ਗਉੜੀ ਮਹਲਾ ੫ ॥
Gauree, Fifth Mehl:
 
ਗੁਰ ਕੈ ਬਚਨਿ ਮੋਹਿ ਪਰਮ ਗਤਿ ਪਾਈ ॥
ਗੁਰੂ ਦੇ ਉਪਦੇਸ਼ ਉਤੇ ਤੁਰ ਕੇ ਮੈਂ ਸਭ ਤੋਂ ਉੱਚੀ ਆਤਮਕ ਅਵਸਥਾ ਹਾਸਲ ਕਰ ਲਈ ਹੈ,
Through the Guru's Word, I have attained the supreme status.
 
ਗੁਰਿ ਪੂਰੈ ਮੇਰੀ ਪੈਜ ਰਖਾਈ ॥੧॥
(ਦੁਨੀਆ ਦੇ ਵਿਕਾਰਾਂ ਦੇ ਮੁਕਾਬਲੇ ਤੇ) ਪੂਰੇ ਗੁਰੂ ਨੇ ਮੇਰੀ ਇੱਜ਼ਤ ਰੱਖ ਲਈ ਹੈ ।੧।
The Perfect Guru has preserved my honor. ||1||
 
ਗੁਰ ਕੈ ਬਚਨਿ ਧਿਆਇਓ ਮੋਹਿ ਨਾਉ ॥
(ਹੇ ਭਾਈ!) ਗੁਰੂ ਦੇ ਉਪਦੇਸ਼ ਦੀ ਬਰਕਤਿ ਨਾਲ ਮੈਂ ਪਰਮਾਤਮਾ ਦਾ ਨਾਮ ਸਿਮਰਿਆ ਹੈ,
Through the Guru's Word, I meditate on the Name.
 
ਗੁਰ ਪਰਸਾਦਿ ਮੋਹਿ ਮਿਲਿਆ ਥਾਉ ॥੧॥ ਰਹਾਉ ॥
ਤੇ, ਗੁਰੂ ਦੀ ਕਿਰਪਾ ਨਾਲ ਮੈਨੂੰ (ਪਰਮਾਤਮਾ ਦੇ ਚਰਨਾਂ ਵਿਚ) ਥਾਂ ਮਿਲ ਗਿਆ ਹੈ (ਮੇਰਾ ਮਨ ਪ੍ਰਭੂ-ਚਰਨਾਂ ਵਿਚ ਟਿਕਿਆ ਰਹਿੰਦਾ ਹੈ) ।੧।ਰਹਾਉ।
By Guru's Grace, I have obtained a place of rest. ||1||Pause||
 
ਗੁਰ ਕੈ ਬਚਨਿ ਸੁਣਿ ਰਸਨ ਵਖਾਣੀ ॥
(ਹੇ ਭਾਈ!) ਗੁਰੂ ਦੇ ਉਪਦੇਸ਼ ਦੀ ਰਾਹੀਂ (ਪਰਮਾਤਮਾ ਦੀ ਸਿਫ਼ਤਿ-ਸਾਲਾਹ) ਸੁਣ ਕੇ ਮੈਂ ਆਪਣੀ ਜੀਭ ਨਾਲ ਭੀ ਸਿਫ਼ਤਿ-ਸਾਲਾਹ ਉਚਾਰਦਾ ਰਹਿੰਦਾ ਹਾਂ,
I listen to the Guru's Word, and chant it with my tongue.
 
ਗੁਰ ਕਿਰਪਾ ਤੇ ਅੰਮ੍ਰਿਤ ਮੇਰੀ ਬਾਣੀ ॥੨॥
ਗੁਰੂ ਦੀ ਕਿਰਪਾ ਨਾਲ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਦੀ ਬਾਣੀ ਮੇਰੀ (ਰਾਸ-ਪੂੰਜੀ ਬਣ ਗਈ ਹੈ) ।੨।
By Guru's Grace, my speech is like nectar. ||2||
 
ਗੁਰ ਕੈ ਬਚਨਿ ਮਿਟਿਆ ਮੇਰਾ ਆਪੁ ॥
ਗੁਰੂ ਦੇ ਉਪਦੇਸ਼ ਦੀ ਬਰਕਤਿ ਨਾਲ (ਮੇਰੇ ਅੰਦਰੋਂ) ਮੇਰਾ ਆਪਾ-ਭਾਵ ਮਿਟ ਗਿਆ ਹੈ,
Through the Guru's Word, my selfishness and conceit have been removed.
 
ਗੁਰ ਕੀ ਦਇਆ ਤੇ ਮੇਰਾ ਵਡ ਪਰਤਾਪੁ ॥੩॥
ਗੁਰੂ ਦੀ ਦਇਆ ਨਾਲ ਮੇਰਾ ਬੜਾ ਤੇਜ-ਪਰਤਾਪ ਬਣ ਗਿਆ ਹੈ (ਕਿ ਕੋਈ ਵਿਕਾਰ ਹੁਣ ਮੇਰੇ ਨੇੜੇ ਨਹੀਂ ਢੁੱਕਦਾ) ।੩।
Through the Guru's kindness, I have obtained glorious greatness. ||3||
 
ਗੁਰ ਕੈ ਬਚਨਿ ਮਿਟਿਆ ਮੇਰਾ ਭਰਮੁ ॥
ਗੁਰੂ ਦੇ ਉਪਦੇਸ਼ ਤੇ ਤੁਰ ਕੇ ਮੇਰੇ ਮਨ ਦੀ ਭਟਕਣਾ ਦੂਰ ਹੋ ਗਈ ਹੈ,
Through the Guru's Word, my doubts have been removed.
 
