ਸ਼ਬਦ. ੭੩ 
 
ਸਿਰੀਰਾਗੁ ਮਹਲਾ ੧ ॥
Siree Raag, First Mehl:
 
ਇਕੁ ਤਿਲੁ ਪਿਆਰਾ ਵੀਸਰੈ ਰੋਗੁ ਵਡਾ ਮਨ ਮਾਹਿ ॥
(ਅਜਿਹੇ ਸੁਭਾਗ ਬੰਦਿਆਂ ਨੂੰ) ਜੋ ਰਤਾ ਭਰ ਸਮੇਂ ਵਾਸਤੇ ਭੀ ਪ੍ਰੀਤਮ ਪ੍ਰਭੂ ਵਿਸਰ ਜਾਏ, ਤਾਂ ਉਹ ਆਪਣੇ ਮਨ ਵਿਚ ਵੱਡਾ ਰੋਗ (ਪੈਦਾ ਹੋ ਗਿਆ ਸਮਝਦੇ ਹਨ)
Forgetting the Beloved, even for a moment, the mind is afflicted with terrible diseases.
 
ਕਿਉ ਦਰਗਹ ਪਤਿ ਪਾਈਐ ਜਾ ਹਰਿ ਨ ਵਸੈ ਮਨ ਮਾਹਿ ॥
(ਉਂਞ ਭੀ) ਜੇ ਪਰਮਾਤਮਾ ਦਾ ਨਾਮ ਮਨ ਵਿਚ ਨਾਹ ਵੱਸੇ, ਤਾਂ ਪਰਮਾਤਮਾ ਦੀ ਦਰਗਾਹ ਵਿਚ ਇੱਜ਼ਤ ਨਹੀਂ ਮਿਲ ਸਕਦੀ
How can honor be attained in His Court, if the Lord does not dwell in the mind?
 
ਗੁਰਿ ਮਿਲਿਐ ਸੁਖੁ ਪਾਈਐ ਅਗਨਿ ਮਰੈ ਗੁਣ ਮਾਹਿ ॥੧॥
ਜੇ ਗੁਰੂ ਮਿਲ ਪਏ, (ਤਾਂ ਉਹ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਦਾਤਿ ਦੇਂਦਾ ਹੈ, ਇਸ ਦੀ ਬਰਕਤਿ ਨਾਲ) ਆਤਮਕ ਆਨੰਦ ਪ੍ਰਾਪਤ ਹੁੰਦਾ ਹੈ (ਕਿਉਂਕਿ) ਸਿਫ਼ਤਿ-ਸਾਲਾਹ ਵਿਚ ਜੁੜਿਆਂ ਤ੍ਰਿਸ਼ਨਾ-ਅੱਗ ਬੁੱਝ ਜਾਂਦੀ ਹੈ ।੧।
Meeting with the Guru, peace is found. The fire is extinguished in His Glorious Praises. ||1||
 
ਮਨ ਰੇ ਅਹਿਨਿਸਿ ਹਰਿ ਗੁਣ ਸਾਰਿ ॥
ਹੇ (ਮੇਰੇ) ਮਨ ! ਦਿਨ ਰਾਤ (ਹਰ ਵੇਲੇ) ਪਰਮਾਤਮਾ ਦੇ ਗੁਣ ਚੇਤੇ ਕਰਦਾ ਰਹੁ
O mind, enshrine the Praises of the Lord, day and night.
 
ਜਿਨ ਖਿਨੁ ਪਲੁ ਨਾਮੁ ਨ ਵੀਸਰੈ ਤੇ ਜਨ ਵਿਰਲੇ ਸੰਸਾਰਿ ॥੧॥ ਰਹਾਉ ॥
ਜਗਤ ਵਿਚ ਉਹ (ਭਾਗਾਂ ਵਾਲੇ) ਮਨੁੱਖ ਵਿਰਲੇ ਹੁੰਦੇ ਹਨ, ਜਿਨ੍ਹਾਂ ਨੂੰ ਪ੍ਰਭੂ ਦਾ ਨਾਮ ਖਿਨ ਪਲ ਵਾਸਤੇ ਭੀ ਨਹੀਂ ਭੁੱਲਦਾ ।੧।ਰਹਾਉ।
One who does not forget the Naam, for a moment or even an instant-how rare is such a person in this world! ||1||Pause||
 
ਜੋਤੀ ਜੋਤਿ ਮਿਲਾਈਐ ਸੁਰਤੀ ਸੁਰਤਿ ਸੰਜੋਗੁ ॥
ਜੇ ਪ੍ਰਭੂ ਦੀ ਜੋਤਿ ਵਿਚ ਆਪਣੀ ਜਿੰਦ ਰਲਾ ਦੇਈਏ, ਉਸ ਵਿਚ ਆਪਣੀ ਸੁਰਤਿ ਦਾ ਮੇਲ ਕਰ ਦੇਈੲ
When one's light merges into the Light, and one's intuitive consciousness is joined with the Intuitive Consciousness,
 
ਹਿੰਸਾ ਹਉਮੈ ਗਤੁ ਗਏ ਨਾਹੀ ਸਹਸਾ ਸੋਗੁ ॥
ਤਾਂ ਕਠੋਰਤਾ ਤੇ ਹਉਮੈ ਦੂਰ ਹੋ ਜਾਂਦੀਆਂ ਹਨ, ਕੋਈ ਸਹਿਮ ਤੇ ਚਿੰਤਾ ਭੀ ਨਹੀਂ ਰਹਿ ਜਾਂਦੇ ।
then one's cruel and violent instincts and egotism depart, and skepticism and sorrow are taken away.
 
