ ਗੁਰੂ ਵਲੋਂ ਮੂੰਹ ਮੋੜੀ ਰੱਖਦੇ ਹਨ, ਉਹ ਮਨੁੱਖ (ਮਾਇਆ ਦੇ ਮੋਹ ਵਿਚ ਸਦਾ) ਭਟਕਦੇ ਫਿਰਦੇ ਹਨ, ਉਹਨਾਂ ਨੂੰ ਕਦੇ ਆਤਮਕ ਸ਼ਾਂਤੀ ਨਹੀਂ ਲੱਭਦੀ ।
They turn their faces away from the True Guru; they continue to wander aimlessly.
ਧਰਤਿ ਅਸਮਾਨੁ ਨ ਝਲਈ ਵਿਚਿ ਵਿਸਟਾ ਪਏ ਪਚੰਨਿ ॥੫॥
ਉਹਨਾਂ ਨੂੰ ਨਾਹ ਧਰਤੀ ਨਾਹ ਆਸਮਾਨ ਝੱਲ ਨਹੀਂ ਸਕਦਾ (ਸਾਰੀ ਸ੍ਰਿਸ਼ਟੀ ਵਿਚ ਕੋਈ ਹੋਰ ਜੀਵ ਉਹਨਾਂ ਨੂੰ ਆਤਮਕ ਸਹਾਰਾ ਨਹੀਂ ਦੇ ਸਕਦਾ) ਉਹ ਮਾਇਆ ਦੇ ਮੋਹ ਦੇ ਗੰਦ ਵਿਚ ਪਏ ਹੋਏ ਹੀ ਆਪਣਾ ਆਤਮਕ ਜੀਵਨ ਸਾੜਦੇ ਰਹਿੰਦੇ ਹਨ ।੫।
They are not accepted by the earth or the sky; they fall into manure, and rot. ||5||
ਇਹੁ ਜਗੁ ਭਰਮਿ ਭੁਲਾਇਆ ਮੋਹ ਠਗਉਲੀ ਪਾਇ ॥
(ਹੇ ਭਾਈ! ਮਾਇਆ ਨੇ) ਇਸ ਜਗਤ ਨੂੰ (ਆਪਣੇ ਮੋਹ ਦੀ) ਭਟਕਣਾ ਵਿਚ (ਪਾ ਕੇ) ਮੋਹ ਦੀ ਠਗ-ਬੂਟੀ ਖੁਆ ਕੇ ਗ਼ਲਤ ਜੀਵਨ-ਰਾਹ ਤੇ ਪਾਇਆ ਹੋਇਆ ਹੈ,
This world is deluded by doubt - it has taken the drug of emotional attachment.
ਜਿਨਾ ਸਤਿਗੁਰੁ ਭੇਟਿਆ ਤਿਨ ਨੇੜਿ ਨ ਭਿਟੈ ਮਾਇ ॥੬॥
(ਪਰ ਹੇ ਭਾਈ!) ਜਿਨ੍ਹਾਂ ਨੂੰ ਸਤਿਗੁਰੂ ਮਿਲ ਪੈਂਦਾ ਹੈ, ਇਹ ਮਾਇਆ ਉਹਨਾਂ ਦੇ ਨੇੜੇ ਭੀ ਨਹੀਂ ਢੁੱਕਦੀ (ਉਹਨਾਂ ਉਤੇ ਆਪਣੇ ਮੋਹ ਦਾ ਜਾਦੂ ਨਹੀਂ ਚਲਾ ਸਕਦੀ) ।੬।
Maya does not draw near those who have met with the True Guru. ||6||
ਸਤਿਗੁਰੁ ਸੇਵਨਿ ਸੋ ਸੋਹਣੇ ਹਉਮੈ ਮੈਲੁ ਗਵਾਇ ॥
(ਹੇ ਭਾਈ!) ਜੇਹੜੇ ਮਨੁੱਖ ਸਤਿਗੁਰੂ ਦੀ ਸਰਨ ਪੈਂਦੇ ਹਨ ਉਹ (ਆਪਣੇ ਅੰਦਰੋਂ) ਹਉਮੈ ਦੀ ਮੈਲ ਦੂਰ ਕਰ ਕੇ ਸੁਥਰੇ ਜੀਵਨ ਵਾਲੇ ਬਣ ਜਾਂਦੇ ਹਨ ।
Those who serve the True Guru are very beautiful; they cast off the filth of selfishness and conceit.
ਸਬਦਿ ਰਤੇ ਸੇ ਨਿਰਮਲੇ ਚਲਹਿ ਸਤਿਗੁਰ ਭਾਇ ॥੭॥
ਜੇਹੜੇ ਮਨੁੱਖ ਗੁਰੂ ਦੇ ਸ਼ਬਦ (ਦੇ ਰੰਗ) ਵਿਚ ਰੰਗੇ ਜਾਂਦੇ ਹਨ, ਉਹ ਪਵਿਤ੍ਰ ਜੀਵਨ ਵਾਲੇ ਹੋ ਜਾਂਦੇ ਹਨ, ਉਹ ਗੁਰੂ ਦੇ ਦੱਸੇ ਹੁਕਮ ਅਨੁਸਾਰ ਤੁਰਦੇ ਹਨ, (ਜੀਵਨ ਬਿਤਾਂਦੇ ਹਨ) ।੭।
Those who are attuned to the Shabad are immaculate and pure. They walk in harmony with the Will of the True Guru. ||7||
ਹਰਿ ਪ੍ਰਭ ਦਾਤਾ ਏਕੁ ਤੂੰ ਤੂੰ ਆਪੇ ਬਖਸਿ ਮਿਲਾਇ ॥
ਹੇ ਹਰੀ! ਹੇ ਪ੍ਰਭੂ! ਸਿਰਫ਼ ਤੂੰ ਹੀ ਹੈਂ ਜੋ (ਗੁਰੂ ਦੀ ਰਾਹੀਂ ਆਪਣੇ ਨਾਮ ਦੀ) ਦਾਤਿ ਦੇਣ ਵਾਲਾ ਹੈਂ, ਤੂੰ ਆਪ ਹੀ ਮਿਹਰ ਕਰ ਕੇ ਮੈਨੂੰ ਆਪਣੇ ਚਰਨਾਂ ਵਿਚ ਜੋੜ ।
O Lord God, You are the One and Only Giver; You forgive us, and unite us with Yourself.
ਜਨੁ ਨਾਨਕੁ ਸਰਣਾਗਤੀ ਜਿਉ ਭਾਵੈ ਤਿਵੈ ਛਡਾਇ ॥੮॥੧॥੯॥
(ਮੈਂ ਤੇਰਾ) ਦਾਸ ਨਾਨਕ ਤੇਰੀ ਸਰਨ ਆਇਆ ਹਾਂ, ਜਿਵੇਂ ਤੈਨੂੰ ਚੰਗਾ ਲੱਗੇ, ਮੈਨੂੰ ਉਸੇ ਤਰ੍ਹਾਂ (ਇਸ ਮਾਇਆ ਦੇ ਮੋਹ ਦੇ ਪੰਜੇ ਤੋਂ) ਬਚਾ ਲੈ ।੮।੧।੯।
Servant Nanak seeks Your Sanctuary; if it is Your Will, please save him! ||8||1||9||