ਗੁਰ ਕੈ ਬਚਨਿ ਪੇਖਿਓ ਸਭੁ ਬ੍ਰਹਮੁ ॥੪॥
ਤੇ ਹੁਣ ਮੈਂ ਹਰ-ਥਾਂ-ਵੱਸਦਾ ਪਰਮਾਤਮਾ ਵੇਖ ਲਿਆ ਹੈ ।੪।
Through the Guru's Word, I see God everywhere. ||4||
 
ਗੁਰ ਕੈ ਬਚਨਿ ਕੀਨੋ ਰਾਜੁ ਜੋਗੁ ॥
ਗੁਰੂ ਦੇ ਉਪਦੇਸ਼ ਦੀ ਬਰਕਤਿ ਨਾਲ ਗ੍ਰਿਹਸਤ ਵਿਚ ਰਹਿ ਕੇ ਹੀ ਮੈਂ ਪ੍ਰਭੂ-ਚਰਨਾਂ ਦਾ ਮਿਲਾਪ ਮਾਣ ਰਿਹਾ ਹਾਂ
Through the Guru's Word, I practice Raja Yoga, the Yoga of meditation and success.
 
ਗੁਰ ਕੈ ਸੰਗਿ ਤਰਿਆ ਸਭੁ ਲੋਗੁ ॥੫॥
(ਹੇ ਭਾਈ!) ਗੁਰੂ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਹੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ ।੫।
In the Company of the Guru, all the people of the world are saved. ||5||
 
ਗੁਰ ਕੈ ਬਚਨਿ ਮੇਰੇ ਕਾਰਜ ਸਿਧਿ ॥
(ਹੇ ਭਾਈ!) ਗੁਰੂ ਦੇ ਉਪਦੇਸ਼ ਤੇ ਤੁਰ ਕੇ ਮੇਰੇ ਸਾਰੇ ਕੰਮਾਂ ਵਿਚ ਸਫਲਤਾ ਹੋ ਰਹੀ ਹੈ,
Through the Guru's Word, my affairs are resolved.
 
ਗੁਰ ਕੈ ਬਚਨਿ ਪਾਇਆ ਨਾਉ ਨਿਧਿ ॥੬॥
ਗੁਰੂ ਦੇ ਉਪਦੇਸ਼ ਦੀ ਰਾਹੀਂ ਮੈਂ ਪਰਮਾਤਮਾ ਦਾ ਨਾਮ ਹਾਸਲ ਕਰ ਲਿਆ ਹੈ (ਜੋ ਮੇਰੇ ਵਾਸਤੇ ਸਭ ਕਾਮਯਾਬੀਆਂ ਦਾ) ਖ਼ਜ਼ਾਨਾ ਹੈ ।੬।
Through the Guru's Word, I have obtained the nine treasures. ||6||
 
ਜਿਨਿ ਜਿਨਿ ਕੀਨੀ ਮੇਰੇ ਗੁਰ ਕੀ ਆਸਾ ॥
(ਹੇ ਭਾਈ!) ਜਿਸ ਜਿਸ ਮਨੁੱਖ ਨੇ ਮੇਰੇ ਗੁਰੂ ਦੀ ਆਸ (ਆਪਣੇ ਮਨ ਵਿਚ) ਧਾਰ ਲਈ ਹੈ,
Whoever places his hopes in my Guru,
 
ਤਿਸ ਕੀ ਕਟੀਐ ਜਮ ਕੀ ਫਾਸਾ ॥੭॥
ਉਸ ਦੀ ਜਮ ਦੀ ਫਾਹੀ ਕੱਟੀ ਗਈ ਹੈ ।੭।
has the noose of death cut away. ||7||
 
ਗੁਰ ਕੈ ਬਚਨਿ ਜਾਗਿਆ ਮੇਰਾ ਕਰਮੁ ॥
ਹੇ ਨਾਨਕ! (ਆਖ—) ਗੁਰੂ ਦੇ ਉਪਦੇਸ਼ ਦੀ ਬਰਕਤਿ ਨਾਲ ਮੇਰੀ ਕਿਸਮਤਿ ਜਾਗ ਪਈ ਹੈ,
Through the Guru's Word, my good karma has been awakened.
 
ਨਾਨਕ ਗੁਰੁ ਭੇਟਿਆ ਪਾਰਬ੍ਰਹਮੁ ॥੮॥੮॥
ਮੈਨੂੰ ਗੁਰੂ ਮਿਲਿਆ ਹੈ (ਤੇ ਗੁਰੂ ਦੀ ਮਿਹਰ ਨਾਲ) ਮੈਨੂੰ ਪਰਮਾਤਮਾ ਮਿਲ ਪਿਆ ਹੈ ।੮।੮।
O Nanak, meeting with the Guru, I have found the Supreme Lord God. ||8||8||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by