ਗੁਰਮੁਖਿ ਜਿਸੁ ਹਰਿ ਮਨਿ ਵਸੈ ਤਿਸੁ ਮੇਲੇ ਗੁਰੁ ਸੰਜੋਗੁ ॥੨॥
ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਦੇ ਮਨ ਵਿਚ ਪ੍ਰਭੂ ਦੀ ਯਾਦ ਟਿਕਦੀ ਹੈ, ਗੁਰੂ ਉਸ ਨੂੰ ਪਰਮਾਤਮਾ ਨਾਲ ਮਿਲਣ ਦਾ ਪੂਰਾ ਅਵਸਰ ਬਖ਼ਸ਼ਦਾ ਹੈ ।੧।
The Lord abides within the mind of the Gurmukh, who merges in the Lord's Union, through the Guru. ||2||
 
ਕਾਇਆ ਕਾਮਣਿ ਜੇ ਕਰੀ ਭੋਗੇ ਭੋਗਣਹਾਰੁ ॥
ਜਿਵੇਂ ਇਸਤ੍ਰੀ ਆਪਣੇ ਆਪ ਨੂੰ ਆਪਣੇ ਪਤੀ ਦੇ ਹਵਾਲੇ ਕਰਦੀ ਹੈ, ਤਿਵੇਂ ਜੇ ਮੈਂ ਕਾਇਆਂ ਨੂੰ ਇਸਤ੍ਰੀ ਬਣਾਵਾਂ, ਕਾਇਆਂ-ਇਸਤ੍ਰੀ (ਭਾਵ, ਗਿਆਨ-ਇੰਦ੍ਰਿਆਂ) ਨੂੰ ਪ੍ਰਭੂ ਵਾਲੇ ਪਾਸੇ ਪਰਤਾਵਾਂ, ਤਾਂ ਪ੍ਰਭੂ-ਪਤੀ ਦਾ ਮਿਲਾਪ ਹੋ ਜਾਏ
If I surrender my body like a bride, the Enjoyer will enjoy me.
 
ਤਿਸੁ ਸਿਉ ਨੇਹੁ ਨ ਕੀਜਈ ਜੋ ਦੀਸੈ ਚਲਣਹਾਰੁ ॥
ਇਸ ਸਰੀਰ ਨਾਲ (ਇਤਨਾ) ਮੋਹ ਨਹੀਂ ਕਰਨਾ ਚਾਹੀਦਾ (ਕਿ ਇਸ ਨੂੰ ਵਿਕਾਰਾਂ ਵਲ ਖੁਲ੍ਹ ਮਿਲੀ ਰਹੇ), ਇਹ ਤਾਂ ਪ੍ਰਤੱਖ ਤੌਰ ਤੇ ਨਾਸਵੰਤ ਹੈ
Do not make love with one who is just a passing show.
 
ਗੁਰਮੁਖਿ ਰਵਹਿ ਸੋਹਾਗਣੀ ਸੋ ਪ੍ਰਭੁ ਸੇਜ ਭਤਾਰੁ ॥੩॥
ਗੁਰੂ ਦੇ ਰਾਹੇ ਤੁਰਨ ਵਾਲੀਆਂ ਜੀਵ-ਇਸਤ੍ਰੀਆਂ ਪ੍ਰਭੂ ਨੂੰ ਸਿਮਰਦੀਆਂ ਹਨ, ਉਹ ਪ੍ਰਭੂ ਉਹਨਾਂ ਦੇ ਹਿਰਦੇ-ਸੇਜ ਉਤੇ ਬੈਠਦਾ ਹੈ ।੩।
The Gurmukh is ravished like the pure and happy bride on the Bed of God, her Husband. ||3||
 
ਚਾਰੇ ਅਗਨਿ ਨਿਵਾਰਿ ਮਰੁ ਗੁਰਮੁਖਿ ਹਰਿ ਜਲੁ ਪਾਇ ॥
ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ-ਜਲ ਪਾ ਕੇ (ਹਿਰਦੇ ਵਿਚ) ਧੁਖਦੀਆਂ ਚੌਹਾਂ ਅੱਗਾਂ ਨੂੰ ਬੁਝਾ ਦੇ (ਤੇ ਤ੍ਰਿਸ਼ਨਾ ਵਾਲੇ ਪਾਸੇ ਤੋਂ) ਮਰ ਜਾ
The Gurmukh puts out the four fires, with the Water of the Lord's Name.
 
ਅੰਤਰਿ ਕਮਲੁ ਪ੍ਰਗਾਸਿਆ ਅੰਮ੍ਰਿਤੁ ਭਰਿਆ ਅਘਾਇ ॥
(ਇਸ ਤਰ੍ਹਾਂ) ਤੇਰੇ ਅੰਦਰ (ਹਿਰਦਾ-) ਕੌਲ ਖਿੜ ਪਏਗਾ, (ਤੇਰੇ ਹਿਰਦੇ ਵਿਚ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਭਰ ਜਾਏਗਾ
The lotus blossoms deep within the heart, and filled with Ambrosial Nectar, one is satisfied.
 
ਨਾਨਕ ਸਤਗੁਰੁ ਮੀਤੁ ਕਰਿ ਸਚੁ ਪਾਵਹਿ ਦਰਗਹ ਜਾਇ ॥੪॥੨੦॥
ਹੇ ਨਾਨਕ ! ਗੁਰੂ ਨੂੰ ਮਿੱਤਰ ਬਣਾ, ਯਕੀਨੀ ਤੌਰ ਤੇ ਪਰਮਾਤਮਾ ਦੀ ਹਜ਼ੂਰੀ ਪ੍ਰਾਪਤ ਕਰ ਲਏਂਗਾ ।੪।੨੦।
O Nanak, make the True Guru your friend; going to His Court, you shall obtain the True Lord. ||4||20||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by